ਸਵਈਏ ਮਹਲੇ ਚਉਥੇ ਕੇ ੪
ਗੁਰੂ ਰਾਮਦਾਸ ਜੀ ਦੀ ਉਸਤਤਿ ਵਿਚ ਉਚਾਰੇ ਹੋਏ ਸਵਈਏ ।
Swaiyas In Praise Of The Fourth Mehl:
ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
ਇਕ ਮਨਿ ਪੁਰਖੁ ਨਿਰੰਜਨੁ ਧਿਆਵਉ ॥
ਮੈਂ ਇਕਾਗ੍ਰ-ਮਨ ਹੋ ਕੇ ਮਾਇਆ ਤੋਂ ਰਹਿਤ ਅਕਾਲ ਪੁਰਖ ਨੂੰ ਸਿਮਰਾਂ,
Meditate single-mindedly on the Immaculate Primal Lord God.
ਗੁਰ ਪ੍ਰਸਾਦਿ ਹਰਿ ਗੁਣ ਸਦ ਗਾਵਉ ॥
ਗੁਰੂ ਜੀ ਦੀ ਕ੍ਰਿਪਾ ਨਾਲ ਸਦਾ ਹਰੀ ਦੇ ਗੁਣ ਗਾਵਾਂ ,
By Guru's Grace, sing the Glorious Praises of the Lord forever.
ਗੁਨ ਗਾਵਤ ਮਨਿ ਹੋਇ ਬਿਗਾਸਾ ॥
ਗੁਣ ਗਾਂਦਿਆਂ ਗਾਂਦਿਆਂ ਮੇਰੇ ਮਨ ਵਿਚ ਖਿੜਾਉ ਪੈਦਾ ਹੋਵੇ ।
Singing His Praises, the mind blossoms forth in ecstasy.
ਸਤਿਗੁਰ ਪੂਰਿ ਜਨਹ ਕੀ ਆਸਾ ॥
ਹੇ ਸਤਿਗੁਰੂ! ਮੈਂ ਦਾਸ ਦੀ ਆਸ ਪੂਰੀ ਕਰ ,
The True Guru fulfills the hopes of His humble servant.
ਸਤਿਗੁਰੁ ਸੇਵਿ ਪਰਮ ਪਦੁ ਪਾਯਉ ॥
(ਜਿਸ ਗੁਰੂ ਰਾਮਦਾਸ ਜੀ ਨੇ) ਗੁਰੂ (ਅਮਰਦਾਸ ਜੀ) ਨੂੰ ਸੇਵ ਕੇ ਉੱਚੀ ਪਦਵੀ ਪਾਈ ਹੈ,
Serving the True Guru, the supreme status is obtained.
ਅਬਿਨਾਸੀ ਅਬਿਗਤੁ ਧਿਆਯਉ ॥
ਅਬਿਨਾਸੀ ਤੇ ਅਦ੍ਰਿਸ਼ਟ ਹਰੀ ਨੂੰ ਸਿਮਰਿਆ ਹੈ,
Meditate on the Imperishable, Formless Lord God.
ਤਿਸੁ ਭੇਟੇ ਦਾਰਿਦ੍ਰੁ ਨ ਚੰਪੈ ॥
ਉਸ (ਗੁਰੂ ਰਾਮਦਾਸ) ਦੀ ਚਰਨੀਂ ਲੱਗਿਆਂ, ਦਲਿੱਦ੍ਰ ਨਹੀਂ ਚੰਬੜਦਾ,
Meeting with Him, one escapes poverty.
ਕਲ੍ਯ ਸਹਾਰੁ ਤਾਸੁ ਗੁਣ ਜੰਪੈ ॥
ਕਲੵਸਹਾਰ ਕਵੀ ਉਸ (ਗੁਰੂ ਰਾਮਦਾਸ ਜੀ) ਦੇ ਗੁਣ ਗਾਉਂਦਾ ਹੈ ।
Kal Sahaar chants His Glorious Praises.
ਜੰਪਉ ਗੁਣ ਬਿਮਲ ਸੁਜਨ ਜਨ ਕੇਰੇ ਅਮਿਅ ਨਾਮੁ ਜਾ ਕਉ ਫੁਰਿਆ ॥
ਮੈਂ ਉਸ ਸ੍ਰੇਸ਼ਟ ਜਨ (ਗੁਰੂ ਰਾਮਦਾਸ ਜੀ) ਦੇ ਨਿਰਮਲ ਗੁਣ ਗਾਉਂਦਾ ਹਾਂ, ਜਿਸ ਨੂੰ ਆਤਮਕ ਜੀਵਨ ਦੇਣ ਵਾਲਾ ਨਾਮ ਅਨੁਭਵ ਹੋਇਆ ਹੈ,
I chant the pure praises of that humble being who has been blessed with the Ambrosial Nectar of the Naam, the Name of the Lord.
ਇਨਿ ਸਤਗੁਰੁ ਸੇਵਿ ਸਬਦ ਰਸੁ ਪਾਯਾ ਨਾਮੁ ਨਿਰੰਜਨ ਉਰਿ ਧਰਿਆ ॥
ਇਸ (ਗੁਰੂ ਰਾਮਦਾਸ ਜੀ) ਨੇ (ਅਮਰਦਾਸ ਜੀ) ਨੂੰ ਸੇਵ ਕੇ ਸ਼ਬਦ ਦਾ ਆਨੰਦ ਪ੍ਰਾਪਤ ਕੀਤਾ ਹੈ ਤੇ ਨਿਰੰਜਨ ਦਾ ਨਾਮ ਹਿਰਦੇ ਵਿਚ ਟਿਕਾਇਆ ਹੈ ।
He served the True Guru and was blessed with the sublime essence of the Shabad, the Word of God. The Immaculate Naam has been enshrined in his heart.
ਹਰਿ ਨਾਮ ਰਸਿਕੁ ਗੋਬਿੰਦ ਗੁਣ ਗਾਹਕੁ ਚਾਹਕੁ ਤਤ ਸਮਤ ਸਰੇ ॥
ਅਕਾਲ ਪੁਰਖ ਦੇ ਨਾਮ ਦਾ ਰਸੀਆ ਹੈ, ਗੋਬਿੰਦ ਦੇ ਗੁਣਾਂ ਦਾ ਗਾਹਕ ਹੈ, ਅਕਾਲ ਪੁਰਖ ਨਾਲ ਪਿਆਰ ਕਰਨ ਵਾਲਾ ਹੈ, ਅਤੇ ਸਮ-ਦ੍ਰਿਸ਼ਟਤਾ ਦਾ ਸਰੋਵਰ ਹੈ ।
He enjoys and savors the Lord's Name, and purchases the Glorious Virtues of the Lord of the Universe. He seeks the essence of reality; he is the Fountain of even-handed justice.
ਕਵਿ ਕਲ੍ਯ ਠਕੁਰ ਹਰਦਾਸ ਤਨੇ ਗੁਰ ਰਾਮਦਾਸ ਸਰ ਅਭਰ ਭਰੇ ॥੧॥
ਹੇ ਕਲੵਸਹਾਰ ਕਵੀ! ਠਾਕੁਰ ਹਰਦਾਸ ਜੀ ਦੇ ਸੁਪੁੱਤ੍ਰ, ਗੁਰੂ ਰਾਮਦਾਸ ਜੀ (ਹਿਰਦੇ-ਰੂਪੀ) ਖ਼ਾਲੀ ਸਰੋਵਰਾਂ ਨੂੰ (ਨਾਮ ਨਾਲ) ਭਰਨ ਵਾਲੇ ਹਨ ।
So speaks KALL the poet: Guru Raam Daas, the son of Har Daas, fills the empty pools to overflowing. ||1||