ਨਿਰਮਲ ਨਾਮੁ ਸੁਧਾ ਪਰਪੂਰਨ ਸਬਦ ਤਰੰਗ ਪ੍ਰਗਟਿਤ ਦਿਨ ਆਗਰੁ ॥
(ਗੁਰੂ ਰਾਮਦਾਸ ਇਕ ਐਸਾ ਸਰੋਵਰ ਹੈ ਜਿਸ ਵਿਚ ਪਰਮਾਤਮਾ ਦਾ) ਪਵਿੱਤਰ ਨਾਮ-ਅੰਮ੍ਰਿਤ ਭਰਿਆ ਹੋਇਆ ਹੈ (ਉਸ ਵਿਚ) ਅੰਮ੍ਰਿਤ ਵੇਲੇ ਸ਼ਬਦ ਦੀਆਂ ਲਹਿਰਾਂ ਉੱਠਦੀਆਂ ਹਨ,
The Immaculate, Sacred Pool of the Guru is overflowing with the waves of the Shabad, radiantly revealed in the early hours before the dawn.
ਗਹਿਰ ਗੰਭੀਰੁ ਅਥਾਹ ਅਤਿ ਬਡ ਸੁਭਰੁ ਸਦਾ ਸਭ ਬਿਧਿ ਰਤਨਾਗਰੁ ॥
(ਇਹ ਸਰੋਵਰ) ਬੜਾ ਡੂੰਘਾ ਗੰਭੀਰ ਤੇ ਅਥਾਹ ਹੈ, ਸਦਾ ਨਕਾ-ਨਕ ਭਰਿਆ ਰਹਿੰਦਾ ਹੈ ਤੇ ਸਭ ਤਰ੍ਹਾਂ ਦੇ ਰਤਨਾਂ ਦਾ ਖ਼ਜ਼ਾਨਾ ਹੈ ।
He is Deep and Profound, Unfathomable and utterly Great, eternally overflowing with all sorts of jewels.
ਸੰਤ ਮਰਾਲ ਕਰਹਿ ਕੰਤੂਹਲ ਤਿਨ ਜਮ ਤ੍ਰਾਸ ਮਿਟਿਓ ਦੁਖ ਕਾਗਰੁ ॥
(ਉਸ ਸਰੋਵਰ ਵਿਚ) ਸੰਤ-ਹੰਸ ਕਲੋਲ ਕਰਦੇ ਹਨ, ਉਹਨਾਂ ਦਾ ਜਮਾਂ ਦਾ ਡਰ ਤੇ ਦੁੱਖਾਂ ਦਾ ਲੇਖਾ ਮਿਟ ਗਿਆ ਹੁੰਦਾ ਹੈ ।
The Saint-swans celebrate; their fear of death is erased, along with the accounts of their pain.
ਕਲਜੁਗ ਦੁਰਤ ਦੂਰਿ ਕਰਬੇ ਕਉ ਦਰਸਨੁ ਗੁਰੂ ਸਗਲ ਸੁਖ ਸਾਗਰੁ ॥੪॥
ਕਲਜੁਗ ਦੇ ਪਾਪ ਦੂਰ ਕਰਨ ਲਈ ਸਤਿਗੁਰੂ ਦਾ ਦਰਸ਼ਨ ਸਾਰੇ ਸੁਖਾਂ ਦਾ ਸਮੁੰਦਰ ਹੈ ।੪।
In this Dark Age of Kali Yuga, the sins are taken away; the Blessed Vision of the Guru's Darshan is the Ocean of all peace and comfort. ||4||