ਰਹਿਓ ਸੰਤ ਹਉ ਟੋਲਿ ਸਾਧ ਬਹੁਤੇਰੇ ਡਿਠੇ ॥
ਮੈਂ ਸੰਤਾਂ ਨੂੰ ਟੋਲਦਾ ਟੋਲਦਾ ਥੱਕ ਗਿਆ ਹਾਂ, ਮੈਂ ਕਈ ਸਾਧ (ਭੀ) ਵੇਖੇ ਹਨ,
I have been searching for the Saints; I have seen so many Holy and spiritual people.
ਸੰਨਿਆਸੀ ਤਪਸੀਅਹ ਮੁਖਹੁ ਏ ਪੰਡਿਤ ਮਿਠੇ ॥
ਕਈ ਸੰਨਿਆਸੀ, ਕਈ ਤਪੱਸਵੀ ਤੇ ਕਈ ਇਹ ਮੂੰਹੋਂ-ਮਿੱਠੇ ਪੰਡਿਤ (ਭੀ) ਵੇਖੇ ਹਨ ।
The hermits, Sannyaasees, ascetics, penitents, fanatics and Pandits all speak sweetly.
ਬਰਸੁ ਏਕੁ ਹਉ ਫਿਰਿਓ ਕਿਨੈ ਨਹੁ ਪਰਚਉ ਲਾਯਉ ॥
ਮੈਂ ਇਕ ਸਾਲ ਫਿਰਦਾ ਰਿਹਾ ਹਾਂ, ਕਿਸੇ ਨੇ ਮੇਰੀ ਨਿਸ਼ਾ ਨਹੀਂ ਕੀਤੀ;
I wandered around lost for a year, but no one touched my soul.
ਕਹਤਿਅਹ ਕਹਤੀ ਸੁਣੀ ਰਹਤ ਕੋ ਖੁਸੀ ਨ ਆਯਉ ॥
ਸਾਰੇ (ਮੂੰਹੋਂ) ਆਖਦੇ ਹੀ ਆਖਦੇ (ਭਾਵ, ਹੋਰਨਾਂ ਨੂੰ ਉਪਦੇਸ਼ ਕਰਦੇ ਹੀ) ਸੁਣੇ ਹਨ, ਪਰ ਕਿਸੇ ਦੀ ਰਹਤ ਵੇਖ ਕੇ ਮੈਨੂੰ ਆਨੰਦ ਨਹੀਂ ਆਇਆ ।
I listened to preachers and teachers, but I could not be happy with their lifestyles.
ਹਰਿ ਨਾਮੁ ਛੋਡਿ ਦੂਜੈ ਲਗੇ ਤਿਨ੍ਹ ਕੇ ਗੁਣ ਹਉ ਕਿਆ ਕਹਉ ॥
ਉਹਨਾਂ ਲੋਕਾਂ ਦੇ ਗੁਣ ਮੈਂ ਕੀਹ ਆਖਾਂ, ਜਿਹੜੇ ਹਰੀ ਦੇ ਨਾਮ ਨੂੰ ਛੱਡ ਕੇ ਦੂਜੇ (ਭਾਵ, ਮਾਇਆ ਦੇ ਪਿਆਰ) ਵਿਚ ਲੱਗੇ ਹੋਏ ਹਨ?
Those who have abandoned the Lord's Name, and become attached to duality - why should I speak in praise of them?
ਗੁਰੁ ਦਯਿ ਮਿਲਾਯਉ ਭਿਖਿਆ ਜਿਵ ਤੂ ਰਖਹਿ ਤਿਵ ਰਹਉ ॥੨॥੨੦॥
ਹੇ ਗੁਰੂ (ਅਮਰਦਾਸ)! ਪਿਆਰੇ (ਹਰੀ) ਨੇ ਮੈਨੂੰ, ਭਿਖੇ ਨੂੰ, ਤੂੰ ਮਿਲਾ ਦਿੱਤਾ ਹੈ, ਜਿਵੇਂ ਤੂੰ ਰੱਖੇਂਗਾ ਤਿਵੇਂ ਮੈਂ ਰਹਾਂਗਾ ।੨।੨੦।
So speaks Bhikhaa: the Lord has led me to meet the Guru. As You keep me, I remain; as You protect me, I survive. ||2||20||