ਗਉੜੀ ਗੁਆਰੇਰੀ ਮਹਲਾ ੫ ॥
Gauree Gwaarayree, Fifth Mehl:
 
ਬੰਧਨ ਤੋੜਿ ਬੋਲਾਵੈ ਰਾਮੁ ॥
(ਹੇ ਭਾਈ !) ਗੁਰੂ (ਮਨੁੱਖ ਦੇ ਮਾਇਆ ਦੇ ਮੋਹ ਦੇ) ਬੰਧਨ ਤੋੜ ਕੇ (ਉਸ ਪਾਸੋਂ) ਪਰਮਾਤਮਾ ਦਾ ਸਿਮਰਨ ਕਰਾਂਦਾ ਹੈ ।
He breaks our bonds, and inspires us to chant the Lord's Name.
 
ਮਨ ਮਹਿ ਲਾਗੈ ਸਾਚੁ ਧਿਆਨੁ ॥ ਮਿਟਹਿ ਕਲੇਸ ਸੁਖੀ ਹੋਇ ਰਹੀਐ ॥
(ਜਿਸ ਮਨੁੱਖ ਉਤੇ ਗੁਰੂ ਮਿਹਰ ਕਰਦਾ ਹੈ ਉਸ ਦੇ) ਮਨ ਵਿਚ (ਪ੍ਰਭੂ-ਚਰਨਾਂ ਦੀ) ਅਟੱਲ ਸੁਰਤਿ ਬੱਝ ਜਾਂਦੀ ਹੈ । (ਹੇ ਭਾਈ ! ਗੁਰੂ ਦੀ ਸਰਨ ਪਿਆਂ ਮਨ ਦੇ ਸਾਰੇ) ਕਲੇਸ਼ ਮਿਟ ਜਾਂਦੇ ਹਨ, ਸੁਖੀ ਜੀਵਨ ਵਾਲਾ ਹੋ ਜਾਈਦਾ ਹੈ ।
With the mind centered in meditation on the True Lord, anguish is eradicated, and one comes to dwell in peace.
 
ਐਸਾ ਦਾਤਾ ਸਤਿਗੁਰੁ ਕਹੀਐ ॥੧॥
ਸੋ, ਗੁਰੂ ਇਹੋ ਜਿਹਾ ਉੱਚੀ ਦਾਤਿ ਬਖ਼ਸ਼ਣ ਵਾਲਾ ਕਿਹਾ ਜਾਂਦਾ ਹੈ ।੧।
Such is the True Guru, the Great Giver. ||1||
 
ਸੋ ਸੁਖਦਾਤਾ ਜਿ ਨਾਮੁ ਜਪਾਵੈ ॥
(ਹੇ ਭਾਈ !) ਉਹ ਸਤਿਗੁਰੂ ਆਤਮਕ ਆਨੰਦ ਦੀ ਦਾਤਿ ਬਖ਼ਸ਼ਣ ਵਾਲਾ ਹੈ ਕਿਉਂਕਿ ਉਹ ਪਰਮਾਤਮਾ ਦਾ ਨਾਮ ਜਪਾਂਦਾ ਹੈ
He alone is the Giver of peace, who inspires us to chant the Naam, the Name of the Lord.
 
ਕਰਿ ਕਿਰਪਾ ਤਿਸੁ ਸੰਗਿ ਮਿਲਾਵੈ ॥੧॥ ਰਹਾਉ ॥
ਤੇ ਮਿਹਰ ਕਰ ਕੇ ਉਸ ਪਰਮਾਤਮਾ ਦੇ ਨਾਲ ਜੋੜਦਾ ਹੈ ।੧।ਰਹਾਉ।
By His Grace, He leads us to merge with Him. ||1||Pause||
 
ਜਿਸੁ ਹੋਇ ਦਇਆਲੁ ਤਿਸੁ ਆਪਿ ਮਿਲਾਵੈ ॥
ਪਰਮਾਤਮਾ ਜਿਸ ਮਨੁੱਖ ਉਤੇ ਦਇਆਵਾਨ ਹੋਵੇ ਉਸ ਨੂੰ ਆਪ (ਹੀ) ਗੁਰੂ ਮਿਲਾਂਦਾ ਹੈ,
He unites with Himself those unto whom He has shown His Mercy.
 
ਸਰਬ ਨਿਧਾਨ ਗੁਰੂ ਤੇ ਪਾਵੈ ॥
ਉਹ ਮਨੁੱਖ (ਫਿਰ) ਗੁਰੂ ਪਾਸੋਂ (ਆਤਮਕ ਜੀਵਨ ਦੇ) ਸਾਰੇ ਖ਼ਜ਼ਾਨੇ ਹਾਸਲ ਕਰ ਲੈਂਦਾ ਹੈ ।
All treasures are received from the Guru.
 
ਆਪੁ ਤਿਆਗਿ ਮਿਟੈ ਆਵਣ ਜਾਣਾ ॥
ਉਹ (ਗੁਰੂ ਦੀ ਸਰਨ ਪੈ ਕੇ) ਆਪਾ-ਭਾਵ ਤਿਆਗ ਦੇਂਦਾ ਹੈ, ਤੇ ਉਸ ਦਾ ਜਨਮ ਮਰਨ ਦਾ ਗੇੜ ਮੁੱਕ ਜਾਂਦਾ ਹੈ ।
Renouncing selfishness and conceit, coming and going come to an end.
 
ਸਾਧ ਕੈ ਸੰਗਿ ਪਾਰਬ੍ਰਹਮੁ ਪਛਾਣਾ ॥੨॥
ਗੁਰੂ ਦੀ ਸੰਗਤਿ ਵਿਚ (ਰਹਿ ਕੇ) ਉਹ ਮਨੁੱਖ ਪਰਮਾਤਮਾ ਨਾਲ ਡੂੰਘੀ ਸਾਂਝ ਪਾ ਲੈਂਦਾ ਹੈ ।੨।
In the Saadh Sangat, the Company of the Holy, the Supreme Lord God is recognized. ||2||
 
ਜਨ ਊਪਰਿ ਪ੍ਰਭ ਭਏ ਦਇਆਲ ॥
(ਹੇ ਭਾਈ ! ਗੁਰ-ਸਰਨ ਦੀ ਬਰਕਤਿ ਨਾਲ) ਪ੍ਰਭੂ ਜੀ ਸੇਵਕ ਉੱਤੇ ਦਇਆਵਾਨ ਹੋ ਜਾਂਦੇ ਹਨ,
God has become merciful to His humble servant.
 
ਜਨ ਕੀ ਟੇਕ ਏਕ ਗੋਪਾਲ ॥
ਇਕ ਗੋਪਾਲ-ਪ੍ਰਭੂ ਹੀ ਸੇਵਕ ਦੀ ਜ਼ਿੰਦਗੀ ਦਾ ਆਸਰਾ ਬਣ ਜਾਂਦਾ ਹੈ ।
The One Lord of the Universe is the Support of His humble servants.
 
ਏਕਾ ਲਿਵ ਏਕੋ ਮਨਿ ਭਾਉ ॥
(ਗੁਰੂ ਦੀ ਸਰਨ ਆਏ ਮਨੁੱਖ ਨੂੰ) ਇਕ ਪਰਮਾਤਮਾ ਦੀ ਹੀ ਲਗਨ ਲੱਗ ਜਾਂਦੀ ਹੈ, ਉਸ ਦੇ ਮਨ ਵਿਚ ਇਕ ਪਰਮਾਤਮਾ ਦਾ ਹੀ ਪਿਆਰ (ਟਿਕ ਜਾਂਦਾ ਹੈ) ।
They love the One Lord; their minds are filled with love for the Lord.
 
ਸਰਬ ਨਿਧਾਨ ਜਨ ਕੈ ਹਰਿ ਨਾਉ ॥੩॥
ਸੇਵਕ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਹੀ (ਦੁਨੀਆ ਦੇ) ਸਾਰੇ ਖ਼ਜ਼ਾਨੇ ਬਣ ਜਾਂਦਾ ਹੈ ।੩।
The Name of the Lord is all treasures for them. ||3||
 
ਪਾਰਬ੍ਰਹਮ ਸਿਉ ਲਾਗੀ ਪ੍ਰੀਤਿ ॥
ਉਸ ਦੀ ਪ੍ਰੀਤਿ ਪਰਮਾਤਮਾ ਨਾਲ ਪੱਕੀ ਬਣ ਜਾਂਦੀ ਹੈ,
They are in love with the Supreme Lord God;
 
ਨਿਰਮਲ ਕਰਣੀ ਸਾਚੀ ਰੀਤਿ ॥
ਉਸ ਦਾ ਜੀਵਨ ਪਵਿਤ੍ਰ ਹੋ ਜਾਂਦਾ ਹੈ, ਉਸ ਦੀ ਜੀਵਨ-ਮਰਯਾਦਾ (ਵਿਕਾਰਾਂ ਦੇ ਹੱਲਿਆਂ ਵਲੋਂ) ਅਡੋਲ ਹੋ ਜਾਂਦੀ ਹੈ ।
their actions are pure, and their lifestyle is true.
 
ਗੁਰਿ ਪੂਰੈ ਮੇਟਿਆ ਅੰਧਿਆਰਾ ॥
(ਪਰਮਾਤਮਾ ਦੀ ਮਿਹਰ ਨਾਲ) ਪੂਰੇ ਗੁਰੂ ਨੇ (ਜਿਸ ਮਨੁੱਖ ਦੇ ਅੰਦਰੋਂ ਮਾਇਆ ਦੇ ਮੋਹ ਦਾ) ਹਨੇਰਾ ਦੂਰ ਕਰ ਦਿੱਤਾ
The Perfect Guru has dispelled the darkness.
 
ਨਾਨਕ ਕਾ ਪ੍ਰਭੁ ਅਪਰ ਅਪਾਰਾ ॥੪॥੨੪॥੯੩॥
(ਹੇ ਭਾਈ ! ਇਹ ਸਾਰੀ ਮਿਹਰ ਪਰਮਾਤਮਾ ਦੀ ਹੀ ਹੈ) ਨਾਨਕ ਦਾ ਪ੍ਰਭੂ ਪਰੇ ਤੋਂ ਪਰੇ ਹੈ ਤੇ ਬੇਅੰਤ ਹੈ ।੪।੨੪।੯੩।
Nanak's God is Incomparable and Infinite. ||4||24||93||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by