ਭੈ ਨਿਰਭਉ ਮਾਣਿਅਉ ਲਾਖ ਮਹਿ ਅਲਖੁ ਲਖਾਯਉ ॥
(ਗੁਰੂ ਅਰਜੁਨ ਦੇਵ ਜੀ ਨੇ) ਉਸ ਹਰੀ ਨੂੰ ਮਾਣਿਆ ਹੈ, ਜਿਸ ਨੂੰ ਕੋਈ ਡਰ ਪੋਹ ਨਹੀਂ ਸਕਦਾ, ਤੇ ਜੋ ਲੱਖਾਂ ਵਿਚ ਰਮਿਆ ਹੋਇਆ ਹੈ ।
In the Fear of God, You enjoy the Fearless Lord; among the thousands of beings, You see the Unseen Lord.
ਅਗਮੁ ਅਗੋਚਰ ਗਤਿ ਗਭੀਰੁ ਸਤਿਗੁਰਿ ਪਰਚਾਯਉ ॥
ਗੁਰੂ (ਰਾਮਦਾਸ ਜੀ) ਨੇ ਆਪ ਨੂੰ ਉਸ ਹਰੀ ਦਾ ਉਪਦੇਸ਼ ਦਿੱਤਾ ਹੈ ਜੋ ਅਗੰਮ ਹੈ, ਗੰਭੀਰ ਹੈ ਤੇ ਜਿਸ ਦੀ ਹਸਤੀ ਇੰਦ੍ਰਿਆਂ ਦੀ ਪਹੁੰਚ ਤੋਂ ਪਰੇ ਹੈ ।
Through the True Guru, You have realized the state of the Inaccessible, Unfathomable, Profound Lord.
ਗੁਰ ਪਰਚੈ ਪਰਵਾਣੁ ਰਾਜ ਮਹਿ ਜੋਗੁ ਕਮਾਯਉ ॥
ਗੁਰੂ ਦੇ ਉਪਦੇਸ਼ ਦੇ ਕਾਰਨ ਆਪ (ਪ੍ਰਭੂ ਦੀ ਹਜ਼ੂਰੀ ਵਿਚ) ਕਬੂਲ ਹੋ ਗਏ ਹੋ, ਆਪ ਨੇ ਰਾਜ ਵਿਚ ਜੋਗ ਕਮਾਇਆ ਹੈ ।
Meeting with the Guru, You are certified and approved; You practice Yoga in the midst of wealth and power.
ਧੰਨਿ ਧੰਨਿ ਗੁਰੁ ਧੰਨਿ ਅਭਰ ਸਰ ਸੁਭਰ ਭਰਾਯਉ ॥
ਗੁਰੂ ਅਰਜੁਨ ਦੇਵ ਧੰਨ ਹੈ । ਖ਼ਾਲੀ ਹਿਰਦਿਆਂ ਨੂੰ ਆਪ ਨੇ (ਨਾਮ-ਅੰਮ੍ਰਿਤ ਨਾਲ) ਨਕਾ-ਨਕ ਭਰ ਦਿੱਤਾ ਹੈ ।
Blessed, blessed, blessed is the Guru, who has filled to overflowing the pools which were empty.
ਗੁਰ ਗਮ ਪ੍ਰਮਾਣਿ ਅਜਰੁ ਜਰਿਓ ਸਰਿ ਸੰਤੋਖ ਸਮਾਇਯਉ ॥
ਗੁਰੂ ਵਾਲੀ ਪਦਵੀ ਪਰਾਪਤ ਕਰ ਲੈਣ ਦੇ ਕਾਰਨ ਆਪ ਨੇ ਅਜਰ ਅਵਸਥਾ ਨੂੰ ਜਰਿਆ ਹੈ, ਤੇ ਆਪ ਸੰਤੋਖ ਦੇ ਸਰੋਵਰ ਵਿਚ ਲੀਨ ਹੋ ਗਏ ਹਨ ।
Reaching up to the certified Guru, You endure the unendurable; You are immersed in the pool of contentment.
ਗੁਰ ਅਰਜੁਨ ਕਲ੍ਯੁਚਰੈ ਤੈ ਸਹਜਿ ਜੋਗੁ ਨਿਜੁ ਪਾਇਯਉ ॥੮॥
ਕਵੀ ‘ਕਲੵ’ ਆਖਦੇ ਹਨ—‘ਹੇ ਗੁਰੂ ਅਰਜੁਨ (ਦੇਵ ਜੀ)! ਤੂੰ ਆਤਮਕ ਅਡੋਲਤਾ ਵਿਚ ਟਿਕ ਕੇ (ਅਕਾਲ ਪੁਰਖ ਨਾਲ) ਅਸਲੀ ਮਿਲਾਪ ਪ੍ਰਾਪਤ ਕਰ ਲਿਆ ਹੈ’ ।੮।
So speaks KALL: O Guru Arjun, You have intuitively attained the state of Yoga within Yourself. ||8||