ਅਬ ਰਾਖਹੁ ਦਾਸ ਭਾਟ ਕੀ ਲਾਜ ॥
(ਹੇ ਸਤਿਗੁਰੂ ਜੀ!) ਹੁਣ ਇਸ ਦਾਸ (ਨਲੵ) ਭੱਟ ਦੀ ਲਾਜ ਰੱਖ ਲਵੋ,
Now, please preserve the honor of Your humble slave.
ਜੈਸੀ ਰਾਖੀ ਲਾਜ ਭਗਤ ਪ੍ਰਹਿਲਾਦ ਕੀ ਹਰਨਾਖਸ ਫਾਰੇ ਕਰ ਆਜ ॥
ਜਿਵੇਂ (ਆਪ ਨੇ) ਪ੍ਰਹਲਾਦ ਭਗਤ ਦੀ ਇੱਜ਼ਤ ਰੱਖੀ ਸੀ ਤੇ ਹਰਣਾਖਸ਼ ਨੂੰ ਹੱਥਾਂ ਦੇ ਨਹੁੰਆਂ ਨਾਲ ਮਾਰ ਦਿੱਤਾ ਸੀ ।
God saved the honor of the devotee Prahlaad, when Harnaakhash tore him apart with his claws.
ਫੁਨਿ ਦ੍ਰੋਪਤੀ ਲਾਜ ਰਖੀ ਹਰਿ ਪ੍ਰਭ ਜੀ ਛੀਨਤ ਬਸਤ੍ਰ ਦੀਨ ਬਹੁ ਸਾਜ ॥
ਹੇ ਹਰਿ-ਪ੍ਰਭ ਜੀ! ਦੋ੍ਰਪਤੀ ਦੀ (ਭੀ) ਆਪ ਨੇ ਇੱਜ਼ਤ ਬਚਾਈ, ਜਦੋਂ ਉਸ ਦੇ ਬਸਤਰ ਖੋਹੇ ਜਾ ਰਹੇ ਸਨ, (ਆਪ ਨੇ) ਉਸ ਨੂੰ ਤਦੋਂ ਬਹੁਤ ਸਾਮਾਨ ਬਖ਼ਸ਼ਿਆ ਸੀ ।
And the Dear Lord God saved the honor of Dropadi; when her clothes were stripped from her, she was blessed with even more.
ਸੋਦਾਮਾ ਅਪਦਾ ਤੇ ਰਾਖਿਆ ਗਨਿਕਾ ਪੜ੍ਹਤ ਪੂਰੇ ਤਿਹ ਕਾਜ ॥
ਹੇ ਸਤਿਗੁਰੂ ਜੀ! ਸੁਦਾਮੇ ਨੂੰ (ਆਪ ਨੇ) ਬਿਪਤਾ ਤੋਂ ਬਚਾਇਆ, (ਰਾਮ ਨਾਮ) ਪੜ੍ਹਦੀ ਗਨਿਕਾ ਦੇ ਕਾਰਜ ਸਿਰੇ ਚਾੜ੍ਹੇ ।
Sudaamaa was saved from misfortune; and Ganikaa the prostitute - when she chanted Your Name, her affairs were perfectly resolved.
ਸ੍ਰੀ ਸਤਿਗੁਰ ਸੁਪ੍ਰਸੰਨ ਕਲਜੁਗ ਹੋਇ ਰਾਖਹੁ ਦਾਸ ਭਾਟ ਕੀ ਲਾਜ ॥੮॥੧੨॥
ਹੁਣ ਕਲਜੁਗ ਦੇ ਸਮੇ ਇਸ ਸੇਵਕ (ਨਲੵ) ਭੱਟ ਤੇ (ਭੀ) ਤੁੱਠ ਕੇ ਇਸ ਦੀ ਪੈਜ ਰੱਖੋ ।੮।੧੨।
O Great True Guru, if it pleases You, please save the honor of Your slave in this Dark Age of kali Yuga. ||8||12||