ਨਾਰਦੁ ਧ੍ਰੂ ਪ੍ਰਹਲਾਦੁ ਸੁਦਾਮਾ ਪੁਬ ਭਗਤ ਹਰਿ ਕੇ ਜੁ ਗਣੰ ॥
ਨਾਰਦ, ਧ੍ਰੂ ਪ੍ਰਹਲਾਦ, ਸੁਦਾਮਾ ਅਤੇ ਅੰਬਰੀਕ—ਜੋ ਹਰੀ ਦੇ ਪੂਰਬਲੇ ਜੁਗਾਂ ਦੇ ਭਗਤ ਗਿਣੇ ਜਾਂਦੇ ਹਨ;
Naarad, Dhroo, Prahlaad and Sudaamaa are accounted among the Lord's devotees of the past.
ਅੰਬਰੀਕੁ ਜਯਦੇਵ ਤ੍ਰਿਲੋਚਨੁ ਨਾਮਾ ਅਵਰੁ ਕਬੀਰੁ ਭਣੰ ॥
ਜੈਦੇਵ, ਤ੍ਰਿਲੋਚਨ, ਨਾਮਾ ਅਤੇ ਕਬੀਰ, ਜਿਨ੍ਹਾਂ ਦਾ ਜਨਮ ਕਲਜੁਗ ਵਿਚ ਹੋਇਆ ਹੈ
Ambreek, Jai Dayv, Trilochan, Naam Dayv and Kabeer are also remembered.
ਤਿਨ ਕੌ ਅਵਤਾਰੁ ਭਯਉ ਕਲਿ ਭਿੰਤਰਿ ਜਸੁ ਜਗਤ੍ਰ ਪਰਿ ਛਾਇਯਉ ॥
ਇਹਨਾਂ ਸਾਰਿਆਂ ਦਾ ਜਸ ਜਗਤ ਉੱਤੇ (ਹਰੀ ਦੇ ਭਗਤ ਹੋਣ ਦੇ ਕਾਰਨ ਹੀ) ਖਿਲਰਿਆ ਹੋਇਆ ਹੈ ।
They were incarnated in this Dark Age of Kali Yuga; their praises have spread over all the world.
ਸ੍ਰੀ ਗੁਰ ਰਾਮਦਾਸ ਜਯੋ ਜਯ ਜਗ ਮਹਿ ਤੈ ਹਰਿ ਪਰਮ ਪਦੁ ਪਾਇਯਉ ॥੩॥
ਹੇ ਗੁਰੂ ਰਾਮਦਾਸ ਜੀ! ਆਪ ਦੀ ਭੀ ਜੈ-ਜੈਕਾਰ ਜਗਤ ਵਿਚ ਹੋ ਰਹੀ ਹੈ, ਕਿ ਆਪ ਨੇ ਹਰੀ (ਦੇ ਮਿਲਾਪ) ਦੀ ਪਰਮ ਪਦਵੀ ਪਾਈ ਹੈ ।੩।
O Great and Supreme Guru Raam Daas, Your Victory resounds across the universe. You have attained the supreme status of the Lord. ||3||