ਤੂ ਸਤਿਗੁਰੁ ਚਹੁ ਜੁਗੀ ਆਪਿ ਆਪੇ ਪਰਮੇਸਰੁ ॥
ਹੇ ਗੁਰੂ ਰਾਮਦਾਸ! ਤੂੰ ਚਾਰ ਜੁਗਾਂ ਵਿਚ ਹੀ ਥਿਰ ਗੁਰੂ ਹੈਂ, (ਮੇਰੀਆਂ ਨਜ਼ਰਾਂ ਵਿਚ ਤਾਂ) ਤੂੰ ਹੀ ਪਰਮੇਸਰ ਹੈਂ ।
You are the True Guru, throughout the four ages; You Yourself are the Transcendent Lord.
ਸੁਰਿ ਨਰ ਸਾਧਿਕ ਸਿਧ ਸਿਖ ਸੇਵੰਤ ਧੁਰਹ ਧੁਰੁ ॥
ਦੇਵਤੇ, ਮਨੁੱਖ, ਸਾਧਿਕ, ਸਿੱਧ ਅਤੇ ਸਿੱਖ ਮੁੱਢ ਤੋਂ ਹੀ ਤੈਨੂੰ ਸਿਉਂਦੇ ਆਏ ਹਨ ।
The angelic beings, seekers, Siddhas and Sikhs have served You, since the very beginning of time.
ਆਦਿ ਜੁਗਾਦਿ ਅਨਾਦਿ ਕਲਾ ਧਾਰੀ ਤ੍ਰਿਹੁ ਲੋਅਹ ॥
(ਆਪ) ਆਦਿ ਤੋਂ ਹੋ, ਜੁਗਾਂ ਦੇ ਆਦਿ ਤੋਂ ਹੋ, ਅਤੇ ਅਨਾਦੀ ਹੋ । ਤਿੰਨਾਂ ਲੋਕਾਂ ਵਿਚ ਹੀ (ਆਪ ਨੇ ਆਪਣੀ) ਸੱਤਾ ਧਾਰੀ ਹੋਈ ਹੈ ।
You are the Primal Lord God, from the very beginning, and throughout the ages; Your Power supports the three worlds.
ਅਗਮ ਨਿਗਮ ਉਧਰਣ ਜਰਾ ਜੰਮਿਹਿ ਆਰੋਅਹ ॥
(ਮੇਰੇ ਵਾਸਤੇ ਤਾਂ ਆਪ ਹੀ ਹੋ ਜਿਸ ਨੇ) ਵੇਦ ਸ਼ਾਸਤਰਾਂ ਨੂੰ ਬਚਾਇਆ ਸੀ (ਵਰਾਹ-ਰੂਪ ਹੋ ਕੇ) । ਆਪ ਬੁਢੇਪੇ ਤੇ ਜਮਾਂ ਉੱਤੇ ਸਵਾਰ ਹੋ (ਭਾਵ, ਆਪ ਨੂੰ ਇਹਨਾਂ ਦਾ ਡਰ ਨਹੀਂ ਹੈ) ।
You are Inaccessible; You are the Saving Grace of the Vedas. You have conquered old age and death.
ਗੁਰ ਅਮਰਦਾਸਿ ਥਿਰੁ ਥਪਿਅਉ ਪਰਗਾਮੀ ਤਾਰਣ ਤਰਣ ॥
(ਆਪ ਨੂੰ) ਗੁਰੂ ਅਮਰਦਾਸ (ਜੀ) ਨੇ ਅਟੱਲ ਕਰ ਦਿੱਤਾ ਹੈ, ਆਪ ਮੁਕਤ ਹੋ ਤੇ ਹੋਰਨਾਂ ਨੂੰ ਤਾਰਨ ਲਈ ਜਹਾਜ਼ ਹੋ ।
Guru Amar Daas has permanently established You; You are the Emancipator, to carry all across to the other side.
ਅਘ ਅੰਤਕ ਬਦੈ ਨ ਸਲ੍ਯ ਕਵਿ ਗੁਰ ਰਾਮਦਾਸ ਤੇਰੀ ਸਰਣ ॥੨॥੬੦॥
ਹੇ ਗੁਰੂ ਰਾਮਦਾਸ! ਸਲੵ ਕਵੀ (ਆਖਦਾ ਹੈ)—ਜੋ ਮਨੁੱਖ ਤੇਰੀ ਸਰਨ ਆਇਆ ਹੈ, ਉਹ ਪਾਪਾਂ ਤੇ ਜਮਾਂ ਨੂੰ ਬਦਦਾ ਨਹੀਂ ਹੈ ।੨।੬੦।
So speaks SALL the poet: O Guru Raam Daas, You are the Destroyer of sins; I seek Your Sanctuary. ||2||60||