ਗਉੜੀ ਗੁਆਰੇਰੀ ਮਹਲਾ ੫ ॥
Gauree Gwaarayree, Fifth Mehl:
ਜਾ ਕੈ ਵਸਿ ਖਾਨ ਸੁਲਤਾਨ ॥
(ਹੇ ਭਾਈ ! ਦੁਨੀਆ ਦੇ) ਖ਼ਾਨ ਤੇ ਸੁਲਤਾਨ (ਭੀ) ਜਿਸ ਪਰਮਾਤਮਾ ਦੇ ਅਧੀਨ ਹਨ,
Kings and emperors are under His Power.
ਜਾ ਕੈ ਵਸਿ ਹੈ ਸਗਲ ਜਹਾਨ ॥
ਸਾਰਾ ਜਗਤ ਹੀ ਜਿਸਦੇ ਹੁਕਮ ਵਿਚ ਹੈ,
The whole world is under His Power.
ਜਾ ਕਾ ਕੀਆ ਸਭੁ ਕਿਛੁ ਹੋਇ ॥
ਜਿਸ ਪਰਮਾਤਮਾ ਦਾ ਕੀਤਾ ਹੋਇਆ ਹੀ (ਜਗਤ ਵਿਚ) ਸਭ ਕੁਝ ਹੁੰਦਾ ਹੈ,
Everything is done by His doing;
ਤਿਸ ਤੇ ਬਾਹਰਿ ਨਾਹੀ ਕੋਇ ॥੧॥
ਉਸ ਪਰਮਾਤਮਾ ਤੋਂ ਕੋਈ ਭੀ ਜੀਵ ਆਕੀ ਨਹੀਂ ਹੋ ਸਕਦਾ ।੧।
other than Him, there is nothing at all. ||1||
ਕਹੁ ਬੇਨੰਤੀ ਅਪੁਨੇ ਸਤਿਗੁਰ ਪਾਹਿ ॥
(ਹੇ ਭਾਈ !) ਆਪਣੇ ਗੁਰੂ ਪਾਸ ਬੇਨਤੀ ਕਰ ।
Offer your prayers to your True Guru;
ਕਾਜ ਤੁਮਾਰੇ ਦੇਇ ਨਿਬਾਹਿ ॥੧॥ ਰਹਾਉ ॥
ਗੁਰੂ ਤੇਰੇ ਕਾਰਜ (ਜਨਮ-ਮਨੋਰਥ) ਪੂਰੇ ਕਰ ਦੇਵੇਗਾ, ਭਾਵ (ਤੈਨੂੰ ਪ੍ਰਭੂ ਦੇ ਨਾਮ ਦੀ ਦਾਤਿ ਬਖ਼ਸ਼ੇਗਾ) ।੧।ਰਹਾਉ।
He will resolve your affairs. ||1||Pause||
ਸਭ ਤੇ ਊਚ ਜਾ ਕਾ ਦਰਬਾਰੁ ॥
(ਹੇ ਭਾਈ !) ਜਿਸ ਪਰਮਾਤਮਾ ਦਾ ਦਰਬਾਰ (ਦੁਨੀਆ ਦੇ) ਸਾਰੇ ਸ਼ਾਹਾਂ-ਬਾਦਸ਼ਾਹਾਂ ਦੇ ਦਰਬਾਰਾਂ ਨਾਲੋਂ ਉੱਚਾ (ਸ਼ਾਨਦਾਰ) ਹੈ
The Darbaar of His Court is the most exalted of all.
ਸਗਲ ਭਗਤ ਜਾ ਕਾ ਨਾਮੁ ਅਧਾਰੁ ॥
ਸਾਰੇ ਭਗਤਾਂ ਦੀ (ਜ਼ਿੰਦਗੀ) ਵਾਸਤੇ ਜਿਸ ਪਰਮਾਤਮਾ ਦਾ ਨਾਮ ਆਸਰਾ ਹੈ,
His Name is the Support of all His devotees.
ਸਰਬ ਬਿਆਪਿਤ ਪੂਰਨ ਧਨੀ ॥
ਜਿਹੜਾ ਮਾਲਕ-ਪ੍ਰਭੂ ਸਭ ਜੀਵਾਂ ਤੇ ਆਪਣਾ ਪ੍ਰਭਾਵ ਰੱਖਦਾ ਹੈ ਅਤੇ ਸਭ ਵਿਚ ਵਿਆਪਕ ਹੈ,
The Perfect Master is pervading everywhere.
ਜਾ ਕੀ ਸੋਭਾ ਘਟਿ ਘਟਿ ਬਨੀ ॥੨॥
ਜਿਸ ਪਰਮਾਤਮਾ ਦੀ ਸੁੰਦਰਤਾ ਹਰੇਕ ਸਰੀਰ ਵਿਚ ਫਬਣ ਵਿਖਾ ਰਹੀ ਹੈ, (ਉਸਦਾ ਨਾਮ ਸਦਾ ਸਿਮਰ) ।੨।
His Glory is manifest in each and every heart. ||2||
ਜਿਸੁ ਸਿਮਰਤ ਦੁਖ ਡੇਰਾ ਢਹੈ ॥
(ਹੇ ਭਾਈ !) ਜਿਸ ਪਰਮਾਤਮਾ ਦਾ ਸਿਮਰਨ ਕੀਤਿਆਂ ਸਾਰੇ ਹੀ ਦੁੱਖ ਦੂਰ ਹੋ ਜਾਂਦੇ ਹਨ,
Remembering Him in meditation, the home of sorrow is abolished.
ਜਿਸੁ ਸਿਮਰਤ ਜਮੁ ਕਿਛੂ ਨ ਕਹੈ ॥
ਜਿਸਦਾ ਨਾਮ ਸਿਮਰਿਆਂ ਮੌਤ ਦਾ ਡਰ ਪੋਹ ਨਹੀਂ ਸਕਦਾ,
Remembering Him in meditation, the Messenger of Death shall not touch you.
ਜਿਸੁ ਸਿਮਰਤ ਹੋਤ ਸੂਕੇ ਹਰੇ ॥
ਜਿਸ ਪਰਮਾਤਮਾ ਦਾ ਸਿਮਰਨ ਕੀਤਿਆਂ ਨਿਰਦਈ ਮਨੁੱਖ ਨਰਮ-ਦਿਲ ਹੋ ਜਾਂਦੇ ਹਨ,
Remembering Him in meditation, the dry branches become green again.
ਜਿਸੁ ਸਿਮਰਤ ਡੂਬਤ ਪਾਹਨ ਤਰੇ ॥੩॥
ਜਿਸਦਾ ਨਾਮ ਸਿਮਰਿਆਂ ਪੱਥਰ-ਦਿਲ ਮਨੁੱਖ (ਕਠੋਰਤਾ ਦੇ ਸਮੰੁਦਰ ਵਿਚ) ਡੁੱਬਣੋਂ ਬਚ ਜਾਂਦੇ ਹਨ, (ਤੂੰ ਭੀ ਗੁਰੂ ਦੀ ਸਰਨ ਪੈ ਕੇ ਉਸਦਾ ਨਾਮ ਸਿਮਰ) ।੩।
Remembering Him in meditation, sinking stones are made to float. ||3||
ਸੰਤ ਸਭਾ ਕਉ ਸਦਾ ਜੈਕਾਰੁ ॥
(ਹੇ ਭਾਈ !) ਸਾਧ ਸੰਗਤਿ ਅੱਗੇ ਸਦਾ ਸਿਰ ਨਿਵਾਉ
I salute and applaud the Society of the Saints.
ਹਰਿ ਹਰਿ ਨਾਮੁ ਜਨ ਪ੍ਰਾਨ ਅਧਾਰੁ ॥
ਕਿਉਂਕਿ ਪਰਮਾਤਮਾ ਦਾ ਨਾਮ ਸਾਧ ਜਨਾਂ (ਗੁਰਮੁਖਾਂ) ਦੀ ਜ਼ਿੰਦਗੀ ਦਾ ਆਸਰਾ ਹੁੰਦਾ ਹੈ, (ਉਨ੍ਹਾਂ ਦੀ ਸੰਗਤਿ ਵਿਚ ਤੈਨੂੰ ਭੀ ਹਰਿ-ਨਾਮ ਦੀ ਪ੍ਰਾਪਤੀ ਹੋਵੇਗੀ) ।
The Name of the Lord, Har, Har, is the Support of the breath of life of His servant.
ਕਹੁ ਨਾਨਕ ਮੇਰੀ ਸੁਣੀ ਅਰਦਾਸਿ ॥
ਹੇ ਨਾਨਕ ! ਆਖ—(ਕਰਤਾਰ ਨੇ) ਮੇਰੀ ਬੇਨਤੀ ਸੁਣ ਲਈ
Says Nanak, the Lord has heard my prayer;
ਸੰਤ ਪ੍ਰਸਾਦਿ ਮੋ ਕਉ ਨਾਮ ਨਿਵਾਸਿ ॥੪॥੨੧॥੯੦॥
ਤੇ ਉਸਨੇ ਗੁਰੂ ਦੀ ਕਿਰਪਾ ਨਾਲ ਮੈਨੂੰ ਆਪਣੇ ਨਾਮ ਦੇ ਘਰ ਵਿਚ (ਟਿਕਾ ਦਿੱਤਾ ਹੈ) ।੪।੨੧।੯੦।
by the Grace of the Saints, I dwell in the Naam, the Name of the Lord. ||4||21||90||