ਪਰਤਾਪੁ ਸਦਾ ਗੁਰ ਕਾ ਘਟਿ ਘਟਿ ਪਰਗਾਸੁ ਭਯਾ ਜਸੁ ਜਨ ਕੈ ॥
ਸਤਿਗੁਰੂ ਦਾ ਪ੍ਰਤਾਪ ਸਦਾ ਹਰੇਕ ਘਟ ਵਿਚ, ਤੇ ਸਤਿਗੁਰੂ ਦਾ ਜਸ ਦਾਸਾਂ ਦੇ ਹਿਰਦੇ ਵਿਚ ਪਰਗਟ ਹੋ ਰਿਹਾ ਹੈ ।
The Glorious Greatness of the Guru is manifest forever in each and every heart. His humble servants sing His Praises.
ਇਕਿ ਪੜਹਿ ਸੁਣਹਿ ਗਾਵਹਿ ਪਰਭਾਤਿਹਿ ਕਰਹਿ ਇਸ੍ਨਾਨੁ ॥
ਕਈ ਮਨੁੱਖ (ਗੁਰੂ ਦਾ ਜਸ) ਪੜ੍ਹਦੇ ਹਨ, ਸੁਣਦੇ ਹਨ ਤੇ ਗਾਉਂਦੇ ਹਨ ਤੇ (ਉਸ ‘ਜਸ’-ਰੂਪ ਜਲ ਵਿਚ) ਅੰਮ੍ਰਿਤ ਵੇਲੇ ਇਸ਼ਨਾਨ ਕਰਦੇ ਹਨ ।
Some read and listen and sing of Him, taking their cleansing bath in the early hours of the morning before the dawn.
ਇਸ੍ਨਾਨੁ ਕਰਹਿ ਪਰਭਾਤਿ ਸੁਧ ਮਨਿ ਗੁਰ ਪੂਜਾ ਬਿਧਿ ਸਹਿਤ ਕਰੰ ॥
ਅੰਮ੍ਰਿਤ ਵੇਲੇ ਚੁੱਭੀ ਲਾਂਦੇ ਹਨ, ਤੇ ਸੁੱਧ ਹਿਰਦੇ ਨਾਲ ਮਰਿਆਦਾ ਅਨੁਸਾਰ ਗੁਰੂ ਦੀ ਪੂਜਾ ਕਰਦੇ ਹਨ, ਜੋਤਿ-ਰੂਪ ਗੁਰੂ ਦਾ ਧਿਆਨ ਧਰਦੇ ਹਨ,
After their cleansing bath in the hours before the dawn, they worship the Guru with their minds pure and clear.
ਕੰਚਨੁ ਤਨੁ ਹੋਇ ਪਰਸਿ ਪਾਰਸ ਕਉ ਜੋਤਿ ਸਰੂਪੀ ਧ੍ਯਾਨੁ ਧਰੰ ॥
ਪਾਰਸ-ਗੁਰੂ ਨੂੰ ਛੁਹ ਕੇ ਉਹਨਾਂ ਦਾ ਸਰੀਰ ਕੰਚਨ (ਵਤ ਸੁੱਧ) ਹੋ ਜਾਂਦਾ ਹੈ ।
Touching the Philosopher's Stone, their bodies are transformed into gold. They focus their meditation on the Embodiment of Divine Light.
ਜਗਜੀਵਨੁ ਜਗੰਨਾਥੁ ਜਲ ਥਲ ਮਹਿ ਰਹਿਆ ਪੂਰਿ ਬਹੁ ਬਿਧਿ ਬਰਨੰ ॥
ਜੋ (ਗੁਰੂ) ਉਸ ‘ਜਗਤ ਦੇ ਜੀਵਨ’ ਤੇ ‘ਜਗਤ ਦੇ ਨਾਥ’ ਹਰੀ ਦਾ ਰੂਪ ਹੈ ਜੋ (ਹਰੀ) ਕਈ ਰੰਗਾਂ ਵਿਚ ਜਲਾਂ ਥਲਾਂ ਵਿਚ ਵਿਆਪਕ ਹੈ ।
The Master of the Universe, the very Life of the World pervades the sea and the land, manifesting Himself in myriads of ways.
ਸਤਿਗੁਰੁ ਗੁਰੁ ਸੇਵਿ ਅਲਖ ਗਤਿ ਜਾ ਕੀ ਸ੍ਰੀ ਰਾਮਦਾਸੁ ਤਾਰਣ ਤਰਣੰ ॥੪॥
ਸਤਿਗੁਰੂ ਰਾਮਦਾਸ ਜੀ ਦੀ ਸੇਵਾ ਕਰੋ, (ਸਰਨ ਪਵੋ) ਜਿਸ ਦੀ ਆਤਮਕ ਅਵਸਥਾ ਕਥਨ ਤੋਂ ਪਰੇ ਹੈ, ਤੇ ਜੋ ਤਾਰਨ ਲਈ ਜਹਾਜ਼ ਹੈ,
So serve the Guru, the True Guru; His ways and means are inscrutable. The Great Guru Raam Daas is the Boat to carry us across. ||4||