ਗਉੜੀ ਗੁਆਰੇਰੀ ਮਹਲਾ ੫ ॥
Gauree Gwaarayree, Fifth Mehl:
 
ਬਿਆਪਤ ਹਰਖ ਸੋਗ ਬਿਸਥਾਰ ॥
ਕਿਤੇ ਖ਼ੁਸ਼ੀ ਗ਼ਮੀ ਦਾ ਖਿਲਾਰਾ ਹੈ,
It torments us with the expression of pleasure and pain.
 
ਬਿਆਪਤ ਸੁਰਗ ਨਰਕ ਅਵਤਾਰ ॥
ਕਿਤੇ ਜੀਵ ਨਰਕਾਂ ਵਿਚ ਪੈਂਦੇ ਹਨ, ਕਿਤੇ ਸੁਰਗਾਂ ਵਿਚ ਪਹੰੁਚਦੇ ਹਨ,
It torments us through incarnations in heaven and hell.
 
ਬਿਆਪਤ ਧਨ ਨਿਰਧਨ ਪੇਖਿ ਸੋਭਾ ॥
ਕਿਤੇ ਕੋਈ ਧਨ ਵਾਲੇ ਹਨ, ਕਿਤੇ ਕੰਗਾਲ ਹਨ, ਕਿਤੇ ਕੋਈ ਆਪਣੀ ਸੋਭਾ ਹੁੰਦੀ ਵੇਖ ਕੇ (ਖ਼ੁਸ਼ ਹਨ)—ਇਹਨਾਂ ਅਨੇਕਾਂ ਤਰੀਕਿਆਂ ਨਾਲ ਮਾਇਆ ਜੀਵਾਂ ਉਤੇ ਪ੍ਰਭਾਵ ਪਾ ਰਹੀ ਹੈ ।
It is seen to afflict the rich, the poor and the glorious.
 
ਮੂਲੁ ਬਿਆਧੀ ਬਿਆਪਸਿ ਲੋਭਾ ॥੧॥
ਕਿਤੇ ਸਾਰੇ ਰੋਗਾਂ ਦਾ ਮੂਲ ਲੋਭ ਬਣ ਕੇ ਮਾਇਆ ਆਪਣਾ ਜ਼ੋਰ ਪਾ ਰਹੀ ਹੈ ।੧।
The source of this illness which torments us is greed. ||1||
 
ਮਾਇਆ ਬਿਆਪਤ ਬਹੁ ਪਰਕਾਰੀ ॥
ਹੇ ਪ੍ਰਭੂ ! (ਤੇਰੀ ਰਚੀ) ਮਾਇਆ ਅਨੇਕਾਂ ਤਰੀਕਿਆਂ ਨਾਲ (ਜੀਵਾਂ ਉਤੇ) ਪ੍ਰਭਾਵ ਪਾਈ ਰੱਖਦੀ ਹੈ (ਤੇ ਆਤਮਕ ਮੌਤੇ ਜੀਵਾਂ ਨੂੰ ਮਾਰ ਦੇਂਦੀ ਹੈ),
Maya torments us in so many ways.
 
ਸੰਤ ਜੀਵਹਿ ਪ੍ਰਭ ਓਟ ਤੁਮਾਰੀ ॥੧॥ ਰਹਾਉ ॥
ਤੇਰੇ ਸੰਤ ਤੇਰੇ ਆਸਰੇ ਆਤਮਕ ਜੀਵਨ ਮਾਣਦੇ ਹਨ ।੧।ਰਹਾਉ।
But the Saints live under Your Protection, God. ||1||Pause||
 
ਬਿਆਪਤ ਅਹੰਬੁਧਿ ਕਾ ਮਾਤਾ ॥
ਕਿਤੇ ਕੋਈ ‘ਹਉ ਹਉ, ਮੈਂ ਮੈਂ’ ਦੀ ਅਕਲ ਵਿਚ ਮਸਤ ਹੈ,
It torments us through intoxication with intellectual pride.
 
ਬਿਆਪਤ ਪੁਤ੍ਰ ਕਲਤ੍ਰ ਸੰਗਿ ਰਾਤਾ ॥
ਕਿਤੇ ਕੋਈ ਪੁੱਤਰ ਇਸਤ੍ਰੀ ਦੇ ਮੋਹ ਵਿਚ ਰੱਤਾ ਪਿਆ ਹੈ,
It torments us through the love of children and spouse.
 
ਬਿਆਪਤ ਹਸਤਿ ਘੋੜੇ ਅਰੁ ਬਸਤਾ ॥
ਕਿਤੇ ਹਾਥੀ ਘੋੜਿਆਂ (ਸੰੁਦਰ) ਕੱਪੜਿਆਂ (ਦੀ ਲਗਨ ਹੈ),
It torments us through elephants, horses and beautiful clothes.
 
ਬਿਆਪਤ ਰੂਪ ਜੋਬਨ ਮਦ ਮਸਤਾ ॥੨॥
ਕਿਤੇ ਕੋਈ ਰੂਪ ਤੇ ਜਵਾਨੀ ਦੇ ਨਸ਼ੇ ਵਿਚ ਮਸਤ ਹੈ—ਇਹਨਾਂ ਅਨੇਕਾਂ ਤਰੀਕਿਆਂ ਨਾਲ ਮਾਇਆ ਆਪਣਾ ਜ਼ੋਰ ਪਾ ਰਹੀ ਹੈ ।੨।
It torments us through the intoxication of wine and the beauty of youth. ||2||
 
ਬਿਆਪਤ ਭੂਮਿ ਰੰਕ ਅਰੁ ਰੰਗਾ ॥
ਕਿਤੇ ਭੁਇਂ ਦੀ ਮਾਲਕੀ ਹੈ, ਕਿਤੇ ਕੰਗਾਲ ਹਨ, ਕਿਤੇ ਅਮੀਰ ਹਨ,
It torments landlords, paupers and lovers of pleasure.
 
ਬਿਆਪਤ ਗੀਤ ਨਾਦ ਸੁਣਿ ਸੰਗਾ ॥
ਕਿਤੇ ਮੰਡਲੀਆਂ ਵਿਚ ਗੀਤ ਨਾਦ ਸੁਣ ਕੇ (ਖ਼ੁਸ਼ ਹੋ ਰਹੇ ਹਨ),
It torments us through the sweet sounds of music and parties.
 
ਬਿਆਪਤ ਸੇਜ ਮਹਲ ਸੀਗਾਰ ॥
ਕਿਤੇ (ਸੋਹਣੀ) ਸੇਜ, ਹਾਰ-ਸਿੰਗਾਰ ਤੇ ਮਹਲ-ਮਾੜੀਆਂ (ਦੀ ਲਾਲਸਾ ਹੈ), ਇਹਨਾਂ ਅਨੇਕਾਂ ਤਰੀਕਿਆਂ ਨਾਲ ਮਾਇਆ ਪ੍ਰਭਾਵ ਪਾ ਰਹੀ ਹੈ ।
It torments us through beautiful beds, palaces and decorations.
 
ਪੰਚ ਦੂਤ ਬਿਆਪਤ ਅੰਧਿਆਰ ॥੩॥
ਕਿਤੇ ਮੋਹ ਦੇ ਹਨੇਰੇ ਵਿਚ ਕਾਮਾਦਿਕ ਪੰਜੇ ਦੂਤ ਬਣ ਕੇ ਮਾਇਆ ਜ਼ੋਰ ਪਾ ਰਹੀ ।੩।
It torments us through the darkness of the five evil passions. ||3||
 
ਬਿਆਪਤ ਕਰਮ ਕਰੈ ਹਉ ਫਾਸਾ ॥
ਕਿਤੇ ਕੋਈ ਹਉਮੈ ਵਿਚ ਫਸਿਆ ਹੋਇਆ (ਆਪਣੇ ਵਲੋਂ ਧਾਰਮਿਕ) ਕੰਮ ਕਰ ਰਿਹਾ ਹੈ,
It torments those who act, entangled in ego.
 
ਬਿਆਪਤਿ ਗਿਰਸਤ ਬਿਆਪਤ ਉਦਾਸਾ ॥
ਕੋਈ ਗ੍ਰਿਹਸਤ ਵਿਚ ਪ੍ਰਵਿਰਤ ਹੈ, ਕੋਈ ਉਦਾਸੀ ਰੂਪ ਵਿਚ ਹੈ,
It torments us through household affairs, and it torments us in renunciation.
 
ਆਚਾਰ ਬਿਉਹਾਰ ਬਿਆਪਤ ਇਹ ਜਾਤਿ ॥
ਕਿਤੇ ਕੋਈ ਧਾਰਮਿਕ ਰਸਮਾਂ ਵਿਚ ਪ੍ਰਵਿਰਤ ਹੈ, ਕੋਈ (ਉੱਚੀ) ਜਾਤਿ ਦੇ ਮਾਣ ਵਿਚ ਹੈ
It torments us through character, lifestyle and social status.
 
ਸਭ ਕਿਛੁ ਬਿਆਪਤ ਬਿਨੁ ਹਰਿ ਰੰਗ ਰਾਤ ॥੪॥
ਪਰਮਾਤਮਾ ਦੇ ਪ੍ਰੇਮ ਵਿਚ ਮਗਨ ਹੋਣ ਤੋਂ ਵਾਂਜੇ ਰਹਿ ਕੇ ਇਹ ਸਭ ਕੁਝ ਮਾਇਆ ਦਾ ਪ੍ਰਭਾਵ ਹੀ ਹੈ ।੪।
It torments us through everything, except for those who are imbued with the Love of the Lord. ||4||
 
ਸੰਤਨ ਕੇ ਬੰਧਨ ਕਾਟੇ ਹਰਿ ਰਾਇ ॥
ਪਰਮਾਤਮਾ ਆਪ ਹੀ ਸੰਤ ਜਨਾਂ ਦੇ ਮਾਇਆ ਦੇ ਬੰਧਨ ਕੱਟ ਦੇਂਦਾ ਹੈ ।
The Sovereign Lord King has cut away the bonds of His Saints.
 
ਤਾ ਕਉ ਕਹਾ ਬਿਆਪੈ ਮਾਇ ॥
ਉਹਨਾਂ ਉਤੇ ਮਾਇਆ ਆਪਣਾ ਜ਼ੋਰ ਨਹੀਂ ਪਾ ਸਕਦੀ ।
How can Maya torment them?
 
ਕਹੁ ਨਾਨਕ ਜਿਨਿ ਧੂਰਿ ਸੰਤ ਪਾਈ ॥ ਤਾ ਕੈ ਨਿਕਟਿ ਨ ਆਵੈ ਮਾਈ ॥੫॥੧੯॥੮੮॥
ਹੇ ਨਾਨਕ ! ਆਖ—ਜਿਸ ਮਨੁੱਖ ਨੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਪ੍ਰਾਪਤ ਕਰ ਲਈ ਹੈ, ਮਾਇਆ ਉਸ ਮਨੁੱਖ ਦੇ ਨੇੜੇ ਨਹੀਂ ਢੁੱਕ ਸਕਦੀ ।੪।੧੯।੮੮।
Says Nanak, Maya does not draw near those who have obtained the dust of the feet of the Saints. ||5||19||88||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by