ਜਪੁ ਤਪੁ ਸਤੁ ਸੰਤੋਖੁ ਪਿਖਿ ਦਰਸਨੁ ਗੁਰ ਸਿਖਹ ॥
ਸਤਿਗੁਰੂ (ਅਮਰਦਾਸ ਜੀ) ਦਾ ਦਰਸ਼ਨ ਕਰ ਕੇ ਸਿੱਖਾਂ ਨੂੰ ਜਪ ਤਪ ਸਤ ਸੰਤੋਖ (ਪ੍ਰਾਪਤ ਹੁੰਦੇ ਹਨ) ।
Gazing upon the Blessed Vision of His Darshan, the Gursikh is blessed with chanting and deep meditation, truth and contentment.
ਸਰਣਿ ਪਰਹਿ ਤੇ ਉਬਰਹਿ ਛੋਡਿ ਜਮ ਪੁਰ ਕੀ ਲਿਖਹ ॥
ਜੋ ਮਨੁੱਖ (ਗੁਰੂ ਦੀ) ਸਰਨ ਪੈਂਦੇ ਹਨ, ਉਹ ਜਮ-ਪੁਰੀ ਦੀ ਲਿਖਤ ਨੂੰ ਛੱਡ ਕੇ ਪਾਰ ਲੰਘ ਜਾਂਦੇ ਹਨ ।
Whoever seeks His Sanctuary is saved; his account is cleared in the City of Death.
ਭਗਤਿ ਭਾਇ ਭਰਪੂਰੁ ਰਿਦੈ ਉਚਰੈ ਕਰਤਾਰੈ ॥
(ਗੁਰੂ ਅਮਰਦਾਸ ਆਪਣੇ) ਹਿਰਦੇ ਵਿਚ (ਕਰਤਾਰ ਦੀ) ਭਗਤੀ ਦੇ ਪ੍ਰੇਮ ਨਾਲ ਭਰਿਆ ਹੋਇਆ ਹੈ, ਅਤੇ ਕਰਤਾਰ ਨੂੰ ਸਿਮਰਦਾ ਹੈ;
His heart is totally filled with loving devotion; he chants to the Creator Lord.
ਗੁਰੁ ਗਉਹਰੁ ਦਰੀਆਉ ਪਲਕ ਡੁਬੰਤ੍ਯਹ ਤਾਰੈ ॥
ਸਤਿਗੁਰੂ (ਅਮਰਦਾਸ) ਗੰਭੀਰ ਹੈ, ਦਰੀਆ-ਦਿਲ ਹੈ, ਡੁੱਬਦੇ ਜੀਵਾਂ ਨੂੰ ਪਲ ਵਿਚ ਤਾਰ ਦੇਂਦਾ ਹੈ ।
The Guru is the river of pearls; in an instant, he carries the drowning ones across.
ਨਾਨਕ ਕੁਲਿ ਨਿੰਮਲੁ ਅਵਤਰ੍ਯਿਉ ਗੁਣ ਕਰਤਾਰੈ ਉਚਰੈ ॥
(ਗੁਰੂ) ਨਾਨਕ (ਦੇਵ ਜੀ) ਦੀ ਕੁਲ ਵਿਚ (ਗੁਰੂ ਅਮਰਦਾਸ ਜੀ) ਨਿਰਮਲ ਅਵਤਾਰ ਹੋਇਆ ਹੈ, ਜੋ ਕਰਤਾਰ ਦੇ ਗੁਣਾਂ ਨੂੰ ਉਚਾਰਦਾ ਹੈ ।
He was reincarnated into the House of Guru Nanak; He chants the Glorious Praises of the Creator Lord.
ਗੁਰੁ ਅਮਰਦਾਸੁ ਜਿਨ੍ਹ ਸੇਵਿਅਉ ਤਿਨ੍ਹ ਦੁਖੁ ਦਰਿਦ੍ਰੁ ਪਰਹਰਿ ਪਰੈ ॥੩॥੧੭॥
ਜਿਨ੍ਹਾਂ ਮਨੁੱਖਾਂ ਨੇ ਗੁਰੂ ਅਮਰਦਾਸ ਜੀ ਨੂੰ ਸੇਵਿਆ ਹੈ, ਉਹਨਾਂ ਦਾ ਦੱੁਖ ਤੇ ਦਰਿਦ੍ਰ ਦੂਰ ਹੋ ਜਾਂਦਾ ਹੈ ।੩।੧੭।
Those who serve Guru Amar Daas - their pains and poverty are taken away, far away. ||3||17||