ਅਨਭਉ ਉਨਮਾਨਿ ਅਕਲ ਲਿਵ ਲਾਗੀ ਪਾਰਸੁ ਭੇਟਿਆ ਸਹਜ ਘਰੇ ॥
(ਗੁਰੂ ਰਾਮਦਾਸ ਜੀ ਨੂੰ) ਵਿਚਾਰ ਦੁਆਰਾ ਗਿਆਨ ਪ੍ਰਾਪਤ ਹੋਇਆ ਹੈ, (ਆਪ ਦੀ) ਬ੍ਰਿਤੀ ਇਕ-ਰਸ ਵਿਆਪਕ ਹਰੀ ਨਾਲ ਜੁੜੀ ਹੋਈ ਹੈ । (ਗੁਰੂ ਰਾਮਦਾਸ ਜੀ ਨੂੰ ਗੁਰੂ ਅਮਰਦਾਸ) ਪਾਰਸ ਮਿਲ ਗਿਆ ਹੈ (ਜਿਸ ਦੀ ਬਰਕਤਿ ਨਾਲ ਗੁਰੂ ਰਾਮਦਾਸ) ਸਹਜ ਅਵਸਥਾ ਵਿਚ ਅੱਪੜ ਗਿਆ ਹੈ ।
With intuitive detachment, He is lovingly attuned to the Fearless, Unmanifest Lord; He met with Guru Amar Daas, the Philosopher's Stone, within his own home.
ਸਤਗੁਰ ਪਰਸਾਦਿ ਪਰਮ ਪਦੁ ਪਾਯਾ ਭਗਤਿ ਭਾਇ ਭੰਡਾਰ ਭਰੇ ॥
ਸਤਿਗੁਰੂ (ਅਮਰਦਾਸ ਜੀ) ਦੀ ਕ੍ਰਿਪਾ ਨਾਲ (ਗੁਰੂ ਰਾਮਦਾਸ ਨੇ) ਉੱਚੀ ਪਦਵੀ ਪਾਈ ਹੈ ਅਤੇ ਭਗਤੀ ਦੇ ਪਿਆਰ ਨਾਲ (ਆਪ ਦੇ) ਖ਼ਜ਼ਾਨੇ ਭਰੇ ਪਏ ਹਨ ।
By the Grace of the True Guru, He attained the supreme status; He is overflowing with the treasures of loving devotion.
ਮੇਟਿਆ ਜਨਮਾਂਤੁ ਮਰਣ ਭਉ ਭਾਗਾ ਚਿਤੁ ਲਾਗਾ ਸੰਤੋਖ ਸਰੇ ॥
ਗੁਰੂ ਰਾਮਦਾਸ ਜੀ ਨੇ (ਆਪਣਾ) ਜਨਮ ਮਰਨ ਮਿਟਾ ਲਿਆ ਹੋਇਆ ਹੈ, (ਗੁਰੂ ਰਾਮਦਾਸ ਜੀ ਦਾ) ਮੌਤ ਦਾ ਡਰ ਦੂਰ ਹੋ ਚੁਕਿਆ ਹੈ ਅਤੇ (ਉਹਨਾਂ ਦਾ) ਚਿੱਤ ਸੰਤੋਖ ਦੇ ਸਰੋਵਰ ਅਕਾਲ ਪੁਰਖ ਵਿਚ ਜੁੜਿਆ ਹੋਇਆ ਹੈ ।
He was released from reincarnation, and the fear of death was taken away. His consciousness is attached to the Lord, the Ocean of contentment.
ਕਵਿ ਕਲ੍ਯ ਠਕੁਰ ਹਰਦਾਸ ਤਨੇ ਗੁਰ ਰਾਮਦਾਸ ਸਰ ਅਭਰ ਭਰੇ ॥੪॥
ਹੇ ਕਲੵਸਹਾਰ ਕਵੀ! ਠਾਕੁਰ ਹਰਦਾਸ ਜੀ ਦੇ ਸੁਪੱੁਤ੍ਰ ਗੁਰੂ ਰਾਮਦਾਸ ਜੀ (ਹਿਰਦੇ-ਰੂਪ) ਖ਼ਾਲੀ ਸਰੋਵਰਾਂ ਨੂੰ (ਨਾਮ-ਅੰਮ੍ਰਿਤ ਨਾਲ) ਭਰਨ ਵਾਲੇ ਹਨ ।੪।
So speaks KALL the poet: Guru Raam Daas, the son of Har Daas, fills the empty pools to overflowing. ||4||