ਸਤਿਗੁਰਿ ਨਾਨਕਿ ਭਗਤਿ ਕਰੀ ਇਕ ਮਨਿ ਤਨੁ ਮਨੁ ਧਨੁ ਗੋਬਿੰਦ ਦੀਅਉ ॥
ਗੁਰੂ ਨਾਨਕ ਦੇਵ ਜੀ ਨੇ ਇਕ-ਮਨ ਹੋ ਕੇ ਭਗਤੀ ਕੀਤੀ, ਤੇ (ਆਪਣਾ) ਤਨ ਮਨ ਧਨ ਗੋਬਿੰਦ ਨੂੰ ਅਰਪਨ ਕਰ ਦਿੱਤਾ ।
Nanak, the True Guru, worships God single-mindedly; He surrenders His body, mind and wealth to the Lord of the Universe.
ਅੰਗਦਿ ਅਨੰਤ ਮੂਰਤਿ ਨਿਜ ਧਾਰੀ ਅਗਮ ਗ੍ਯਾਨਿ ਰਸਿ ਰਸ੍ਯਉ ਹੀਅਉ ॥
(ਗੁਰੂ) ਅੰਗਦ (ਸਾਹਿਬ ਜੀ) ਨੇ ‘ਅਨੰਤ ਮੂਰਤਿ’ ਹਰੀ ਨੂੰ ਆਪਣੇ ਅੰਦਰ ਟਿਕਾਇਆ, ਅਪਹੁੰਚ ਹਰੀ ਦੇ ਗਿਆਨ ਦੀ ਬਰਕਤਿ ਨਾਲ ਆਪ ਦਾ ਹਿਰਦਾ ਪ੍ਰੇਮ ਵਿਚ ਭਿੱਜ ਗਿਆ ।
The Infinite Lord enshrined His Own Image in Guru Angad. In His heart, He delights in the spiritual wisdom of the Unfathomable Lord.
ਗੁਰਿ ਅਮਰਦਾਸਿ ਕਰਤਾਰੁ ਕੀਅਉ ਵਸਿ ਵਾਹੁ ਵਾਹੁ ਕਰਿ ਧ੍ਯਾਇਯਉ ॥
ਗੁਰੂ ਅਮਰਦਾਸ ਜੀ ਨੇ ਕਰਤਾਰ ਨੂੰ ਆਪਣੇ ਵੱਸ ਵਿਚ ਕੀਤਾ । ‘ਤੂੰ ਧੰਨ ਹੈਂ, ਤੂੰ ਧੰਨ ਹੈਂ’—ਇਹ ਆਖ ਕੇ ਆਪ ਨੇ ਕਰਤਾਰ ਨੂੰ ਸਿਮਰਿਆ ।
Guru Amar Daas brought the Creator Lord under His control. Waaho! Waaho! Meditate on Him!
ਸ੍ਰੀ ਗੁਰ ਰਾਮਦਾਸ ਜਯੋ ਜਯ ਜਗ ਮਹਿ ਤੈ ਹਰਿ ਪਰਮ ਪਦੁ ਪਾਇਯਉ ॥੨॥
ਹੇ ਗੁਰੂ ਰਾਮਦਾਸ ਜੀ! ਆਪ ਦੀ ਭੀ ਜਗਤ ਵਿਚ ਜੈ-ਜੈਕਾਰ ਹੋ ਰਹੀ ਹੈ; ਆਪ ਨੇ ਅਕਾਲ ਪੁਰਖ ਦੇ ਮਿਲਾਪ ਦਾ ਸਭ ਤੋਂ ਉੱਚਾ ਦਰਜਾ ਹਾਸਲ ਕਰ ਲਿਆ ਹੈ ।੨।
O Great and Supreme Guru Raam Daas, Your Victory resounds across the universe. You have attained the supreme status of the Lord. ||2||