ਸਤਗੁਰ ਮਤਿ ਗੂੜ੍ਹ ਬਿਮਲ ਸਤਸੰਗਤਿ ਆਤਮੁ ਰੰਗਿ ਚਲੂਲੁ ਭਯਾ ॥
ਗੁਰੂ (ਰਾਮਦਾਸ ਜੀ) ਦੀ ਮਤਿ ਡੂੰਘੀ ਹੈ, (ਆਪ ਦੀ) ਨਿਰਮਲ ਸਤ ਸੰਗਤਿ ਹੈ; (ਅਤੇ ਆਪ ਦਾ) ਆਤਮਾ ਹਰੀ ਦੇ ਪਿਆਰ ਵਿਚ ਗੂੜ੍ਹਾ ਰੰਗਿਆ ਹੋਇਆ ਹੈ ।
The True Guru's understanding is deep and profound. The Sat Sangat is His Pure Congregation. His Soul is drenched in the deep crimson color of the Lord's Love.
ਜਾਗ੍ਯਾ ਮਨੁ ਕਵਲੁ ਸਹਜਿ ਪਰਕਾਸ੍ਯਾ ਅਭੈ ਨਿਰੰਜਨੁ ਘਰਹਿ ਲਹਾ ॥
(ਸਤਿਗੁਰੂ ਰਾਮਦਾਸ ਜੀ ਦਾ) ਮਨ ਜਾਗਿਆ ਹੋਇਆ ਹੈ, (ਉਹਨਾਂ ਦੇ ਹਿਰਦੇ ਦਾ) ਕਉਲ ਫੁੱਲ ਆਤਮਕ ਅਡੋਲਤਾ ਵਿਚ ਖਿੜਿਆ ਹੋਇਆ ਹੈ ਅਤੇ (ਉਹਨਾਂ ਨੇ) ਨਿਰਭਉ ਹਰੀ ਨੂੰ ਹਿਰਦੇ ਵਿਚ ਹੀ ਲੱਭ ਲਿਆ ਹੈ ।
The Lotus of His mind remains awake and aware, illuminated with intuitive wisdom. In His own home, He has obtained the Fearless, Immaculate Lord.
ਸਤਗੁਰਿ ਦਯਾਲਿ ਹਰਿ ਨਾਮੁ ਦ੍ਰਿੜ੍ਹਾਯਾ ਤਿਸੁ ਪ੍ਰਸਾਦਿ ਵਸਿ ਪੰਚ ਕਰੇ ॥
ਦਇਆਲ ਗੁਰੂ (ਅਮਰਦਾਸ ਜੀ) ਨੇ (ਗੁਰੂ ਰਾਮਦਾਸ ਜੀ ਨੂੰ) ਨਾਮ ਦ੍ਰਿੜ੍ਹ ਕਰਾਇਆ ਹੈ (ਭਾਵ, ਜਪਾਇਆ ਹੈ); ਉਸ ਨਾਮ ਦੀ ਬਰਕਤਿ ਨਾਲ (ਗੁਰੂ ਰਾਮਦਾਸ ਜੀ ਨੇ) ਕਾਮਾਦਿਕ ਪੰਜਾਂ ਨੂੰ ਆਪਣੇ ਕਾਬੂ ਕੀਤਾ ਹੋਇਆ ਹੈ ।
The Merciful True Guru has implanted the Lord's Name within me, and by His Grace, I have overpowered the five thieves.
ਕਵਿ ਕਲ੍ਯ ਠਕੁਰ ਹਰਦਾਸ ਤਨੇ ਗੁਰ ਰਾਮਦਾਸ ਸਰ ਅਭਰ ਭਰੇ ॥੩॥
ਹੇ ਕਲੵਸਹਾਰ ਕਵੀ! ਠਾਕੁਰ ਹਰਦਾਸ ਜੀ ਦੇ ਸੁਪੁੱਤ੍ਰ, ਗੁਰੂ ਰਾਮਦਾਸ ਜੀ (ਹਿਰਦੇ-ਰੂਪ) ਖ਼ਾਲੀ ਸਰੋਵਰਾਂ ਨੂੰ (ਨਾਮ-ਅੰਮ੍ਰਿਤ ਨਾਲ) ਭਰਨ ਵਾਲੇ ਹਨ ।੩।
So speaks KALL the poet: Guru Raam Daas, the son of Har Daas, fills the empty pools to overflowing. ||3||