ਗਉੜੀ ਗੁਆਰੇਰੀ ਮਹਲਾ ੫ ॥
Gauree Gwaarayree, Fifth Mehl:
ਨੈਨਹੁ ਨੀਦ ਪਰ ਦ੍ਰਿਸਟਿ ਵਿਕਾਰ ॥
ਪਰਾਏ ਰੂਪ ਨੂੰ ਵਿਕਾਰ ਦੀ ਨਿਗਾਹ ਨਾਲ ਵੇਖਣਾ—ਇਹ ਅੱਖਾਂ ਵਿਚ ਨੀਂਦ ਆ ਰਹੀ ਹੈ ।
The eyes are asleep in corruption, gazing upon the beauty of another.
ਸ੍ਰਵਣ ਸੋਏ ਸੁਣਿ ਨਿੰਦ ਵੀਚਾਰ ॥
ਹੋਰਨਾਂ ਦੀ ਨਿੰਦਿਆ ਦੀ ਵਿਚਾਰ ਸੁਣ ਸੁਣ ਕੇ ਕੰਨ ਸੁੱਤੇ ਰਹਿੰਦੇ ਹਨ ।
The ears are asleep, listening to slanderous stories.
ਰਸਨਾ ਸੋਈ ਲੋਭਿ ਮੀਠੈ ਸਾਦਿ ॥
ਜੀਭ ਖਾਣ ਦੇ ਲੋਭ ਵਿਚ ਪਦਾਰਥਾਂ ਦੇ ਮਿੱਠੇ ਸੁਆਦ ਵਿਚ ਸੁੱਤੀ ਰਹਿੰਦੀ ਹੈ ।
The tongue is asleep, in its desire for sweet flavors.
ਮਨੁ ਸੋਇਆ ਮਾਇਆ ਬਿਸਮਾਦਿ ॥੧॥
ਮਨ ਮਾਇਆ ਦੇ ਅਸਚਰਜ ਤਮਾਸ਼ੇ ਵਿਚ ਸੁੱਤਾ ਰਹਿੰਦਾ ਹੈ ।੧।
The mind is asleep, fascinated by Maya. ||1||
ਇਸੁ ਗ੍ਰਿਹ ਮਹਿ ਕੋਈ ਜਾਗਤੁ ਰਹੈ ॥
(ਹੇ ਭਾਈ !) ਇਸ ਸਰੀਰ-ਘਰ ਵਿਚ ਕੋਈ ਵਿਰਲਾ ਮਨੁੱਖ ਸੁਚੇਤ ਰਹਿੰਦਾ ਹੈ (ਜੇਹੜਾ ਸੁਚੇਤ ਰਹਿੰਦਾ ਹੈ)
Those who remain awake in this house are very rare;
ਸਾਬਤੁ ਵਸਤੁ ਓਹੁ ਅਪਨੀ ਲਹੈ ॥੧॥ ਰਹਾਉ ॥
ਉਹ ਆਪਣੀ ਆਤਮਕ ਜੀਵਨ ਦੀ ਸਾਰੀ ਦੀ ਸਾਰੀ ਰਾਸਿ-ਪੂੰਜੀ ਸਾਂਭ ਲੈਂਦਾ ਹੈ ।੧।ਰਹਾਉ।
by doing so, they receive the whole thing. ||1||Pause||
ਸਗਲ ਸਹੇਲੀ ਅਪਨੈ ਰਸ ਮਾਤੀ ॥
ਸਾਰੇ ਗਿਆਨ-ਇੰਦ੍ਰੇ ਆਪੋ ਆਪਣੇ ਚਸਕੇ ਵਿਚ ਮਸਤ ਰਹਿੰਦੇ ਹਨ
All of my companions are intoxicated with their sensory pleasures;
ਗ੍ਰਿਹ ਅਪੁਨੇ ਕੀ ਖਬਰਿ ਨ ਜਾਤੀ ॥
ਆਪਣੇ ਸਰੀਰ-ਘਰ ਵਿਚ ਇਹ ਸੂਝ ਨਹੀਂ ਰੱਖਦੇ ।
they do not know how to guard their own home.
ਮੁਸਨਹਾਰ ਪੰਚ ਬਟਵਾਰੇ ॥
ਠੱਗਣ ਵਾਲੇ ਪੰਜੇ ਡਾਕੂ
The five thieves have plundered them;
ਸੂਨੇ ਨਗਰਿ ਪਰੇ ਠਗਹਾਰੇ ॥੨॥
ਸੰੁਞੇ (ਸਰੀਰ-) ਘਰ ਵਿਚ ਆ ਹੱਲਾ ਬੋਲਦੇ ਹਨ ।੨।
the thugs descend upon the unguarded village. ||2||
ਉਨ ਤੇ ਰਾਖੈ ਬਾਪੁ ਨ ਮਾਈ ॥
ਉਹਨਾਂ (ਪੰਜਾਂ ਡਾਕੂਆਂ ਤੋਂ) ਨਾਹ ਪਿਉ ਬਚਾ ਸਕਦਾ ਹੈ, ਨਾਹ ਮਾਂ ਬਚਾ ਸਕਦੀ ਹੈ ।
Our mothers and fathers cannot save us from them;
ਉਨ ਤੇ ਰਾਖੈ ਮੀਤੁ ਨ ਭਾਈ ॥
ਉਹਨਾਂ ਤੋਂ ਨਾਂਹ ਕੋਈ ਮਿੱਤਰ ਬਚਾ ਸਕਦਾ ਹੈ, ਨਾਂਹ ਕੋਈ ਭਰਾ ਬਚਾ ਸਕਦਾ ਹੈ ।
friends and brothers cannot protect us from them
ਦਰਬਿ ਸਿਆਣਪ ਨਾ ਓਇ ਰਹਤੇ ॥
ਉਹ ਪੰਜੇ ਡਾਕੂ ਨਾਹ ਧਨ ਨਾਲ ਵਰਜੇ ਜਾ ਸਕਦੇ ਹਨ, ਨਾਹ ਚਤੁਰਾਈ ਨਾਲ ਵਰਜੇ ਜਾ ਸਕਦੇ ਹਨ ।
- they cannot be restrained by wealth or cleverness.
ਸਾਧਸੰਗਿ ਓਇ ਦੁਸਟ ਵਸਿ ਹੋਤੇ ॥੩॥
ਉਹ ਪੰਜੇ ਦੁਸ਼ਟ ਸਿਰਫ਼ ਸਾਧ ਸੰਗਤਿ ਵਿਚ ਰਿਹਾਂ ਹੀ ਕਾਬੂ ਵਿਚ ਆਉਂਦੇ ਹਨ ।੩।
Only through the Saadh Sangat, the Company of the Holy, can those villains be brought under control. ||3||
ਕਰਿ ਕਿਰਪਾ ਮੋਹਿ ਸਾਰਿੰਗਪਾਣਿ ॥
ਹੇ ਧਨੁਖ-ਧਾਰੀ ਪ੍ਰਭੂ ! ਮੇਰੇ ਉਤੇ ਕਿਰਪਾ ਕਰ ।
Have Mercy upon me, O Lord, Sustainer of the world.
ਸੰਤਨ ਧੂਰਿ ਸਰਬ ਨਿਧਾਨ ॥
ਮੈਨੂੰ ਸੰਤਾਂ ਦੇ ਚਰਨਾਂ ਦੀ ਧੂੜ ਦੇਹ, ਏਹੀ ਮੇਰੇ ਵਾਸਤੇ ਸਾਰੇ ਖ਼ਜ਼ਾਨੇ ਹਨ ।
The dust of the feet of the Saints is all the treasure I need.
ਸਾਬਤੁ ਪੂੰਜੀ ਸਤਿਗੁਰ ਸੰਗਿ ॥
ਗੁਰੂ ਦੀ ਸੰਗਤਿ ਵਿਚ ਰਿਹਾਂ ਆਤਮਕ ਜੀਵਨ ਦਾ ਸਰਮਾਇਆ ਸਾਰੇ ਦਾ ਸਾਰਾ ਬਚਿਆ ਰਹਿ ਸਕਦਾ ਹੈ ।
In the Company of the True Guru, one's investment remains intact.
ਨਾਨਕੁ ਜਾਗੈ ਪਾਰਬ੍ਰਹਮ ਕੈ ਰੰਗਿ ॥੪॥
(ਪਰਮਾਤਮਾ ਦਾ ਸੇਵਕ) ਨਾਨਕ ਪਰਮਾਤਮਾ ਦੇ ਪਰੇਮ-ਰੰਗ ਵਿਚ ਰਹਿ ਕੇ ਹੀ ਸੁਚੇਤ ਰਹਿ ਸਕਦਾ ਹੈ (ਤੇ ਪੰਜਾਂ ਦੇ ਹੱਲਿਆਂ ਤੋਂ ਬਚ ਸਕਦਾ ਹੈ) ।੪।
Nanak is awake to the Love of the Supreme Lord. ||4||
ਸੋ ਜਾਗੈ ਜਿਸੁ ਪ੍ਰਭੁ ਕਿਰਪਾਲੁ ॥
(ਹੇ ਭਾਈ ! ਕਾਮਾਦਿਕ ਪੰਜਾਂ ਡਾਕੂਆਂ ਦੇ ਹੱਲਿਆਂ ਵਲੋਂ) ਓਹੀ ਮਨੁੱਖ ਸੁਚੇਤ ਰਹਿੰਦਾ ਹੈ, ਜਿਸ ਤੇ ਪਰਮਾਤਮਾ ਆਪ ਦਇਆਵਾਨ ਹੁੰਦਾ ਹੈ ।
He alone is awake, unto whom God shows His Mercy.
ਇਹ ਪੂੰਜੀ ਸਾਬਤੁ ਧਨੁ ਮਾਲੁ ॥੧॥ ਰਹਾਉ ਦੂਜਾ ॥੨੦॥੮੯॥
ਉਸਦੀ ਆਤਮਕ ਜੀਵਨ ਦੀ ਇਹ ਰਾਸਿ-ਪੂੰਜੀ ਸਾਰੀ ਦੀ ਸਾਰੀ ਬਚੀ ਰਹਿੰਦੀ ਹੈ, ਉਸਦੇ ਪਾਸ ਪ੍ਰਭੂ ਦਾ ਨਾਮ-ਧਨ ਸਰਮਾਇਆ ਬਚਿਆ ਰਹਿੰਦਾ ਹੈ ।੧।ਰਹਾਉ ਦੂਜਾ।੨੦।੮੯।
This investment, wealth and property shall remain intact. ||1||Second Pause||20||89||