ਗਉੜੀ ਗੁਆਰੇਰੀ ਮਹਲਾ ੫ ॥
Gauree Gwaarayree, Fifth Mehl:
 
ਜੀਅ ਜੁਗਤਿ ਜਾ ਕੈ ਹੈ ਹਾਥ ॥
ਜਿਸ ਦੇ ਹੱਥਾਂ ਵਿਚ ਸਭ ਜੀਵਾਂ ਦੀ ਜੀਵਨ-ਮਰਯਾਦਾ ਹੈ
Our way of life is in His Hands;
 
ਸੋ ਸਿਮਰਹੁ ਅਨਾਥ ਕੋ ਨਾਥੁ ॥
(ਹੇ ਭਾਈ !) ਉਸ ਅਨਾਥਾਂ ਦੇ ਨਾਥ ਪਰਮਾਤਮਾ ਦਾ ਸਿਮਰਨ ਕਰ,
remember Him, the Master of the masterless.
 
ਪ੍ਰਭ ਚਿਤਿ ਆਏ ਸਭੁ ਦੁਖੁ ਜਾਇ ॥
(ਹੇ ਭਾਈ !) ਜੇ ਪਰਮਾਤਮਾ (ਮਨੁੱਖ ਦੇ) ਮਨ ਵਿਚ ਵੱਸ ਪਏ ਤਾਂ (ਉਸ ਦਾ) ਹਰੇਕ ਦੁੱਖ ਦੂਰ ਹੋ ਜਾਂਦਾ ਹੈ ।
When God comes to mind, all pains depart.
 
ਭੈ ਸਭ ਬਿਨਸਹਿ ਹਰਿ ਕੈ ਨਾਇ ॥੧॥
ਪਰਮਾਤਮਾ ਦੇ ਨਾਮ ਦੀ ਬਰਕਤਿ ਨਾਲ ਸਾਰੇ ਡਰ ਨਾਸ ਹੋ ਜਾਂਦੇ ਹਨ ।੧।
All fears are dispelled through the Name of the Lord. ||1||
 
ਬਿਨੁ ਹਰਿ ਭਉ ਕਾਹੇ ਕਾ ਮਾਨਹਿ ॥
(ਹੇ ਭਾਈ !) ਤੂੰ ਪਰਮਾਤਮਾ ਤੋਂ ਬਿਨਾ ਹੋਰ ਕਿਸੇ ਦਾ ਡਰ ਕਿਉਂ ਮੰਨਦਾ ਹੈਂ ?
Why do you fear any other than the Lord?
 
ਹਰਿ ਬਿਸਰਤ ਕਾਹੇ ਸੁਖੁ ਜਾਨਹਿ ॥੧॥ ਰਹਾਉ ॥
ਪਰਮਾਤਮਾ ਨੂੰ ਭੁਲਾ ਕੇ ਹੋਰ ਕੇਹੜਾ ਸੁਖ ਸਮਝਦਾ ਹੈਂ ? ।੧।ਰਹਾਉ।
Forgetting the Lord, why do you pretend to be at peace? ||1||Pause||
 
ਜਿਨਿ ਧਾਰੇ ਬਹੁ ਧਰਣਿ ਅਗਾਸ ॥
ਜਿਸ ਨੇ ਅਨੇਕਾਂ ਧਰਤੀਆਂ ਅਕਾਸ਼ਾਂ ਨੂੰ ਸਹਾਰਾ ਦਿੱਤਾ ਹੋਇਆ ਹੈ,
He established the many worlds and skies.
 
ਜਾ ਕੀ ਜੋਤਿ ਜੀਅ ਪਰਗਾਸ ॥
ਜਿਸ ਦੀ ਜੋਤਿ ਸਾਰੇ ਜੀਵਾਂ ਵਿਚ ਚਾਨਣ ਕਰ ਰਹੀ ਹੈ ।
The soul is illumined with His Light;
 
ਜਾ ਕੀ ਬਖਸ ਨ ਮੇਟੈ ਕੋਇ ॥
ਜਿਸ ਦੀ (ਕੀਤੀ ਹੋਈ ਬਖ਼ਸ਼ਸ਼ ਨੂੰ ਕੋਈ ਮਿਟਾ ਨਹੀਂ ਸਕਦਾ) (ਕੋਈ ਰੋਕ ਨਹੀਂ ਸਕਦਾ) ।
no one can revoke His Blessing.
 
ਸਿਮਰਿ ਸਿਮਰਿ ਪ੍ਰਭੁ ਨਿਰਭਉ ਹੋਇ ॥੨॥
(ਹੇ ਭਾਈ !) ਉਸ ਪ੍ਰਭੂ ਨੂੰ ਸਦਾ ਸਿਮਰ, (ਜੇਹੜਾ ਮਨੁੱਖ ਉਸ ਪ੍ਰਭੂ ਨੂੰ ਸਿਮਰਦਾ ਹੈ ਉਹ ਦੁਨੀਆ ਦੇ ਡਰਾਂ ਵਲੋਂ) ਨਿਡਰ ਹੋ ਜਾਂਦਾ ਹੈ ।੨।
Meditate, meditate in remembrance on God, and become fearless. ||2||
 
ਆਠ ਪਹਰ ਸਿਮਰਹੁ ਪ੍ਰਭ ਨਾਮੁ ॥
(ਹੇ ਭਾਈ !) ਅੱਠੇ ਪਹਰ (ਹਰ ਵੇਲੇ) ਪ੍ਰਭੂ ਦਾ ਨਾਮ ਸਿਮਰਦਾ ਰਹੁ
Twenty-four hours a day, meditate in remembrance on God's Name.
 
ਅਨਿਕ ਤੀਰਥ ਮਜਨੁ ਇਸਨਾਨੁ ॥
(ਇਹ ਸਿਮਰਨ ਹੀ) ਅਨੇਕਾਂ ਤੀਰਥਾਂ ਦਾ ਇਸ਼ਨਾਨ ਹੈ
In it are the many sacred shrines of pilgrimage and cleansing baths.
 
ਪਾਰਬ੍ਰਹਮ ਕੀ ਸਰਣੀ ਪਾਹਿ ॥
ਜੇ ਤੂੰ ਪਰਮਾਤਮਾ ਦੀ ਸ਼ਰਨ ਪੈ ਜਾਏਂ
Seek the Sanctuary of the Supreme Lord God.
 
ਕੋਟਿ ਕਲੰਕ ਖਿਨ ਮਹਿ ਮਿਟਿ ਜਾਹਿ ॥੩॥
ਤਾਂ ਤੇਰੇ ਕੋ੍ਰੜਾਂ ਪਾਪ ਇਕ ਪਲ ਵਿਚ ਹੀ ਨਾਸ ਹੋ ਜਾਣ ।੩।
Millions of mistakes shall be erased in an instant. ||3||
 
ਬੇਮੁਹਤਾਜੁ ਪੂਰਾ ਪਾਤਿਸਾਹੁ ॥
ਪਰਮਾਤਮਾ ਨੂੰ ਕਿਸੇ ਦੀ ਮੁਥਾਜੀ ਨਹੀਂ, ਉਹ ਸਭ ਗੁਣਾਂ ਦਾ ਮਾਲਕ ਹੈ, ਉਸ ਸਭ ਗੁਣਾਂ ਦਾ ਪਾਤਿਸ਼ਾਹ ਹੈ ।
The Perfect King is self-sufficient.
 
ਪ੍ਰਭ ਸੇਵਕ ਸਾਚਾ ਵੇਸਾਹੁ ॥
ਪ੍ਰਭੂ ਦੇ ਸੇਵਕਾਂ ਨੂੰ ਪ੍ਰਭੂ ਦਾ ਅਟੱਲ ਭਰੋਸਾ ਰਹਿੰਦਾ ਹੈ ।
God's servant has true faith in Him.
 
ਗੁਰਿ ਪੂਰੈ ਰਾਖੇ ਦੇ ਹਾਥ ॥
(ਹੇ ਭਾਈ !) ਪਰਮਾਤਮਾ ਪੂਰੇ ਗੁਰੂ ਦੀ ਰਾਹੀਂ (ਆਪਣੇ ਸੇਵਕਾਂ ਨੂੰ ਸਭ ਕਲੰਕਾਂ ਤੋਂ) ਹੱਥ ਦੇ ਕੇ ਬਚਾਂਦਾ ਹੈ ।
Giving him His Hand, the Perfect Guru protects him.
 
ਨਾਨਕ ਪਾਰਬ੍ਰਹਮ ਸਮਰਾਥ ॥੪॥੨੬॥੯੫॥
ਹੇ ਨਾਨਕ ! ਪਰਮਾਤਮਾ ਸਭ ਤਾਕਤਾਂ ਦਾ ਮਾਲਕ ਹੈ ।੪।੨੬।੯੫।
O Nanak, the Supreme Lord God is All-powerful. ||4||26||95||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by