ਬਾਰਿਜੁ ਕਰਿ ਦਾਹਿਣੈ ਸਿਧਿ ਸਨਮੁਖ ਮੁਖੁ ਜੋਵੈ ॥
(ਗੁਰੂ ਅਮਰਦਾਸ ਜੀ ਦੇ) ਸੱਜੇ ਹੱਥ ਵਿਚ ਪਦਮ ਹੈ; ਸਿੱਧੀ (ਉਹਨਾਂ ਦੇ) ਮੂੰਹ ਨੂੰ ਸਾਹਮਣੇ ਹੋ ਕੇ ਤੱਕ ਰਹੀ ਹੈ;
On His right hand is the sign of the lotus; the Siddhis, the supernatural spiritual powers, await His Command.
ਰਿਧਿ ਬਸੈ ਬਾਂਵਾਂਗਿ ਜੁ ਤੀਨਿ ਲੋਕਾਂਤਰ ਮੋਹੈ ॥
(ਆਪ ਦੇ) ਖੱਬੇ ਅੰਗ ਵਿਚ ਰਿੱਧੀ ਵੱਸ ਰਹੀ ਹੈ, ਜੋ ਤਿੰਨਾਂ ਲੋਕਾਂ ਨੂੰ ਮੋਂਹਦੀ ਹੈ ।
On His left are worldly powers, which fascinate the three worlds.
ਰਿਦੈ ਬਸੈ ਅਕਹੀਉ ਸੋਇ ਰਸੁ ਤਿਨ ਹੀ ਜਾਤਉ ॥
(ਗੁਰੂ ਅਮਰਦਾਸ ਜੀ ਦੇ) ਹਿਰਦੇ ਵਿਚ ਅਕੱਥ ਹਰੀ ਵੱਸ ਰਿਹਾ ਹੈ, ਇਸ ਆਨੰਦ ਨੂੰ ਉਸ (ਗੁਰੂ ਅਮਰਦਾਸ ਜੀ) ਨੇ ਆਪ ਹੀ ਜਾਣਿਆ ਹੈ ।
The Inexpressible Lord abides in His Heart; He alone knows this joy.
ਮੁਖਹੁ ਭਗਤਿ ਉਚਰੈ ਅਮਰੁ ਗੁਰੁ ਇਤੁ ਰੰਗਿ ਰਾਤਉ ॥
ਇਸ ਰੰਗ ਵਿਚ ਰੱਤਾ ਹੋਇਆ ਗੁਰੂ ਅਮਰਦਾਸ ਆਪਣੇ ਮੁਖ ਤੋਂ (ਅਕਾਲ ਪੁਰਖ ਦੀ) ਭਗਤੀ ਉਚਾਰ ਰਿਹਾ ਹੈ ।
Guru Amar Daas utters the words of devotion, imbued with the Love of the Lord.
ਮਸਤਕਿ ਨੀਸਾਣੁ ਸਚਉ ਕਰਮੁ ਕਲ੍ਯ ਜੋੜਿ ਕਰ ਧ੍ਯਾਇਅਉ ॥
(ਗੁਰੂ ਅਮਰਦਾਸ ਜੀ ਦੇ) ਮੱਥੇ ਉੱਤੇ (ਪਰਮਾਤਮਾ ਦੀ) ਸੱਚੀ ਬਖ਼ਸ਼ਸ਼-ਰੂਪ ਨਿਸ਼ਾਨ ਹੈ । ਹੇ ਕਲੵ ਕਵੀ! ਹੱਥ ਜੋੜ ਕੇ (ਇਸ ਸਤਿਗੁਰੂ ਨੂੰ) ਜਿਸ ਮਨੁੱਖ ਨੇ ਧਿਆਇਆ ਹੈ।
On His forehead is the true insignia of the Lord's Mercy; with his palms pressed together, KALL meditates on Him.
ਪਰਸਿਅਉ ਗੁਰੂ ਸਤਿਗੁਰ ਤਿਲਕੁ ਸਰਬ ਇਛ ਤਿਨਿ ਪਾਇਅਉ ॥੯॥
ਤੇ ਇਸ ਸ਼ਿਰੋਮਣੀ ਸਤਿਗੁਰੂ ਨੂੰ ਪਰਸਿਆ ਹੈ, ਉਸ ਨੇ ਆਪਣੀਆਂ ਸਾਰੀਆਂ ਮਨੋ-ਕਾਮਨਾਂ ਪਾ ਲਈਆਂ ਹਨ ।੯।
Whoever meets with the Guru, the certified True Guru, has all his desires fulfilled. ||9||