ਗਉੜੀ ਗੁਆਰੇਰੀ ਮਹਲਾ ੫ ॥
Gauree Gwaarayree, Fifth Mehl:
ਸਾਧਸੰਗਿ ਜਪਿਓ ਭਗਵੰਤੁ ॥
(ਗੁਰੂ ਦੀ ਕਿਰਪਾ ਨਾਲ ਜਿਨ੍ਹਾਂ ਮਨੁੱਖਾਂ ਨੇ) ਸਾਧ ਸੰਗਤਿ ਵਿਚ ਭਗਵਾਨ ਦਾ ਸਿਮਰਨ ਕੀਤਾ ਹੈ,
In the Saadh Sangat, the Company of the Holy, I meditate on the Lord God.
ਕੇਵਲ ਨਾਮੁ ਦੀਓ ਗੁਰਿ ਮੰਤੁ ॥
ਜਿਨ੍ਹਾਂ ਨੂੰ ਗੁਰੂ ਨੇ ਪਰਮਾਤਮਾ ਦਾ ਨਾਮ ਹੀ ਮੰਤਰ ਦਿੱਤਾ ਹੈ
The Guru has given me the Mantra of the Naam, the Name of the Lord.
ਤਜਿ ਅਭਿਮਾਨ ਭਏ ਨਿਰਵੈਰ ॥
(ਉਸ ਮੰਤਰ ਦੀ ਬਰਕਤਿ ਨਾਲ) ਉਹ ਅਹੰਕਾਰ ਛੱਡ ਕੇ ਨਿਰਵੈਰ ਹੋ ਗਏ ਹਨ
Shedding my ego, I have become free of hate.
ਆਠ ਪਹਰ ਪੂਜਹੁ ਗੁਰ ਪੈਰ ॥੧॥
(ਹੇ ਭਾਈ !) ਅੱਠੇ ਪਹਿਰ (ਹਰ ਵੇਲੇ) ਗੁਰੂ ਦੇ ਪੈਰ ਪੂਜੋ ।੧।
Twenty-four hours a day, I worship the Guru's Feet. ||1||
ਅਬ ਮਤਿ ਬਿਨਸੀ ਦੁਸਟ ਬਿਗਾਨੀ ॥
ਮੇਰੀ ਭੈੜੀ ਤੇ ਬੇ-ਸਮਝੀ ਵਾਲੀ ਮਤਿ ਦੂਰ ਹੋ ਗਈ ਹੈ
Now, my evil sense of alienation is eliminated,
ਜਬ ਤੇ ਸੁਣਿਆ ਹਰਿ ਜਸੁ ਕਾਨੀ ॥੧॥ ਰਹਾਉ ॥
ਜਦੋਂ ਤੋਂ ਪਰਮਾਤਮਾ ਦੀ ਸਿਫ਼ਤਿ-ਸਾਲਾਹ ਮੈਂ ਕੰਨੀਂ ਸੁਣੀ ਹੈ।੧।ਰਹਾਉ।
since I have heard the Praises of the Lord with my ears. ||1||Pause||
ਸਹਜ ਸੂਖ ਆਨੰਦ ਨਿਧਾਨ ॥
(ਹੇ ਭਾਈ ! ਜਿਨ੍ਹਾਂ ਮਨੁੱਖਾਂ ਨੇ ਹਰਿ-ਜਸ ਕੰਨੀਂ ਸੁਣਿਆ ਹੈ) ਆਤਮਕ ਅਡੋਲਤਾ, ਸੁਖ ਅਨੰਦ ਦੇ ਖ਼ਜ਼ਾਨੇ
The Savior Lord is the treasure of intuitive peace, poise and bliss.
ਰਾਖਨਹਾਰ ਰਖਿ ਲੇਇ ਨਿਦਾਨ ॥
ਰੱਖਣਹਾਰ ਪਰਮਾਤਮਾ ਨੇ ਆਖ਼ਰ ਉਹਨਾਂ ਦੀ (ਸਦਾ) ਰੱਖਿਆ ਕੀਤੀ ਹੈ
He shall save me in the end.
ਦੂਖ ਦਰਦ ਬਿਨਸੇ ਭੈ ਭਰਮ ॥
ਉਹਨਾਂ ਦੇ ਦੁੱਖ, ਦਰਦ, ਡਰ, ਵਹਿਮ ਸਾਰੇ ਨਾਸ ਹੋ ਜਾਂਦੇ ਹਨ
My pains, sufferings, fears and doubts have been erased.
ਆਵਣ ਜਾਣ ਰਖੇ ਕਰਿ ਕਰਮ ॥੨॥
ਪਰਮਾਤਮਾ ਮਿਹਰ ਕਰ ਕੇ ਉਨ੍ਹਾਂ ਦੇ ਜਨਮ ਮਰਨ ਦੇ ਗੇੜ (ਭੀ) ਮੁਕਾ ਦੇਂਦਾ ਹੈ ।੨
He has mercifully saved me from coming and going in reincarnation. ||2||
ਪੇਖੈ ਬੋਲੈ ਸੁਣੈ ਸਭੁ ਆਪਿ ॥
ਹੇ (ਮੇਰੇ) ਮਨ ! ਜਿਹੜਾ ਪਰਮਾਤਮਾ ਹਰ ਥਾਂ (ਸਭ ਜੀਵਾਂ ਵਿਚ ਵਿਆਪਕ ਹੋ ਕੇ) ਆਪ ਵੇਖਦਾ ਹੈ ਆਪ ਹੀ ਬੋਲਦਾ ਹੈ, ਆਪ ਹੀ ਸੁਣਦਾ ਹੈ,
He Himself beholds, speaks and hears all.
ਸਦਾ ਸੰਗਿ ਤਾ ਕਉ ਮਨ ਜਾਪਿ ॥
ਜਿਹੜਾ ਹਰ ਵੇਲੇ ਤੇਰੇ ਅੰਗ-ਸੰਗ ਹੈ, ਉਸਦਾ ਭਜਨ ਕਰ ।
O my mind, meditate on the One who is always with you.
ਸੰਤ ਪ੍ਰਸਾਦਿ ਭਇਓ ਪਰਗਾਸੁ ॥
ਗੁਰੂ ਦੀ ਕਿਰਪਾ ਨਾਲ ਜਿਸ ਮਨੁੱਖ ਦੇ ਅੰਦਰ ਆਤਮਕ ਜੀਵਨ ਵਾਲਾ ਚਾਨਣ ਪੈਦਾ ਹੁੰਦਾ ਹੈ
By the Grace of the Saints, the Light has dawned.
ਪੂਰਿ ਰਹੇ ਏਕੈ ਗੁਣਤਾਸੁ ॥੩॥
ਉਸਨੂੰ ਗੁਣਾਂ ਦਾ ਖ਼ਜ਼ਾਨਾ ਇਕ ਪਰਮਾਤਮਾ ਹੀ ਹਰ ਥਾਂ ਵਿਆਪਕ ਦਿੱਸਦਾ ਹੈ ।੩।
The One Lord, the Treasure of Excellence, is perfectly pervading everywhere. ||3||
ਕਹਤ ਪਵਿਤ੍ਰ ਸੁਣਤ ਪੁਨੀਤ ॥ ਗੁਣ ਗੋਵਿੰਦ ਗਾਵਹਿ ਨਿਤ ਨੀਤ ॥
(ਹੇ ਭਾਈ !) ਜੇਹੜੇ ਮਨੁੱਖ ਸਦਾ ਹੀ ਗੋਬਿੰਦ ਦੇ ਗੁਣ ਗਾਂਦੇ ਹਨ ਉਹ ਸਿਫ਼ਤਿ-ਸਾਲਾਹ ਕਰਨ ਵਾਲੇ ਤੇ ਸਿਫ਼ਤਿ-ਸਾਲਾਹ ਸੁਣਨ ਵਾਲੇ ਸਭੇ ਪਵਿੱਤ੍ਰ ਜੀਵਨ ਵਾਲੇ ਬਣ ਜਾਂਦੇ ਹਨ ।
Pure are those who speak, and sanctified are those who hear and sing, forever and ever, the Glorious Praises of the Lord of the Universe.
ਕਹੁ ਨਾਨਕ ਜਾ ਕਉ ਹੋਹੁ ਕ੍ਰਿਪਾਲ ॥
ਹੇ ਨਾਨਕ ! ਆਖ—(ਹੇ ਪ੍ਰਭੂ !) ਜਿਸ ਮਨੁੱਖ ਉਤੇ ਤੂੰ ਦਇਆਵਾਨ ਹੁੰਦਾ ਹੈਂ
Says Nanak, when the Lord bestows His Mercy,
ਤਿਸੁ ਜਨ ਕੀ ਸਭ ਪੂਰਨ ਘਾਲ ॥੪॥੨੩॥੯੨॥
(ਉਹ ਤੇਰੀ ਸਿਫ਼ਤਿ-ਸਾਲਾਹ ਕਰਦਾ ਹੈ) ਉਸਦੀ ਸਾਰੀ ਇਹ ਮਿਹਨਤ ਸਫਲ ਹੋ ਜਾਂਦੀ ਹੈ ।੪।੨੩।੯੨।
all one's efforts are fulfilled. ||4||23||92||