ਜਗੁ ਜਿਤਉ ਸਤਿਗੁਰ ਪ੍ਰਮਾਣਿ ਮਨਿ ਏਕੁ ਧਿਆਯਉ ॥
(ਗੁਰੂ ਰਾਮਦਾਸ ਜੀ ਨੇ) ਗੁਰੂ (ਅਮਰਦਾਸ ਜੀ) ਵਾਂਗ ਜਗਤ ਨੂੰ ਜਿੱਤਿਆ ਹੈ ਅਤੇ (ਆਪਣੇ) ਮਨ ਵਿਚ ਇੱਕ (ਅਕਾਲ ਪੁਰਖ) ਨੂੰ ਸਿਮਰਿਆ ਹੈ ।
O certified True Guru, You have conquered the world; You meditate single-mindedly on the One Lord.
ਧਨਿ ਧਨਿ ਸਤਿਗੁਰ ਅਮਰਦਾਸੁ ਜਿਨਿ ਨਾਮੁ ਦ੍ਰਿੜਾਯਉ ॥
ਸਤਿਗੁਰੂ ਅਮਰਦਾਸ ਧੰਨ ਹੈ, ਜਿਸ ਨੇ (ਗੁਰੂ ਰਾਮਦਾਸ ਜੀ ਨੂੰ) ਨਾਮ ਦ੍ਰਿੜ੍ਹ ਕਰਾਇਆ ਹੈ ।
Blessed, blessed is Guru Amar Daas, the True Guru, who implanted the Naam, the Name of the Lord, deep within.
ਨਵ ਨਿਧਿ ਨਾਮੁ ਨਿਧਾਨੁ ਰਿਧਿ ਸਿਧਿ ਤਾ ਕੀ ਦਾਸੀ ॥
(ਗੁਰੂ ਰਾਮਦਾਸ ਜੀ ਨੂੰ) ਨਾਮ-ਖ਼ਜ਼ਾਨਾ ਮਿਲ ਗਿਆ ਹੈ, (ਮਾਨੋ) ਨੌ ਨਿਧੀਆਂ ਪ੍ਰਾਪਤ ਹੋ ਗਈਆਂ ਹਨ । ਸਭ ਰਿੱਧੀਆਂ ਤੇ ਸਿੱਧੀਆਂ ਉਸ ਦੀਆਂ ਦਾਸੀਆਂ ਹਨ ।
The Naam is the wealth of the nine treasures; prosperity and supernatural spiritual powers are His slaves.
ਸਹਜ ਸਰੋਵਰੁ ਮਿਲਿਓ ਪੁਰਖੁ ਭੇਟਿਓ ਅਬਿਨਾਸੀ ॥
(ਗੁਰੂ ਰਾਮਦਾਸ ਜੀ ਨੂੰ) ਸ਼ਾਂਤੀ ਦਾ ਸਰੋਵਰ ਹਰੀ ਮਿਲ ਪਿਆ ਹੈ, ਅਬਿਨਾਸ਼ੀ ਸਰਬ-ਵਿਆਪਕ ਪ੍ਰਭੂ ਮਿਲ ਪਿਆ ਹੈ ।
He is blessed with the ocean of intuitive wisdom; He has met with the Imperishable Lord God.
ਆਦਿ ਲੇ ਭਗਤ ਜਿਤੁ ਲਗਿ ਤਰੇ ਸੋ ਗੁਰਿ ਨਾਮੁ ਦ੍ਰਿੜਾਇਅਉ ॥
ਜਿਸ (ਨਾਮ) ਵਿਚ ਲੱਗ ਕੇ ਮੁੱਢ ਤੋਂ ਹੀ ਭਗਤ ਤਰਦੇ ਆਏ ਹਨ, ਉਹ ਨਾਮ ਗੁਰੂ (ਅਮਰਦਾਸ ਜੀ) ਨੇ (ਗੁਰੂ ਰਾਮਦਾਸ ਜੀ) ਨੂੰ ਦ੍ਰਿੜ੍ਹ ਕਰਾਇਆ ਹੈ ।
The Guru has implanted the Naam deep within; attached to the Naam, the devotees have been carried across since ancient times.
ਗੁਰ ਰਾਮਦਾਸ ਕਲ੍ਯੁਚਰੈ ਤੈ ਹਰਿ ਪ੍ਰੇਮ ਪਦਾਰਥੁ ਪਾਇਅਉ ॥੭॥
ਕਵੀ ਕਲੵਸਹਾਰ ਆਖਦੇ ਹਨ—‘ਹੇ ਗੁਰੂ ਰਾਮਦਾਸ ਜੀ! ਤੂੰ ਅਕਾਲ ਪੁਰਖ ਦੇ ਪਿਆਰ ਦਾ (ਉੱਤਮ) ਪਦਾਰਥ ਪਾ ਲਿਆ ਹੈ’ ।੭।
So speaks KALL: O Guru Raam Daas, You have obtained the wealth of the Lord's Love. ||7||