ਤਾਰ੍ਯਉ ਸੰਸਾਰੁ ਮਾਯਾ ਮਦ ਮੋਹਿਤ ਅੰਮ੍ਰਿਤ ਨਾਮੁ ਦੀਅਉ ਸਮਰਥੁ ॥
(ਗੁਰੂ ਰਾਮਦਾਸ ਜੀ ਨੇ) ਮਾਇਆ ਦੇ ਮਦ ਵਿਚ ਮੋਹੇ ਹੋਏ ਸੰਸਾਰ ਨੂੰ ਤਾਰਿਆ ਹੈ, (ਆਪ ਨੇ ਜੀਆਂ ਨੂੰ) ਸਮਰੱਥਾ ਵਾਲਾ ਅੰਮ੍ਰਿਤ-ਨਾਮ ਬਖ਼ਸ਼ਿਆ ਹੈ,
The Universe is intoxicated with the wine of Maya, but it has been saved; the All-powerful Guru has blessed it with the Ambrosial Nectar of the Naam.
ਫੁਨਿ ਕੀਰਤਿਵੰਤ ਸਦਾ ਸੁਖ ਸੰਪਤਿ ਰਿਧਿ ਅਰੁ ਸਿਧਿ ਨ ਛੋਡਇ ਸਥੁ ॥
ਆਪ ਸਦਾ ਸੁਖ, ਧਨ ਅਤੇ ਸੋਭਾ ਦੇ ਮਾਲਕ ਹਨ, ਰਿੱਧੀ ਅਤੇ ਸਿੱਧੀ ਆਪ ਦਾ ਸਾਥ ਨਹੀਂ ਛੱਡਦੀ ।
And, the Praiseworthy Guru is blessed with eternal peace, wealth and prosperity; the supernatural spiritual powers of the Siddhis never leave him.
ਦਾਨਿ ਬਡੌ ਅਤਿਵੰਤੁ ਮਹਾਬਲਿ ਸੇਵਕਿ ਦਾਸਿ ਕਹਿਓ ਇਹੁ ਤਥੁ ॥
(ਗੁਰੂ ਰਾਮਦਾਸ) ਬੜਾ ਦਾਨੀ ਹੈ ਅਤੇ ਅਤਿਅੰਤ ਮਹਾਬਲੀ ਹੈ, ਸੇਵਕ ਦਾਸ (ਮਥੁਰਾ) ਨੇ ਇਹ ਸੱਚ ਆਖਿਆ ਹੈ ।
His Gifts are vast and great; His awesome Power is supreme. Your humble servant and slave speaks this truth.
ਤਾਹਿ ਕਹਾ ਪਰਵਾਹ ਕਾਹੂ ਕੀ ਜਾ ਕੈ ਬਸੀਸਿ ਧਰਿਓ ਗੁਰਿ ਹਥੁ ॥੭॥੪੯॥
ਜਿਸ ਦੇ ਸਿਰ ਉੱਤੇ ਗੁਰੂ (ਰਾਮਦਾਸ ਜੀ) ਨੇ ਹੱਥ ਧਰਿਆ ਹੈ, ਉਸ ਨੂੰ ਕਿਸੇ ਦੀ ਕੀ ਪਰਵਾਹ ਹੈ? ।੭।੪੯।
One, upon whose head the Guru has placed His Hand - with whom should he be concerned? ||7||49||