ਧਰਮ ਕਰਮ ਪੂਰੈ ਸਤਿਗੁਰੁ ਪਾਈ ਹੈ ॥
ਪੂਰੇ ਗੁਰੂ (ਰਾਮਦਾਸ ਜੀ) ਨੂੰ ਮਿਲਿਆਂ ਸਾਰੇ ਧਰਮ ਕਰਮ (ਪ੍ਰਾਪਤ ਹੋ ਜਾਂਦੇ ਹਨ);
Dharmic faith and the karma of good deeds are obtained from the Perfect True Guru.
ਜਾ ਕੀ ਸੇਵਾ ਸਿਧ ਸਾਧ ਮੁਨਿ ਜਨ ਸੁਰਿ ਨਰ ਜਾਚਹਿ ਸਬਦ ਸਾਰੁ ਏਕ ਲਿਵ ਲਾਈ ਹੈ ॥
ਸਿੱਧ, ਸਾਧ ਮੁਨੀ ਲੋਕ, ਦੇਵਤੇ ਤੇ ਮਨੁੱਖ ਇਸ (ਗੁਰੂ ਰਾਮਦਾਸ ਦੀ) ਸੇਵਾ ਮੰਗਦੇ ਹਨ, (ਆਪ ਦਾ) ਸ਼ਬਦ ਸ੍ਰੇਸ਼ਟ ਹੈ ਤੇ (ਆਪ ਨੇ) ਇਕ (ਅਕਾਲ ਪੁਰਖ) ਨਾਲ ਬ੍ਰਿਤੀ ਜੋੜੀ ਹੋਈ ਹੈ ।
The Siddhas and Holy Saadhus, the silent sages and angelic beings, yearn to serve Him; through the most excellent Word of the Shabad, they are lovingly attuned to the One Lord.
ਫੁਨਿ ਜਾਨੈ ਕੋ ਤੇਰਾ ਅਪਾਰੁ ਨਿਰਭਉ ਨਿਰੰਕਾਰੁ ਅਕਥ ਕਥਨਹਾਰੁ ਤੁਝਹਿ ਬੁਝਾਈ ਹੈ ॥
(ਹੇ ਗੁਰੂ ਰਾਮਦਾਸ!) ਕੌਣ ਤੇਰਾ (ਅੰਤ) ਪਾ ਸਕਦਾ ਹੈ? ਤੂੰ ਬੇਅੰਤ, ਨਿਰਭਉ ਨਿਰੰਕਾਰ (ਦਾ ਰੂਪ) ਹੈਂ । ਕਥਨ-ਜੋਗ ਅਕੱਥ ਹਰੀ ਦਾ ਗਿਆਨ ਤੈਨੂੰ ਹੀ ਮਿਲਿਆ ਹੈ ।
Who can know Your limits? You are the Embodiment of the Fearless, Formless Lord. You are the Speaker of the Unspoken Speech; You alone understand this.
ਭਰਮ ਭੂਲੇ ਸੰਸਾਰ ਛੁਟਹੁ ਜੂਨੀ ਸੰਘਾਰ ਜਮ ਕੋ ਨ ਡੰਡ ਕਾਲ ਗੁਰਮਤਿ ਧ੍ਯਾਈ ਹੈ ॥
ਭਰਮਾਂ ਵਿਚ ਭੁੱਲੇ ਹੋਏ ਹੇ ਸੰਸਾਰੀ ਜੀਵ! ਗੁਰੂ (ਰਾਮਦਾਸ ਜੀ) ਦੀ ਮਤ ਲੈ ਕੇ (ਪ੍ਰਭੂ ਦਾ ਨਾਮ) ਸਿਮਰ, ਤੂੰ ਜਨਮ ਮਰਨ ਤੋਂ ਬਚ ਜਾਹਿਂਗਾ, ਤੇ ਜਮ ਦੀ ਭੀ ਤਾੜਨਾ ਨਹੀਂ ਹੋਵੇਗੀ ।
O foolish worldly mortal, you are deluded by doubt; give up birth and death, and you shall not be punished by the Messenger of Death. Meditate on the Guru's Teachings.
ਮਨ ਪ੍ਰਾਣੀ ਮੁਗਧ ਬੀਚਾਰੁ ਅਹਿਨਿਸਿ ਜਪੁ ਧਰਮ ਕਰਮ ਪੂਰੈ ਸਤਿਗੁਰੁ ਪਾਈ ਹੈ ॥੨॥
ਹੇ ਮੂਰਖ ਮਨ! ਹੇ ਮੂਰਖ ਜੀਵ! ਵਿਚਾਰ ਕਰ ਤੇ ਦਿਨ ਰਾਤ (ਨਾਮ) ਸਿਮਰ । ਪੂਰੇ ਸਤਿਗੁਰੂ (ਰਾਮਦਾਸ ਜੀ) ਨੂੰ ਮਿਲਿਆਂ (ਸਾਰੇ) ਧਰਮ ਕਰਮ (ਪ੍ਰਾਪਤ ਹੋ ਜਾਂਦੇ ਹਨ) ।੨।
You foolish mortal being, reflect on this in your mind; chant and meditate day and night. Dharmic faith and the karma of good deeds are obtained from the Perfect True Guru. ||2||