ਰਾਜੁ ਜੋਗੁ ਤਖਤੁ ਦੀਅਨੁ ਗੁਰ ਰਾਮਦਾਸ ॥
ਉਸ (ਅਕਾਲ ਪੁਰਖ) ਨੇ ਗੁਰੂ ਰਾਮਦਾਸ (ਜੀ) ਨੂੰ ਰਾਜ ਤੇ ਜੋਗ (ਵਾਲਾ) ਤਖ਼ਤ ਦਿੱਤਾ ਹੈ ।
Guru Raam Daas was blessed with the Throne of Raja Yoga.
ਪ੍ਰਥਮੇ ਨਾਨਕ ਚੰਦੁ ਜਗਤ ਭਯੋ ਆਨੰਦੁ ਤਾਰਨਿ ਮਨੁਖ੍ਯ ਜਨ ਕੀਅਉ ਪ੍ਰਗਾਸ ॥
ਪਹਿਲਾਂ ਗੁਰੂ ਨਾਨਕ ਦੇਵ ਜੀ ਚੰਦ੍ਰਮਾ (-ਰੂਪ ਪ੍ਰਗਟ ਹੋਏ), ਮਨੁੱਖਾਂ ਨੂੰ ਤਾਰਨ ਲਈ (ਆਪ ਨੇ) ਚਾਨਣਾ ਕੀਤਾ ਤੇ (ਸਾਰੇ) ਸੰਸਾਰ ਨੂੰ ਖ਼ੁਸ਼ੀ ਹੋਈ ।
First, Guru Nanak illuminated the world, like the full moon, and filled it with bliss. To carry humanity across, He bestowed His Radiance.
ਗੁਰ ਅੰਗਦ ਦੀਅਉ ਨਿਧਾਨੁ ਅਕਥ ਕਥਾ ਗਿਆਨੁ ਪੰਚ ਭੂਤ ਬਸਿ ਕੀਨੇ ਜਮਤ ਨ ਤ੍ਰਾਸ ॥
(ਫਿਰ ਗੁਰੂ ਨਾਨਕ ਦੇਵ ਨੇ) ਗੁਰੂ ਅੰਗਦ ਦੇਵ ਜੀ ਨੂੰ ਹਰੀ ਦੀ ਅਕੱਥ ਕਥਾ ਦਾ ਗਿਆਨ-ਰੂਪ ਖ਼ਜ਼ਾਨਾ ਬਖ਼ਸ਼ਿਆ, (ਜਿਸ ਕਰਕੇ ਗੁਰੂ ਅੰਗਦ ਦੇਵ ਨੇ) ਕਾਮਾਦਿਕ ਪੰਜੇ ਵੈਰੀ ਵੱਸ ਵਿਚ ਕਰ ਲਏ, ਤੇ (ਉਸ ਨੂੰ ਉਹਨਾਂ ਦਾ) ਡਰ ਨਾਹ ਰਿਹਾ ।
He blessed Guru Angad with the treasure of spiritual wisdom, and the Unspoken Speech; He overcame the five demons and the fear of the Messenger of Death.
ਗੁਰ ਅਮਰੁ ਗੁਰੂ ਸ੍ਰੀ ਸਤਿ ਕਲਿਜੁਗਿ ਰਾਖੀ ਪਤਿ ਅਘਨ ਦੇਖਤ ਗਤੁ ਚਰਨ ਕਵਲ ਜਾਸ ॥
(ਫਿਰ ਗੁਰੂ ਅੰਗਦ ਦੇਵ ਦੀ ਛੁਹ ਨਾਲ) ਸ੍ਰੀ ਸਤਿਗੁਰੂ ਗੁਰੂ ਅਮਰਦਾਸ (ਪ੍ਰਗਟ ਹੋਇਆ), (ਉਸ ਨੇ) ਕਲਿਜੁਗ ਦੀ ਪਤਿ ਰੱਖੀ, ਆਪ ਦੇ ਚਰਨ ਕਮਲਾਂ ਦਾ ਦਰਸ਼ਨ ਕਰ ਕੇ (ਕਲਿਜੁਗ ਦੇ) ਪਾਪ ਭੱਜ ਗਏ ।
The Great and True Guru, Guru Amar Daas, has preserved honor in this Dark Age of Kali Yuga. Seeing His Lotus Feet, sin and evil are destroyed.
ਸਭ ਬਿਧਿ ਮਾਨ੍ਯਿਉ ਮਨੁ ਤਬ ਹੀ ਭਯਉ ਪ੍ਰਸੰਨੁ ਰਾਜੁ ਜੋਗੁ ਤਖਤੁ ਦੀਅਨੁ ਗੁਰ ਰਾਮਦਾਸ ॥੪॥
(ਜਦੋਂ ਗੁਰੂ ਅਮਰਦਾਸ ਜੀ ਦਾ) ਮਨ ਪੂਰਨ ਤੌਰ ਤੇ ਪਤੀਜ ਗਿਆ, ਤਦੋਂ (ਉਹ ਗੁਰੂ ਰਾਮਦਾਸ ਜੀ ਉਤੇ) ਤੁ੍ਰੱਠੇ ਤੇ (ਉਹਨਾਂ) ਗੁਰੂ ਰਾਮਦਾਸ ਨੂੰ ਰਾਜ ਜੋਗ ਵਾਲਾ ਤਖ਼ਤ ਬਖ਼ਸ਼ਿਆ ।੪।
When His mind was totally satisfied in every way, when He was totally pleased, He bestowed upon Guru Raam Daas the Throne of Raja Yoga. ||4||