ਜਿ ਮਤਿ ਗਹੀ ਜੈਦੇਵਿ ਜਿ ਮਤਿ ਨਾਮੈ ਸੰਮਾਣੀ ॥
ਜਿਹੜੀ ਮੱਤ ਜੈਦੇਵ ਨੇ ਸਿੱਖੀ, ਜਿਹੜੀ ਮੱਤ ਨਾਮਦੇਵ ਵਿਚ ਸਮਾਈ ਹੋਈ ਸੀ,
The understanding which Jai Dayv grasped, the understanding which permeated Naam Dayv,
ਜਿ ਮਤਿ ਤ੍ਰਿਲੋਚਨ ਚਿਤਿ ਭਗਤ ਕੰਬੀਰਹਿ ਜਾਣੀ ॥
ਜੋ ਮੱਤ ਤ੍ਰਿਲੋਚਨ ਦੇ ਹਿਰਦੇ ਵਿਚ ਸੀ, ਜਿਹੜੀ ਮੱਤ ਕਬੀਰ ਭਗਤ ਨੇ ਸਮਝੀ ਸੀ,
the understanding which was in the consciousness of Trilochan and known by the devotee Kabeer,
ਰੁਕਮਾਂਗਦ ਕਰਤੂਤਿ ਰਾਮੁ ਜੰਪਹੁ ਨਿਤ ਭਾਈ ॥
ਜਿਸ ਮੱਤ ਦਾ ਸਦਕਾ ਰੁਕਮਾਂਗਦ ਦੀ ਕਾਰ ਇਹ ਸੀ (ਕਿ ਆਪ ਜਪਦਾ ਸੀ ਤੇ ਹੋਰਨਾਂ ਨੂੰ ਆਖਦਾ ਸੀ) ਹੇ ਭਾਈ! ਨਿੱਤ ਰਾਮ ਨੂੰ ਸਿਮਰੋ,
by which Rukmaangad constantly meditated on the Lord, O Siblings of Destiny,
ਅੰਮਰੀਕਿ ਪ੍ਰਹਲਾਦਿ ਸਰਣਿ ਗੋਬਿੰਦ ਗਤਿ ਪਾਈ ॥
ਜਿਸ ਮੱਤ ਦੁਆਰਾ ਅੰਬਰੀਕ ਤੇ ਪ੍ਰਹਲਾਦ ਨੇ ਗੋਬਿੰਦ ਦੀ ਸਰਨ ਪੈ ਕੇ ਉੱਚੀ ਆਤਮਕ ਅਵਸਥਾ ਲੱਭੀ ਸੀ,
which brought Ambreek and Prahlaad to seek the Sanctuary of the Lord of the Universe, and which brought them to salvation
ਤੈ ਲੋਭੁ ਕ੍ਰੋਧੁ ਤ੍ਰਿਸਨਾ ਤਜੀ ਸੁ ਮਤਿ ਜਲ੍ਯ ਜਾਣੀ ਜੁਗਤਿ ॥
(ਹੇ ਗੁਰੂ ਅਮਰਦਾਸ!) ਜਲੵ (ਆਖਦਾ ਹੈ) ਤੂੰ ਉਸ ਮੱਤ ਦੀ ਜੁਗਤੀ ਜਾਣ ਲਈ ਹੈ ਤੂੰ ਲੋਭ ਕ੍ਰੋਧ ਤੇ ਤ੍ਰਿਸਨਾ ਤਿਆਗ ਦਿੱਤੇ ਹਨ ।
-says JALL that Sublime understanding has brought You to renounce greed, anger and desire, and to know the way.
ਗੁਰੁ ਅਮਰਦਾਸੁ ਨਿਜ ਭਗਤੁ ਹੈ ਦੇਖਿ ਦਰਸੁ ਪਾਵਉ ਮੁਕਤਿ ॥੪॥੧੩॥
ਗੁਰੂ ਅਮਰਦਾਸ ਅਕਾਲ ਪੁਰਖ ਦਾ ਪਿਆਰਾ ਭਗਤ ਹੈ । ਮੈਂ (ਉਸ ਦਾ) ਦਰਸ਼ਨ ਦੇਖ ਕੇ ਵਿਕਾਰਾਂ ਤੋਂ ਖ਼ਲਾਸੀ ਹਾਸਲ ਕਰਦਾ ਹਾਂ ।੪।੧੩।
Guru Amar Daas is the Lord's own devotee; gazing upon the Blessed Vision of His Darshan, one is liberated. ||4||13||