ਅਗਮੁ ਅਨੰਤੁ ਅਨਾਦਿ ਆਦਿ ਜਿਸੁ ਕੋਇ ਨ ਜਾਣੈ ॥
ਜੋ ਅਕਾਲ ਪੁਰਖ ਅਪਹੁੰਚ ਹੈ, ਅਨੰਤ ਹੈ, ਅਨਾਦਿ ਹੈ, ਜਿਸ ਦਾ ਮੁੱਢ ਕੋਈ ਨਹੀਂ ਜਾਣਦਾ,
The Lord is Inaccessible, Infinite, Eternal and Primordial; no one knows His beginning.
ਸਿਵ ਬਿਰੰਚਿ ਧਰਿ ਧ੍ਯਾਨੁ ਨਿਤਹਿ ਜਿਸੁ ਬੇਦੁ ਬਖਾਣੈ ॥
ਜਿਸ ਦਾ ਧਿਆਨ ਸਦਾ ਸ਼ਿਵ ਤੇ ਬ੍ਰਹਮਾ ਧਰ ਰਹੇ ਹਨ ਤੇ ਜਿਸ ਦੇ (ਗੁਣਾਂ) ਨੂੰ ਵੇਦ ਵਰਣਨ ਕਰ ਰਿਹਾ ਹੈ ।
Shiva and Brahma meditate on Him; the Vedas describe Him again and again.
ਨਿਰੰਕਾਰੁ ਨਿਰਵੈਰੁ ਅਵਰੁ ਨਹੀ ਦੂਸਰ ਕੋਈ ॥
ਉਹ ਅਕਾਲ ਪੁਰਖ ਅਕਾਰ-ਰਹਿਤ ਹੈ, ਵੈਰ-ਰਹਿਤ ਹੈ, ਕੋਈ ਹੋਰ ਉਸ ਦੇ ਸਮਾਨ ਨਹੀਂ ਹੈ,
The Lord is Formless, beyond hate and vengeance; there is no one else like Him.
ਭੰਜਨ ਗੜ੍ਹਣ ਸਮਥੁ ਤਰਣ ਤਾਰਣ ਪ੍ਰਭੁ ਸੋਈ ॥
ਉਹ ਜੀਵਾਂ ਨੂੰ ਪੈਦਾ ਕਰਨ ਤੇ ਮਾਰਨ ਦੀ ਤਾਕਤ ਰੱਖਣ ਵਾਲਾ ਹੈ, ਉਹ ਪ੍ਰਭੂ (ਜੀਵਾਂ ਨੂੰ ਸੰਸਾਰ-ਸਾਗਰ ਤੋਂ) ਤਾਰਣ ਲਈ ਜਹਾਜ਼ ਹੈ ।
He creates and destroys - He is All-powerful; God is the Boat to carry all across.
ਨਾਨਾ ਪ੍ਰਕਾਰ ਜਿਨਿ ਜਗੁ ਕੀਓ ਜਨੁ ਮਥੁਰਾ ਰਸਨਾ ਰਸੈ ॥
ਜਿਸ ਅਕਾਲ ਪੁਰਖ ਨੇ ਕਈ ਤਰ੍ਹਾਂ ਦਾ ਜਗਤ ਰਚਿਆ ਹੈ, ਉਸ ਨੂੰ ਦਾਸ ਮਥੁਰਾ ਜੀਭ ਨਾਲ ਜਪਦਾ ਹੈ ।
He created the world in its various aspects; His humble servant Mat'huraa delights in His Praises.
ਸ੍ਰੀ ਸਤਿ ਨਾਮੁ ਕਰਤਾ ਪੁਰਖੁ ਗੁਰ ਰਾਮਦਾਸ ਚਿਤਹ ਬਸੈ ॥੧॥
ਉਹੀ ਸਤਿਨਾਮੁ ਕਰਤਾ ਪੁਰਖ ਗੁਰੂ ਰਾਮਦਾਸ ਜੀ ਦੇ ਹਿਰਦੇ ਵਿਚ ਵੱਸਦਾ ਹੈ ।੧।
Sat Naam, the Great and Supreme True Name of God, the Personification of Creativity, dwells in the Consciousness of Guru Raam Daas. ||1||