ਜੈ ਜੈ ਕਾਰੁ ਜਾਸੁ ਜਗ ਅੰਦਰਿ ਮੰਦਰਿ ਭਾਗੁ ਜੁਗਤਿ ਸਿਵ ਰਹਤਾ ॥
ਜਿਸ ਗੁਰੂ ਦੀ ਮਹਿਮਾ ਜਗਤ ਵਿਚ ਹੋ ਰਹੀ ਹੈ, ਜਿਸ ਦੇ ਹਿਰਦੇ ਵਿਚ ਭਾਗ ਜਾਗ ਪਿਆ ਹੈ, ਜੋ ਹਰੀ ਨਾਲ ਜੁੜਿਆ ਰਹਿੰਦਾ ਹੈ,
His victory is proclaimed all over the world; His Home is blessed with good fortune; He remains united with the Lord.
ਗੁਰੁ ਪੂਰਾ ਪਾਯਉ ਬਡ ਭਾਗੀ ਲਿਵ ਲਾਗੀ ਮੇਦਨਿ ਭਰੁ ਸਹਤਾ ॥
(ਜਿਸ ਨੇ) ਵੱਡੇ ਭਾਗਾਂ ਨਾਲ ਪੂਰਾ ਗੁਰੂ ਲੱਭ ਲਿਆ ਹੈ, (ਜਿਸ ਦੀ) ਬ੍ਰਿਤੀ (ਹਰੀ ਵਿਚ) ਜੁੜੀ ਰਹਿੰਦੀ ਹੈ, ਤੇ ਜੋ ਧਰਤੀ ਦਾ ਭਾਰ ਸਹਿ ਰਿਹਾ ਹੈ;
By great good fortune, He has found the Perfect Guru; He remains lovingly attuned to Him, and endures the load of the earth.
ਭਯ ਭੰਜਨੁ ਪਰ ਪੀਰ ਨਿਵਾਰਨੁ ਕਲ੍ਯ ਸਹਾਰੁ ਤੋਹਿ ਜਸੁ ਬਕਤਾ ॥
(ਹੇ ਗੁਰੂ ਅਰਜੁਨ ਜੀ!) ਤੂੰ ਭੈ ਦੂਰ ਕਰਨ ਵਾਲਾ, ਪਰਾਈ ਪੀੜ ਹਰਨ ਵਾਲਾ ਹੈਂ, ਕਵੀ ਕਲੵਸਹਾਰ ਤੇਰਾ ਜਸ ਆਖਦਾ ਹੈ ।
He is the Destroyer of fear, the Eradicator of the pains of others. Kall Sahaar the poet utters Your Praise, O Guru.
ਕੁਲਿ ਸੋਢੀ ਗੁਰ ਰਾਮਦਾਸ ਤਨੁ ਧਰਮ ਧੁਜਾ ਅਰਜੁਨੁ ਹਰਿ ਭਗਤਾ ॥੬॥
ਗੁਰੂ ਅਰਜਨ ਸਾਹਿਬ ਗੁਰੂ ਰਾਮਦਾਸ ਜੀ ਦਾ ਪੁੱਤਰ, ਸੋਢੀ ਕੁਲ ਵਿਚ ਧਰਮ ਦੇ ਝੰਡੇ ਵਾਲਾ, ਹਰੀ ਦਾ ਭਗਤ ਹੈ ।੬।
In the Sodhi family, is born Arjun, the son of Guru Raam Daas, the holder of the banner of Dharma and the devotee of God. ||6||