ਹਮ ਅਵਗੁਣਿ ਭਰੇ ਏਕੁ ਗੁਣੁ ਨਾਹੀ ਅੰਮ੍ਰਿਤੁ ਛਾਡਿ ਬਿਖੈ ਬਿਖੁ ਖਾਈ ॥
ਅਸੀ ਅਉਗਣਾਂ ਨਾਲ ਭਰੇ ਹੋਏ ਹਾਂ, (ਸਾਡੇ ਵਿਚ) ਇੱਕ ਭੀ ਗੁਣ ਨਹੀਂ ਹੈ, ਅੰਮ੍ਰਿਤ (-ਨਾਮ) ਨੂੰ ਛੱਡ ਕੇ ਅਸਾਂ ਨਿਰੀ ਵਿਹੁ ਹੀ ਖਾਧੀ ਹੈ ।
I am overflowing with sins and demerits; I have no merits or virtues at all. I abandoned the Ambrosial Nectar, and I drank poison instead.
ਮਾਯਾ ਮੋਹ ਭਰਮ ਪੈ ਭੂਲੇ ਸੁਤ ਦਾਰਾ ਸਿਉ ਪ੍ਰੀਤਿ ਲਗਾਈ ॥
ਮਾਇਆ ਦੇ ਮੋਹ ਅਤੇ ਭਰਮਾਂ ਵਿਚ ਪੈ ਕੇ ਅਸੀ (ਸਹੀ ਜੀਵਨ-ਰਾਹ ਤੋਂ) ਭੁੱਲੇ ਹੋਏ ਹਾਂ, ਤੇ ਪੁੱਤਰ ਇਸਤ੍ਰੀ ਨਾਲ ਅਸਾਂ ਪਿਆਰ ਪਾਇਆ ਹੋਇਆ ਹੈ ।
I am attached to Maya, and deluded by doubt; I have fallen in love with my children and spouse.
ਇਕੁ ਉਤਮ ਪੰਥੁ ਸੁਨਿਓ ਗੁਰ ਸੰਗਤਿ ਤਿਹ ਮਿਲੰਤ ਜਮ ਤ੍ਰਾਸ ਮਿਟਾਈ ॥
ਅਸਾਂ ਸਤਿਗੁਰੂ ਦੀ ਸੰਗਤਿ ਵਾਲਾ ਇਕ ਉੱਚਾ ਰਾਹ ਸੁਣਿਆ ਹੈ, ਉਸ ਵਿਚ ਮਿਲ ਕੇ ਅਸਾਂ ਜਮਾਂ ਦਾ ਡਰ ਮਿਟਾ ਲਿਆ ਹੈ ।
I have heard that the most exalted Path of all is the Sangat, the Guru's Congregation. Joining it, the fear of death is taken away.
ਇਕ ਅਰਦਾਸਿ ਭਾਟ ਕੀਰਤਿ ਕੀ ਗੁਰ ਰਾਮਦਾਸ ਰਾਖਹੁ ਸਰਣਾਈ ॥੪॥੫੮॥
‘ਕੀਰਤ’ ਭੱਟ ਦੀ ਹੁਣ ਇਕ ਬੇਨਤੀ ਹੈ ਕਿ ਹੇ ਗੁਰੂ ਰਾਮਦਾਸ ਜੀ! ਆਪਣੀ ਸਰਨੀ ਰੱਖੋ ।੪।੫੮।
Keerat the poet offers this one prayer: O Guru Raam Daas, save me! Take me into Your Sanctuary! ||4||58||