ਨਾਨਕਿ ਨਾਮੁ ਨਿਰੰਜਨ ਜਾਨ੍ਯਉ ਕੀਨੀ ਭਗਤਿ ਪ੍ਰੇਮ ਲਿਵ ਲਾਈ ॥
(ਗੁਰੂ) ਨਾਨਕ (ਦੇਵ ਜੀ) ਨੇ ਨਿਰੰਜਨ ਦਾ ਨਾਮ ਪਛਾਣਿਆ, ਪ੍ਰੇਮ ਨਾਲ ਬ੍ਰਿਤੀ ਜੋੜ ਕੇ ਭਗਤੀ ਕੀਤੀ ।
Guru Nanak realized the Immaculate Naam, the Name of the Lord. He was lovingly attuned to loving devotional worship of the Lord.
ਤਾ ਤੇ ਅੰਗਦੁ ਅੰਗ ਸੰਗਿ ਭਯੋ ਸਾਇਰੁ ਤਿਨਿ ਸਬਦ ਸੁਰਤਿ ਕੀ ਨੀਵ ਰਖਾਈ ॥
ਉਹਨਾਂ ਤੋਂ ਸਮੁੰਦਰ-ਰੂਪ ਗੁਰੂ ਅੰਗਦ ਦੇਵ ਜੀ (ਹੋਏ, ਜੋ) ਸਦਾ ਉਹਨਾਂ ਦੀ ਹਜ਼ੂਰੀ ਵਿਚ ਟਿਕੇ ਤੇ ਜਿਨ੍ਹਾਂ ਨੇ ‘ਸ਼ਬਦ ਸੁਰਤਿ’ ਦੀ ਵਰਖਾ ਕੀਤੀ ।
Gur Angad was with Him, life and limb, like the ocean; He showered His consciousness with the Word of the Shabad.
ਗੁਰ ਅਮਰਦਾਸ ਕੀ ਅਕਥ ਕਥਾ ਹੈ ਇਕ ਜੀਹ ਕਛੁ ਕਹੀ ਨ ਜਾਈ ॥
ਗੁਰੂ ਅਮਰਦਾਸ ਜੀ ਦੀ ਕਥਾ ਕਥਨ ਤੋਂ ਪਰੇ ਹੈ, (ਗੁਰੂ ਅਮਰਦਾਸ ਜੀ ਦੀ ਉੱਚੀ ਆਤਮਕ ਅਵਸਥਾ ਬਿਆਨ ਨਹੀਂ ਕੀਤੀ ਜਾ ਸਕਦੀ), ਮੇਰੀ ਇਕ ਜੀਭ ਹੈ, ਇਸ ਨਾਲ ਕੁਛ ਆਖੀ ਨਹੀਂ ਜਾ ਸਕਦੀ ।
The Unspoken Speech of Guru Amar Daas cannot be expressed with only one tongue.
ਸੋਢੀ ਸ੍ਰਿਸ੍ਟਿ ਸਕਲ ਤਾਰਣ ਕਉ ਅਬ ਗੁਰ ਰਾਮਦਾਸ ਕਉ ਮਿਲੀ ਬਡਾਈ ॥੩॥
ਸਾਰੀ ਸ੍ਰਿਸ਼ਟੀ ਨੂੰ ਤਾਰਨ ਲਈ ਸੋਢੀ ਗੁਰੂ ਰਾਮਦਾਸ (ਜੀ) ਨੂੰ ਵਡਿਆਈ ਮਿਲੀ ਹੈ ।੩।
Guru Raam Daas of the Sodhi dynasty has now been blessed with Glorious Greatness, to carry the whole world across. ||3||