ਸੰਸਾਰੁ ਅਗਮ ਸਾਗਰੁ ਤੁਲਹਾ ਹਰਿ ਨਾਮੁ ਗੁਰੂ ਮੁਖਿ ਪਾਯਾ ॥
ਸੰਸਾਰ ਅਥਾਹ ਸਮੁੰਦਰ ਹੈ, ਤੇ ਹਰੀ ਦਾ ਨਾਮ (ਇਸ ਵਿਚੋਂ ਤਾਰਨ ਲਈ) ਤੁਲਹਾ ਹੈ; (ਜਿਸ ਮਨੁੱਖ ਨੇ) ਗੁਰੂ ਦੀ ਰਾਹੀਂ (ਇਹ ਤੁਲਹਾ) ਪ੍ਰਾਪਤ ਕਰ ਲਿਆ ਹੈ ।
The Name of the Lord, from the Mouth of the Guru, is the Raft to cross over the unfathomable world-ocean.
ਜਗਿ ਜਨਮ ਮਰਣੁ ਭਗਾ ਇਹ ਆਈ ਹੀਐ ਪਰਤੀਤਿ ॥
ਜਿਸ ਨੂੰ ਹਿਰਦੇ ਵਿਚ ਇਹ ਯਕੀਨ ਬੱਝ ਗਿਆ ਹੈ, ਉਸ ਦਾ ਜਗਤ ਵਿਚ ਜਨਮ ਮਰਨ ਮੁੱਕ ਜਾਂਦਾ ਹੈ ।
The cycle of birth and death in this world is ended for those who have this faith in their hearts.
ਪਰਤੀਤਿ ਹੀਐ ਆਈ ਜਿਨ ਜਨ ਕੈ ਤਿਨ੍ਹ ਕਉ ਪਦਵੀ ਉਚ ਭਈ ॥
ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ ਯਕੀਨ ਬੱਝ ਗਿਆ ਹੈ, ਉਹਨਾਂ ਨੂੰ ਉੱਚੀ ਪਦਵੀ ਮਿਲੀ ਹੈ;
Those humble beings who have this faith in their hearts, are awarded the highest status.
ਤਜਿ ਮਾਇਆ ਮੋਹੁ ਲੋਭੁ ਅਰੁ ਲਾਲਚੁ ਕਾਮ ਕ੍ਰੋਧ ਕੀ ਬ੍ਰਿਥਾ ਗਈ ॥
ਮਾਇਆ ਦਾ ਮੋਹ, ਲੋਭ ਅਤੇ ਲਾਲਚ ਤਿਆਗ ਕੇ (ਭਾਵ, ਉਹਨਾਂ ਨੇ ਤਿਆਗ ਦਿੱਤਾ ਹੈ ਅਤੇ) ਉਹਨਾਂ ਦੀ ਕਾਮ ਕ੍ਰੋਧ ਦੀ ਪੀੜ ਦੂਰ ਹੋ ਗਈ ਹੈ ।
They forsake Maya, emotional attachment and greed; they are rid of the frustrations of possessiveness, sexual desire and anger.
ਅਵਲੋਕ੍ਯਾ ਬ੍ਰਹਮੁ ਭਰਮੁ ਸਭੁ ਛੁਟਕ੍ਯਾ ਦਿਬ੍ਯ ਦ੍ਰਿਸ੍ਟਿ ਕਾਰਣ ਕਰਣੰ ॥
ਜਿਸ ਮਨੁੱਖ ਨੇ ਸ੍ਰਿਸ਼ਟੀ ਦੇ ਮੂਲ, ਦਿੱਬ ਦ੍ਰਿਸ਼ਟੀ ਵਾਲੇ ਹਰੀ-(ਰੂਪ ਗੁਰੂ ਰਾਮਦਾਸ ਜੀ) ਨੂੰ ਡਿੱਠਾ ਹੈ, ਉਸ ਦਾ ਸਾਰਾ ਭਰਮ ਮਿਟ ਗਿਆ ਹੈ ।
They are blessed with the Inner Vision to see God, the Cause of causes, and all their doubts are dispelled.
ਸਤਿਗੁਰੁ ਗੁਰੁ ਸੇਵਿ ਅਲਖ ਗਤਿ ਜਾ ਕੀ ਸ੍ਰੀ ਰਾਮਦਾਸੁ ਤਾਰਣ ਤਰਣੰ ॥੩॥
ਗੁਰੂ ਰਾਮਦਾਸ ਜੀ ਦੀ ਸੇਵਾ ਕਰੋ, ਜਿਸ ਦੀ ਆਤਮਕ ਅਵਸਥਾ ਬਿਆਨ ਤੋਂ ਪਰੇ ਹੈ, ਤੇ ਜੋ ਤਾਰਨ ਲਈ ਜਹਾਜ਼ ਹੈ ।੩।
So serve the Guru, the True Guru; His ways and means are inscrutable. The Great Guru Raam Daas is the Boat to carry us across. ||3||