ਆਪਿ ਨਰਾਇਣੁ ਕਲਾ ਧਾਰਿ ਜਗ ਮਹਿ ਪਰਵਰਿਯਉ ॥
(ਗੁਰੂ ਅਮਰਦਾਸ) ਆਪ ਹੀ ਨਰਾਇਣ-ਰੂਪ ਹੈ, ਜੋ ਆਪਣੀ ਸੱਤਾ ਰਚ ਕੇ ਜਗਤ ਵਿਚ ਪ੍ਰਵਿਰਤ ਹੋਇਆ ਹੈ ।
The Lord Himself wielded His Power and entered the world.
ਨਿਰੰਕਾਰਿ ਆਕਾਰੁ ਜੋਤਿ ਜਗ ਮੰਡਲਿ ਕਰਿਯਉ ॥
ਨਿਰੰਕਾਰ ਨੇ (ਗੁਰੂ ਅਮਰਦਾਸ ਜੀ ਦਾ) ਅਕਾਰ-ਰੂਪ ਹੋ ਕੇ (ਰੂਪ ਧਾਰ ਕੇ) ਜਗਤ ਵਿਚ ਜੋਤਿ ਪ੍ਰਗਟਾਈ ਹੈ ।
The Formless Lord took form, and with His Light He illuminated the realms of the world.
ਜਹ ਕਹ ਤਹ ਭਰਪੂਰੁ ਸਬਦੁ ਦੀਪਕਿ ਦੀਪਾਯਉ ॥
(ਨਿਰੰਕਾਰ ਨੇ) ਆਪਣੇ ਸ਼ਬਦ (-ਨਾਮ) ਨੂੰ, ਜੋ ਹਰ ਥਾਂ ਹਾਜ਼ਰ-ਨਾਜ਼ਰ ਹੈ, (ਗੁਰੂ ਅਮਰਦਾਸ-ਰੂਪ) ਦੀਵੇ ਦੀ ਰਾਹੀਂ ਪ੍ਰਗਟਾਇਆ ਹੈ ।
He is All-pervading everywhere; the Lamp of the Shabad, the Word, has been lit.
ਜਿਹ ਸਿਖਹ ਸੰਗ੍ਰਹਿਓ ਤਤੁ ਹਰਿ ਚਰਣ ਮਿਲਾਯਉ ॥
ਜਿਨ੍ਹਾਂ ਸਿੱਖਾਂ ਨੇ ਇਸ ਸ਼ਬਦ ਨੂੰ ਗ੍ਰਹਣ ਕੀਤਾ ਹੈ, (ਗੁਰੂ ਅਮਰਦਾਸ ਜੀ ਨੇ) ਤੁਰਤ (ਉਹਨਾਂ ਨੂੰ) ਹਰੀ ਦੇ ਚਰਨਾਂ ਵਿਚ ਜੋੜ ਦਿੱਤਾ ਹੈ ।
Whoever gathers in the essence of the teachings shall be absorbed in the Feet of the Lord.
ਨਾਨਕ ਕੁਲਿ ਨਿੰਮਲੁ ਅਵਤਰ੍ਯਿਉ ਅੰਗਦ ਲਹਣੇ ਸੰਗਿ ਹੁਅ ॥
ਲਹਣੇ ਜੀ (ਭਾਵ,) ਗੁਰੂ ਅੰਗਦ ਜੀ ਦੇ ਨਾਲ ਮਿਲ ਕੇ (ਗੁਰੂ ਅਮਰਦਾਸ) ਗੁਰੂ ਨਾਨਕ ਦੇਵ ਜੀ ਦੀ ਕੁਲ ਵਿਚ ਨਿਰਮਲ ਅਵਤਾਰ ਹੋਇਆ ਹੈ ।
Lehnaa, who became Guru Angad, and Guru Amar Daas, have been reincarnated into the pure house of Guru Nanak.
ਗੁਰ ਅਮਰਦਾਸ ਤਾਰਣ ਤਰਣ ਜਨਮ ਜਨਮ ਪਾ ਸਰਣਿ ਤੁਅ ॥੨॥੧੬॥
ਹੇ ਗੁਰੂ ਅਮਰਦਾਸ ਜੀ! ਹੇ ਸੰਸਾਰ ਦੇ ਤਾਰਨ ਨੂੰ ਜਹਾਜ਼! ਮੈਂ ਹਰੇਕ ਜਨਮ ਵਿਚ ਤੇਰੇ ਚਰਨਾਂ ਦੀ ਸਰਨ (ਰਹਾਂ) ।੨।੧੬।
Guru Amar Daas is our Saving Grace, who carries us across; in lifetime after lifetime, I seek the Sanctuary of Your Feet. ||2||16||