ਸਮਰਥ ਗੁਰੂ ਸਿਰਿ ਹਥੁ ਧਰ੍ਯਉ ॥
ਸਮਰੱਥ ਗੁਰੂ (ਅਮਰਦਾਸ ਜੀ) ਨੇ (ਗੁਰੂ ਰਾਮਦਾਸ ਜੀ ਦੇ) ਸਿਰ ਉੱਤੇ ਹੱਥ ਰੱਖਿਆ ਹੈ ।
The All-powerful Guru placed His hand upon my head.
ਗੁਰਿ ਕੀਨੀ ਕ੍ਰਿਪਾ ਹਰਿ ਨਾਮੁ ਦੀਅਉ ਜਿਸੁ ਦੇਖਿ ਚਰੰਨ ਅਘੰਨ ਹਰ੍ਯਉ ॥
ਜਿਸ (ਗੁਰੂ ਅਮਰਦਾਸ ਜੀ) ਦੇ ਚਰਨਾਂ ਦਾ ਦਰਸ਼ਨ ਕੀਤਿਆਂ ਪਾਪ ਦੂਰ ਹੋ ਜਾਂਦੇ ਹਨ, ਉਸ ਗੁਰੂ ਨੇ ਮਿਹਰ ਕੀਤੀ ਹੈ,
The Guru was kind, and blessed me with the Lord's Name. Gazing upon His Feet, my sins were dispelled.
ਨਿਸਿ ਬਾਸੁਰ ਏਕ ਸਮਾਨ ਧਿਆਨ ਸੁ ਨਾਮ ਸੁਨੇ ਸੁਤੁ ਭਾਨ ਡਰ੍ਯਉ ॥
ਹਰੀ ਦਾ ਨਾਮ ਬਖ਼ਸ਼ਿਆ ਹੈ; (ਉਸ ਨਾਮ ਵਿਚ ਗੁਰੂ ਰਾਮਦਾਸ ਜੀ ਦਾ) ਦਿਨ ਰਾਤ ਇੱਕ-ਰਸ ਧਿਆਨ ਰਹਿੰਦਾ ਹੈ, ਉਸ ਨਾਮ ਦੇ ਸੁਣਨ ਨਾਲ ਜਮ-ਰਾਜ (ਭੀ) ਡਰਦਾ ਹੈ (ਭਾਵ, ਨੇੜੇ ਨਹੀਂ ਆਉਂਦਾ) ।
Night and day, the Guru meditates on the One Lord; hearing His Name, the Messenger of Death is scared away.
ਭਨਿ ਦਾਸ ਸੁ ਆਸ ਜਗਤ੍ਰ ਗੁਰੂ ਕੀ ਪਾਰਸੁ ਭੇਟਿ ਪਰਸੁ ਕਰ੍ਯਉ ॥
ਹੇ ਦਾਸ ਨਲੵ ਕਵੀ? ਆਖ—“ਗੁਰੂ ਰਾਮਦਾਸ ਜੀ ਨੂੰ ਕੇਵਲ ਜਗਤ ਦੇ ਗੁਰੂ ਦੀ ਹੀ ਆਸ ਹੈ, ਪਾਰਸ (ਗੁਰੂ ਅਮਰਦਾਸ ਜੀ) ਨੂੰ ਮਿਲ ਕੇ ਆਪ ਭੀ ਪਰਸਨ-ਜੋਗ (ਪਾਰਸ ਹੀ) ਹੋ ਗਏ ਹਨ ।
So speaks the Lord's slave: Guru Raam Daas placed His Faith in Guru Amar Daas, the Guru of the World; touching the Philosopher's Stone, He was transformed into the Philosopher's Stone.
ਰਾਮਦਾਸੁ ਗੁਰੂ ਹਰਿ ਸਤਿ ਕੀਯਉ ਸਮਰਥ ਗੁਰੂ ਸਿਰਿ ਹਥੁ ਧਰ੍ਯਉ ॥੭॥੧੧॥
ਹਰੀ ਨੇ ਗੁਰੂ ਰਾਮਦਾਸ ਜੀ ਨੂੰ ਅਟੱਲ ਕਰ ਰੱਖਿਆ ਹੈ, (ਕਿਉਂਕਿ) ਸਮਰੱਥ ਗੁਰੂ (ਅਮਰਦਾਸ ਜੀ) ਨੇ (ਉਹਨਾਂ ਦੇ) ਸਿਰ ਉਤੇ ਹੱਥ ਰੱਖਿਆ ਹੋਇਆ ਹੈ” ।੭।੧੧।
Guru Raam Daas recognized the Lord as True; the All-powerful Guru placed His hand upon His head. ||7||11||