ਪੀਤ ਬਸਨ ਕੁੰਦ ਦਸਨ ਪ੍ਰਿਅ ਸਹਿਤ ਕੰਠ ਮਾਲ ਮੁਕਟੁ ਸੀਸਿ ਮੋਰ ਪੰਖ ਚਾਹਿ ਜੀਉ ॥
ਹੇ ਸਤਿਗੁਰੂ! (ਮੇਰੇ ਵਾਸਤੇ ਤਾਂ) ਪੀਲੇ ਬਸਤ੍ਰਾਂ ਵਾਲਾ (ਕ੍ਰਿਸ਼ਨ) ਤੂੰ ਹੀ ਹੈਂ, (ਜਿਸ ਦੇ) ਕੁੰਦ ਵਰਗੇ ਚਿੱਟੇ ਦੰਦ ਹਨ, (ਜੋ) ਆਪਣੀ ਪਿਆਰੀ (ਰਾਧਕਾ) ਦੇ ਨਾਲ ਹੈ; (ਜਿਸ ਦੇ) ਗਲ ਵਿਚ ਮਾਲਾ ਹੈ, ਮੋਰ ਦੇ ਖੰਭਾਂ ਦਾ ਮੁਕਟੁ (ਜਿਸ ਨੇ) ਆਪਣੇ ਮਸਤਕ ਉਤੇ ਚਾਹ ਨਾਲ (ਪਹਿਨਿਆ ਹੈ) ।
As Krishna, You wear yellow robes, with teeth like jasmine flowers; You dwell with Your lovers, with Your mala around Your neck, and You joyfully adorn Your head with the crow of peacock feathers.
 
ਬੇਵਜੀਰ ਬਡੇ ਧੀਰ ਧਰਮ ਅੰਗ ਅਲਖ ਅਗਮ ਖੇਲੁ ਕੀਆ ਆਪਣੈ ਉਛਾਹਿ ਜੀਉ ॥
ਤੂੰ ਬੜਾ ਧੀਰਜ ਵਾਲਾ ਹੈਂ, ਤੈਨੂੰ ਸਲਾਹਕਾਰ ਦੀ ਲੋੜ ਨਹੀਂ, ਤੂੰ ਧਰਮ-ਸਰੂਪ ਹੈਂ, ਅਲੱਖ ਤੇ ਅਗੰਮ ਹੈਂ, ਇਹ ਸਾਰਾ ਖੇਲ ਤੂੰ (ਹੀ) ਆਪਣੇ ਚਾਉ ਨਾਲ ਰਚਿਆ ਹੈ ।
You have no advisors, You are so very patient; You are the Upholder of the Dharma, unseen and unfathomable. You have staged the play of the Universe with joy and delight.
 
ਅਕਥ ਕਥਾ ਕਥੀ ਨ ਜਾਇ ਤੀਨਿ ਲੋਕ ਰਹਿਆ ਸਮਾਇ ਸੁਤਹ ਸਿਧ ਰੂਪੁ ਧਰਿਓ ਸਾਹਨ ਕੈ ਸਾਹਿ ਜੀਉ ॥
(ਹੇ ਗੁਰੂ!) ਤੇਰੀ ਕਥਾ ਕਥਨ ਤੋਂ ਪਰੇ ਹੈ, ਕਹੀ ਨਹੀਂ ਜਾ ਸਕਦੀ, ਤੂੰ ਤਿੰਨਾਂ ਲੋਕਾਂ ਵਿਚ ਰਮ ਰਿਹਾ ਹੈਂ । ਹੇ ਸ਼ਾਹਾਂ ਦੇ ਸ਼ਾਹ! ਤੂੰ ਆਪਣੀ ਇੱਛਾ ਨਾਲ ਇਹ (ਮਨੁੱਖ)-ਰੂਪ ਧਾਰਿਆ ਹੈ,
No one can speak Your Unspoken Speech. You are pervading the three worlds. You assume the form of spiritual perfection, O King of kings.
 
ਸਤਿ ਸਾਚੁ ਸ੍ਰੀ ਨਿਵਾਸੁ ਆਦਿ ਪੁਰਖੁ ਸਦਾ ਤੁਹੀ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿ ਜੀਉ ॥੩॥੮॥
ਹੇ ਗੁਰੂ! ਤੂੰ ਅਚਰਜ ਹੈਂ, ਸਤਿ-ਸਰੂਪ ਹੈਂ, ਅਟੱਲ ਹੈਂ, ਤੂੰ ਹੀ ਲਕਸ਼ਮੀ ਦਾ ਆਸਰਾ ਹੈਂ, ਆਦਿ ਪੁਰਖ ਹੈਂ ਤੇ ਸਦਾ-ਥਿਰ ਹੈਂ ।੩।੮।
You are forever True, the Home of Excellence, the Primal Supreme Being. Waahay Guru, Waahay Guru, Waahay Guru, Waahay Jee-o. ||3||8||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by