ਤਿ ਨਰ ਦੁਖ ਨਹ ਭੁਖ ਤਿ ਨਰ ਨਿਧਨ ਨਹੁ ਕਹੀਅਹਿ ॥
ਉਹਨਾਂ ਮਨੁੱਖਾਂ ਨੂੰ ਨਾਹ ਕੋਈ ਦੁੱਖ ਹੈ ਨਾਹ ਭੁੱਖ, ਉਹ ਮਨੁੱਖ ਕੰਗਾਲ ਨਹੀਂ ਕਹੇ ਜਾ ਸਕਦੇ;
They do not suffer pain or hunger, and they cannot be called poor.
ਤਿ ਨਰ ਸੋਕੁ ਨਹੁ ਹੁਐ ਤਿ ਨਰ ਸੇ ਅੰਤੁ ਨ ਲਹੀਅਹਿ ॥
ਉਹਨਾਂ ਮਨੁੱਖਾਂ ਨੂੰ ਕੋਈ ਚਿੰਤਾ ਨਹੀਂ ਵਿਆਪਦੀ; ਉਹ ਮਨੁੱਖ ਅਜਿਹੇ ਹਨ ਕਿ ਉਹਨਾਂ ਦਾ ਅੰਤ ਨਹੀਂ ਪਾਇਆ ਜਾ ਸਕਦਾ ।
They do not grieve, and their limits cannot be found.
ਤਿ ਨਰ ਸੇਵ ਨਹੁ ਕਰਹਿ ਤਿ ਨਰ ਸਯ ਸਹਸ ਸਮਪਹਿ ॥
ਉਹ ਮਨੁੱਖ ਕਿਸੇ ਦੀ ਮੁਥਾਜੀ ਨਹੀਂ ਕਰਦੇ, ਉਹ ਮਨੁੱਖ (ਤਾਂ ਆਪ) ਸੈਂਕੜੇ ਹਜ਼ਾਰਾਂ (ਪਦਾਰਥ ਹੋਰਨਾਂ ਮਨੁੱਖਾਂ ਨੂੰ) ਦੇਂਦੇ ਹਨ;
They do not serve anyone else, but they give gifts to hundreds and thousands.
ਤਿ ਨਰ ਦੁਲੀਚੈ ਬਹਹਿ ਤਿ ਨਰ ਉਥਪਿ ਬਿਥਪਹਿ ॥
ਗ਼ਲੀਚੇ ਤੇ ਬੈਠਦੇ ਹਨ (ਭਾਵ, ਰਾਜ ਮਾਣਦੇ ਹਨ) ਅਤੇ ਉਹ ਮਨੁੱਖ (ਔਗੁਣਾਂ ਨੂੰ ਹਿਰਦੇ ਵਿਚੋਂ) ਪੁੱਟ ਕੇ (ਸ਼ੁਭ ਗੁਣਾਂ ਨੂੰ ਹਿਰਦੇ ਵਿਚ) ਟਿਕਾਉਂਦੇ ਹਨ ।
They sit on beautiful carpets; they establish and disestablish at will.
ਸੁਖ ਲਹਹਿ ਤਿ ਨਰ ਸੰਸਾਰ ਮਹਿ ਅਭੈ ਪਟੁ ਰਿਪ ਮਧਿ ਤਿਹ ॥
ਉਹ ਮਨੁੱਖ ਸੰਸਾਰ ਵਿਚ ਸੁਖ ਮਾਣਦੇ ਹਨ, (ਕਾਮਾਦਿਕ) ਵੈਰੀਆਂ ਦੇ ਵਿਚ ਨਿਰਭੈਤਾ ਦਾ ਬਸਤ੍ਰ ਪਾਈ ਰੱਖਦੇ ਹਨ (ਭਾਵ, ਨਿਰਭੈ ਰਹਿੰਦੇ ਹਨ) ।
They find peace in this world, and live fearlessly amidst their enemies.
ਸਕਯਥ ਤਿ ਨਰ ਜਾਲਪੁ ਭਣੈ ਗੁਰ ਅਮਰਦਾਸੁ ਸੁਪ੍ਰਸੰਨੁ ਜਿਹ ॥੨॥੧੧॥
ਜਾਲਪ ਕਵੀ ਆਖਦੇ ਹਨ—“ਜਿਨ੍ਹਾਂ ਮਨੁੱਖਾਂ ਉਤੇ ਗੁਰੂ ਅਮਰਦਾਸ ਜੀ ਪ੍ਰਸੰਨ ਹਨ, ਉਹ ਮਨੁੱਖ ਸਫਲ ਹਨ (ਭਾਵ, ਉਹਨਾਂ ਦਾ ਜਨਮ ਸਫਲਾ ਹੈ)” ।੨।੧੧।
They are fruitful and prosperous, says Jaalap. Guru Amar Daas is pleased with them. ||2||11||