ਸਲੋਕ ਮਹਲਾ ੩
Shalok, Third Mehl:
ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
ਅਭਿਆਗਤ ਏਹ ਨ ਆਖੀਅਹਿ ਜਿਨ ਕੈ ਮਨ ਮਹਿ ਭਰਮੁ ॥
ਹੇ ਭਾਈ! ਇਹੋ ਜਿਹੇ ਬੰਦੇ ‘ਸਾਧ-ਸੰਤ’ ਨਹੀਂ ਆਖੇ ਜਾ ਸਕਦੇ, ਜਿਨ੍ਹਾਂ ਦੇ ਮਨ ਵਿਚ (ਮਾਇਆ ਆਦਿਕ ਮੰਗਣ ਦੀ ਖ਼ਾਤਰ ਹੀ) ਭਟਕਣਾ ਲੱਗੀ ਪਈ ਹੈ ।
Do not call the wandering beggars holy men, if their minds are filled with doubt.
ਤਿਨ ਕੇ ਦਿਤੇ ਨਾਨਕਾ ਤੇਹੋ ਜੇਹਾ ਧਰਮੁ ॥੧॥
ਹੇ ਨਾਨਕ! ਇਹੋ ਜਿਹੇ ਸਾਧਾਂ ਨੂੰ (ਅੰਨ ਬਸਤ੍ਰ ਮਾਇਆ ਆਦਿਕ) ਦੇਣਾ ਕੋਈ ਧਾਰਮਿਕ ਕੰਮ ਨਹੀਂ ਹੈ ।
Whoever gives to them, O Nanak, earns the same sort of merit. ||1||
ਅਭੈ ਨਿਰੰਜਨ ਪਰਮ ਪਦੁ ਤਾ ਕਾ ਭੀਖਕੁ ਹੋਇ ॥
ਜਿਹੜਾ ਮਨੁੱਖ ਉਸ (ਉੱਚੇ ਆਤਮਕ ਦਰਜੇ) ਦਾ ਭਿਖਾਰੀ ਹੈ (ਉਹ ਹੈ ਅਸਲ ‘ਸਾਧਸੰਤ’) ।
One who begs for the supreme status of the Fearless and Immaculate Lord
ਤਿਸ ਕਾ ਭੋਜਨੁ ਨਾਨਕਾ ਵਿਰਲਾ ਪਾਏ ਕੋਇ ॥੨॥
ਹੇ ਨਾਨਕ! ਇਹੋ ਜਿਹੇ (ਭਿਖਾਰੀ) ਵਾਲਾ (ਨਾਮ-) ਭੋਜਨ ਕਿਸੇ ਵਿਰਲੇ ਨੂੰ ਹੀ ਪ੍ਰਾਪਤ ਹੁੰਦਾ ਹੈ ।੨।
- how rare are those who have the opportunity, O Nanak, to give food to such a person. ||2||
ਹੋਵਾ ਪੰਡਿਤੁ ਜੋਤਕੀ ਵੇਦ ਪੜਾ ਮੁਖਿ ਚਾਰਿ ॥
ਹੇ ਭਾਈ! ਜੇ ਮੈਂ (ਮਿਹਨਤ ਨਾਲ ਵਿੱਦਿਆ ਪ੍ਰਾਪਤ ਕਰ ਕੇ) ਜੋਤਸ਼ੀ (ਭੀ) ਬਣ ਜਾਵਾਂ, ਪੰਡਿਤ (ਭੀ) ਬਣ ਜਾਵਾਂ, (ਅਤੇ) ਚਾਰੇ ਵੇਦ (ਆਪਣੇ) ਮੂੰਹੋਂ ਪੜ੍ਹਦਾ ਰਹਾਂ,
If I were a religious scholar, an astrologer, or one who could recite the four Vedas,
ਨਵਾ ਖੰਡਾ ਵਿਚਿ ਜਾਣੀਆ ਅਪਨੇ ਚਜ ਵੀਚਾਰ ॥੩॥
ਤਾਂ ਭੀ ਜਗਤ ਵਿਚ ਮੈਂ ਉਹੋ ਜਿਹਾ ਹੀ ਸਮਝਿਆ ਜਾਵਾਂਗਾ, ਜਿਹੋ ਜਿਹੇ ਮੇਰੇ ਕਰਤੱਬ ਹਨ ਤੇ ਮੇਰੇ ਖ਼ਿਆਲ ਹਨ ।੩।
I could be famous throughout the nine regions of the earth, for my wisdom and thoughtful contemplation. ||3||
ਬ੍ਰਹਮਣ ਕੈਲੀ ਘਾਤੁ ਕੰਞਕਾ ਅਣਚਾਰੀ ਕਾ ਧਾਨੁ ॥
ਹੇ ਭਾਈ! ਬ੍ਰਾਹਮਣ ਦੀ ਹੱਤਿਆ, ਗਾਂ ਦੀ ਹੱਤਿਆ, ਧੀ ਦੀ ਹੱਤਿਆ (ਧੀ ਦਾ ਪੈਸਾ), ਕੁਕਰਮੀ ਦਾ ਪੈਸਾ,
If a Brahmin kills a cow or a female infant, and accepts the offerings of an evil person,
ਫਿਟਕ ਫਿਟਕਾ ਕੋੜੁ ਬਦੀਆ ਸਦਾ ਸਦਾ ਅਭਿਮਾਨੁ ॥
(ਜਗਤ ਵਲੋਂ) ਫਿਟਕਾਰਾਂ ਹੀ ਫਿਟਕਾਰਾਂ, ਬਦੀਆਂ ਦਾ ਕੋਹੜ, ਹਰ ਵੇਲੇ ਦੀ ਆਕੜ
he is cursed with the leprosy of curses and criticism; he is forever and ever filled with egotistical pride.
ਪਾਹਿ ਏਤੇ ਜਾਹਿ ਵੀਸਰਿ ਨਾਨਕਾ ਇਕੁ ਨਾਮੁ ॥
ਇਹ ਸਾਰੇ ਹੀ ਐਬ, ਹੇ ਨਾਨਕ! ਉਹ ਮਨੁੱਖ ਖੱਟਦੇ ਰਹਿੰਦੇ ਹਨ, ਜਿਨ੍ਹਾਂ ਨੂੰ ਪਰਮਾਤਮਾ ਦਾ ਨਾਮ ਭੁੱਲਿਆ ਰਹਿੰਦਾ ਹੈ ।
One who forgets the Naam, O Nanak, is covered by countless sins.
ਸਭ ਬੁਧੀ ਜਾਲੀਅਹਿ ਇਕੁ ਰਹੈ ਤਤੁ ਗਿਆਨੁ ॥੪॥
ਹੇ ਭਾਈ! ਹੋਰ ਸਾਰੀਆਂ ਹੀ ਸਿਆਣਪਾਂ ਵਿਅਰਥ ਜਾਂਦੀਆਂ ਹਨ, ਸਿਰਫ਼ ਪ੍ਰਭੂ ਦਾ ਨਾਮ ਹੀ ਕਾਇਮ ਰਹਿੰਦਾ ਹੈ । ਇਹ ਨਾਮ ਹੀ ਹੈ ਜੀਵਨ ਦਾ ਨਿਚੋੜ, ਇਹ ਨਾਮ ਹੀ ਹੈ ਅਸਲ ਗਿਆਨ ।੪।
Let all wisdom be burnt away, except for the essence of spiritual wisdom. ||4||
ਮਾਥੈ ਜੋ ਧੁਰਿ ਲਿਖਿਆ ਸੁ ਮੇਟਿ ਨ ਸਕੈ ਕੋਇ ॥
ਧੁਰ ਦਰਗਾਹ ਤੋਂ ਜਿਹੜਾ ਲੇਖ ਲਿਖਿਆ ਜਾਂਦਾ ਹੈ ਉਹ ਵਾਪਰਦਾ ਰਹਿੰਦਾ ਹੈ, (ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ) ਕੋਈ ਮਨੁੱਖ ਉਸ ਲੇਖ ਨੂੰ ਮਿਟਾ ਨਹੀਂ ਸਕਦਾ ।
No one can erase that primal destiny written upon one's forehead.
ਨਾਨਕ ਜੋ ਲਿਖਿਆ ਸੋ ਵਰਤਦਾ ਸੋ ਬੂਝੈ ਜਿਸ ਨੋ ਨਦਰਿ ਹੋਇ ॥੫॥
ਹੇ ਨਾਨਕ! ਜਿਸ ਮਨੁੱਖ ਉੱਤੇ ਪਰਮਾਤਮਾ ਦੀ ਮਿਹਰ ਦੀ ਨਿਗਾਹ ਹੋਵੇ, ਉਹੀ (ਇਸ ਭੇਤ ਨੂੰ) ਸਮਝਦਾ ਹੈ ।੫।
O Nanak, whatever is written there, comes to pass. He alone understands, who is blessed by God's Grace. ||5||
ਜਿਨੀ ਨਾਮੁ ਵਿਸਾਰਿਆ ਕੂੜੈ ਲਾਲਚਿ ਲਗਿ ॥
ਹੇ ਭਾਈ! ਨਾਸਵੰਤ ਪਦਾਰਥਾਂ ਦੇ ਲਾਲਚ ਵਿਚ ਫਸ ਕੇ ਜਿਨ੍ਹਾਂ (ਮਨੁੱਖਾਂ) ਨੇ (ਪਰਮਾਤਮਾ ਦਾ) ਨਾਮ ਭੁਲਾ ਦਿੱਤਾ,
Those who forget the Naam, the Name of the Lord, and become attached to greed and fraud,
ਧੰਧਾ ਮਾਇਆ ਮੋਹਣੀ ਅੰਤਰਿ ਤਿਸਨਾ ਅਗਿ ॥
ਜੋ ਮਨੁੱਖ ਮਨ ਨੂੰ ਮੋਹ ਲੈਣ ਵਾਲੀ ਮਾਇਆ ਦੀ ਖ਼ਾਤਰ ਹੀ ਦੌੜ-ਭੱਜ ਕਰਦੇ ਰਹੇ, (ਉਹਨਾਂ ਦੇ) ਅੰਦਰ ਤ੍ਰਿਸ਼ਨਾ ਦੀ ਅੱਗ (ਬਲਦੀ ਰਹਿੰਦੀ ਹੈ) ।
are engrossed in the entanglements of Maya the enticer, with the fire of desire within them.
ਜਿਨ੍ਹਾ ਵੇਲਿ ਨ ਤੂੰਬੜੀ ਮਾਇਆ ਠਗੇ ਠਗਿ ॥
ਹੇ ਭਾਈ! ਮਾਇਆ ਦੇ (ਮੋਹ-ਰੂਪ) ਠੱਗ ਕੇ ਜਿਨ੍ਹਾਂ ਦੇ ਆਤਮਕ ਸਰਮਾਏ ਨੂੰ ਲੱੁਟ ਲਿਆ, ਉਹ ਮਨੁੱਖ ਉਹਨਾਂ ਵੇਲਾਂ ਵਾਂਗ ਹਨ ਜਿਨ੍ਹਾਂ ਨੂੰ ਕੋਈ ਫਲ ਨਹੀਂ ਪੈਂਦਾ ।
Those who, like the pumpkin vine, are too stubborn climb the trellis, are cheated by Maya the cheater.
ਮਨਮੁਖਿ ਬੰਨ੍ਹਿ ਚਲਾਈਅਹਿ ਨਾ ਮਿਲਹੀ ਵਗਿ ਸਗਿ ॥
ਹੇ ਭਾਈ! (ਜਿਵੇਂ ਕੁੱਤੇ ਗਾਈਆਂ ਮਹੀਆਂ ਦੇ) ਵੱਗ ਵਿਚ ਨਹੀਂ ਰਲ ਸਕਦੇ (ਤਿਵੇਂ) ਆਪਣੇ ਹੀ ਮਨ ਦੇ ਪਿੱਛੇ ਤੁਰਨ ਵਾਲੇ ਬੰਦੇ ਲਾਲਚ ਵਾਲੇ ਸੁਭਾਵ ਦੇ ਕਾਰਨ (ਗੁਰਮੁਖਾਂ ਵਿਚ) ਨਹੀਂ ਮਿਲ ਸਕਦੇ, (ਚੋਰਾਂ ਵਾਂਗ ਉਹ) ਮਨਮੁਖ ਬੰਨ੍ਹ ਕੇ ਅੱਗੇ ਲਾ ਲਏ ਜਾਂਦੇ ਹਨ ।
The self-willed manmukhs are bound and gagged and led away; the dogs do not join the herd of cows.
ਆਪਿ ਭੁਲਾਏ ਭੁਲੀਐ ਆਪੇ ਮੇਲਿ ਮਿਲਾਇ ॥
ਆਪ ਕੁਰਾਹੇ ਪਾਂਦਾ ਹੈ (ਤਦੋਂ ਹੀ) ਕੁਰਾਹੇ ਪੈ ਜਾਈਦਾ ਹੈ, ਉਹ ਆਪ ਹੀ (ਜੀਵ ਨੂੰ ਗੁਰਮੁਖਾਂ ਦੀ) ਸੰਗਤਿ ਵਿਚ ਮਿਲਾਂਦਾ ਹੈ ।
The Lord Himself misleads the misguided ones, and He Himself unites them in His Union.
ਨਾਨਕ ਗੁਰਮੁਖਿ ਛੁਟੀਐ ਜੇ ਚਲੈ ਸਤਿਗੁਰ ਭਾਇ ॥੬॥
ਹੇ ਨਾਨਕ! ਜੇ ਮਨੁੱਖ ਗੁਰੂ ਦੀ ਰਜ਼ਾ ਅਨੁਸਾਰ ਜੀਵਨ-ਰਾਹ ਤੇ ਤੁਰੇ, ਤਾਂ ਗੁਰੂ ਦੀ ਸਰਨ ਪੈ ਕੇ ਹੀ (ਲਾਲਚ ਆਦਿਕ ਤੋਂ) ਖ਼ਲਾਸੀ ਹਾਸਲ ਕਰਦਾ ਹੈ ।੬।
O Nanak, the Gurmukhs are saved; they walk in harmony with the Will of the True Guru. ||6||
ਸਾਲਾਹੀ ਸਾਲਾਹਣਾ ਭੀ ਸਚਾ ਸਾਲਾਹਿ ॥
ਹੇ ਭਾਈ! ਸਲਾਹੁਣ-ਜੋਗ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦੇ ਰਹਿਣਾ ਚਾਹੀਦਾ ਹੈ । ਹੇ ਭਾਈ! ਮੁੜ ਮੁੜ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦੀ ਹੀ ਸਿਫ਼ਤਿ-ਸਾਲਾਹ ਕਰਦਾ ਰਿਹਾ ਕਰ ।
I praise the Praiseworthy Lord, and sing the Praises of the True Lord.
ਨਾਨਕ ਸਚਾ ਏਕੁ ਦਰੁ ਬੀਭਾ ਪਰਹਰਿ ਆਹਿ ॥੭॥
ਹੇ ਨਾਨਕ! ਸਿਰਫ਼ ਪਰਮਾਤਮਾ ਦਾ ਦਰਵਾਜ਼ਾ ਹੀ ਸਦਾ ਕਾਇਮ ਰਹਿਣ ਵਾਲਾ ਹੈ, (ਉਸ ਤੋਂ ਬਿਨਾ ਕੋਈ) ਦੂਜਾ (ਦਰ) ਛੱਡ ਦੇਣਾ ਚਾਹੀਦਾ ਹੈ (ਕਿਸੇ ਹੋਰ ਦੀ ਆਸ ਨਹੀਂ ਬਣਾਣੀ ਚਾਹੀਦੀ) ।੭।
O Nanak, the One Lord alone is True; stay away from all other doors. ||7||
ਨਾਨਕ ਜਹ ਜਹ ਮੈ ਫਿਰਉ ਤਹ ਤਹ ਸਾਚਾ ਸੋਇ ॥
ਹੇ ਨਾਨਕ! (ਆਖ—) ਜਿਥੇ ਜਿਥੇ ਮੈਂ ਫਿਰਦਾ ਹਾਂ, ਉਥੇ ਉਥੇ ਉਹ ਸਦਾ ਕਾਇਮ ਰਹਿਣ ਵਾਲਾ (ਪਰਮਾਤਮਾ) ਹੀ (ਮੌਜੂਦ ਹੈ) ।
O Nanak, wherever I go, I find the True Lord.
ਜਹ ਦੇਖਾ ਤਹ ਏਕੁ ਹੈ ਗੁਰਮੁਖਿ ਪਰਗਟੁ ਹੋਇ ॥੮॥
ਮੈਂ ਜਿਥੇ (ਭੀ) ਵੇਖਦਾ ਹਾਂ, ਉਥੇ ਸਿਰਫ਼ ਪਰਮਾਤਮਾ ਹੀ ਹੈ, ਪਰ ਗੁਰੂ ਦੀ ਸਰਨ ਪਿਆਂ ਹੀ ਇਹ ਸਮਝ ਆਉਂਦੀ ਹੈ ।੮।
Wherever I look, I see the One Lord. He reveals Himself to the Gurmukh. ||8||
ਦੂਖ ਵਿਸਾਰਣੁ ਸਬਦੁ ਹੈ ਜੇ ਮੰਨਿ ਵਸਾਏ ਕੋਇ ॥
ਹੇ ਭਾਈ! ਗੁਰੂ ਦਾ ਸ਼ਬਦ (ਮਨੁੱਖ ਦੇ ਅੰਦਰੋਂ ਸਾਰੇ) ਦੁੱਖਾਂ ਦਾ ਨਾਸ ਕਰ ਸਕਣ ਵਾਲਾ ਹੈ (ਪਰ ਇਹ ਤਦੋਂ ਹੀ ਨਿਸ਼ਚਾ ਬਣਦਾ ਹੈ) ਜੇ ਕੋਈ ਮਨੁੱਖ (ਆਪਣੇ) ਮਨ ਵਿਚ (ਗੁਰ-ਸ਼ਬਦ ਨੂੰ) ਵਸਾ ਲਏ ।
The Word of the Shabad is the Dispeller of sorrow, if one enshrines it in the mind.
ਗੁਰ ਕਿਰਪਾ ਤੇ ਮਨਿ ਵਸੈ ਕਰਮ ਪਰਾਪਤਿ ਹੋਇ ॥੯॥
ਗੁਰੂ ਦੀ ਕਿਰਪਾ ਨਾਲ ਹੀ (ਗੁਰੂ ਦਾ ਸ਼ਬਦ ਮਨੁੱਖ ਦੇ) ਮਨ ਵਿਚ ਵੱਸਦਾ ਹੈ, ਗੁਰ-ਸ਼ਬਦ ਦੀ ਪ੍ਰਾਪਤੀ ਭਾਗਾਂ ਨਾਲ ਹੀ ਹੁੰਦੀ ਹੈ ।੯।
By Guru's Grace, it dwells in the mind; by God's Mercy, it is obtained. ||9||
ਨਾਨਕ ਹਉ ਹਉ ਕਰਤੇ ਖਪਿ ਮੁਏ ਖੂਹਣਿ ਲਖ ਅਸੰਖ ॥
ਹੇ ਨਾਨਕ! (ਦੁਨੀਆ ਵਿਚ) ਲੱਖਾਂ ਹੀ ਜੀਵ, ਅਣਗਿਣਤ ਜੀਵ, ਬੇਅੰਤ ਜੀਵ ‘ਮੈਂ (ਵੱਡਾ)’ ਮੈਂ (ਵੱਡਾ)—ਇਹ ਆਖਦੇ ਆਖਦੇ ਦੁਖੀ ਹੋ ਹੋ ਕੇ ਆਤਮਕ ਮੌਤੇ ਮਰਦੇ ਰਹੇ ।
O Nanak, acting in egotism, countless thousands have wasted away to death.
ਸਤਿਗੁਰ ਮਿਲੇ ਸੁ ਉਬਰੇ ਸਾਚੈ ਸਬਦਿ ਅਲੰਖ ॥੧੦॥
ਜਿਹੜੇ ਮਨੁੱਖ ਗੁਰੂ ਨੂੰ ਮਿਲ ਪਏ, ਗੁਰੂ ਦੇ ਸੱਚੇ ਸ਼ਬਦ ਦੀ ਬਰਕਤਿ ਨਾਲ ਅਲੱਖ ਪ੍ਰਭੂ ਨੂੰ ਮਿਲ ਪਏ, ਉਹ ਇਸ ‘ਹਉ ਹਉ’ ਤੋਂ ਬਚਦੇ ਰਹੇ ।੧੦।
Those who meet with the True Guru are saved, through the Shabad, the True Word of the Inscrutable Lord. ||10||
ਜਿਨਾ ਸਤਿਗੁਰੁ ਇਕ ਮਨਿ ਸੇਵਿਆ ਤਿਨ ਜਨ ਲਾਗਉ ਪਾਇ ॥
ਹੇ ਭਾਈ! ਮੈਂ ਉਹਨਾਂ (ਵਡਭਾਗੀ) ਮਨੁੱਖਾਂ ਦੀ ਚਰਨੀਂ ਲੱਗਦਾ ਹਾਂ ਜਿਨ੍ਹਾਂ ਪੂਰੀ ਸਰਧਾ ਨਾਲ ਗੁਰੂ ਨੂੰ ਸੇਵਿਆ ਹੈ (ਗੁਰੂ ਦਾ ਪੱਲਾ ਫੜਿਆ ਹੈ) ।
Those who serve the True Guru single-mindedly - I fall at the feet of those humble beings.
ਗੁਰ ਸਬਦੀ ਹਰਿ ਮਨਿ ਵਸੈ ਮਾਇਆ ਕੀ ਭੁਖ ਜਾਇ ॥
ਹੇ ਭਾਈ! ਗੁਰੂ ਦੇ ਸ਼ਬਦ ਦੀ ਰਾਹੀਂ ਹੀ ਪਰਮਾਤਮਾ (ਮਨੁੱਖ ਦੇ) ਮਨ ਵਿਚ ਵੱਸਦਾ ਹੈ (ਅਤੇ ਮਨੁੱਖ ਦੇ ਅੰਦਰ) ਮਾਇਆ ਦਾ ਲਾਲਚ ਦੂਰ ਹੁੰਦਾ ਹੈ ।
Through the Word of the Guru's Shabad, the Lord abides in the mind, and the hunger for Maya departs.
ਸੇ ਜਨ ਨਿਰਮਲ ਊਜਲੇ ਜਿ ਗੁਰਮੁਖਿ ਨਾਮਿ ਸਮਾਇ ॥
ਹੇ ਭਾਈ! ਜਿਹੜਾ ਜਿਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ (ਪਰਮਾਤਮਾ ਦੇ) ਨਾਮ ਵਿਚ ਜੁੜਦਾ ਹੈ ਉਹ ਸਾਰੇ ਮਨੁੱਖ ਪਵਿੱਤਰ ਜੀਵਨ ਵਾਲੇ ਚਮਕਦੇ ਜੀਵਨ ਵਾਲੇ ਹੋ ਜਾਂਦੇ ਹਨ ।
Immaculate and pure are those humble beings, who, as Gurmukh, merge in the Naam.
ਨਾਨਕ ਹੋਰਿ ਪਤਿਸਾਹੀਆ ਕੂੜੀਆ ਨਾਮਿ ਰਤੇ ਪਾਤਿਸਾਹ ॥੧੧॥
ਹੇ ਨਾਨਕ! (ਦੁਨੀਆ ਦੀਆਂ) ਹੋਰ (ਸਾਰੀਆਂ) ਪਾਤਿਸ਼ਾਹੀਆਂ ਨਾਸਵੰਤ ਹਨ । ਅਸਲ ਪਾਤਿਸ਼ਾਹ ਉਹ ਹਨ, ਜੋ ਪਰਮਾਤਮਾ ਦੇ ਨਾਮ ਵਿਚ ਰੰਗੇ ਰਹਿੰਦੇ ਹਨ ।੧੧।
O Nanak, other empires are false; they alone are true emperors, who are imbued with the Naam. ||11||
ਜਿਉ ਪੁਰਖੈ ਘਰਿ ਭਗਤੀ ਨਾਰਿ ਹੈ ਅਤਿ ਲੋਚੈ ਭਗਤੀ ਭਾਇ ॥
ਹੇ ਭਾਈ! ਜਿਵੇਂ (ਕਿਸੇ) ਮਨੁੱਖ ਦੇ ਘਰ ਵਿਚ (ਉਸ ਦੀ) ਪਤਿਬ੍ਰਤਾ ਇਸਤ੍ਰੀ ਹੈ ਜੋ ਪਿਆਰ-ਭਾਵਨਾ ਨਾਲ (ਆਪਣੇ ਪਤੀ ਦੀ ਸੇਵਾ ਕਰਨ ਦੀ) ਬਹੁਤ ਤਾਂਘ ਕਰਦੀ ਹੈ,
The devoted wife in her husband's home has a great longing to perform loving devotional service to him;
ਬਹੁ ਰਸ ਸਾਲਣੇ ਸਵਾਰਦੀ ਖਟ ਰਸ ਮੀਠੇ ਪਾਇ ॥
ਖੱਟੇ ਤੇ ਮਿੱਠੇ ਰਸ ਪਾ ਕੇ ਕਈ ਸਵਾਦਲੀਆਂ ਭਾਜੀਆਂ (ਪਤੀ ਵਾਸਤੇ) ਬਣਾਂਦੀ ਰਹਿੰਦੀ ਹੈ;
she prepares and offers to him all sorts of sweet delicacies and dishes of all flavors.
ਤਿਉ ਬਾਣੀ ਭਗਤ ਸਲਾਹਦੇ ਹਰਿ ਨਾਮੈ ਚਿਤੁ ਲਾਇ ॥
ਇਸੇ ਤਰ੍ਹਾਂ ਪਰਮਾਤਮਾ ਦੇ ਭਗਤ ਪਰਮਾਤਮਾ ਦੇ ਨਾਮ ਵਿਚ ਚਿੱਤ ਜੋੜ ਕੇ ਸਤਿਗੁਰੂ ਦੀ ਬਾਣੀ ਦੀ ਰਾਹੀਂ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦੇ ਰਹਿੰਦੇ ਹਨ ।
In the same way, the devotees praise the Word of the Guru's Bani, and focus their consciousness on the Lord's Name.
ਮਨੁ ਤਨੁ ਧਨੁ ਆਗੈ ਰਾਖਿਆ ਸਿਰੁ ਵੇਚਿਆ ਗੁਰ ਆਗੈ ਜਾਇ ॥
ਉਹਨਾਂ ਭਗਤਾਂ ਨੇ ਆਪਣਾ ਮਨ ਆਪਣਾ ਤਨ ਆਪਣਾ ਧਨ (ਸਭ ਕੁਝ) ਗੁਰੂ ਦੇ ਅੱਗੇ ਲਿਆ ਰੱਖਿਆ ਹੁੰਦਾ ਹੈ, ਉਹਨਾਂ ਨੇ ਆਪਣਾ ਸਿਰ ਗੁਰੂ ਅੱਗੇ ਵੇਚ ਦਿੱਤਾ ਹੁੰਦਾ ਹੈ ।
They place mind, body and wealth in offering before the Guru, and sell their heads to Him.
ਭੈ ਭਗਤੀ ਭਗਤ ਬਹੁ ਲੋਚਦੇ ਪ੍ਰਭ ਲੋਚਾ ਪੂਰਿ ਮਿਲਾਇ ॥
ਹੇ ਭਾਈ! ਪਰਮਾਤਮਾ ਦੇ ਅਦਬ ਵਿਚ ਟਿਕ ਕੇ ਪਰਮਾਤਮਾ ਦੇ ਭਗਤ ਉਸ ਦੀ ਭਗਤੀ ਦੀ ਬਹੁਤ ਤਾਂਘ ਰੱਖਦੇ ਹਨ, ਪ੍ਰਭੂ (ਉਹਨਾਂ ਦੀ) ਤਾਂਘ ਪੂਰੀ ਕਰ ਕੇ (ਉਹਨਾਂ ਨੂੰ ਆਪਣੇ ਨਾਲ) ਮਿਲਾ ਲੈਂਦਾ ਹੈ ।
In the Fear of God, His devotees yearn for His devotional worship; God fulfills their desires, and merges them with Himself.
ਹਰਿ ਪ੍ਰਭੁ ਵੇਪਰਵਾਹੁ ਹੈ ਕਿਤੁ ਖਾਧੈ ਤਿਪਤਾਇ ॥
ਹੇ ਭਾਈ! ਪਰਮਾਤਮਾ ਨੂੰ ਤਾਂ ਕਿਸੇ ਚੀਜ਼ ਦੀ ਕੋਈ ਮੁਥਾਜੀ-ਲੋੜ ਨਹੀਂ ਹੈ, ਫਿਰ ਉਹ ਕਿਹੜੀ ਚੀਜ਼ ਖਾਣ ਨਾਲ ਖ਼ੁਸ਼ ਹੁੰਦਾ ਹੈ?
My Lord God is Self-existent and Independent. What does He need to eat to be satisfied?
ਸਤਿਗੁਰ ਕੈ ਭਾਣੈ ਜੋ ਚਲੈ ਤਿਪਤਾਸੈ ਹਰਿ ਗੁਣ ਗਾਇ ॥
ਜਿਹੜਾ ਮਨੁੱਖ ਗੁਰੂ ਦੀ ਰਜ਼ਾ ਵਿਚ ਜੀਵਨ-ਤੋਰ ਤੁਰਦਾ ਹੈ ਅਤੇ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ, (ਉਸ ਉਤੇ ਪਰਮਾਤਮਾ) ਪ੍ਰਸੰਨ ਹੁੰਦਾ ਹੈ ।
Whoever walks in harmony with the Will of the True Guru, and sings the Glorious Praises of the Lord, is pleasing to Him.
ਧਨੁ ਧਨੁ ਕਲਜੁਗਿ ਨਾਨਕਾ ਜਿ ਚਲੇ ਸਤਿਗੁਰ ਭਾਇ ॥੧੨॥
ਹੇ ਨਾਨਕ! ਇਸ ਵਿਕਾਰਾਂ-ਭਰੇ ਸੰਸਾਰ ਵਿਚ ਉਹ ਮਨੁੱਖ ਸੋਭਾ ਖੱਟਦੇ ਹਨ ਜਿਹੜੇ ਗੁਰੂ ਦੀ ਮਰਜ਼ੀ ਅਨੁਸਾਰ ਜੀਵਨ-ਰਾਹ ਤੇ ਤੁਰਦੇ ਹਨ ।੧੨।
Blessed, blessed are they, in this Dark Age of Kali Yuga, O Nanak, who walk in harmony with the Will of the True Guru. ||12||
ਸਤਿਗੁਰੂ ਨ ਸੇਵਿਓ ਸਬਦੁ ਨ ਰਖਿਓ ਉਰ ਧਾਰਿ ॥
ਹੇ ਭਾਈ! (ਜਿਨ੍ਹਾਂ ਮਨੁੱਖਾਂ ਨੇ ਕਦੇ) ਗੁਰੂ ਦਾ ਆਸਰਾ ਨਹੀਂ ਲਿਆ, ਜਿਨ੍ਹਾਂ ਨੇ ਗੁਰੂ ਦਾ ਸ਼ਬਦ (ਕਦੇ ਆਪਣੇ) ਹਿਰਦੇ ਵਿਚ ਟਿਕਾ ਕੇ ਨਹੀਂ ਰੱਖਿਆ,
Those who do not serve the True Guru, and do not keep the Shabad enshrined in their hearts
ਧਿਗੁ ਤਿਨਾ ਕਾ ਜੀਵਿਆ ਕਿਤੁ ਆਏ ਸੰਸਾਰਿ ॥
ਉਹ ਕਾਹਦੇ ਲਈ ਜਗਤ ਵਿਚ ਆਏ? ਉਹਨਾਂ ਦਾ ਜੀਵਨ-ਸਮਾ ਫਿਟਕਾਰ-ਜੋਗ ਹੀ ਰਹਿੰਦਾ ਹੈ ।
- cursed are their lives. why did they even come into the world?
ਗੁਰਮਤੀ ਭਉ ਮਨਿ ਪਵੈ ਤਾਂ ਹਰਿ ਰਸਿ ਲਗੈ ਪਿਆਰਿ ॥
ਹੇ ਭਾਈ! ਜਦੋਂ ਗੁਰੂ ਦੀ ਮਤਿ ਉਤੇ ਤੁਰ ਕੇ (ਮਨੁੱਖ ਦੇ) ਮਨ ਵਿਚ (ਪਰਮਾਤਮਾ ਦਾ) ਡਰ-ਅਦਬ ਟਿਕਦਾ ਹੈ, ਤਦੋਂ ਉਹ ਪਰਮਾਤਮਾ ਦੇ ਪਿਆਰ ਵਿਚ ਪਰਮਾਤਮਾ ਦੇ ਮੇਲ-ਆਨੰਦ ਵਿਚ ਜੁੜਦਾ ਹੈ ।
If one follows the Guru's Teachings, and keeps the Fear of God in his mind, then he is lovingly attuned to the sublime essence of the Lord.
ਨਾਉ ਮਿਲੈ ਧੁਰਿ ਲਿਖਿਆ ਜਨ ਨਾਨਕ ਪਾਰਿ ਉਤਾਰਿ ॥੧੩॥
ਹੇ ਨਾਨਕ! ਹਰਿ-ਨਾਮ ਧੁਰ ਦਰਗਾਹ ਤੋਂ ਕੀਤੇ ਕਰਮਾਂ ਦੇ ਸੰਸਕਾਰਾਂ ਦੇ ਲੇਖ ਅਨੁਸਾਰ ਹੀ ਮਿਲਦਾ ਹੈ, ਤੇ, ਇਹ ਨਾਮ (ਮਨੁੱਖ ਨੂੰ ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈਂਦਾ ਹੈ ।੧੩।
By his primal destiny, he obtains the Name; O Nanak, he is carried across. ||13||
ਮਾਇਆ ਮੋਹਿ ਜਗੁ ਭਰਮਿਆ ਘਰੁ ਮੁਸੈ ਖਬਰਿ ਨ ਹੋਇ ॥
ਹੇ ਭਾਈ! ਮਾਇਆ ਦੇ ਮੋਹ ਦੇ ਕਾਰਨ ਜਗਤ ਭਟਕਦਾ ਫਿਰਦਾ ਹੈ, (ਜੀਵ ਦਾ ਹਿਰਦਾ-) ਘਰ (ਆਤਮਕ ਸਰਮਾਇਆ) ਲੁੱਟਿਆ ਜਾਂਦਾ ਹੈ (ਪਰ ਜੀਵ ਨੂੰ) ਇਹ ਪਤਾ ਹੀ ਨਹੀਂ ਲੱਗਦਾ ।
The world wanders lost in emotional attachment to Maya; it does not realize that its own home is being plundered.
ਕਾਮ ਕ੍ਰੋਧਿ ਮਨੁ ਹਿਰਿ ਲਇਆ ਮਨਮੁਖ ਅੰਧਾ ਲੋਇ ॥
ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ ਜਗਤ ਵਿਚ (ਆਤਮਕ ਜੀਵਨ ਦੀ ਸੂਝ ਵਲੋਂ) ਅੰਨ੍ਹਾ ਹੋਇਆ ਰਹਿੰਦਾ ਹੈ, ਕਾਮ ਨੇ ਕੋ੍ਰਧ ਨੇ (ਉਸ ਦੇ) ਮਨ ਨੂੰ ਚੁਰਾ ਲਿਆ ਹੁੰਦਾ ਹੈ ।
The self-willed manmukh is blind in the world; his mind is lured away by sexual desire and anger.
ਗਿਆਨ ਖੜਗ ਪੰਚ ਦੂਤ ਸੰਘਾਰੇ ਗੁਰਮਤਿ ਜਾਗੈ ਸੋਇ ॥
ਹੇ ਭਾਈ! (ਜਿਹੜਾ ਮਨੁੱਖ) ਆਤਮਕ ਜੀਵਨ ਦੀ ਸੂਝ ਦੀ ਤਲਵਾਰ (ਫੜ ਕੇ ਕਾਮਾਦਿਕ) ਪੰਜ ਵੈਰੀਆਂ ਨੂੰ ਮਾਰ ਲੈਂਦਾ ਹੈ, ਉਹ ਹੀ ਗੁਰੂ ਦੀ ਮਤਿ ਦੀ ਬਰਕਤਿ ਨਾਲ (ਮਾਇਆ ਦੇ ਹੱਲਿਆਂ ਵਲੋਂ) ਸੁਚੇਤ ਰਹਿੰਦਾ ਹੈ ।
With the sword of spiritual wisdom, kill the five demons. Remain awake and aware to the Guru's Teachings.
ਨਾਮ ਰਤਨੁ ਪਰਗਾਸਿਆ ਮਨੁ ਤਨੁ ਨਿਰਮਲੁ ਹੋਇ ॥
ਪਰਮਾਤਮਾ ਦੇ ਨਾਮ ਦਾ ਰਤਨ ਚਮਕ ਪੈਂਦਾ ਹੈ, ਉਸ ਦਾ ਮਨ ਉਸ ਦਾ ਤਨ ਪਵਿੱਤਰ ਹੋ ਜਾਂਦਾ ਹੈ ।
The Jewel of the Naam is revealed, and the mind and body are purified.
ਨਾਮਹੀਨ ਨਕਟੇ ਫਿਰਹਿ ਬਿਨੁ ਨਾਵੈ ਬਹਿ ਰੋਇ ॥
ਪਰ, ਹੇ ਭਾਈ! ਨਾਮ ਤੋਂ ਵਾਂਜੇ ਹੋਏ ਮਨੁੱਖ ਬੇ-ਸ਼ਰਮਾਂ ਵਾਂਗ ਤੁਰੇ ਫਿਰਦੇ ਹਨ । ਨਾਮ ਤੋਂ ਵਾਂਜਿਆ ਹੋਇਆ ਮਨੁੱਖ ਬਹਿ ਕੇ ਰੋਂਦਾ ਰਹਿੰਦਾ ਹੈ (ਸਦਾ ਦੁਖੀ ਰਹਿੰਦਾ ਹੈ) ।
Those who lack the Naam wander around lost, with their noses cut off; without the Name, they sit and cry.
ਨਾਨਕ ਜੋ ਧੁਰਿ ਕਰਤੈ ਲਿਖਿਆ ਸੁ ਮੇਟਿ ਨ ਸਕੈ ਕੋਇ ॥੧੪॥
ਹੇ ਨਾਨਕ! (ਕਰਤਾਰ ਦੀ ਰਜ਼ਾ ਇਉਂ ਹੀ ਹੈ ਕਿ ਨਾਮ-ਹੀਨ ਪ੍ਰਾਣੀ ਦੁਖੀ ਰਹੇ, ਸੋ) ਕਰਤਾਰ ਨੇ ਜੋ ਕੁਝ ਧੁਰ ਦਰਗਾਹ ਤੋਂ ਇਹ ਲੇਖ ਲਿਖ ਦਿੱਤਾ ਹੈ, ਇਸ ਨੂੰ ਕੋਈ ਮਿਟਾ ਨਹੀਂ ਸਕਦਾ (ਉਲਟਾ ਨਹੀਂ ਸਕਦਾ) ।੧੪।
O Nanak, no one can erase that which is pre-ordained by the Creator Lord. ||14||
ਗੁਰਮੁਖਾ ਹਰਿ ਧਨੁ ਖਟਿਆ ਗੁਰ ਕੈ ਸਬਦਿ ਵੀਚਾਰਿ ॥
ੇ ਭਾਈ! ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖਾਂ ਨੇ ਗੁਰੂ ਦੇ ਸ਼ਬਦ ਦੀ ਰਾਹੀਂ (ਹਰਿ-ਨਾਮ ਨੂੰ) ਆਪਣੇ ਮਨ ਵਿਚ ਵਸਾ ਕੇ ਪਰਮਾਤਮਾ ਦਾ ਨਾਮ-ਧਨ ਖੱਟ ਲਿਆ ਹੈ ।
The Gurmukhs earn the wealth of the Lord, contemplating the Word of the Guru's Shabad.
ਨਾਮੁ ਪਦਾਰਥੁ ਪਾਇਆ ਅਤੁਟ ਭਰੇ ਭੰਡਾਰ ॥
ਗੁਰਮੁਖਾਂ ਨੇ ਕੀਮਤੀ ਨਾਮ-ਧਨ ਲੱਭ ਲਿਆ ਹੈ (ਉਹਨਾਂ ਦੇ ਅੰਦਰ ਹਰਿ-ਨਾਮ-ਧਨ ਦੇ) ਅਮੁੱਕ ਖ਼ਜ਼ਾਨੇ ਭਰੇ ਰਹਿੰਦੇ ਹਨ ।
They receive the wealth of the Naam; their treasures are overflowing.
ਹਰਿ ਗੁਣ ਬਾਣੀ ਉਚਰਹਿ ਅੰਤੁ ਨ ਪਾਰਾਵਾਰੁ ॥
ਜਿਸ ਪਰਮਾਤਮਾ (ਦੇ ਗੁਣਾਂ) ਦਾ ਅੰਤ ਨਹੀਂ ਪੈ ਸਕਦਾ, ਜਿਸ ਪਰਮਾਤਮਾ (ਦੀ ਹਸਤੀ) ਦਾ ਉਰਲਾ ਪਾਰਲਾ ਬੰਨਾ ਨਹੀਂ ਲੱਭ ਸਕਦਾ, ਉਸ ਪਰਮਾਤਮਾ ਦੇ ਗੁਣਾਂ ਨੂੰ ਬਾਣੀ ਦੀ ਰਾਹੀਂ ਉਚਾਰਦੇ ਰਹਿੰਦੇ ਹਨ ।
Through the Word of the Guru's Bani, they utter the Glorious Praises of the Lord, whose end and limitations cannot be found.
ਨਾਨਕ ਸਭ ਕਾਰਣ ਕਰਤਾ ਕਰੈ ਵੇਖੈ ਸਿਰਜਨਹਾਰੁ ॥੧੫॥
ਪਰ, ਹੇ ਨਾਨਕ! ਇਹ ਸਾਰੇ ਢੋਅ ਕਰਤਾਰ (ਆਪ ਹੀ) ਢੁਕਾਂਦਾ ਹੈ, (ਇਸ ਖੇਡ ਨੂੰ) ਸਿਰਜਣਹਾਰ (ਆਪ) ਵੇਖ ਰਿਹਾ ਹੈ ।੧੫।
O Nanak, the Creator is the Doer of all; the Creator Lord beholds all. ||15||
ਗੁਰਮੁਖਿ ਅੰਤਰਿ ਸਹਜੁ ਹੈ ਮਨੁ ਚੜਿਆ ਦਸਵੈ ਆਕਾਸਿ ॥
ਹੇ ਭਾਈ! ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਦੇ ਅੰਦਰ ਆਤਮਕ ਅਡੋਲਤਾ ਬਣੀ ਰਹਿੰਦੀ ਹੈ, ਉਸ ਦਾ ਮਨ (ਉਸ) ਦਸਵੇਂ ਦੁਆਰ ਵਿਚ ਟਿਕਿਆ ਰਹਿੰਦਾ ਹੈ ।
Within the Gurmukh is intuitive peace and poise; his mind ascends to the Tenth Plane of the Akaashic Ethers.
ਤਿਥੈ ਊਂਘ ਨ ਭੁਖ ਹੈ ਹਰਿ ਅੰਮ੍ਰਿਤ ਨਾਮੁ ਸੁਖ ਵਾਸੁ ॥
ਉਸ ਅਵਸਥਾ ਵਿਚ (ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਨੂੰ ਮਾਇਆ ਦੇ ਮੋਹ ਦੀ ਨੀਂਦ ਨਹੀਂ ਆਉਂਦੀ, ਮਾਇਆ ਦੀ ਭੁੱਖ ਨਹੀਂ (ਸਤਾਂਦੀ) ।ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ ਟਿਕਿਆ ਰਹਿੰਦਾ ਹੈ । ਆਤਮਕ ਆਨੰਦ ਬਣਿਆ ਰਹਿੰਦਾ ਹੈ ।
No one is sleepy or hungry there; they dwell in the peace of the Ambrosial Name of the Lord.
ਨਾਨਕ ਦੁਖੁ ਸੁਖੁ ਵਿਆਪਤ ਨਹੀ ਜਿਥੈ ਆਤਮ ਰਾਮ ਪ੍ਰਗਾਸੁ ॥੧੬॥
ਹੇ ਨਾਨਕ! ਜਿਸ ਹਿਰਦੇ ਵਿਚ ਸਰਬ-ਵਿਆਪਕ ਪਰਮਾਤਮਾ ਦਾ ਪ੍ਰਕਾਸ਼ ਹੋ ਜਾਂਦਾ ਹੈ, ਉਥੇ ਨਾਹ ਦੁੱਖ ਨਾਹ ਸੁਖ (ਕੋਈ ਭੀ ਆਪਣਾ) ਜ਼ੋਰ ਨਹੀਂ ਪਾ ਸਕਦਾ ।੧੬।
O Nanak, pain and pleasure do not afflict anyone, where the Light of the Lord, the Supreme Soul, illuminates. ||16||
ਕਾਮ ਕ੍ਰੋਧ ਕਾ ਚੋਲੜਾ ਸਭ ਗਲਿ ਆਏ ਪਾਇ ॥
ਹੇ ਭਾਈ! ਸਾਰੇ ਜੀਵ ਕਾਮ ਕੋ੍ਰਧ (ਆਦਿਕ ਵਿਕਾਰਾਂ) ਦੇ ਰੰਗ ਵਿਚ ਰੰਗਿਆ ਜਾ ਸਕਣ ਵਾਲਾ ਸਰੀਰ-ਚੋਲਾ ਪਹਿਨ ਕੇ (ਜਗਤ ਵਿਚ) ਆਉਂਦੇ ਹਨ;
All have come, wearing the robes of sexual desire and anger.
ਇਕਿ ਉਪਜਹਿ ਇਕਿ ਬਿਨਸਿ ਜਾਂਹਿ ਹੁਕਮੇ ਆਵੈ ਜਾਇ ॥
ਕਈ ਜੰਮਦੇ ਹਨ ਕਈ ਮਰਦੇ ਹਨ, (ਸਾਰੀ ਲੁਕਾਈ ਪਰਮਾਤਮਾ ਦੇ) ਹੁਕਮ ਵਿਚ ਹੀ ਜਨਮ ਮਰਨ ਦੇ ਗੇੜ ਵਿਚ ਪਈ ਹੋਈ ਹੈ ।
Some are born, and some pass away. They come and go according to the Hukam of the Lord's Command.
ਜੰਮਣੁ ਮਰਣੁ ਨ ਚੁਕਈ ਰੰਗੁ ਲਗਾ ਦੂਜੈ ਭਾਇ ॥
ਮਾਇਆ ਦੇ ਮੋਹ ਵਿਚ ਪ੍ਰੀਤ ਲੱਗੀ ਹੋਈ ਹੈ (ਉਤਨਾ ਚਿਰ ਇਸ ਦਾ) ਜਨਮ ਮਰਨ ਦਾ ਗੇੜ ਮੁੱਕਦਾ ਨਹੀਂ ।
Their comings and goings in reincarnation do not end; they are imbued with the love of duality.
ਬੰਧਨਿ ਬੰਧਿ ਭਵਾਈਅਨੁ ਕਰਣਾ ਕਛੂ ਨ ਜਾਇ ॥੧੭॥
ਹੇ ਭਾਈ! ਪਰਮਾਤਮਾ ਨੇ (ਆਪ ਹੀ ਮੋਹ ਦੀ) ਰੱਸੀ ਨਾਲ ਬੰਨ੍ਹ ਕੇ (ਸਾਰੀ ਲੁਕਾਈ ਜਨਮ ਮਰਨ ਦੇ ਗੇੜ ਵਿਚ) ਪਾਈ ਹੋਈ ਹੈ , ਕੋਈ ਉਪਾਉ ਕੀਤਾ ਨਹੀਂ ਜਾ ਸਕਦਾ ।੧੭।
Bound in bondage, they are made to wander, and they cannot do anything about it. ||17||
ਜਿਨ ਕਉ ਕਿਰਪਾ ਧਾਰੀਅਨੁ ਤਿਨਾ ਸਤਿਗੁਰੁ ਮਿਲਿਆ ਆਇ ॥
ਹੇ ਭਾਈ! ਜਿਨ੍ਹਾਂ (ਮਨੁੱਖਾਂ) ਉੱਤੇ ਉਸ (ਪਰਮਾਤਮਾ) ਨੇ ਮਿਹਰ ਕਰ ਦਿੱਤੀ, ਉਹਨਾਂ ਨੂੰ ਗੁਰੂ ਆ ਕੇ ਮਿਲ ਪਿਆ ।
Those, upon whom the Lord showers His Mercy, come and meet the True Guru.
ਸਤਿਗੁਰਿ ਮਿਲੇ ਉਲਟੀ ਭਈ ਮਰਿ ਜੀਵਿਆ ਸਹਜਿ ਸੁਭਾਇ ॥
ਹੇ ਭਾਈ! ਗੁਰੂ ਮਿਲਣ ਨਾਲ (ਜਿਸ ਮਨੁੱਖ ਦੀ ਸੁਰਤਿ ਕਾਮ ਕ੍ਰੋਧ ਆਦਿਕ ਵਿਕਾਰਾਂ ਵਲੋਂ) ਪਰਤ ਪਈ, ਉਹ ਮਨੁੱਖ (ਵਿਕਾਰਾਂ ਵਲੋਂ) ਮਰ ਕੇ ਆਤਮਕ ਅਡੋਲਤਾ ਵਿਚ ਪ੍ਰਭੂ-ਪ੍ਰੇਮ ਵਿਚ ਜੀਊ ਪਿਆ (ਆਤਮਕ ਜੀਵਨ ਜੀਊਣ ਲੱਗ ਪਿਆ) ।
Meeting with the True Guru, they turn away from the world; they remain dead while still alive, with intuitive peace and poise.
ਨਾਨਕ ਭਗਤੀ ਰਤਿਆ ਹਰਿ ਹਰਿ ਨਾਮਿ ਸਮਾਇ ॥੧੮॥
ਹੇ ਨਾਨਕ! (ਪਰਮਾਤਮਾ ਦੀ) ਭਗਤੀ ਦੇ ਰੰਗ ਵਿਚ ਰੰਗੀਜਿਆਂ ਮਨੁੱਖ ਸਦਾ ਪਰਮਾਤਮਾ ਦੇ ਨਾਮ ਵਿਚ ਲੀਨ ਰਹਿੰਦਾ ਹੈ ।੧੮।
O Nanak, the devotees are imbued with the Lord; they are absorbed in the Name of the Lord. ||18||
ਮਨਮੁਖ ਚੰਚਲ ਮਤਿ ਹੈ ਅੰਤਰਿ ਬਹੁਤੁ ਚਤੁਰਾਈ ॥
ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖਾਂ ਦੀ ਮਤਿ ਹਰ ਵੇਲੇ ਭਟਕਦੀ ਰਹਿੰਦੀ ਹੈ, ਉਹਨਾਂ ਦੇ ਅੰਦਰ (ਆਪਣੀ ਮਤਿ ਦੀ) ਚਤੁਰਾਈ (ਦਾ) ਬਹੁਤ (ਮਾਣ) ਹੁੰਦਾ ਹੈ ।
The intellect of the self-willed manmukh is fickle; he is very tricky and clever within.
ਕੀਤਾ ਕਰਤਿਆ ਬਿਰਥਾ ਗਇਆ ਇਕੁ ਤਿਲੁ ਥਾਇ ਨ ਪਾਈ ॥
ਕੀਤਾ ਹੋਇਆ (ਉਹਨਾਂ ਦਾ) ਸਾਰਾ ਉੱਦਮ ਵਿਅਰਥ ਜਾਂਦਾ ਹੈ (ਉਹਨਾਂ ਦਾ ਇਹ ਉੱਦਮ ਪਰਮਾਤਮਾ ਦੀ ਹਜ਼ੂਰੀ ਵਿਚ) ਪਰਵਾਨ ਨਹੀਂ ਹੁੰਦਾ ।
Whatever he has done, and all that he does, is useless. Not even an iota of it is acceptable.
ਪੁੰਨ ਦਾਨੁ ਜੋ ਬੀਜਦੇ ਸਭ ਧਰਮ ਰਾਇ ਕੈ ਜਾਈ ॥
ਪੁੰਨ ਦਾਨ (ਆਦਿਕ) ਜਿਹੜਾ ਭੀ (ਕਰਮ-ਬੀਜ ਉਹ ਆਪਣੀ ਸਰੀਰ-ਧਰਤੀ ਵਿਚ) ਬੀਜਦੇ ਹਨ, (ਉਹਨਾਂ ਦੀ ਇਹ) ਸਾਰੀ (ਮਿਹਨਤ) ਧਰਮਰਾਜ ਦੇ ਹਵਾਲੇ ਹੋ ਜਾਂਦੀ ਹੈ ।
The charity and generosity he pretends to give will be judged by the Righteous Judge of Dharma.
ਬਿਨੁ ਸਤਿਗੁਰੂ ਜਮਕਾਲੁ ਨ ਛੋਡਈ ਦੂਜੈ ਭਾਇ ਖੁਆਈ ॥
ਹੇ ਭਾਈ! ਗੁਰੂ ਦੀ ਸਰਨ ਪੈਣ ਤੋਂ ਬਿਨਾ (ਜਨਮ) ਮਰਨ ਦਾ ਗੇੜ (ਮਨੁੱਖ ਨੂੰ) ਛੱਡਦਾ ਨਹੀਂ । ਮਾਇਆ ਦੇ ਮੋਹ ਦੇ ਕਾਰਨ (ਮਨੁੱਖ) ਖ਼ੁਆਰ ਹੀ ਹੁੰਦਾ ਹੈ ।
Without the True Guru, the Messenger of Death does not leave the mortal alone; he is ruined by the love of duality.
ਜੋਬਨੁ ਜਾਂਦਾ ਨਦਰਿ ਨ ਆਵਈ ਜਰੁ ਪਹੁਚੈ ਮਰਿ ਜਾਈ ॥
(ਮਨੁੱਖ ਦੀ) ਜੁਆਨੀ ਲੰਘਦਿਆਂ ਚਿਰ ਨਹੀਂ ਲੱਗਦਾ, ਬੁਢੇਪਾ ਆ ਪਹੁੰਚਦਾ ਹੈ, (ਤੇ ਆਖ਼ਰ ਪ੍ਰਾਣੀ) ਮਰ ਜਾਂਦਾ ਹੈ ।
Youth slips away imperceptibly, old age comes, and then he dies.
ਪੁਤੁ ਕਲਤੁ ਮੋਹੁ ਹੇਤੁ ਹੈ ਅੰਤਿ ਬੇਲੀ ਕੋ ਨ ਸਖਾਈ ॥
ਪੁੱਤਰ, ਇਸਤ੍ਰੀ, ਮਾਇਆ ਦਾ ਮੋਹ ਪਿਆਰ—(ਇਹਨਾਂ ਵਿਚੋਂ) ਅੰਤ ਵੇਲੇ ਕੋਈ ਯਾਰ ਨਹੀਂ ਬਣਦਾ, ਕੋਈ ਸਾਥੀ ਨਹੀਂ ਬਣਦਾ ।
The mortal is caught in love and emotional attachment to children and spouse, but none of them will be his helper and support in the end.
ਸਤਿਗੁਰੁ ਸੇਵੇ ਸੋ ਸੁਖੁ ਪਾਏ ਨਾਉ ਵਸੈ ਮਨਿ ਆਈ ॥
ਹੇ ਭਾਈ! ਜਿਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ, ਉਹ ਆਤਮਕ ਆਨੰਦ ਮਾਣਦਾ ਹੈ, ਪਰਮਾਤਮਾ ਦਾ ਨਾਮ (ਉਸ ਦੇ) ਮਨ ਵਿਚ ਆ ਵੱਸਦਾ ਹੈ ।
Whoever serves the True Guru finds peace; the Name comes to abide in the mind.
ਨਾਨਕ ਸੇ ਵਡੇ ਵਡਭਾਗੀ ਜਿ ਗੁਰਮੁਖਿ ਨਾਮਿ ਸਮਾਈ ॥੧੯॥
ਹੇ ਨਾਨਕ! ਜਿਹੜਾ ਜਿਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦੇ ਨਾਮ ਵਿਚ ਲੀਨ ਰਹਿੰਦਾ ਹੈ, ਉਹ ਸਾਰੇ ਉੱਚੇ ਜੀਵਨ ਹੁੰਦੇ ਹਨ, ਵੱਡੇ ਭਾਗਾਂ ਵਾਲੇ ਹੁੰਦੇ ਹਨ ।੧੯।
O Nanak, great and very fortunate are those who, as Gurmukh, are absorbed in the Naam. ||19||
ਮਨਮੁਖ ਨਾਮੁ ਨ ਚੇਤਨੀ ਬਿਨੁ ਨਾਵੈ ਦੁਖ ਰੋਇ ॥
ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਖੁੰਝਿਆ ਹੋਇਆ ਮਨੁੱਖ (ਸਦਾ ਆਪਣੇ) ਦੁੱਖ ਫਰੋਲਦਾ ਰਹਿੰਦਾ ਹੈ ।
The self-willed manmukhs do not even think of the Name; without the Name, they cry in pain.
ਆਤਮਾ ਰਾਮੁ ਨ ਪੂਜਨੀ ਦੂਜੈ ਕਿਉ ਸੁਖੁ ਹੋਇ ॥
ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਪਰਮਾਤਮਾ ਦਾ ਨਾਮ ਨਹੀਂ ਸਿਮਰਦੇ, ਸਰਬ-ਵਿਆਪਕ ਪ੍ਰਭੂ ਦੀ ਭਗਤੀ ਨਹੀਂ ਕਰਦੇ । (ਭਲਾ) ਮਾਇਆ ਦੇ ਮੋਹ ਵਿਚ (ਫਸੇ ਰਹਿ ਕੇ ਉਹਨਾਂ ਨੂੰ) ਸੁਖ ਕਿਵੇਂ ਹੋ ਸਕਦਾ ਹੈ?
They do not worship the Lord, the Supreme Soul; how can they find peace in duality?
ਹਉਮੈ ਅੰਤਰਿ ਮੈਲੁ ਹੈ ਸਬਦਿ ਨ ਕਾਢਹਿ ਧੋਇ ॥
ਉਹਨਾਂ ਦੇ ਅੰਦਰ ਹਉਮੈ ਦੀ ਮੈਲ ਟਿਕੀ ਰਹਿੰਦੀ ਹੈ ਜਿਸ ਨੂੰ ਉਹ ਗੁਰੂ ਦੇ ਸ਼ਬਦ ਦੀ ਰਾਹੀਂ (ਆਪਣੇ ਅੰਦਰੋਂ) ਧੋ ਕੇ ਨਹੀਂ ਕੱਢਦੇ ।
They are filled with the filth of egotism; they do not wash it away with the Word of the Shabad.
ਨਾਨਕ ਬਿਨੁ ਨਾਵੈ ਮੈਲਿਆ ਮੁਏ ਜਨਮੁ ਪਦਾਰਥੁ ਖੋਇ ॥੨੦॥
ਹੇ ਨਾਨਕ! ਨਾਮ ਤੋਂ ਵਾਂਜੇ ਹੋਏ ਮਨੁੱਖ ਕੀਮਤੀ ਮਨੁੱਖਾ ਜਨਮ ਗਵਾ ਕੇ ਵਿਕਾਰਾਂ ਦੀ ਮੈਲ ਨਾਲ ਭਰੇ ਰਹਿੰਦੇ ਹਨ, ਤੇ ਆਤਮਕ ਮੌਤ ਸਹੇੜੀ ਰੱਖਦੇ ਹਨ ।੨੦।
O Nanak, without the Name, they die in their filth; they waste the priceless opportunity of this human life. ||20||
ਮਨਮੁਖ ਬੋਲੇ ਅੰਧੁਲੇ ਤਿਸੁ ਮਹਿ ਅਗਨੀ ਕਾ ਵਾਸੁ ॥
(ਉਹਨਾਂ ਦੀ) ਉਸ (ਸੁਰਤਿ) ਵਿਚ ਤ੍ਰਿਸ਼ਨਾ ਦੀ ਅੱਗ ਦਾ ਨਿਵਾਸ ਹੋਇਆ ਰਹਿੰਦਾ ਹੈ (ਇਸ ਵਾਸਤੇ ਆਤਮਕ ਜੀਵਨ ਦੇ ਉਪਦੇਸ਼ ਵਲੋਂ ਉਹ) ਅੰਨ੍ਹੇ ਤੇ ਬੋਲੇ ਹੋਏ ਰਹਿੰਦੇ ਹਨ ।
The self-willed manmukhs are deaf and blind; they are filled with the fire of desire.
ਬਾਣੀ ਸੁਰਤਿ ਨ ਬੁਝਨੀ ਸਬਦਿ ਨ ਕਰਹਿ ਪ੍ਰਗਾਸੁ ॥
ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਗੁਰੂ ਦੀ ਬਾਣੀ ਵਿਚ ਸੁਰਤਿ ਜੋੜਨੀ ਨਹੀਂ ਸਮਝਦੇ, ਗੁਰੂ ਦੇ ਸ਼ਬਦ ਦੀ ਰਾਹੀਂ (ਆਪਣੀ ਸੁਰਤਿ ਵਿਚ ਆਤਮਕ ਜੀਵਨ ਦੀ ਸੂਝ ਦਾ) ਚਾਨਣ ਨਹੀਂ ਕਰਦੇ,
They have no intuitive understanding of the Guru's Bani; they are not illumined with the Shabad.
ਓਨਾ ਆਪਣੀ ਅੰਦਰਿ ਸੁਧਿ ਨਹੀ ਗੁਰ ਬਚਨਿ ਨ ਕਰਹਿ ਵਿਸਾਸੁ ॥
ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖਾਂ ਦੇ ਅੰਦਰ ਆਪਣੇ ਆਪੇ ਦੀ ਸੂਝ ਨਹੀਂ ਹੁੰਦੀ, ਉਹ ਗੁਰੂ ਦੇ ਬਚਨ ਵਿਚ ਸਰਧਾ ਨਹੀਂ ਲਿਆਉਂਦੇ ।
They do not know their own inner being, and they have no faith in the Guru's Word.
ਗਿਆਨੀਆ ਅੰਦਰਿ ਗੁਰ ਸਬਦੁ ਹੈ ਨਿਤ ਹਰਿ ਲਿਵ ਸਦਾ ਵਿਗਾਸੁ ॥
ਪਰ, ਹੇ ਭਾਈ! ਆਤਮਕ ਜੀਵਨ ਦੀ ਸੂਝ ਵਾਲੇ ਬੰਦਿਆਂ ਦੇ ਅੰਦਰ (ਸਦਾ) ਗੁਰੂ ਦਾ ਸ਼ਬਦ ਵੱਸਦਾ ਹੈ, ਉਹਨਾਂ ਦੀ ਲਗਨ ਸਦਾ ਹਰੀ ਵਿਚ ਰਹਿੰਦੀ ਹੈ (ਇਸ ਵਾਸਤੇ ਉਹਨਾਂ ਦੇ ਅੰਦਰ) ਸਦਾ (ਆਤਮਕ) ਖਿੜਾਉ ਬਣਿਆ ਰਹਿੰਦਾ ਹੈ ।
The Word of the Guru's Shabad is within the being of the spiritually wise ones. They always blossom in His love.
ਹਰਿ ਗਿਆਨੀਆ ਕੀ ਰਖਦਾ ਹਉ ਸਦ ਬਲਿਹਾਰੀ ਤਾਸੁ ॥
ਪਰਮਾਤਮਾ ਆਤਮਕ ਜੀਵਨ ਵਾਲੇ ਮਨੁੱਖਾਂ ਦੀ ਸਦਾ (ਇੱਜ਼ਤ) ਰੱਖਦਾ ਹੈ, ਮੈਂ ਉਹਨਾਂ ਤੋਂ ਸਦਾ ਕੁਰਬਾਨ ਜਾਂਦਾ ਹਾਂ ।
The Lord saves the honor of the spiritually wise ones.I am forever a sacrifice to them.
ਗੁਰਮੁਖਿ ਜੋ ਹਰਿ ਸੇਵਦੇ ਜਨ ਨਾਨਕੁ ਤਾ ਕਾ ਦਾਸੁ ॥੨੧॥
ਹੇ ਭਾਈ! ਗੁਰੂ ਦੀ ਸਰਨ ਪੈ ਕੇ ਜਿਹੜੇ ਮਨੁੱਖ ਪਰਮਾਤਮਾ ਦੀ ਸੇਵਾ-ਭਗਤੀ ਕਰਦੇ ਰਹਿੰਦੇ ਹਨ, ਦਾਸ ਨਾਨਕ ਉਹਨਾਂ ਦਾ ਸੇਵਕ ਹੈ ।੨੧।
Servant Nanak is the slave of those Gurmukhs who serve the Lord. ||21||
ਮਾਇਆ ਭੁਇਅੰਗਮੁ ਸਰਪੁ ਹੈ ਜਗੁ ਘੇਰਿਆ ਬਿਖੁ ਮਾਇ ॥
ਹੇ ਭਾਈ! ਮਾਇਆ ਸੱਪ ਹੈ ਵੱਡਾ ਸੱਪ । ਆਤਮਕ ਮੌਤ ਲਿਆਉਣ ਵਾਲੀ ਜ਼ਹਰ ਦਾ ਭਰਿਆ ਇਹ ਮਾਇਆ-ਸੱਪ ਜਗਤ ਨੂੰ ਘੇਰੀ ਬੈਠਾ ਹੈ ।
The poisonous snake, the serpent of Maya, has surrounded the world with its coils, O mother!
ਬਿਖੁ ਕਾ ਮਾਰਣੁ ਹਰਿ ਨਾਮੁ ਹੈ ਗੁਰ ਗਰੁੜ ਸਬਦੁ ਮੁਖਿ ਪਾਇ ॥
ਪਰਮਾਤਮਾ ਦਾ ਨਾਮ (ਹੀ ਇਸ) ਜ਼ਹਰ ਦਾ ਅਸਰ ਮੁਕਾ ਸਕਣ ਵਾਲਾ ਹੈ । ਗੁਰੂ ਦਾ ਸ਼ਬਦ (ਹੀ) ਗਾਰੁੜ ਮੰਤ੍ਰ ਹੈ (ਇਸ ਨੂੰ ਸਦਾ ਆਪਣੇ) ਮੂੰਹ ਵਿਚ ਪਾਈ ਰੱਖ ।
The antidote to this poisonous venom is the Name of the Lord; the Guru places the magic spell of the Shabad into the mouth.
ਜਿਨ ਕਉ ਪੂਰਬਿ ਲਿਖਿਆ ਤਿਨ ਸਤਿਗੁਰੁ ਮਿਲਿਆ ਆਇ ॥
ਹੇ ਭਾਈ! ਜਿਨ੍ਹਾਂ ਦੇ ਮੱਥੇ ਉਤੇ ਧੁਰ ਦਰਗਾਹ ਤੋਂ ਲੇਖ ਲਿਖਿਆ ਹੁੰਦਾ ਹੈ, ਉਹਨਾਂ ਨੂੰ ਗੁਰੂ ਆ ਕੇ ਮਿਲ ਪੈਂਦਾ ਹੈ,
Those who are blessed with such pre-ordained destiny come and meet the True Guru.
ਮਿਲਿ ਸਤਿਗੁਰ ਨਿਰਮਲੁ ਹੋਇਆ ਬਿਖੁ ਹਉਮੈ ਗਇਆ ਬਿਲਾਇ ॥
ਗੁਰੂ ਨੂੰ ਮਿਲ ਕੇ ਉਹਨਾਂ ਦਾ ਜੀਵਨ ਪਵਿੱਤਰ ਹੋ ਜਾਂਦਾ ਹੈ ਉਹਨਾਂ ਦੇ ਅੰਦਰੋਂ ਹਉਮੈ ਦਾ ਜ਼ਹਰ ਸਦਾ ਲਈ ਦੂਰ ਹੋ ਜਾਂਦਾ ਹੈ ।
Meeting with the True Guru, they become immaculate, and the poison of egotism is eradicated.
ਗੁਰਮੁਖਾ ਕੇ ਮੁਖ ਉਜਲੇ ਹਰਿ ਦਰਗਹ ਸੋਭਾ ਪਾਇ ॥
ਪਰਮਾਤਮਾ ਦੀ ਹਜ਼ੂਰੀ ਵਿਚ ਸੋਭਾ ਖੱਟ ਕੇ ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖਾਂ ਦੇ ਮੂੰਹ ਰੌਸ਼ਨ ਹੋ ਜਾਂਦੇ ਹਨ ।
Radiant and bright are the faces of the Gurmukhs; they are honored in the Court of the Lord.
ਜਨ ਨਾਨਕੁ ਸਦਾ ਕੁਰਬਾਣੁ ਤਿਨ ਜੋ ਚਾਲਹਿ ਸਤਿਗੁਰ ਭਾਇ ॥੨੨॥
ਦਾਸ ਨਾਨਕ ਉਹਨਾਂ ਮਨੁੱਖਾਂ ਤੋਂ ਸਦਾ ਸਦਕੇ ਜਾਂਦਾ ਹੈ ਜਿਹੜੇ ਗੁਰੂ ਦੀ ਰਜ਼ਾ ਵਿਚ ਤੁਰਦੇ ਹਨ ।੨੨।
Servant Nanak is forever a sacrifice to those who walk in harmony with the Will of the True Guru. ||22||
ਸਤਿਗੁਰ ਪੁਰਖੁ ਨਿਰਵੈਰੁ ਹੈ ਨਿਤ ਹਿਰਦੈ ਹਰਿ ਲਿਵ ਲਾਇ ॥
ਹੇ ਭਾਈ! ਗੁਰੂ (ਇਕ ਐਸਾ ਮਹਾ) ਪੁਰਖ ਹੈ ਜਿਸ ਦਾ ਕਿਸੇ ਨਾਲ ਭੀ ਵੈਰ ਨਹੀਂ ਹੈ, ਗੁਰੂ ਹਰ ਵੇਲੇ ਆਪਣੇ ਹਿਰਦੇ ਵਿਚ ਪਰਮਾਤਮਾ ਨਾਲ ਲਗਨ ਲਾਈ ਰੱਖਦਾ ਹੈ ।
The True Guru, the Primal Being, has no hatred or vengeance. His heart is constantly attuned to the Lord.
ਨਿਰਵੈਰੈ ਨਾਲਿ ਵੈਰੁ ਰਚਾਇਦਾ ਅਪਣੈ ਘਰਿ ਲੂਕੀ ਲਾਇ ॥
ਜਿਹੜਾ ਮਨੁੱਖ (ਅਜਿਹੇ) ਨਿਰਵੈਰ (ਗੁਰੂ) ਨਾਲ ਵੈਰ ਬਣਾਈ ਰੱਖਦਾ ਹੈ, ਉਹ ਆਪਣੇ (ਹਿਰਦੇ-) ਘਰ ਵਿਚ (ਈਰਖਾ ਦੀ) ਚੁਆਤੀ ਬਾਲੀ ਰੱਖਦਾ ਹੈ ।
Whoever directs hatred against the Guru, who has no hatred at all, only sets his own home on fire.
ਅੰਤਰਿ ਕ੍ਰੋਧੁ ਅਹੰਕਾਰੁ ਹੈ ਅਨਦਿਨੁ ਜਲੈ ਸਦਾ ਦੁਖੁ ਪਾਇ ॥
ਉਸ ਦੇ ਅੰਦਰ ਕ੍ਰੋਧ (ਦਾ ਭਾਂਬੜ) ਹੈ, ਉਸ ਦੇ ਅੰਦਰ ਅਹੰਕਾਰ (ਦਾ ਭਾਂਬੜ ਬਲਦਾ ਰਹਿੰਦਾ) ਹੈ (ਜਿਸ ਵਿਚ) ਉਹ ਹਰ ਵੇਲੇ ਸੜਦਾ ਰਹਿੰਦਾ ਹੈ, ਤੇ, ਸਦਾ ਦੁੱਖ ਪਾਂਦਾ ਰਹਿੰਦਾ ਹੈ ।
Anger and egotism are within him night and day; he burns, and suffers constant pain.
ਕੂੜੁ ਬੋਲਿ ਬੋਲਿ ਨਿਤ ਭਉਕਦੇ ਬਿਖੁ ਖਾਧੇ ਦੂਜੈ ਭਾਇ ॥
ਹੇ ਭਾਈ! (ਜਿਹੜੇ ਮਨੁੱਖ ਗੁਰੂ ਦੇ ਵਿਰੁੱਧ) ਝੂਠ ਬੋਲ ਬੋਲ ਕੇ ਵਾਹੀ ਤਬਾਹੀ ਬੋਲਦੇ ਰਹਿੰਦੇ ਹਨ, ਮਾਇਆ ਦੇ ਮੋਹ ਵਿਚ (ਉਹ ਇਉਂ ਆਤਮਕ ਮੌਤੇ ਮਰੇ ਰਹਿੰਦੇ ਹਨ, ਜਿਵੇਂ) ਉਹਨਾਂ ਜ਼ਹਰ ਖਾਧੀ ਹੁੰਦੀ ਹੈ ।
They babble and tell lies, and keep on barking, eating the poison of the love of duality.
ਬਿਖੁ ਮਾਇਆ ਕਾਰਣਿ ਭਰਮਦੇ ਫਿਰਿ ਘਰਿ ਘਰਿ ਪਤਿ ਗਵਾਇ ॥
ਆਤਮਕ ਮੌਤ ਲਿਆਉਣ ਵਾਲੀ ਮਾਇਆ-ਜ਼ਹਰ ਦੀ ਖ਼ਾਤਰ ਉਹ ਘਰ ਘਰ (ਦੇ ਬੂਹੇ) ਤੇ ਇੱਜ਼ਤ ਗਵਾ ਕੇ (ਹੌਲੇ ਪੈ ਕੇ) ਭਟਕਦੇ ਫਿਰਦੇ ਹਨ ।
For the sake of the poison of Maya, they wander from house to house, and lose their honor.
ਬੇਸੁਆ ਕੇਰੇ ਪੂਤ ਜਿਉ ਪਿਤਾ ਨਾਮੁ ਤਿਸੁ ਜਾਇ ॥
(ਅਜਿਹੇ ਮਨੁੱਖ) ਵੇਸੁਆ ਦੇ ਪੁੱਤਰ ਵਾਂਗ (ਨੱਕ-ਵੱਢੇ ਹੁੰਦੇ ਹਨ) ਜਿਸ ਦੇ ਪਿਤਾ ਦਾ ਨਾਮ ਗੁੰਮ ਹੋ ਜਾਂਦਾ ਹੈ ।
They are like the son of a prostitute, who does not know the name of his father.
ਹਰਿ ਹਰਿ ਨਾਮੁ ਨ ਚੇਤਨੀ ਕਰਤੈ ਆਪਿ ਖੁਆਇ ॥
ਉਹ ਮਨੁੱਖ ਪਰਮਾਤਮਾ ਦਾ ਨਾਮ ਨਹੀਂ ਸਿਮਰਦੇ (ਪਰ ਉਹਨਾਂ ਦੇ ਭੀ ਕੀਹ ਵੱਸ?) ਕਰਤਾਰ ਨੇ ਆਪ (ਹੀ ਉਹਨਾਂ ਨੂੰ) ਕੁਰਾਹੇ ਪਾਇਆ ਹੁੰਦਾ ਹੈ ।
They do not remember the Name of the Lord, Har, Har; the Creator Himself brings them to ruin.
ਹਰਿ ਗੁਰਮੁਖਿ ਕਿਰਪਾ ਧਾਰੀਅਨੁ ਜਨ ਵਿਛੁੜੇ ਆਪਿ ਮਿਲਾਇ ॥
ਹੇ ਭਾਈ! ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖਾਂ ਉਤੇ ਹਰੀ ਨੇ ਆਪ ਕਿਰਪਾ ਕੀਤੀ ਹੁੰਦੀ ਹੈ । ਗੁਰੂ ਦੀ ਰਾਹੀਂ ਉਹਨਾਂ ਵਿਛੁੜਿਆਂ ਨੂੰ ਹਰੀ ਆਪ (ਆਪਣੇ ਨਾਲ) ਮਿਲਾ ਲੈਂਦਾ ਹੈ ।
The Lord showers His Mercy upon the Gurmukhs, and reunites the separated ones with Himself.
ਜਨ ਨਾਨਕੁ ਤਿਸੁ ਬਲਿਹਾਰਣੈ ਜੋ ਸਤਿਗੁਰ ਲਾਗੇ ਪਾਇ ॥੨੩॥
ਹੇ ਭਾਈ! ਦਾਸ ਨਾਨਕ ਉਸ ਮਨੁੱਖ ਤੋਂ ਸਦਕੇ ਜਾਂਦਾ ਹੈ, ਜਿਹੜੇ ਗੁਰੂ ਦੀ ਚਰਨੀਂ ਪਏ ਰਹਿੰਦੇ ਹਨ ।੨੩।
Servant Nanak is a sacrifice to those who fall at the Feet of the True Guru. ||23||
ਨਾਮਿ ਲਗੇ ਸੇ ਊਬਰੇ ਬਿਨੁ ਨਾਵੈ ਜਮ ਪੁਰਿ ਜਾਂਹਿ ॥
ਹੇ ਭਾਈ! ਜਿਹੜੇ ਮਨੁੱਖ ਪਰਮਾਤਮਾ ਦੇ ਨਾਮ ਵਿਚ ਜੁੜੇ ਰਹੇ, ਉਹ (ਸੰਸਾਰ-ਸਮੁੰਦਰ ਵਿਚ ਡੁੱਬਣੋਂ) ਬਚ ਗਏ । ਨਾਮ ਤੋਂ ਖ਼ਾਲੀ ਰਹਿਣ ਵਾਲੇ ਮਨੁੱਖ ਜਮਰਾਜ ਦੇ ਵੱਸ ਪੈਂਦੇ ਹਨ ।
Those who are attached to the Naam, the Name of the Lord, are saved; without the Name, they must go to the City of Death.
ਨਾਨਕ ਬਿਨੁ ਨਾਵੈ ਸੁਖੁ ਨਹੀ ਆਇ ਗਏ ਪਛੁਤਾਹਿ ॥੨੪॥
ਹੇ ਨਾਨਕ! ਪਰਮਾਤਮਾ ਦੇ ਨਾਮ ਤੋਂ ਬਿਨਾ (ਉਹਨਾਂ ਨੂੰ) ਆਤਮਕ ਆਨੰਦ ਨਹੀਂ ਮਿਲਦਾ । (ਜਗਤ ਵਿਚ) ਜਨਮ ਲੈ ਕੇ (ਨਾਮ ਤੋਂ ਸੱਖਣੇ ਹੀ) ਜਾਂਦੇ ਹਨ ਤੇ ਪਛੁਤਾਂਦੇ ਰਹਿੰਦੇ ਹਨ ।
O Nanak, without the Name, they find no peace; they come and go in reincarnation with regrets. ||24||
ਚਿੰਤਾ ਧਾਵਤ ਰਹਿ ਗਏ ਤਾਂ ਮਨਿ ਭਇਆ ਅਨੰਦੁ ॥
ਹੇ ਭਾਈ! ਮਾਇਆ ਦੀ ਚਿੰਤਾ ਵਿਚ ਭਟਕ ਰਹੇ ਜਿਹੜੇ ਮਨੁੱਖ (ਇਸ ਭਟਕਣਾ ਤੋਂ) ਹਟ ਜਾਂਦੇ ਹਨ, ਉਹਨਾਂ ਦੇ ਮਨ ਵਿਚ ਆਨੰਦ ਪੈਦਾ ਹੋ ਜਾਂਦਾ ਹੈ,
When anxiety and wanderings come to an end, the mind becomes happy.
ਗੁਰ ਪ੍ਰਸਾਦੀ ਬੁਝੀਐ ਸਾ ਧਨ ਸੁਤੀ ਨਿਚਿੰਦ ॥
ਗੁਰੂ ਦੀ ਕਿਰਪਾ ਨਾਲ ਹੀ ਸਮਝ ਸਕੀਦਾ ਹੈ । (ਜਿਹੜੀ) ਜੀਵ-ਇਸਤ੍ਰੀ (ਇਸ ਭੇਤ ਨੂੰ ਸਮਝ ਲੈਂਦੀ ਹੈ, ਉਹ) ਚਿੰਤਾ-ਰਹਿਤ ਅਵਸਥਾ ਵਿਚ ਲੀਨ ਰਹਿੰਦੀ ਹੈ ।
By Guru's Grace, the soul-bride understands, and then she sleeps without worry.
ਜਿਨ ਕਉ ਪੂਰਬਿ ਲਿਖਿਆ ਤਿਨ੍ਹਾ ਭੇਟਿਆ ਗੁਰ ਗੋਵਿੰਦੁ ॥
ਜਿਨ੍ਹਾਂ ਮਨੁੱਖਾਂ ਦੇ ਮੱਥੇ ਉੱਤੇ ਧੁਰ ਦਰਗਾਹ ਤੋਂ ਲੇਖ ਲਿਖਿਆ ਹੁੰਦਾ ਹੈ ਉਹਨਾਂ ਨੂੰ ਗੁਰੂ-ਪਰਮਾਤਮਾ ਮਿਲ ਪੈਂਦਾ ਹੈ।
Those who have such pre-ordained destiny meet with the Guru, the Lord of the Universe.
ਨਾਨਕ ਸਹਜੇ ਮਿਲਿ ਰਹੇ ਹਰਿ ਪਾਇਆ ਪਰਮਾਨੰਦੁ ॥੨੫॥
ਹੇ ਨਾਨਕ! ਉਹ ਆਤਮਕ ਅਡੋਲਤਾ ਵਿਚ ਟਿਕੇ ਰਹਿੰਦੇ ਹਨ । ਸਭ ਤੋਂ ਉੱਚੇ ਆਤਮਕ ਆਨੰਦ ਦੇ ਮਾਲਕ-ਪ੍ਰਭੂ (ਦਾ ਮਿਲਾਪ) ਉਹ ਮਨੁੱਖ ਪ੍ਰਾਪਤ ਕਰ ਲੈਂਦੇ ਹਨ ।੨੫।
O Nanak, they merge intuitively into the Lord, the Embodiment of Supreme Bliss. ||25||
ਸਤਿਗੁਰੁ ਸੇਵਨਿ ਆਪਣਾ ਗੁਰ ਸਬਦੀ ਵੀਚਾਰਿ ॥
ਹੇ ਭਾਈ! ਜਿਹੜੇ ਮਨੁੱਖ ਗੁਰੂ ਦੇ ਸ਼ਬਦ ਵਿਚ ਸੁਰਤਿ ਜੋੜ ਕੇ ਪਿਆਰੇ ਗੁਰੂ ਦੀ ਸਰਨ ਪਏ ਰਹਿੰਦੇ ਹਨ,
Those who serve their True Guru, who contemplate the Word of the Guru's Shabad,
ਸਤਿਗੁਰ ਕਾ ਭਾਣਾ ਮੰਨਿ ਲੈਨਿ ਹਰਿ ਨਾਮੁ ਰਖਹਿ ਉਰ ਧਾਰਿ ॥
ਗੁਰੂ ਦੀ ਰਜ਼ਾ ਨੂੰ (ਸਿਰ-ਮੱਥੇ) ਮੰਨਦੇ ਹਨ, ਪਰਮਾਤਮਾ ਦਾ ਨਾਮ (ਆਪਣੇ) ਹਿਰਦੇ ਵਿਚ ਵਸਾਈ ਰੱਖਦੇ ਹਨ,
who honor and obey the Will of the True Guru, who keep the Lord's Name enshrined within their hearts,
ਐਥੈ ਓਥੈ ਮੰਨੀਅਨਿ ਹਰਿ ਨਾਮਿ ਲਗੇ ਵਾਪਾਰਿ ॥
ਪਰਮਾਤਮਾ ਦੇ ਨਾਮ-ਵਪਾਰ ਵਿਚ ਰੁੱਝੇ ਰਹਿੰਦੇ ਹਨ, ਉਹ ਮਨੁੱਖ ਇਸ ਲੋਕ ਵਿਚ ਅਤੇ ਪਰਲੋਕ ਵਿਚ ਸਤਕਾਰੇ ਜਾਂਦੇ ਹਨ ।
are honored, here and hereafter; they are dedicated to the business of the Lord's Name.
ਗੁਰਮੁਖਿ ਸਬਦਿ ਸਿਞਾਪਦੇ ਤਿਤੁ ਸਾਚੈ ਦਰਬਾਰਿ ॥
ਹੇ ਭਾਈ! ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਉਸ ਸਦਾ-ਥਿਰ ਦਰਬਾਰ ਵਿਚ ਗੁਰੂ ਦੇ ਸ਼ਬਦ ਦੀ ਰਾਹੀਂ ਪਛਾਣੇ ਜਾਂਦੇ ਹਨ ।
Through the Word of the Shabad, the Gurmukhs gain recognition in that Court of the True Lord.
ਸਚਾ ਸਉਦਾ ਖਰਚੁ ਸਚੁ ਅੰਤਰਿ ਪਿਰਮੁ ਪਿਆਰੁ ॥
ਉਹ ਮਨੁੱਖ ਸਦਾ-ਥਿਰ ਹਰਿ-ਨਾਮ ਦਾ ਵਣਜ (ਕਰਦੇ ਰਹਿੰਦੇ ਹਨ), ਸਦਾ-ਥਿਰ ਹਰਿ-ਨਾਮ ਹੀ ਆਤਮਕ ਖ਼ੁਰਾਕ ਦੇ ਤੌਰ ਤੇ ਵਰਤਦੇ ਰਹਿੰਦੇ ਹਨ,
The True Name is their merchandise, the True Name is their expenditure; the Love of their Beloved fills their inner beings.
ਜਮਕਾਲੁ ਨੇੜਿ ਨ ਆਵਈ ਆਪਿ ਬਖਸੇ ਕਰਤਾਰਿ ॥
ਉਹਨਾਂ ਦੇ ਅੰਦਰ ਪਰਮਾਤਮਾ ਦਾ ਪ੍ਰੇਮ-ਪਿਆਰ (ਸਦਾ ਟਿਕਿਆ ਰਹਿੰਦਾ ਹੈ) । ਉਹਨਾਂ ਉਤੇ ਕਰਤਾਰ ਨੇ ਆਪ ਮਿਹਰ ਕੀਤੀ ਹੁੰਦੀ ਹੈ, ਮੌਤ (ਦਾ ਡਰ ਉਹਨਾਂ ਦੇ) ਨੇੜੇ ਨਹੀਂ ਢੁਕਦਾ (ਆਤਮਕ ਮੌਤ ਉਹਨਾਂ ਦੇ ਨੇੜੇ ਨਹੀਂ ਆਉਂਦੀ) ।
The Messenger of Death does not even approach them; the Creator Lord Himself forgives them.
ਨਾਨਕ ਨਾਮ ਰਤੇ ਸੇ ਧਨਵੰਤ ਹੈਨਿ ਨਿਰਧਨੁ ਹੋਰੁ ਸੰਸਾਰੁ ॥੨੬॥
ਹੇ ਨਾਨਕ! ਜਿਹੜੇ ਮਨੁੱਖ ਪਰਮਾਤਮਾ ਦੇ ਨਾਮ-ਰੰਗ ਵਿਚ ਰੰਗੇ ਰਹਿੰਦੇ ਹਨ, ਉਹ ਧਨਵਾਨ ਹਨ, ਬਾਕੀ ਸਾਰਾ ਸੰਸਾਰ ਕੰਗਾਲ ਹੈ ।੨੬।
O Nanak, they alone are wealthy, who are imbued with the Naam; the rest of the world is poor. ||26||
ਜਨ ਕੀ ਟੇਕ ਹਰਿ ਨਾਮੁ ਹਰਿ ਬਿਨੁ ਨਾਵੈ ਠਵਰ ਨ ਠਾਉ ॥
ਹੇ ਭਾਈ! ਪਰਮਾਤਮਾ ਦਾ ਨਾਮ (ਹੀ ਪਰਮਾਤਮਾ ਦੇ) ਸੇਵਕਾਂ ਦਾ ਸਹਾਰਾ ਹੈ, ਹਰਿ-ਨਾਮ ਤੋਂ ਬਿਨਾ (ਉਹਨਾਂ ਨੂੰ) ਕੋਈ ਹੋਰ ਆਸਰਾ ਨਹੀਂ ਸੁੱਝਦਾ ।
The Lord's Name is the Support of the Lord's humble servants. Without the Lord's Name, the there is no other place, no place of rest.
ਗੁਰਮਤੀ ਨਾਉ ਮਨਿ ਵਸੈ ਸਹਜੇ ਸਹਜਿ ਸਮਾਉ ॥
ਗੁਰੂ ਦੀ ਮਤਿ ਦੀ ਬਰਕਤਿ ਨਾਲ ਪਰਮਾਤਮਾ ਦਾ ਨਾਮ (ਉਹਨਾਂ ਦੇ) ਮਨ ਵਿਚ ਵੱਸਿਆ ਰਹਿੰਦਾ ਹੈ, ਹਰ ਵੇਲੇ ਆਤਮਕ ਅਡੋਲਤਾ ਵਿਚ (ਉਹਨਾਂ ਦੀ) ਲੀਨਤਾ ਰਹਿੰਦੀ ਹੈ ।
Following the Guru's Teachings, the Name abides in the mind, and one is intuitively, automatically absorbed in the Lord.
ਵਡਭਾਗੀ ਨਾਮੁ ਧਿਆਇਆ ਅਹਿਨਿਸਿ ਲਾਗਾ ਭਾਉ ॥
ਵੱਡੇ ਭਾਗਾਂ ਨਾਲ (ਉਹਨਾਂ ਨੇ ਦਿਨ ਰਾਤ ਪਰਮਾਤਮਾ ਦਾ) ਨਾਮ ਸਿਮਰਿਆ ਹੈ, ਦਿਨ ਰਾਤ ਉਹਨਾਂ ਦਾ ਪਿਆਰ (ਹਰਿ-ਨਾਮ ਨਾਲ) ਬਣਿਆ ਰਹਿੰਦਾ ਹੈ ।
Those with great good fortune meditate on the Naam; night and day, they embrace love for the Name.
ਜਨ ਨਾਨਕੁ ਮੰਗੈ ਧੂੜਿ ਤਿਨ ਹਉ ਸਦ ਕੁਰਬਾਣੈ ਜਾਉ ॥੨੭॥
ਦਾਸ ਨਾਨਕ ਉਹਨਾਂ ਦੇ ਚਰਨਾਂ ਦੀ ਧੂੜ (ਸਦਾ) ਮੰਗਦਾ ਹੈ (ਤੇ ਆਖਦੇ ਹਨ—ਹੇ ਭਾਈ!) ਮੈਂ ਉਹਨਾਂ ਤੋਂ ਸਦਾ ਸਦਕੇ ਜਾਂਦਾ ਹਾਂ ।੨੭।
Servant Nanak begs for the dust of their feet; I am forever a sacrifice to them. ||27||
ਲਖ ਚਉਰਾਸੀਹ ਮੇਦਨੀ ਤਿਸਨਾ ਜਲਤੀ ਕਰੇ ਪੁਕਾਰ ॥
ਹੇ ਭਾਈ! ਚੌਰਾਸੀ ਲੱਖ ਜੂਨਾਂ ਦੇ ਜੀਵਾਂ ਵਾਲੀ ਇਹ ਧਰਤੀ ਤ੍ਰਿਸ਼ਨਾ (ਦੀ ਅੱਗ) ਵਿਚ ਸੜ ਰਹੀ ਹੈ ਅਤੇ ਪੁਕਾਰ ਕਰ ਰਹੀ ਹੈ ।
The 8.4 million species of beings burn in desire and cry in pain.
ਇਹੁ ਮੋਹੁ ਮਾਇਆ ਸਭੁ ਪਸਰਿਆ ਨਾਲਿ ਚਲੈ ਨ ਅੰਤੀ ਵਾਰ ॥
ਮਾਇਆ ਦਾ ਇਹ ਮੋਹ ਸਾਰੀ ਲੁਕਾਈ ਵਿਚ ਪ੍ਰਭਾਵ ਪਾ ਰਿਹਾ ਹੈ (ਪਰ ਇਹ ਮਾਇਆ) ਅਖ਼ੀਰਲੇ ਵੇਲੇ (ਕਿਸੇ ਦੇ ਭੀ) ਨਾਲ ਨਹੀਂ ਜਾਂਦੀ ।
All this show of emotional attachment to Maya shall not go with you at that very last instant.
ਬਿਨੁ ਹਰਿ ਸਾਂਤਿ ਨ ਆਵਈ ਕਿਸੁ ਆਗੈ ਕਰੀ ਪੁਕਾਰ ॥
ਪਰਮਾਤਮਾ ਦੇ ਨਾਮ ਤੋਂ ਬਿਨਾ (ਮਾਇਆ ਵਲੋਂ ਕਿਸੇ ਨੂੰ) ਸ਼ਾਂਤੀ (ਭੀ) ਨਹੀਂ ਆਉਂਦੀ । (ਗੁਰੂ ਤੋਂ ਬਿਨਾ) ਕਿਸ ਅੱਗੇ ਮੈਂ ਪੁਕਾਰ ਕਰਾਂ?
Without the Lord, peace and tranquility do not come; unto whom should we go and complain?
ਵਡਭਾਗੀ ਸਤਿਗੁਰੁ ਪਾਇਆ ਬੂਝਿਆ ਬ੍ਰਹਮੁ ਬਿਚਾਰੁ ॥
ਵੱਡੇ ਭਾਗਾਂ ਨਾਲ (ਜਿਨ੍ਹਾਂ ਮਨੁੱਖਾਂ ਨੇ) ਗੁਰੂ ਲੱਭ ਲਿਆ, ਉਹਨਾਂ ਪਰਮਾਤਮਾ ਨਾਲ ਸਾਂਝ ਪਾ ਲਈ, ਉਹਨਾਂ ਪਰਮਾਤਮਾ ਦੇ ਗੁਣਾਂ ਨੂੰ ਆਪਣੇ ਮਨ ਵਿਚ ਵਸਾ ਲਿਆ ।
By great good fortune, one meets the True Guru, and comes to understand the contemplation of God.
ਤਿਸਨਾ ਅਗਨਿ ਸਭ ਬੁਝਿ ਗਈ ਜਨ ਨਾਨਕ ਹਰਿ ਉਰਿ ਧਾਰਿ ॥੨੮॥
ਹੇ ਦਾਸ ਨਾਨਕ! ਪਰਮਾਤਮਾ ਨੂੰ ਹਿਰਦੇ ਵਿਚ ਵਸਾਣ ਦੇ ਕਾਰਨ (ਉਹਨਾਂ ਦੇ ਅੰਦਰੋਂ) ਤ੍ਰਿਸ਼ਨਾ ਦੀ ਸਾਰੀ ਅੱਗ ਬੁੱਝ ਗਈ ।੨੮।
The fire of desire is totally extinguished, O servant Nanak, enshrining the Lord within the heart. ||28||
ਅਸੀ ਖਤੇ ਬਹੁਤੁ ਕਮਾਵਦੇ ਅੰਤੁ ਨ ਪਾਰਾਵਾਰੁ ॥
ਹੇ ਹਰੀ! ਅਸੀ ਜੀਵ ਬਹੁਤ ਭੁੱਲਾਂ ਕਰਦੇ ਰਹਿੰਦੇ ਹਾਂ, (ਸਾਡੀਆਂ ਭੁੱਲਾਂ ਦਾ) ਅੰਤ ਨਹੀਂ ਪੈ ਸਕਦਾ, (ਸਾਡੀਆਂ ਭੁੱਲਾਂ ਦਾ) ਪਾਰਲਾ ਉਰਲਾ ਬੰਨਾ ਨਹੀਂ ਲੱਭਦਾ ।
I make so many mistakes, there is no end or limit to them.
ਹਰਿ ਕਿਰਪਾ ਕਰਿ ਕੈ ਬਖਸਿ ਲੈਹੁ ਹਉ ਪਾਪੀ ਵਡ ਗੁਨਹਗਾਰੁ ॥
ਤੂੰ ਮਿਹਰ ਕਰ ਕੇ ਆਪ ਹੀ ਬਖ਼ਸ਼ ਲੈ, ਮੈਂ ਪਾਪੀ ਹਾਂ, ਗੁਨਾਹਗਾਰ ਹਾਂ ।
O Lord, please be merciful and forgive me; I am a sinner, a great offender.
ਹਰਿ ਜੀਉ ਲੇਖੈ ਵਾਰ ਨ ਆਵਈ ਤੂੰ ਬਖਸਿ ਮਿਲਾਵਣਹਾਰੁ ॥
ਹੇ ਪ੍ਰਭੂ ਜੀ! (ਮੇਰੇ ਕੀਤੇ ਕਰਮਾਂ ਦੇ) ਲੇਖੇ ਦੀ ਰਾਹੀਂ ਤਾਂ (ਬਖ਼ਸ਼ਸ਼ ਹਾਸਲ ਕਰਨ ਦੀ ਮੇਰੀ) ਵਾਰੀ ਹੀ ਨਹੀਂ ਆ ਸਕਦੀ, ਤੂੰ (ਮੇਰੀਆਂ ਭੁੱਲਾਂ) ਬਖ਼ਸ਼ ਕੇ (ਮੈਨੂੰ ਆਪਣੇ ਚਰਨਾਂ ਵਿਚ) ਮਿਲਾਣ ਦੀ ਸਮਰਥਾ ਵਾਲਾ ਹੈਂ ।
O Dear Lord, if You made an account of my mistakes, my turn to be forgiven would not even come. Please forgive me, and unite me with Yourself.
ਗੁਰ ਤੁਠੈ ਹਰਿ ਪ੍ਰਭੁ ਮੇਲਿਆ ਸਭ ਕਿਲਵਿਖ ਕਟਿ ਵਿਕਾਰ ॥
ਹੇ ਭਾਈ! (ਜਿਸ ਉੱਤੇ ਪ੍ਰਭੂ ਦੀ ਮਿਹਰ ਹੋਈ, ਉਸ ਦੇ ਅੰਦਰੋਂ) ਸਾਰੇ ਪਾਪ ਵਿਕਾਰ ਕੱਟ ਕੇ ਦਇਆਵਾਨ ਹੋਏ ਗੁਰੂ ਨੇ ਉਸ ਨੂੰ ਹਰਿ-ਪ੍ਰਭੂ ਮਿਲਾ ਦਿੱਤਾ ।
The Guru, in His Pleasure, has united me with the Lord God; He has cut away all my sinful mistakes.
ਜਿਨਾ ਹਰਿ ਹਰਿ ਨਾਮੁ ਧਿਆਇਆ ਜਨ ਨਾਨਕ ਤਿਨ੍ਹ ਜੈਕਾਰੁ ॥੨੯॥
ਹੇ ਦਾਸ ਨਾਨਕ! (ਆਖ—) ਜਿਨ੍ਹਾਂ ਮਨੁੱਖਾਂ ਨੇ ਪਰਮਾਤਮਾ ਦਾ ਨਾਮ ਸਿਮਰਿਆ ਹੈ, ਉਹਨਾਂ ਨੂੰ (ਲੋਕ ਪਰਲੋਕ ਵਿਚ) ਇੱਜ਼ਤ ਮਿਲਦੀ ਆਈ ਹੈ ।੬੯।
Servant Nanak celebrates the victory of those who meditate on the Name of the Lord, Har, Har. ||29||
ਵਿਛੁੜਿ ਵਿਛੁੜਿ ਜੋ ਮਿਲੇ ਸਤਿਗੁਰ ਕੇ ਭੈ ਭਾਇ ॥
ਹੇ ਭਾਈ! (ਅਨੇਕਾਂ ਜਨਮਾਂ ਵਿਚ ਪਰਮਾਤਮਾ ਨਾਲੋਂ) ਮੁੜ ਮੁੜ ਵਿੱਛੁੜ ਕੇ ਜਿਹੜੇ ਮਨੁੱਖ (ਆਖ਼ਰ) ਗੁਰੂ ਦੇ ਡਰ-ਅਦਬ ਵਿਚ ਗੁਰੂ ਦੇ ਪ੍ਰੇਮ ਵਿਚ ਟਿਕ ਗਏ,
Those who have been separated and alienated from the Lord are united with Him again, through the Fear and the Love of the True Guru.
ਜਨਮ ਮਰਣ ਨਿਹਚਲੁ ਭਏ ਗੁਰਮੁਖਿ ਨਾਮੁ ਧਿਆਇ ॥
ਉਹ ਗੁਰੂ ਦੀ ਰਾਹੀਂ ਪਰਮਾਤਮਾ ਦਾ ਨਾਮ ਸਿਮਰ ਸਿਮਰ ਕੇ ਜਨਮ ਮਰਨ ਦੇ ਗੇੜ ਵਲੋਂ ਅਡੋਲ ਹੋ ਗਏ ।
They escape the cycle of birth and death, and, as Gurmukh, they meditate on the Naam, the Name of the Lord.
ਗੁਰ ਸਾਧੂ ਸੰਗਤਿ ਮਿਲੈ ਹੀਰੇ ਰਤਨ ਲਭੰਨ੍ਹਿ ॥
ਹੇ ਨਾਨਕ! ਜਿਨ੍ਹਾਂ ਮਨੁੱਖਾਂ ਨੂੰ ਸਾਧੂ ਗੁਰੂ ਦੀ ਸੰਗਤਿ ਹਾਸਲ ਹੋ ਜਾਂਦੀ ਹੈ, ਉਹ (ਉਸ ਸੰਗਤਿ ਵਿਚੋਂ) ਪਰਮਾਤਮਾ ਦੇ ਕੀਮਤੀ ਆਤਮਕ ਗੁਣ ਲੱਭ ਲੈਂਦੇ ਹਨ ।
Joining the Saadh Sangat, the Guru's Congregation, the diamonds and jewels are obtained.
ਨਾਨਕ ਲਾਲੁ ਅਮੋਲਕਾ ਗੁਰਮੁਖਿ ਖੋਜਿ ਲਹੰਨ੍ਹਿ ॥੩੦॥
ਪਰਮਾਤਮਾ ਦਾ ਅੱਤ ਕੀਮਤੀ ਨਾਮ-ਹੀਰਾ ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ (ਸੰਗਤਿ ਵਿਚੋਂ) ਖੋਜ ਕੇ ਹਾਸਲ ਕਰ ਲੈਂਦੇ ਹਨ ।੩੦।
O Nanak, the jewel is priceless; the Gurmukhs seek and find it. ||30||
ਮਨਮੁਖ ਨਾਮੁ ਨ ਚੇਤਿਓ ਧਿਗੁ ਜੀਵਣੁ ਧਿਗੁ ਵਾਸੁ ॥
ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖਾਂ ਨੇ ਪਰਮਾਤਮਾ ਦਾ ਨਾਮ ਨਹੀਂ ਸਿਮਰਿਆ, ਉਹਨਾਂ ਦਾ ਜੀਊਣਾ ਫਿਟਕਾਰ-ਜੋਗ, ਉਹਨਾਂ ਦਾ ਜਗਤ-ਵਸੇਬਾ ਫਿਟਕਾਰ-ਜੋਗ ਹੀ ਰਹਿੰਦਾ ਹੈ ।
The self-willed manmukhs do not even think of the Naam. Cursed are their lives, and cursed are their homes.
ਜਿਸ ਦਾ ਦਿਤਾ ਖਾਣਾ ਪੈਨਣਾ ਸੋ ਮਨਿ ਨ ਵਸਿਓ ਗੁਣਤਾਸੁ ॥
ਉਹਨਾਂ ਦੇ ਮਨ ਵਿਚ ਗੁਣਾਂ ਦਾ ਖ਼ਜ਼ਾਨਾ ਉਹ ਪ੍ਰਭੂ ਨਹੀਂ ਟਿਕਿਆ, ਜਿਸ ਦਾ ਦਿੱਤਾ ਅੰਨ ਅਤੇ ਕੱਪੜਾ ਉਹ ਵਰਤਦੇ ਰਹਿੰਦੇ ਹਨ । ਉਹਨਾਂ ਦਾ ਇਹ ਮਨ (ਕਦੇ) ਗੁਰੂ ਦੇ ਸ਼ਬਦ ਵਿਚ ਨਹੀਂ ਜੁੜਦਾ ।
That Lord who gives them so much to eat and wear - they do not enshrine that Lord, the Treasure of Virtue, in their minds.
ਇਹੁ ਮਨੁ ਸਬਦਿ ਨ ਭੇਦਿਓ ਕਿਉ ਹੋਵੈ ਘਰ ਵਾਸੁ ॥
ਉਹਨਾਂ ਦਾ ਇਹ ਮਨ (ਕਦੇ) ਗੁਰੂ ਦੇ ਸ਼ਬਦ ਵਿਚ ਨਹੀਂ ਜੁੜਦਾ । ਫਿਰ ਉਹਨਾਂ ਨੂੰ ਪ੍ਰਭੂ-ਚਰਨਾਂ ਦਾ ਨਿਵਾਸ ਕਿਵੇਂ ਹਾਸਲ ਹੋਵੇ?
This mind is not pierced by the Word of the Shabad; how can it come to dwell in its true home?
ਮਨਮੁਖੀਆ ਦੋਹਾਗਣੀ ਆਵਣ ਜਾਣਿ ਮੁਈਆਸੁ ॥
ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੀਆਂ ਜੀਵ-ਇਸਤ੍ਰੀਆਂ ਬਦ-ਨਸੀਬ ਹੀ ਰਹਿੰਦੀਆਂ ਹਨ, ਉਹ ਜਨਮ-ਮਰਨ ਦੇ ਗੇੜ ਵਿਚ ਪਈਆਂ ਰਹਿੰਦੀਆਂ ਹਨ, ਉਹ ਸਦਾ ਆਤਮਕ ਮੌਤੇ ਮਰੀਆਂ ਰਹਿੰਦੀਆਂ ਹਨ ।
The self-willed manmukhs are like discarded brides, ruined by coming and going in the cycle of reincarnation.
ਗੁਰਮੁਖਿ ਨਾਮੁ ਸੁਹਾਗੁ ਹੈ ਮਸਤਕਿ ਮਣੀ ਲਿਖਿਆਸੁ ॥
ਹੇ ਭਾਈ! ਜਿਹੜੀਆਂ ਜੀਵ-ਇਸਤ੍ਰੀਆਂ ਗੁਰੂ ਦੇ ਸਨਮੁਖ ਹਨ (ਉਹਨਾਂ ਦੇ ਹਿਰਦੇ ਵਿਚ ਵੱਸਦਾ ਹਰਿ-) ਨਾਮ ਉਹਨਾਂ ਦੇ ਸਿਰ ਉਤੇ ਸੁਹਾਗ ਹੈ, ਉਹਨਾਂ ਦੇ ਮੱਥੇ ਉਤੇ ਟਿੱਕਾ ਲੱਗਾ ਹੋਇਆ ਹੈ ।
The Gurmukhs are embellished and exalted by the Naam, the Name of the Lord; the jewel of destiny is engraved upon their foreheads.
ਹਰਿ ਹਰਿ ਨਾਮੁ ਉਰਿ ਧਾਰਿਆ ਹਰਿ ਹਿਰਦੈ ਕਮਲ ਪ੍ਰਗਾਸੁ ॥
ਗੁਰੂ ਦੇ ਸਨਮੁਖ ਰਹਿਣ ਵਾਲੀਆਂ ਨੇ ਪਰਮਾਤਮਾ ਦਾ ਨਾਮ ਸਦਾ ਆਪਣੇ ਹਿਰਦੇ ਵਿਚ ਵਸਾਇਆ ਹੁੰਦਾ ਹੈ ਉਹਨਾਂ ਦੇ ਹਿਰਦੇ ਦਾ ਕੌਲ-ਫੁੱਲ ਖਿੜਿਆ ਰਹਿੰਦਾ ਹੈ ।
They enshrine the Name of the Lord, Har, Har, within their hearts; the Lord illumines their heart-lotus.
ਸਤਿਗੁਰੁ ਸੇਵਨਿ ਆਪਣਾ ਹਉ ਸਦ ਬਲਿਹਾਰੀ ਤਾਸੁ ॥
ਉਹ ਜੀਵ-ਇਸਤ੍ਰੀਆਂ ਸਦਾ ਆਪਣੇ ਗੁਰੂ ਦੀ ਸਰਨ ਪਈਆਂ ਰਹਿੰਦੀਆਂ ਹਨ । ਮੈਂ ਉਹਨਾਂ ਤੋਂ ਸਦਾ ਸਦਕੇ ਹਾਂ ।
I am forever a sacrifice to those who serve their True Guru.
ਨਾਨਕ ਤਿਨ ਮੁਖ ਉਜਲੇ ਜਿਨ ਅੰਤਰਿ ਨਾਮੁ ਪ੍ਰਗਾਸੁ ॥੩੧॥
ਹੇ ਨਾਨਕ! (ਆਖ—) ਜਿਨ੍ਹਾਂ ਦੇ ਹਿਰਦੇ ਵਿਚ (ਪਰਮਾਤਮਾ ਦਾ) ਨਾਮ (ਆਤਮਕ ਜੀਵਨ ਦਾ) ਚਾਨਣ (ਕਰੀ ਰੱਖਦਾ) ਹੈ ਉਹਨਾਂ ਦੇ ਮੂੰਹ (ਲੋਕ ਪਰਲੋਕ ਵਿਚ) ਰੌਸ਼ਨ ਰਹਿੰਦੇ ਹਨ ।੩੧।
O Nanak, radiant and bright are the faces of those whose inner beings are illuminated with the Light of the Naam. ||31||
ਸਬਦਿ ਮਰੈ ਸੋਈ ਜਨੁ ਸਿਝੈ ਬਿਨੁ ਸਬਦੈ ਮੁਕਤਿ ਨ ਹੋਈ ॥
ਹੇ ਭਾਈ! (ਜਿਹੜਾ ਮਨੁੱਖ ਗੁਰੂ ਦੇ) ਸ਼ਬਦ ਦੀ ਰਾਹੀਂ (ਵਿਕਾਰਾਂ ਵਲੋਂ) ਮਰਦਾ ਹੈ ਉਹ ਮਨੁੱਖ ਹੀ (ਜ਼ਿੰਦਗੀ ਵਿਚ) ਕਾਮਯਾਬ ਹੁੰਦਾ ਹੈ । (ਗੁਰੂ ਦੇ) ਸ਼ਬਦ ਤੋਂ ਬਿਨਾ ਵਿਕਾਰਾਂ ਤੋਂ ਖ਼ਲਾਸੀ ਨਹੀਂ ਹੁੰਦੀ ।
Those who die in the Word of the Shabad are saved. Without the Shabad, no one is liberated.
ਭੇਖ ਕਰਹਿ ਬਹੁ ਕਰਮ ਵਿਗੁਤੇ ਭਾਇ ਦੂਜੈ ਪਰਜ ਵਿਗੋਈ ॥
ਜਿਹੜੇ ਮਨੁੱਖ ਨਿਰੇ ਵਿਖਾਵੇ ਦੇ ਧਾਰਮਿਕ ਪਹਿਰਾਵੇ ਹਨ ਅਤੇ ਵਿਖਾਵੇ ਦੇ ਹੀ ਧਾਰਮਿਕ ਕਰਮ ਕਰਦੇ ਹਨ, ਉਹ ਖ਼ੁਆਰ ਹੁੰਦੇ ਰਹਿੰਦੇ ਹਨ । ਹੇ ਭਾਈ! ਮਾਇਆ ਦੇ ਮੋਹ ਵਿਚ ਫਸੇ ਰਹਿ ਕੇ ਦੁਨੀਆ ਖ਼ੁਆਰ ਹੁੰਦੀ ਹੈ ।
They wear religious robes and perform all sorts of rituals, but they are ruined; in the love of duality, their world is ruined.
ਨਾਨਕ ਬਿਨੁ ਸਤਿਗੁਰ ਨਾਉ ਨ ਪਾਈਐ ਜੇ ਸਉ ਲੋਚੈ ਕੋਈ ॥੩੨॥
ਹੇ ਨਾਨਕ! (ਆਖ—ਹੇ ਭਾਈ!) ਗੁਰੂ ਦੀ ਸਰਨ ਪੈਣ ਤੋਂ ਬਿਨਾ ਪਰਮਾਤਮਾ ਦਾ ਨਾਮ ਨਹੀਂ ਮਿਲਦਾ, ਭਾਵੇਂ ਕੋਈ ਮਨੁੱਖ ਸੌ ਵਾਰੀ ਤਾਂਘ ਪਿਆ ਕਰੇ ।੩੨।
O Nanak, without the True Guru, the Name is not obtained, even though one may long for it hundreds of times. ||32||
ਹਰਿ ਕਾ ਨਾਉ ਅਤਿ ਵਡ ਊਚਾ ਊਚੀ ਹੂ ਊਚਾ ਹੋਈ ॥
ਹੇ ਭਾਈ! ਪਰਮਾਤਮਾ ਦਾ ਨਾਮਣਾ ਬਹੁਤ ਵੱਡਾ ਹੈ, ਬੇਅੰਤ ਉੱਚਾ ਹੈ ।
The Name of the Lord is utterly great, lofty and high, the highest of the high.
ਅਪੜਿ ਕੋਇ ਨ ਸਕਈ ਜੇ ਸਉ ਲੋਚੈ ਕੋਈ ॥
ਭਾਵੇਂ ਕੋਈ ਮਨੁੱਖ ਸੌ ਵਾਰੀ ਤਾਂਘ ਕਰੇ, ਉਸ ਦੇ ਨਾਮਣੇ ਤਕ ਕੋਈ ਪਹੁੰਚ ਨਹੀਂ ਸਕਦਾ । ਹਰੇਕ ਸਾਧੂ ਧਾਰਮਿਕ ਪਹਿਰਾਵਾ ਪਹਿਨ ਕੇ ਤਾਂ ਪਿਆ ਫਿਰਦਾ ਹੈ ।
No one can climb up to it, even though one may long for it, hundreds of times.
ਮੁਖਿ ਸੰਜਮ ਹਛਾ ਨ ਹੋਵਈ ਕਰਿ ਭੇਖ ਭਵੈ ਸਭ ਕੋਈ ॥
ਇੰਦ੍ਰਿਆਂ ਨੂੰ ਵੱਸ ਕਰਨ ਦੀਆਂ ਨਿਰੀਆਂ ਜ਼ਬਾਨੀ ਗੱਲਾਂ ਕੀਤਿਆਂ ਕੋਈ ਮਨੁੱਖ ਸੁੱਚੇ ਜੀਵਨ ਵਾਲਾ ਨਹੀਂ ਬਣ ਜਾਂਦਾ ।
Speaking about self-discipline, no one become pure; everyone walks around wearing religious robes.
ਗੁਰ ਕੀ ਪਉੜੀ ਜਾਇ ਚੜੈ ਕਰਮਿ ਪਰਾਪਤਿ ਹੋਈ ॥
ਗੁਰੂ ਦੀ (ਦੱਸੀ ਹੋਈ) ਪੌੜੀ (ਜਿਸ ਦੀ ਸਹਾਇਤਾ ਨਾਲ ਮਨੁੱਖ ਪ੍ਰਭੂ ਦੇ ਚਰਨਾਂ ਤਕ) ਜਾ ਪਹੁੰਚਦਾ ਹੈ, (ਪਰ ਇਹ ‘ਗੁਰ ਕੀ ਪਉੜੀ’ ਪਰਮਾਤਮਾ ਦੀ) ਮਿਹਰ ਨਾਲ ਹੀ ਮਿਲਦੀ ਹੈ ।
Those blessed by the karma of good deeds go and climb the ladder of the Guru.
ਅੰਤਰਿ ਆਇ ਵਸੈ ਗੁਰ ਸਬਦੁ ਵੀਚਾਰੈ ਕੋਇ ॥
ਹੇ ਭਾਈ! ਜਿਹੜਾ ਕੋਈ ਮਨੁੱਖ ਗੁਰੂ ਦੇ ਸ਼ਬਦ ਨੂੰ ਆਪਣੇ ਮਨ ਵਿਚ ਵਸਾਂਦਾ ਹੈ ਉਸ ਦੇ ਅੰਦਰ ਪਰਮਾਤਮਾ ਆ ਵੱਸਦਾ ਹੈ ।
The Lord comes and dwells within that one who contemplates the Word of the Guru's Shabad.
ਨਾਨਕ ਸਬਦਿ ਮਰੈ ਮਨੁ ਮਾਨੀਐ ਸਾਚੇ ਸਾਚੀ ਸੋਇ ॥੩੩॥
ਹੇ ਨਾਨਕ! (ਜਿਹੜਾ ਮਨੁੱਖ ਗੁਰੂ ਦੇ) ਸ਼ਬਦ ਦੀ ਰਾਹੀਂ (ਵਿਕਾਰਾਂ ਵਲੋਂ) ਮਰਦਾ ਹੈ, ਉਸ ਦਾ ਮਨ (ਪਰਮਾਤਮਾ ਦੀ ਯਾਦ ਵਿਚ) ਗਿੱਝ ਜਾਂਦਾ ਹੈ, ਸਦਾ-ਥਿਰ ਪ੍ਰਭੂ ਵਿਚ ਲੀਨ ਰਿਹਾਂ ਉਸ ਨੂੰ ਸਦਾ ਕਾਇਮ ਰਹਿਣ ਵਾਲੀ ਸੋਭਾ ਮਿਲਦੀ ਹੈ ।੩੩।
O Nanak, when someone dies in the Word of the Shabad, the mind is pleased and appeased. True is the reputation of those who are true. ||33||
ਮਾਇਆ ਮੋਹੁ ਦੁਖੁ ਸਾਗਰੁ ਹੈ ਬਿਖੁ ਦੁਤਰੁ ਤਰਿਆ ਨ ਜਾਇ ॥
ਹੇ ਭਾਈ! ਮਾਇਆ ਦਾ ਮੋਹ (ਮਨੁੱਖ ਦੀ ਜਿੰਦ ਵਾਸਤੇ) ਦੁੱਖ (ਦਾ ਮੂਲ) ਹੈ (ਮਾਨੋ, ਦੁੱਖਾਂ ਦਾ) ਸਮੁੰਦਰ ਹੈ, ਆਤਮਕ ਮੌਤ ਲਿਆਉਣ ਵਾਲੀ ਜ਼ਹਰ (-ਭਰਿਆ ਸਮੁੰਦਰ) ਹੈ, ਇਸ ਵਿਚੋਂ ਪਾਰ ਲੰਘਣਾ ਬਹੁਤ ਔਖਾ ਹੈ, ਪਾਰ ਲੰਘਿਆ ਨਹੀਂ ਜਾ ਸਕਦਾ ।
Emotional attachment to Maya is a treacherous ocean of pain and poison, which cannot be crossed.
ਮੇਰਾ ਮੇਰਾ ਕਰਦੇ ਪਚਿ ਮੁਏ ਹਉਮੈ ਕਰਤ ਵਿਹਾਇ ॥
‘ਮੇਰਾ (ਧਨ), ਮੇਰਾ (ਧਨ)’ ਆਖਦੇ (ਜੀਵ ਤ੍ਰਿਸ਼ਨਾ ਦੀ ਅੱਗ ਵਿਚ) ਸੜ ਸੜ ਕੇ ਆਤਮਕ ਮੌਤ ਸਹੇੜੀ ਰੱਖਦੇ ਹਨ, ‘ਹਉਂ, ਹਉਂ’ ਕਰਦਿਆਂ (ਜੀਵਾਂ ਦੀ ਉਮਰ) ਗੁਜ਼ਰਦੀ ਹੈ ।
Screaming, "Mine, mine!", they rot and die; they pass their lives in egotism.
ਮਨਮੁਖਾ ਉਰਵਾਰੁ ਨ ਪਾਰੁ ਹੈ ਅਧ ਵਿਚਿ ਰਹੇ ਲਪਟਾਇ ॥
ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖਾਂ ਨੂੰ (ਮੋਹ ਦੇ ਸਮੁੰਦਰ ਦਾ) ਨਾਹ ਉਰਲਾ ਕੰਢਾ ਲੱਭਦਾ ਹੈ ਨਾਂਹ ਪਾਰਲਾ ਕੰਢਾ । (ਇਸ ਸਮੁੰਦਰ ਦੇ) ਅੱਧ ਵਿਚ ਹੀ (ਗੋਤੇ ਖਾਂਦੇ ਮੋਹ ਨਾਲ) ਚੰਬੜੇ ਰਹਿੰਦੇ ਹਨ ।
The self-willed manmukhs are in limbo, neither on this side, nor the other; they are stuck in the middle.
ਜੋ ਧੁਰਿ ਲਿਖਿਆ ਸੁ ਕਮਾਵਣਾ ਕਰਣਾ ਕਛੂ ਨ ਜਾਇ ॥
ਪਰ ਜੀਵ ਭੀ ਕੀਹ ਕਰਨ? ਪਿਛਲੇ ਕੀਤੇ ਕਰਮਾਂ ਦੇ ਸੰਸਕਾਰਾਂ ਅਨੁਸਾਰ) ਧੁਰ ਦਰਗਾਹ ਤੋਂ ਜਿਹੜਾ ਲੇਖ (ਜੀਵ ਦੇ ਮੱਥੇ ਉੱਤੇ) ਲਿਖਿਆ ਜਾਂਦਾ ਹੈ, ਉਹ ਲੇਖ ਕਮਾਣਾ ਹੀ ਪੈਂਦਾ ਹੈ (ਆਪਣੀ ਅਕਲ ਦੇ ਆਸਰੇ ਉਸ ਲੇਖ ਤੋਂ ਬਚਣ ਲਈ) ਕੋਈ ਉੱਦਮ ਨਹੀਂ ਕੀਤਾ ਜਾ ਸਕਦਾ ।
They act as they are pre-destined; they cannot do anything else.
ਗੁਰਮਤੀ ਗਿਆਨੁ ਰਤਨੁ ਮਨਿ ਵਸੈ ਸਭੁ ਦੇਖਿਆ ਬ੍ਰਹਮੁ ਸੁਭਾਇ ॥
ਗੁਰੂ ਦੀ ਮਤਿ ਤੁਰ ਕੇ (ਜਿਸ ਮਨੁੱਖ ਦੇ) ਮਨ ਵਿਚ ਪਰਮਾਤਮਾ ਨਾਲ ਬਣੀ ਡੰੂਘੀ ਸਾਂਝ (ਦਾ) ਰਤਨ ਆ ਵੱਸਦਾ ਹੈ, ਪ੍ਰਭੂ-ਪ੍ਰੇਮ ਦੀ ਰਾਹੀਂ ਉਹ ਮਨੁੱਖ ਸਾਰੀ ਲੁਕਾਈ ਵਿਚ ਪ੍ਰਭੂ ਨੂੰ ਹੀ ਵੇਖਦਾ ਹੈ ।
Following the Guru's Teachings, the jewel of spiritual wisdom abides in the mind, and then God is easily seen in all.
ਨਾਨਕ ਸਤਿਗੁਰਿ ਬੋਹਿਥੈ ਵਡਭਾਗੀ ਚੜੈ ਤੇ ਭਉਜਲਿ ਪਾਰਿ ਲੰਘਾਇ ॥੩੪॥
ਹੇ ਨਾਨਕ! ਵੱਡੇ ਭਾਗਾਂ ਨਾਲ ਹੀ (ਕੋਈ ਮਨੁੱਖ) ਗੁਰੂ-ਜਹਾਜ਼ ਵਿਚ ਸਵਾਰ ਹੁੰਦਾ ਹੈ (ਤੇ, ਜਿਹੜੇ ਮਨੁੱਖ ਗੁਰੂ-ਜਹਾਜ਼ ਵਿਚ ਚੜ੍ਹਦੇ ਹਨ, ਗੁਰੂ ਦੇ ਦੱਸੇ ਰਾਹ ਉਤੇ ਤੁਰਦੇ ਹਨ) ਉਹਨਾਂ ਸੰਸਾਰ-ਸਮੁੰਦਰ ਵਿਚ (ਡੁੱਬਦਿਆਂ ਨੂੰ ਗੁਰੂ) ਪਾਰ ਲੰਘਾ ਲੈਂਦਾ ਹੈ ।੩੪।
O Nanak, the very fortunate ones embark on the Boat of the True Guru; they are carried across the terrifying world-ocean. ||34||
ਬਿਨੁ ਸਤਿਗੁਰ ਦਾਤਾ ਕੋ ਨਹੀ ਜੋ ਹਰਿ ਨਾਮੁ ਦੇਇ ਆਧਾਰੁ ॥
ਹੇ ਭਾਈ! ਗੁਰੂ ਤੋਂ ਬਿਨਾ (ਪਰਮਾਤਮਾ ਦੇ ਨਾਮ ਦੀ) ਦਾਤਿ ਦੇਣ ਵਾਲਾ ਹੋਰ ਕੋਈ ਨਹੀਂ ਹੈ, ਉਹ ਗੁਰੂ ਹੀ ਪਰਮਾਤਮਾ ਦਾ ਨਾਮ (ਜਿੰਦ ਲਈ) ਆਸਰਾ ਦੇਂਦਾ ਹੈ ।
Without the True Guru, there is no giver who can bestow the Support of the Lord's Name.
ਗੁਰ ਕਿਰਪਾ ਤੇ ਨਾਉ ਮਨਿ ਵਸੈ ਸਦਾ ਰਹੈ ਉਰਿ ਧਾਰਿ ॥
ਗੁਰੂ ਦੀ ਕਿਰਪਾ ਨਾਲ ਪਰਮਾਤਮਾ ਦਾ ਨਾਮ (ਮਨੁੱਖ ਦੇ) ਮਨ ਵਿਚ ਆ ਵੱਸਦਾ ਹੈ, (ਮਨੁੱਖ ਹਰਿ-ਨਾਮ ਨੂੰ ਆਪਣੇ) ਹਿਰਦੇ ਵਿਚ ਵਸਾਈ ਰੱਖਦਾ ਹੈ ।
By Guru's Grace, the Name comes to dwell in the mind; keep it enshrined in your heart.
ਤਿਸਨਾ ਬੁਝੈ ਤਿਪਤਿ ਹੋਇ ਹਰਿ ਕੈ ਨਾਇ ਪਿਆਰਿ ॥
ਹਰੀ ਦੇ ਨਾਮ ਦੀ ਰਾਹੀਂ, ਹਰੀ ਦੇ ਪਿਆਰ ਦੀ ਰਾਹੀਂ (ਮਨੁੱਖ ਦੇ ਅੰਦਰੋਂ) ਤ੍ਰਿਸ਼ਨਾ (ਦੀ ਅੱਗ) ਬੁੱਝ ਜਾਂਦੀ ਹੈ, (ਮਨੁੱਖ ਦੇ ਅੰਦਰ ਮਾਇਆ ਵਲੋਂ) ਤ੍ਰਿਪਤੀ ਹੋ ਜਾਂਦੀ ਹੈ ।
The fire of desire is extinguished, and one finds satisfaction, through the Love of the Name of the Lord.
ਨਾਨਕ ਗੁਰਮੁਖਿ ਪਾਈਐ ਹਰਿ ਅਪਨੀ ਕਿਰਪਾ ਧਾਰਿ ॥੩੫॥
ਹੇ ਨਾਨਕ! ਗੁਰੂ ਦੀ ਸਰਨ ਪਿਆਂ (ਪਰਮਾਤਮਾ ਦਾ ਨਾਮ) ਪ੍ਰਾਪਤ ਹੋ ਜਾਂਦਾ ਹੈ । (ਗੁਰੂ ਦੀ ਸਰਨ ਪਿਆਂ) ਪਰਮਾਤਮਾ (ਸੇਵਕ ਉੱਤੇ) ਆਪਣੀ ਮਿਹਰ ਕਰਦਾ ਹੈ ।੩੫।
O Nanak, the Gurmukh finds the Lord, when He showers His Mercy. ||35||
ਬਿਨੁ ਸਬਦੈ ਜਗਤੁ ਬਰਲਿਆ ਕਹਣਾ ਕਛੂ ਨ ਜਾਇ ॥
ਹੇ ਭਾਈ! ਗੁਰੂ ਦੇ ਸ਼ਬਦ ਤੋਂ ਵਾਂਜਿਆਂ ਰਹਿ ਕੇ ਜਗਤ (ਮਾਇਆ ਦੇ ਪਿੱਛੇ) ਝੱਲਾ ਹੋਇਆ ਫਿਰਦਾ ਹੈ, ਕਿਸੇ ਦੀ ਕੋਈ ਪੇਸ਼ ਨਹੀਂ ਜਾਂਦੀ ।
Without the Shabad, the world is so insane, that it cannot even be described.
ਹਰਿ ਰਖੇ ਸੇ ਉਬਰੇ ਸਬਦਿ ਰਹੇ ਲਿਵ ਲਾਇ ॥
ਜਿਨ੍ਹਾਂ ਦੀ ਰੱਖਿਆ ਪਰਮਾਤਮਾ ਨੇ ਆਪ ਕੀਤੀ, ਉਹ (ਮਾਇਆ ਦੇ ਅਸਰ ਤੋਂ) ਬਚ ਗਏ, ਉਹ ਮਨੁੱਖ ਗੁਰੂ ਦੇ ਸ਼ਬਦ ਵਿਚ ਸੁਰਤਿ ਜੋੜੀ ਰੱਖਦੇ ਹਨ ।
Those who are protected by the Lord are saved; they remain lovingly attuned to the Word of the Shabad.
ਨਾਨਕ ਕਰਤਾ ਸਭ ਕਿਛੁ ਜਾਣਦਾ ਜਿਨਿ ਰਖੀ ਬਣਤ ਬਣਾਇ ॥੩੬॥
ਹੇ ਨਾਨਕ! ਜਿਸ (ਕਰਤਾਰ) ਨੇ ਇਹ ਸਾਰੀ ਮਰਯਾਦਾ ਕਾਇਮ ਕਰ ਰੱਖੀ ਹੈ, ਉਹ ਹੀ ਇਸ ਸਾਰੇ ਭੇਤ ਨੂੰ ਜਾਣਦਾ ਹੈ ।੩੬।
O Nanak, the Creator who made this making knows everything. ||36||
ਹੋਮ ਜਗ ਸਭਿ ਤੀਰਥਾ ਪੜ੍ਹਿ ਪੰਡਿਤ ਥਕੇ ਪੁਰਾਣ ॥
ਹੇ ਭਾਈ! ਪੰਡਿਤ ਲੋਕ ਹਵਨ ਕਰ ਕੇ, ਜੱਗ ਕਰ ਕੇ, ਸਾਰੇ ਤੀਰਥ-ਇਸ਼ਨਾਨ ਕਰ ਕੇ, ਪੁਰਾਣ (ਆਦਿਕ ਧਰਮ-ਪੁਸਤਕ) ਪੜ੍ਹ ਕੇ ਥੱਕ ਜਾਂਦੇ ਹਨ,
The Pandits, the religious scholars, have grown weary of making fire-offerings and sacrifices, making pilgrimages to all the sacred shrines, and reading the Puraanas.
ਬਿਖੁ ਮਾਇਆ ਮੋਹੁ ਨ ਮਿਟਈ ਵਿਚਿ ਹਉਮੈ ਆਵਣੁ ਜਾਣੁ ॥
ਆਤਮਕ ਮੌਤ ਲਿਆਉਣ ਵਾਲੀ ਮਾਇਆ-ਜ਼ਹਰ ਦਾ ਮੋਹ (ਉਹਨਾਂ ਦੇ ਅੰਦਰੋਂ) ਮਿਟਦਾ ਨਹੀਂ, ਹਉਮੈ ਵਿਚ (ਫਸੇ ਰਹਿਣ ਦੇ ਕਾਰਣ ਉਹਨਾਂ ਦਾ) ਜਨਮ ਮਰਨ (ਦਾ ਗੇੜ ਬਣਿਆ ਰਹਿੰਦਾ ਹੈ) ।
But they cannot get rid of the poison of emotional attachment to Maya; they continue to come and go in egotism.
ਸਤਿਗੁਰ ਮਿਲਿਐ ਮਲੁ ਉਤਰੀ ਹਰਿ ਜਪਿਆ ਪੁਰਖੁ ਸੁਜਾਣੁ ॥
ਪਰ, ਹੇ ਭਾਈ! ਜੇ ਗੁਰੂ ਮਿਲ ਪਏ (ਤਾਂ ਗੁਰੂ ਦੀ ਸਰਨ ਪੈ ਕੇ ਜਿਸ ਮਨੁੱਖ ਨੇ) ਅੰਤਰਜਾਮੀ ਅਕਾਲ ਪੁਰਖ ਦਾ ਨਾਮ ਜਪਿਆ (ਉਸ ਦੇ ਅੰਦਰੋਂ ਵਿਕਾਰਾਂ ਦੀ) ਮੈਲ ਲਹਿ ਗਈ ।
Meeting with the True Guru, one's filth is washed off, meditating on the Lord, the Primal Being, the All-knowing One.
ਜਿਨਾ ਹਰਿ ਹਰਿ ਪ੍ਰਭੁ ਸੇਵਿਆ ਜਨ ਨਾਨਕੁ ਸਦ ਕੁਰਬਾਣੁ ॥੩੭॥
ਦਾਸ ਨਾਨਕ ਉਹਨਾਂ ਮਨੁੱਖਾਂ ਤੋਂ ਸਦਾ ਸਦਕੇ ਜਾਂਦਾ ਹੈ, ਜਿਨ੍ਹਾਂ ਨੇ ਸਦਾ ਪਰਮਾਤਮਾ ਦੀ ਸੇਵਾ ਭਗਤੀ ਕੀਤੀ ।੩੭।
Servant Nanak is forever a sacrifice to those who serve their Lord God. ||37||
ਮਾਇਆ ਮੋਹੁ ਬਹੁ ਚਿਤਵਦੇ ਬਹੁ ਆਸਾ ਲੋਭੁ ਵਿਕਾਰ ॥
ਹੇ ਭਾਈ! (ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ) ਸਦਾ ਮਾਇਆ ਦਾ ਮੋਹ ਹੀ ਚੇਤੇ ਕਰਦੇ ਰਹਿੰਦੇ ਹਨ, ਅਨੇਕਾਂ ਆਸਾਂ ਬਣਾਂਦੇ ਰਹਿੰਦੇ ਹਨ, ਲੋਭ ਚਿਤਵਦੇ ਹਨ, ਵਿਕਾਰ ਚਿਤਵਦੇ ਰਹਿੰਦੇ ਹਨ ।
Mortals give great thought to Maya and emotional attachment; they harbor great hopes, in greed and corruption.
ਮਨਮੁਖਿ ਅਸਥਿਰੁ ਨਾ ਥੀਐ ਮਰਿ ਬਿਨਸਿ ਜਾਇ ਖਿਨ ਵਾਰ ॥
(ਤਾਹੀਏਂ) ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ (ਕਦੇ) ਅਡੋਲ-ਚਿੱਤ ਨਹੀਂ ਹੁੰਦਾ, ਉਹ ਹਰ ਵੇਲੇ ਆਤਮਕ ਮੌਤੇ ਮਰਦਾ ਰਹਿੰਦਾ ਹੈ ।
The self-willed manmukhs do not become steady and stable; they die and are gone in an instant.
ਵਡ ਭਾਗੁ ਹੋਵੈ ਸਤਿਗੁਰੁ ਮਿਲੈ ਹਉਮੈ ਤਜੈ ਵਿਕਾਰ ॥
ਜਿਸ ਮਨੁੱਖ ਦੀ ਕਿਸਮਤ ਜਾਗ ਪਏ, ਉਸ ਨੂੰ ਗੁਰੂ ਮਿਲ ਪੈਂਦਾ ਹੈ, ਉਹ ਮਨੁੱਖ ਹਉਮੈ ਤਿਆਗ ਦੇਂਦਾ ਹੈ, ਵਿਕਾਰ ਛੱਡ ਦੇਂਦਾ ਹੈ ।
Only those who are blessed with great good fortune meet the True Guru, and leave behind their egotism and corruption.
ਹਰਿ ਨਾਮਾ ਜਪਿ ਸੁਖੁ ਪਾਇਆ ਜਨ ਨਾਨਕ ਸਬਦੁ ਵੀਚਾਰ ॥੩੮॥
ਹੇ ਨਾਨਕ! ਜਿਹੜੇ ਮਨੁੱਖਾਂ ਨੇ ਗੁਰੂ ਦੇ ਸ਼ਬਦ ਨੂੰ (ਆਪਣੀ) ਸੋਚ ਦਾ ਧੁਰਾ ਬਣਾ ਲਿਆ, ਉਹ ਪਰਮਾਤਮਾ ਦਾ ਨਾਮ ਜਪ ਕੇ ਆਤਮਕ ਆਨੰਦ ਮਾਣਨ ਲੱਗ ਪਏ ।੩੮।
Chanting the Name of the Lord, they find peace; servant Nanak contemplates the Word of the Shabad. ||38||
ਬਿਨੁ ਸਤਿਗੁਰ ਭਗਤਿ ਨ ਹੋਵਈ ਨਾਮਿ ਨ ਲਗੈ ਪਿਆਰੁ ॥
ਹੇ ਭਾਈ! ਗੁਰੂ (ਦੀ ਸਰਨ ਪੈਣ) ਤੋਂ ਬਿਨਾ (ਪਰਮਾਤਮਾ ਦੀ) ਭਗਤੀ ਨਹੀਂ ਹੋ ਸਕਦੀ, (ਪਰਮਾਤਮਾ ਦੇ) ਨਾਮ ਵਿਚ ਪਿਆਰ ਨਹੀਂ ਬਣ ਸਕਦਾ ।
Without the True Guru, there is no devotional worship, and no love of the Naam, the Name of the Lord.
ਜਨ ਨਾਨਕ ਨਾਮੁ ਅਰਾਧਿਆ ਗੁਰ ਕੈ ਹੇਤਿ ਪਿਆਰਿ ॥੩੯॥
ਹੇ ਦਾਸ ਨਾਨਕ! (ਆਖ—ਹੇ ਭਾਈ!) ਗੁਰੂ ਦੇ ਪ੍ਰੇਮ-ਪਿਆਰ ਵਿਚ (ਰਹਿ ਕੇ ਹੀ ਪਰਮਾਤਮਾ ਦਾ ਨਾਮ) ਸਿਮਰਿਆ ਜਾ ਸਕਦਾ ਹੈ ।੩੯।
Servant Nanak worships and adores the Naam, with love and affection for the Guru. ||39||
ਲੋਭੀ ਕਾ ਵੇਸਾਹੁ ਨ ਕੀਜੈ ਜੇ ਕਾ ਪਾਰਿ ਵਸਾਇ ॥
ਹੇ ਭਾਈ! ਜਿੱਥੋਂ ਤਕ ਹੋ ਸਕੇ, ਕਿਸੇ ਲਾਲਚੀ ਮਨੁੱਖ ਦਾ ਇਤਬਾਰ ਨਹੀਂ ਕਰਨਾ ਚਾਹੀਦਾ,
Do not trust greedy people, if you can avoid doing so.
ਅੰਤਿ ਕਾਲਿ ਤਿਥੈ ਧੁਹੈ ਜਿਥੈ ਹਥੁ ਨ ਪਾਇ ॥
(ਲਾਲਚੀ ਮਨੁੱਖ) ਆਖ਼ਰ ਉਸ ਥਾਂ ਧੋਖਾ ਦੇ ਜਾਂਦਾ ਹੈ, ਜਿੱਥੇ ਕੋਈ ਮਦਦ ਨਾਹ ਕਰ ਸਕੇ ।
At the very last moment, they will deceive you there, where no one will be able to lend a helping hand.
ਮਨਮੁਖ ਸੇਤੀ ਸੰਗੁ ਕਰੇ ਮੁਹਿ ਕਾਲਖ ਦਾਗੁ ਲਗਾਇ ॥
ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਨਾਲ (ਜਿਹੜਾ ਮਨੁੱਖ) ਸਾਥ ਬਣਾਈ ਰੱਖਦਾ ਹੈ, (ਉਹ ਭੀ (ਆਪਣੇ) ਮੂੰਹ ਉਤੇ (ਬਦਨਾਮੀ ਦੀ) ਕਾਲਖ ਲਾਂਦਾ ਹੈ (ਬਦਨਾਮੀ ਦਾ) ਦਾਗ਼ ਲਾਂਦਾ ਹੈ ।
Whoever associates with the self-willed manmukhs, will have his face blackened and dirtied.
ਮੁਹ ਕਾਲੇ ਤਿਨ੍ਹ ਲੋਭੀਆਂ ਜਾਸਨਿ ਜਨਮੁ ਗਵਾਇ ॥
ਉਹਨਾਂ ਲਾਲਚੀ ਮਨੁੱਖਾਂ ਦੇ ਮੂੰਹ (ਬਦਨਾਮੀ ਦੀ ਕਾਲਖ ਨਾਲ) ਕਾਲੇ ਹੋਏ ਰਹਿੰਦੇ ਹਨ, ਉਹ ਮਨੁੱਖਾ ਜਨਮ ਵਿਅਰਥ ਗਵਾ ਕੇ (ਜਗਤ ਤੋਂ) ਜਾਂਦੇ ਹਨ ।
Black are the faces of those greedy people; they lose their lives, and leave in disgrace.
ਸਤਸੰਗਤਿ ਹਰਿ ਮੇਲਿ ਪ੍ਰਭ ਹਰਿ ਨਾਮੁ ਵਸੈ ਮਨਿ ਆਇ ॥
ਹੇ ਪ੍ਰਭੂ! (ਆਪਣੀ) ਸਾਧ ਸੰਗਤਿ ਵਿਚ ਮਿਲਾਈ ਰੱਖ (ਸਾਧ ਸੰਗਤਿ ਵਿਚ ਰਿਹਾਂ ਹੀ) ਹਰਿ-ਨਾਮ ਧਨ ਵਿਚ ਵੱਸ ਸਕਦਾ ਹੈ,
O Lord, let me join the Sat Sangat, the True Congregation; may the Name of the Lord God abide in my mind.
ਜਨਮ ਮਰਨ ਕੀ ਮਲੁ ਉਤਰੈ ਜਨ ਨਾਨਕ ਹਰਿ ਗੁਨ ਗਾਇ ॥੪੦॥
ਹੇ ਨਾਨਕ! ਪਰਮਾਤਮਾ ਦੇ ਗੁਣ ਗਾ ਗਾ ਕੇ ਜਨਮ ਮਰਨ ਦੀ ਵਿਕਾਰਾਂ ਦੀ ਮੈਲ (ਮਨ ਤੋਂ) ਲਹਿ ਜਾਂਦੀ ਹੈ ।੪੦।
The filth and pollution of birth and death is washed away, O servant Nanak, singing the Glorious Praises of the Lord. ||40||
ਧੁਰਿ ਹਰਿ ਪ੍ਰਭਿ ਕਰਤੈ ਲਿਖਿਆ ਸੁ ਮੇਟਣਾ ਨ ਜਾਇ ॥
ਹੇ ਭਾਈ! (ਜੀਵ ਦੇ ਪਿਛਲੇ ਕੀਤੇ ਕਰਮਾਂ ਦੇ ਸੰਸਕਾਰਾਂ ਅਨੁਸਾਰ) ਕਰਤਾਰ ਹਰੀ ਪ੍ਰਭੂ ਨੇ ਧੁਰ ਦਰਗਾਹ ਤੋਂ (ਜੀਵ ਦੇ ਮੱਥੇ ਉੱਤੇ ਜੋ ਲੇਖ) ਲਿਖ ਦਿੱਤਾ, ਉਹ ਲੇਖ ਮਿਟਾਇਆ ਨਹੀਂ ਜਾ ਸਕਦਾ ,
Whatever is pre-destined by the Lord God Creator, cannot be erased.
ਜੀਉ ਪਿੰਡੁ ਸਭੁ ਤਿਸ ਦਾ ਪ੍ਰਤਿਪਾਲਿ ਕਰੇ ਹਰਿ ਰਾਇ ॥
ਜਿੰਦ ਇਹ ਸਰੀਰ ਉਸ (ਪਰਮਾਤਮਾ) ਦਾ ਦਿੱਤਾ ਹੋੋਇਆ ਹੈ ਜੋ ਪ੍ਰਭੂ-ਪਾਤਿਸ਼ਾਹ (ਸਭ ਦੀ) ਪਾਲਣਾ ਭੀ ਕਰਦਾ ਹੈ ।
Body and soul are all His. The Sovereign Lord King cherishes all.
ਚੁਗਲ ਨਿੰਦਕ ਭੁਖੇ ਰੁਲਿ ਮੁਏ ਏਨਾ ਹਥੁ ਨ ਕਿਥਾਊ ਪਾਇ ॥
ਚੁਗ਼ਲੀ ਨਿੰਦਾ ਕਰਨ ਵਾਲੇ ਮਨੁੱਖ ਮਾਇਆ ਦੀ ਤ੍ਰਿਸ਼ਨਾ ਵਿਚ ਫਸੇ ਰਹਿ ਕੇ ਦੁਖੀ ਰਹਿ ਕੇ ਆਤਮਕ ਮੌਤ ਸਹੇੜ ਲੈਂਦੇ ਹਨ (ਇਸ ਭੈੜੀ ਦਸ਼ਾ ਵਿਚੋਂ ਨਿਕਲਣ ਲਈ) ਕਿਤੇ ਭੀ ਉਹਨਾਂ ਦਾ ਹੱਥ ਨਹੀਂ ਪੈ ਸਕਦਾ ।
The gossipers and slanderers shall remain hungry and die, rolling in the dust; their hands cannot reach anywhere.
ਬਾਹਰਿ ਪਾਖੰਡ ਸਭ ਕਰਮ ਕਰਹਿ ਮਨਿ ਹਿਰਦੈ ਕਪਟੁ ਕਮਾਇ ॥
(ਅਜਿਹੇ ਮਨੁੱਖ ਆਪਣੇ ਮਨ ਵਿਚ ਹਿਰਦੇ ਵਿਚ ਖੋਟ ਕਮਾ ਕੇ ਬਾਹਰ (ਲੋਕਾਂ ਨੂੰ ਵਿਖਾਣ ਲਈ) ਵਿਖਾਵੇ ਦੇ ਧਾਰਮਿਕ ਕਰਮ ਕਰਦੇ ਰਹਿੰਦੇ ਹਨ ।
Outwardly, they do all the proper deeds, but they are hypocrites; in their minds and hearts, they practice deception and fraud.
ਖੇਤਿ ਸਰੀਰਿ ਜੋ ਬੀਜੀਐ ਸੋ ਅੰਤਿ ਖਲੋਆ ਆਇ ॥
ਇਸ ਸਰੀਰ-ਖੇਤ ਵਿਚ ਜਿਹੜਾ ਭੀ (ਚੰਗਾ ਮੰਦਾ) ਕਰਮ ਬੀਜਿਆ ਜਾਂਦਾ ਹੈ, ਉਹ ਜ਼ਰੂਰ ਪਰਗਟ ਹੋ ਜਾਂਦਾ ਹੈ ।
Whatever is planted in the farm of the body, shall come and stand before them in the end.
ਨਾਨਕ ਕੀ ਪ੍ਰਭ ਬੇਨਤੀ ਹਰਿ ਭਾਵੈ ਬਖਸਿ ਮਿਲਾਇ ॥੪੧॥
ਹੇ ਪ੍ਰਭੂ! ਹੇ ਹਰੀ! (ਤੇਰੇ ਦਾਸ) ਨਾਨਕ ਦੀ (ਤੇਰੇ ਦਰ ਤੇ) ਬੇਨਤੀ ਹੈ ਕਿ ਜਿਵੇਂ ਹੋ ਸਕੇ ਮਿਹਰ ਕਰ ਕੇ (ਜੀਵਾਂ ਨੂੰ ਆਪਣੇ ਚਰਨਾਂ ਵਿਚ) ਜੋੜ ।੪੧।
Nanak offers this prayer: O Lord God, please forgive me, and unite me with Yourself. ||41||
ਮਨ ਆਵਣ ਜਾਣੁ ਨ ਸੁਝਈ ਨਾ ਸੁਝੈ ਦਰਬਾਰੁ ॥
ਹੇ ਮਨ! (ਤੈਨੂੰ) ਜਨਮ ਮਰਨ ਦਾ ਗੇੜ ਨਹੀਂ ਸੁੱਝਦਾ (ਤੈਨੂੰ ਇਹ ਖ਼ਿਆਲ ਨਹੀਂ ਆਉਂਦਾ ਕਿ ਜਨਮ ਮਰਨ ਦੇ ਗੇੜ ਵਿਚ ਪੈਣਾ ਪਏਗਾ), (ਤੈਨੂੰ) ਪ੍ਰਭੂ ਦੀ ਹਜ਼ੂਰੀ ਭੀ ਯਾਦ ਨਹੀਂ ਆਉਂਦੀ ।
The mortal being does not understand the comings and goings of reincarnation; he does not see the Court of the Lord.
ਮਾਇਆ ਮੋਹਿ ਪਲੇਟਿਆ ਅੰਤਰਿ ਅਗਿਆਨੁ ਗੁਬਾਰੁ ॥
ਤੂੰ (ਸਦਾ) ਮਾਇਆ ਦੇ ਮੋਹ ਵਿਚ ਫਸਿਆ ਰਹਿੰਦਾ ਹੈਂ, ਤੇਰੇ ਅੰਦਰ ਆਤਮਕ ਜੀਵਨ ਵਲੋਂ ਬੇ-ਸਮਝੀ ਹੈ, ਆਤਮਕ ਜੀਵਨ ਵਲੋਂ ਘੁੱਪ ਹਨੇਰਾ ਹੈ ।
He is wrapped up in emotional attachment and Maya, and within his being is the darkness of ignorance.
ਤਬ ਨਰੁ ਸੁਤਾ ਜਾਗਿਆ ਸਿਰਿ ਡੰਡੁ ਲਗਾ ਬਹੁ ਭਾਰੁ ॥
ਹੇ ਭਾਈ! (ਮਾਇਆ ਦੇ ਮੋਹ ਦੀ) ਨੀਂਦ ਵਿਚ ਪਿਆ ਮਨੁੱਖ ਤਦੋਂ (ਹੀ) ਹੋਸ਼ ਕਰਦਾ ਹੈ ਜਦੋਂ (ਇਸ ਦੇ) ਸਿਰ ਉੱਤੇ (ਧਰਮਰਾਜ ਦਾ) ਤਕੜਾ ਕਰਾਰਾ ਡੰਡਾ ਵੱਜਦਾ ਹੈ (ਜਦੋਂ ਮੌਤ ਆ ਦਬੋਚਦੀ ਹੈ) ।
The sleeping person wakes, only when he is hit on the head by a heavy club.
ਗੁਰਮੁਖਾਂ ਕਰਾਂ ਉਪਰਿ ਹਰਿ ਚੇਤਿਆ ਸੇ ਪਾਇਨਿ ਮੋਖ ਦੁਆਰੁ ॥
ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਹਰ ਵੇਲੇ ਪਰਮਾਤਮਾ ਨੂੰ ਸਿਮਰਦੇ ਰਹਿੰਦੇ ਹਨ, ਉਸ ਮਾਇਆ ਦੇ ਮੋਹ ਤੋਂ ਖ਼ਲਾਸੀ ਦਾ ਰਸਤਾ ਲੱਭ ਲੈਂਦੇ ਹਨ ।
The Gurmukhs dwell upon the Lord; they find the door of salvation.
ਨਾਨਕ ਆਪਿ ਓਹਿ ਉਧਰੇ ਸਭ ਕੁਟੰਬ ਤਰੇ ਪਰਵਾਰ ॥੪੨॥
ਹੇ ਨਾਨਕ!ਉਹ ਆਪ (ਭੀ ਵਿਕਾਰਾਂ ਵਿਚ ਗਲਣੋਂ) ਬਚ ਜਾਂਦੇ ਹਨ, ਉਹਨਾਂ ਦੇ ਪਰਵਾਰ-ਕੁਟੰਬ ਦੇ ਸਾਰੇ ਸਾਥੀ ਭੀ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਂਦੇ ਹਨ ।੪੨।
O Nanak, they themselves are saved, and all their relatives are carried across as well. ||42||
ਸਬਦਿ ਮਰੈ ਸੋ ਮੁਆ ਜਾਪੈ ॥
ਹੇ ਭਾਈ! ਗੁਰੂ ਦੇ ਸ਼ਬਦ ਦੀ ਰਾਹੀਂ (ਮਨੁੱਖ ਵਿਕਾਰਾਂ ਵਲੋਂ) ਮਰ ਜਾਂਦਾ ਹੈ, (ਤੇ, ਵਿਕਾਰਾਂ ਵਲੋਂ) ਮਰਿਆ ਹੋਇਆ ਉਹ ਮਨੁੱਖ (ਜਗਤ ਵਿਚ) ਸੋਭਾ ਖੱਟਦਾ ਹੈ ।
Whoever dies in the Word of the Shabad, is known to be truly dead.
ਗੁਰ ਪਰਸਾਦੀ ਹਰਿ ਰਸਿ ਧ੍ਰਾਪੈ ॥
ਗੁਰੂ ਦੀ ਕਿਰਪਾ ਨਾਲ ਹਰਿ-ਨਾਮ-ਰਸ ਦੀ ਰਾਹੀਂ (ਮਨੁੱਖ ਮਾਇਆ ਦੀ ਤ੍ਰਿਸ਼ਨਾ ਵਲੋਂ) ਰੱਜ ਜਾਂਦਾ ਹੈ ।
By Guru's Grace, the mortal is satisfied by the sublime essence of the Lord.
ਹਰਿ ਦਰਗਹਿ ਗੁਰ ਸਬਦਿ ਸਿਞਾਪੈ ॥
ਗੁਰੂ ਦੇ ਸ਼ਬਦ ਦੀ ਬਰਕਤਿ ਨਾਲ (ਮਨੁੱਖ) ਪਰਮਾਤਮਾ ਦੀ ਹਜ਼ੂਰੀ ਵਿਚ (ਭੀ) ਸਤਕਾਰ ਪ੍ਰਾਪਤ ਕਰਦਾ ਹੈ ।
Through the Word of the Guru's Shabad, he is recognized in the Court of the Lord.
ਬਿਨੁ ਸਬਦੈ ਮੁਆ ਹੈ ਸਭੁ ਕੋਇ ॥
ਹੇ ਭਾਈ! ਗੁਰੂ ਦੇ ਸ਼ਬਦ ਤੋਂ ਬਿਨਾ ਹਰੇਕ ਜੀਵ ਆਤਮਕ ਮੌਤੇ ਮਰਿਆ ਰਹਿੰਦਾ ਹੈ ।
Without the Shabad, everyone is dead.
ਮਨਮੁਖੁ ਮੁਆ ਅਪੁਨਾ ਜਨਮੁ ਖੋਇ ॥
ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ ਆਪਣਾ ਮਨੁੱਖਾ ਜੀਵਨ ਅਜ਼ਾਈਂ ਗਵਾ ਕੇ ਆਤਮਕ ਮੌਤ ਸਹੇੜੀ ਰੱਖਦਾ ਹੈ ।
The self-willed manmukh dies; his life is wasted.
ਹਰਿ ਨਾਮੁ ਨ ਚੇਤਹਿ ਅੰਤਿ ਦੁਖੁ ਰੋਇ ॥
ਜਿਹੜੇ ਮਨੁੱਖ ਪਰਮਾਤਮਾ ਦਾ ਨਾਮ ਨਹੀਂ ਸਿਮਰਦੇ, ਉਹ (ਜ਼ਿੰਦਗੀ ਦੇ) ਅਖ਼ੀਰ ਤਕ (ਆਪਣਾ ਕੋਈ ਨਾ ਕੋਈ) ਦੁੱਖ (ਹੀ) ਰੋਂਦੇ ਰਹਿੰਦੇ ਹਨ ।
Those who do not remember the Name of the Lord, shall cry in pain in the end.
ਨਾਨਕ ਕਰਤਾ ਕਰੇ ਸੁ ਹੋਇ ॥੪੩॥
ਹੇ ਨਾਨਕ! (ਜੀਵਾਂ ਦੇ ਪਿਛਲੇ ਕੀਤੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਜੀਵ ਵਾਸਤੇ) ਪਰਮਾਤਮਾ ਜੋ ਕੁਝ ਕਰਦਾ ਹੈ, ਉਹੀ ਹੁੰਦਾ ਹੈ ।੪੩।
O Nanak, whatever the Creator Lord does, comes to pass. ||43||
ਗੁਰਮੁਖਿ ਬੁਢੇ ਕਦੇ ਨਾਹੀ ਜਿਨ੍ਹਾ ਅੰਤਰਿ ਸੁਰਤਿ ਗਿਆਨੁ ॥
ਹੇ ਭਾਈ! ਗੁਰੂ ਦੇ ਸਨਮੁਖ ਰਹਿਣ ਵਾਲੇ ਜਿਨ੍ਹਾਂ ਮਨੁੱਖਾਂ ਦੇ ਅੰਦਰ ਪ੍ਰਭੂ-ਚਰਨਾਂ ਦੀ ਲਗਨ ਟਿਕੀ ਰਹਿੰਦੀ ਹੈ, ਆਤਮਕ ਜੀਵਨ ਦੀ ਸੂਝ ਟਿਕੀ ਰਹਿੰਦੀ ਹੈ, ਉਹ ਮਨੁੱਖ (ਆਤਮਕ ਜੀਵਨ ਵਿਚ) ਕਦੇ ਕਮਜ਼ੋਰ ਨਹੀਂ ਹੁੰਦੇ ।
The Gurmukhs never grow old; within them is intuitive understanding and spiritual wisdom.
ਸਦਾ ਸਦਾ ਹਰਿ ਗੁਣ ਰਵਹਿ ਅੰਤਰਿ ਸਹਜ ਧਿਆਨੁ ॥
ਉਹ ਸਦਾ ਹੀ ਪਰਮਾਤਮਾ ਦੇ ਗੁਣ ਯਾਦ ਕਰਦੇ ਰਹਿੰਦੇ ਹਨ, ਉਹਨਾਂ ਦੇ ਅੰਦਰ ਆਤਮਕ ਅਡੋਲਤਾ ਦੀ ਸਮਾਧੀ ਬਣੀ ਰਹਿੰਦੀ ਹੈ ।
They chant the Praises of the Lord, forever and ever; deep within, they intuitively meditate on the Lord.
ਓਇ ਸਦਾ ਅਨੰਦਿ ਬਿਬੇਕ ਰਹਹਿ ਦੁਖਿ ਸੁਖਿ ਏਕ ਸਮਾਨਿ ॥
ਉਹ ਮਨੁੱਖ (ਚੰਗੇ ਮੰਦੇ ਕੰਮ ਦੀ) ਪਰਖ ਦੇ ਆਨੰਦ ਵਿਚ ਸਦਾ ਮਗਨ ਰਹਿੰਦੇ ਹਨ, (ਹਰੇਕ) ਦੁੱਖ ਵਿਚ (ਹਰੇਕ) ਸੁਖ ਵਿਚ ਉਹ ਸਦਾ ਅਡੋਲ-ਚਿੱਤ ਰਹਿੰਦੇ ਹਨ ।
They dwell forever in blissful knowledge of the Lord; they look upon pain and pleasure as one and the same.
ਤਿਨਾ ਨਦਰੀ ਇਕੋ ਆਇਆ ਸਭੁ ਆਤਮ ਰਾਮੁ ਪਛਾਨੁ ॥੪੪॥
ਉਹਨਾਂ ਨੂੰ ਹਰ ਥਾਂ ਸਿਰਫ਼ ਸਰਬ-ਵਿਆਪਕ ਪਰਮਾਤਮਾ ਸਾਥੀ ਹੀ ਵੱਸਦਾ ਦਿੱਸਦਾ ਹੈ ।੪੪।
They see the One Lord in all, and realize the Lord, the Supreme Soul of all. ||44||
ਮਨਮੁਖੁ ਬਾਲਕੁ ਬਿਰਧਿ ਸਮਾਨਿ ਹੈ ਜਿਨ੍ਹਾ ਅੰਤਰਿ ਹਰਿ ਸੁਰਤਿ ਨਾਹੀ ॥
ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ ਨਰੋਏ ਸਰੀਰਕ ਅੰਗਾਂ ਵਾਲਾ ਹੁੰਦਾ ਹੋਇਆ ਭੀ (ਆਤਮਕ ਜੀਵਨ ਵਿਚ) ਬੁੱਢੇ ਮਨੁੱਖ ਵਰਗਾ ਕਮਜ਼ੋਰ ਹੁੰਦਾ ਹੈ ।
The self-willed manmukhs are like stupid children; they do not keep the Lord in their thoughts.
ਵਿਚਿ ਹਉਮੈ ਕਰਮ ਕਮਾਵਦੇ ਸਭ ਧਰਮ ਰਾਇ ਕੈ ਜਾਂਹੀ ॥
ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਅੰਦਰ ਪਰਮਾਤਮਾ ਦੀ ਲਗਨ ਨਹੀਂ ਹੁੰਦੀ, ਉਹ ਮਨੁੱਖ (ਧਾਰਮਿਕ) ਕਰਮ (ਭੀ) ਹਉਮੈ ਵਿਚ (ਰਹਿ ਕੇ ਹੀ) ਕਰਦੇ ਹਨ, ਉਹ ਸਾਰੇ ਧਰਮਰਾਜ ਦੇ ਵੱਸ ਪੈਂਦੇ ਹਨ ।
They do all their deeds in egotism, and they must answer to the Righteous Judge of Dharma.
ਗੁਰਮੁਖਿ ਹਛੇ ਨਿਰਮਲੇ ਗੁਰ ਕੈ ਸਬਦਿ ਸੁਭਾਇ ॥
ਹੇ ਭਾਈ! ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ (ਪ੍ਰਭੂ ਦੇ) ਪਿਆਰ ਵਿਚ ਟਿਕ ਕੇ ਸੁੱਚੇ ਪਵਿੱਤਰ ਜੀਵਨ ਵਾਲੇ ਹੁੰਦੇ ਹਨ ।
The Gurmukhs are good and immaculately pure; they are embellished and exalted with the Word of the Guru's Shabad.
ਓਨਾ ਮੈਲੁ ਪਤੰਗੁ ਨ ਲਗਈ ਜਿ ਚਲਨਿ ਸਤਿਗੁਰ ਭਾਇ ॥
ਜਿਹੜੇ ਮਨੁੱਖ ਗੁਰੂ ਦੇ ਅਨੁਸਾਰ ਰਹਿ ਕੇ ਜੀਵਨ ਚਾਲ ਚੱਲਦੇ ਹਨ, ਉਹਨਾਂ ਨੂੰ (ਵਿਕਾਰਾਂ ਦੀ) ਰਤਾ ਭੀ ਮੈਲ ਨਹੀਂ ਲੱਗਦੀ ।
Not even a tiny bit of filth sticks to them; they walk in harmony with the Will of the True Guru.
ਮਨਮੁਖ ਜੂਠਿ ਨ ਉਤਰੈ ਜੇ ਸਉ ਧੋਵਣ ਪਾਇ ॥
ਪਰ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਦੀ (ਵਿਕਾਰਾਂ ਦੀ) ਜੂਠ (ਉਸ ਦੇ ਮਨ ਤੋਂ) ਕਦੇ ਭੀ ਨਹੀਂ ਲਹਿੰਦੀ, ਭਾਵੇਂ ਉਹ ਸੌ ਵਾਰੀ (ਉਸ ਨੂੰ) ਧੋਣ ਦਾ ਜਤਨ ਕਰਦਾ ਰਹੇ ।
The filth of the manmukhs is not washed away, even if they wash hundreds of times.
ਨਾਨਕ ਗੁਰਮੁਖਿ ਮੇਲਿਅਨੁ ਗੁਰ ਕੈ ਅੰਕਿ ਸਮਾਇ ॥੪੫॥
ਹੇ ਨਾਨਕ! ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖਾਂ ਨੂੰ ਗੁਰੂ ਦੀ ਗੋਦ ਵਿਚ ਲੀਨ ਕਰ ਕੇ ਪਰਮਾਤਮਾ ਨੇ (ਆਪ ਆਪਣੇ ਚਰਨਾਂ ਵਿਚ) ਮਿਲਾਇਆ ਹੁੰਦਾ ਹੈ ।੪੫।
O Nanak, the Gurmukhs are united with the Lord; they merge into the Guru's Being. ||45||
ਬੁਰਾ ਕਰੇ ਸੁ ਕੇਹਾ ਸਿਝੈ ॥
ਹੇ ਭਾਈ! ਜਿਹੜਾ ਮਨੁੱਖ (ਮਾਇਆ ਆਦਿਕ ਦੀ ਖ਼ਾਤਰ ਕਿਸੇ ਹੋਰ ਨਾਲ) ਕੋਈ ਭੈੜ ਕਮਾਂਦਾ ਹੈ, ਉਹ ਜ਼ਿੰਦਗੀ ਵਿਚ ਕਾਮਯਾਬ ਨਹੀਂ ਸਮਝਿਆ ਜਾ ਸਕਦਾ ।
How can someone do bad things, and still live with himself?
ਆਪਣੈ ਰੋਹਿ ਆਪੇ ਹੀ ਦਝੈ ॥
ਉਹ ਮਨੁੱਖ ਆਪਣੇ ਹੀ ਗੁੱਸੇ (ਦੀ ਅੱਗ) ਵਿਚ (ਮਾਇਆ ਦੀ ਖ਼ਾਤਰ) ਝੱਲਾ ਹੋਇਆ ਫਿਰਦਾ ਹੈ,
By his own anger, he only burns himself.
ਮਨਮੁਖਿ ਕਮਲਾ ਰਗੜੈ ਲੁਝੈ ॥
ਝਗੜੇ-ਝੰਬੇਲੇ ਵਿਚ (ਹੋਰਨਾਂ ਨਾਲ) ਖਹਿੰਦਾ ਰਹਿੰਦਾ ਹੈ ।
The self-willed manmukh drives himself crazy with worries and stubborn struggles.
ਗੁਰਮੁਖਿ ਹੋਇ ਤਿਸੁ ਸਭ ਕਿਛੁ ਸੁਝੈ ॥
ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ (ਆਤਮਕ ਜੀਵਨ ਦੇ) ਹਰੇਕ ਭੇਤ ਨੂੰ ਸਮਝਦਾ ਹੈ ।
But those who become Gurmukh understand everything.
ਨਾਨਕ ਗੁਰਮੁਖਿ ਮਨ ਸਿਉ ਲੁਝੈ ॥੪੬॥
ਹੇ ਨਾਨਕ! ਗੁਰੂ ਦੀ ਸਰਨ ਪਏ ਰਹਿਣ ਵਾਲਾ ਬੰਦਾ (ਆਪਣੇ) ਮਨ ਨਾਲ ਟਾਕਰਾ ਕਰਦਾ ਰਹਿੰਦਾ ਹੈ ।੪੬।
O Nanak, the Gurmukh struggles with his own mind. ||46||
ਜਿਨਾ ਸਤਿਗੁਰੁ ਪੁਰਖੁ ਨ ਸੇਵਿਓ ਸਬਦਿ ਨ ਕੀਤੋ ਵੀਚਾਰੁ ॥
ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਗੁਰੂ ਮਹਾ ਪੁਰਖ ਦੀ ਸਰਨ ਨਹੀਂ ਫੜੀ, ਜਿਨ੍ਹਾਂ ਨੇ ਸ਼ਬਦ ਵਿਚ ਆਪਣਾ ਮਨ ਨਹੀਂ ਜੋੜਿਆ,
Those who do not serve the True Guru, the Primal Being, and do not reflect upon the Word of the Shabad
ਓਇ ਮਾਣਸ ਜੂਨਿ ਨ ਆਖੀਅਨਿ ਪਸੂ ਢੋਰ ਗਾਵਾਰ ॥
ਉਹ ਬੰਦੇ ਮਨੁੱਖਾ ਜੂਨ ਵਿਚ ਆਏ ਨਹੀਂ ਕਹੇ ਜਾ ਸਕਦੇ, ਉਹ ਤਾਂ ਪਸ਼ੂ ਹਨ, ਉਹ ਤਾਂ ਮਰੇ ਹੋਏ ਪਸ਼ੂ ਹਨ ਉਹ ਮਹਾਂ ਮੂਰਖ ਹਨ ।
- do not call them human beings; they are just animals and stupid beasts.
ਓਨਾ ਅੰਤਰਿ ਗਿਆਨੁ ਨ ਧਿਆਨੁ ਹੈ ਹਰਿ ਸਉ ਪ੍ਰੀਤਿ ਨ ਪਿਆਰੁ ॥
ਉਹਨਾਂ ਮਨੁੱਖਾਂ ਦੇ ਅੰਦਰ ਆਤਮਕ ਜੀਵਨ ਦੀ ਸੂਝ ਨਹੀਂ ਹੈ, ਉਹਨਾਂ ਦੇ ਅੰਦਰ ਪ੍ਰਭੂ-ਚਰਨਾਂ ਦੀ ਲਗਨ ਨਹੀਂ ਹੈ, ਪ੍ਰਭੂ ਨਾਲ ਉਹਨਾਂ ਦਾ ਪ੍ਰੇਮ-ਪਿਆਰ ਨਹੀਂ ਹੈ ।
They have no spiritual wisdom or meditation within their beings; they are not in love with the Lord.
ਮਨਮੁਖ ਮੁਏ ਵਿਕਾਰ ਮਹਿ ਮਰਿ ਜੰਮਹਿ ਵਾਰੋ ਵਾਰ ॥
ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਉਹ ਮਨੁੱਖ ਵਿਕਾਰਾਂ ਵਿਚ ਹੀ ਆਤਮਕ ਮੌਤ ਸਹੇੜੀ ਰੱਖਦੇ ਹਨ ਉਹ ਮੁੜ ਮੁੜ ਜਨਮ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ ।
The self-willed manmukhs die in evil and corruption; they die and are reborn, again and again.
ਜੀਵਦਿਆ ਨੋ ਮਿਲੈ ਸੁ ਜੀਵਦੇ ਹਰਿ ਜਗਜੀਵਨ ਉਰ ਧਾਰਿ ॥
ਹੇ ਭਾਈ! ਜਿਹੜਾ ਜਿਹੜਾ ਮਨੁੱਖ ਆਤਮਕ ਜੀਵਨ ਵਾਲੇ ਮਨੁੱਖਾਂ ਨੂੰ ਮਿਲਦਾ ਹੈ ਉਹ ਸਾਰੇ ਭੀ ਜਗਤ ਦੇ ਜੀਵਨ ਹਰੀ ਨੂੰ ਹਿਰਦੇ ਵਿਚ ਵਸਾ ਕੇ ਆਤਮਕ ਜੀਵਨ ਵਾਲੇ ਬਣ ਜਾਂਦੇ ਹਨ ।
They alone live, who join with the living; enshrine the Lord, the Lord of Life, within your heart.
ਨਾਨਕ ਗੁਰਮੁਖਿ ਸੋਹਣੇ ਤਿਤੁ ਸਚੈ ਦਰਬਾਰਿ ॥੪੭॥
ਹੇ ਨਾਨਕ! ਗੁਰੂ ਦੇ ਸਨਮੁਖਿ ਰਹਿਣ ਵਾਲੇ ਮਨੁੱਖ ਉਸ ਸਦਾ-ਥਿਰ (ਰੱਬੀ) ਦਰਬਾਰ ਵਿਚ ਸੋਭਾ ਖੱਟਦੇ ਹਨ ।੪੭।
O Nanak, the Gurmukhs look beautiful in that Court of the True Lord. ||47||
ਹਰਿ ਮੰਦਰੁ ਹਰਿ ਸਾਜਿਆ ਹਰਿ ਵਸੈ ਜਿਸੁ ਨਾਲਿ ॥
ਹੇ ਭਾਈ! (ਮਨੁੱਖ ਦਾ ਇਹ ਸਰੀਰ-) ਹਰਿ-ਮੰਦਰ ਪਰਮਾਤਮਾ ਨੇ (ਆਪ) ਬਣਾਇਆ ਹੈ, ਇਸ ਸਰੀਰ-ਹਰਿਮੰਦਰ ਵਿਚ ਪਰਮਾਤਮਾ ਆਪ ਵੱਸਦਾ ਹੈ ।
The Lord built the Harimandir, the Temple of the Lord; the Lord dwells within it.
ਗੁਰਮਤੀ ਹਰਿ ਪਾਇਆ ਮਾਇਆ ਮੋਹ ਪਰਜਾਲਿ ॥
(ਪਰ) ਗੁਰੂ ਦੀ ਮਤਿ ਤੁਰ ਕੇ (ਅੰਦਰੋਂ) ਮਾਇਆ ਦਾ ਮੋਹ ਚੰਗੀ ਤਰ੍ਹਾਂ ਸਾੜ ਕੇ (ਹੀ, ਕਿਸੇ ਭਾਗਾਂ ਵਾਲੇ ਨੇ ਅੰਦਰ-ਵੱਸਦਾ) ਪਰਮਾਤਮਾ ਲੱਭਾ ਹੈ ।
Following the Guru's Teachings, I have found the Lord; my emotional attachment to Maya has been burnt away.
ਹਰਿ ਮੰਦਰਿ ਵਸਤੁ ਅਨੇਕ ਹੈ ਨਵ ਨਿਧਿ ਨਾਮੁ ਸਮਾਲਿ ॥
ਹੇ ਭਾਈ! ਪਰਮਾਤਮਾ ਦਾ ਨਾਮ, ਮਾਨੋ, ਨੌ ਖ਼ਜ਼ਾਨੇ ਹੈ (ਇਸ ਨੂੰ ਹਿਰਦੇ ਵਿਚ) ਸਾਂਭ ਕੇ ਰੱਖ (ਜੇ ਹਰਿ-ਨਾਮ ਸੰਭਾਲਿਆ ਜਾਏ, ਤਾਂ) ਇਸ ਸਰੀਰ-ਹਰਿਮੰਦਰ ਵਿਚ ਅਨੇਕਾਂ ਹੀ ਉੱਤਮ ਕੀਮਤੀ ਗੁਣ (ਲੱਭ ਪੈਂਦੇ) ਹਨ ।
Countless things are in the Harimandir, the Temple of the Lord; contemplate the Naam, and the nine treasures will be yours.
ਧਨੁ ਭਗਵੰਤੀ ਨਾਨਕਾ ਜਿਨਾ ਗੁਰਮੁਖਿ ਲਧਾ ਹਰਿ ਭਾਲਿ ॥
ਹੇ ਨਾਨਕ! ਸ਼ਾਬਾਸ਼ੇ ਉਹਨਾਂ ਭਾਗਾਂ ਵਾਲਿਆਂ ਨੂੰ, ਜਿਨ੍ਹਾਂ ਗੁਰੂ ਦੀ ਸਰਨ ਪੈ ਕੇ (ਇਸ ਸਰੀਰ-ਹਰਿਮੰਦਰ ਵਿਚ ਵੱਸਦਾ) ਪਰਮਾਤਮਾ ਖੋਜ ਕੇ ਲੱਭ ਲਿਆ ।
Blessed is that happy soul-bride, O Nanak, who, as Gurmukh, seeks and finds the Lord.
ਵਡਭਾਗੀ ਗੜ ਮੰਦਰੁ ਖੋਜਿਆ ਹਰਿ ਹਿਰਦੈ ਪਾਇਆ ਨਾਲਿ ॥੪੮॥
ਜਿਨ੍ਹਾਂ ਵੱਡੇ ਭਾਗਾਂ ਵਾਲਿਆਂ ਨੇ ਇਸ ਸਰੀਰ ਕਿਲ੍ਹੇ ਨੂੰ ਸਰੀਰ ਮੰਦਰ ਨੂੰ ਖੋਜਿਆ, ਹਿਰਦੇ ਵਿਚ ਹੀ ਆਪਣੇ ਨਾਲ ਵੱਸਦਾ ਪਰਮਾਤਮਾ ਲੱਭ ਲਿਆ ।੪੮।
By great good fortune, one searches the temple of the body-fortress, and finds the Lord within the heart. ||48||
ਮਨਮੁਖ ਦਹ ਦਿਸਿ ਫਿਰਿ ਰਹੇ ਅਤਿ ਤਿਸਨਾ ਲੋਭ ਵਿਕਾਰ ॥
ਹੇ ਭਾਈ! ਮਾਇਆ ਦੀ ਭਾਰੀ ਤ੍ਰਿਸ਼ਨਾ, ਮਾਇਆ ਦਾ ਲਾਲਚ ਅਤੇ ਅਨੇਕਾਂ ਵਿਕਾਰਾਂ ਵਿਚ ਫਸ ਕੇ ਆਪਣੇ ਮਨ ਦੇ ਮੁਰੀਦ ਮਨੁੱਖ ਦਸੀਂ ਪਾਸੀਂ ਭਟਕਦੇ ਫਿਰਦੇ ਹਨ ।
The self-willed manmukhs wander lost in the ten directions, led by intense desire, greed and corruption.
ਮਾਇਆ ਮੋਹੁ ਨ ਚੁਕਈ ਮਰਿ ਜੰਮਹਿ ਵਾਰੋ ਵਾਰ ॥
ਮਾਇਆ ਦਾ ਮੋਹ ਮੁੱਕਦਾ ਨਹੀਂ, ਉਹ ਮੁੜ ਮੁੜ ਜੰਮਦੇ ਰਹਿੰਦੇ ਹਨ ।
Their attachment to Maya does not cease; they die, only to be reborn, over and over again.
ਸਤਿਗੁਰੁ ਸੇਵਿ ਸੁਖੁ ਪਾਇਆ ਅਤਿ ਤਿਸਨਾ ਤਜਿ ਵਿਕਾਰ ॥
ਗੁਰੂ ਦੀ ਸਰਨ ਪੈ ਕੇ (ਆਪਣੇ ਅੰਦਰੋਂ) ਤ੍ਰਿਸ਼ਨਾ ਆਦਿਕ ਵਿਕਾਰ ਤਿਆਗ ਕੇ ਜਿਨ੍ਹਾਂ ਨੇ ਆਤਮਕ ਆਨੰਦ ਹਾਸਲ ਕਰ ਲਿਆ,
Serving the True Guru, peace is found; intense desire and corruption are discarded.
ਜਨਮ ਮਰਨ ਕਾ ਦੁਖੁ ਗਇਆ ਜਨ ਨਾਨਕ ਸਬਦੁ ਬੀਚਾਰਿ ॥੪੯॥
ਹੇ ਦਾਸ ਨਾਨਕ! ਗੁਰੂ ਦੇ ਸ਼ਬਦ ਨੂੰ ਮਨ ਵਿਚ ਵਸਾ ਕੇ ਉਹਨਾਂ ਦਾ ਜਨਮ ਮਰਨ (ਦੇ ਗੇੜ) ਦਾ ਦੁੱਖ ਦੂਰ ਹੋ ਗਿਆ ।੪੯।
The pains of death and birth are taken away; servant Nanak reflects upon the Word of the Shabad. ||49||
ਹਰਿ ਹਰਿ ਨਾਮੁ ਧਿਆਇ ਮਨ ਹਰਿ ਦਰਗਹ ਪਾਵਹਿ ਮਾਨੁ ॥
ਹੇ (ਮੇਰੇ) ਮਨ! ਪਰਮਾਤਮਾ ਦਾ ਨਾਮ ਸਿਮਰਿਆ ਕਰ (ਸਿਮਰਨ ਦੀ ਬਰਕਤਿ ਨਾਲ) ਤੂੰ ਪਰਮਾਤਮਾ ਦੀ ਹਜ਼ੂਰੀ ਵਿਚ ਆਦਰ ਪ੍ਰਾਪਤ ਕਰੇਂਗਾ ।
Meditate on the Name of the Lord, Har, Har, O mortal being, and you shall be honored in the Court of the Lord.
ਕਿਲਵਿਖ ਪਾਪ ਸਭਿ ਕਟੀਅਹਿ ਹਉਮੈ ਚੁਕੈ ਗੁਮਾਨੁ ॥
(ਸਿਮਰਨ ਕੀਤਿਆਂ ਮਨੁੱਖ ਦੇ) ਸਾਰੇ ਪਾਪ ਐਬ ਕੱਟੇ ਜਾਂਦੇ ਹਨ, (ਮਨ ਵਿਚੋਂ) ਹਉਮੈ ਅਹੰਕਾਰ ਦੂਰ ਹੋ ਜਾਂਦਾ ਹੈ ।
All your sins and terrible mistakes shall be taken away, and you shall be rid of your pride and egotism.
ਗੁਰਮੁਖਿ ਕਮਲੁ ਵਿਗਸਿਆ ਸਭੁ ਆਤਮ ਬ੍ਰਹਮੁ ਪਛਾਨੁ ॥
ਗੁਰੂ ਦੀ ਸਰਨ ਪੈ ਕੇ (ਸਿਮਰਨ ਕੀਤਿਆਂ) ਹਿਰਦਾ-ਕੌਲ ਫੁੱਲ ਖਿੜ ਪੈਂਦਾ ਹੈ, ਹਰ ਥਾਂ ਸਰਬ-ਵਿਆਪਕ ਪ੍ਰਭੂ ਹੀ ਸਾਥੀ ਦਿੱਸਦਾ ਹੈ ।
The heart-lotus of the Gurmukh blossoms forth, realizing God, the Soul of all.
ਹਰਿ ਹਰਿ ਕਿਰਪਾ ਧਾਰਿ ਪ੍ਰਭ ਜਨ ਨਾਨਕ ਜਪਿ ਹਰਿ ਨਾਮੁ ॥੫੦॥
ਹੇ ਦਾਸ ਨਾਨਕ! (ਆਖ-) ਹੇ ਹਰੀ! ਹੇ ਪ੍ਰਭੂ (ਮੇਰੇ ਉੱਤੇ) ਮਿਹਰ ਕਰ, ਮੈਂ (ਸਦਾ ਤੇਰਾ) ਨਾਮ ਜਪਦਾ ਰਹਾਂ ।੫੦।
O Lord God, please shower Your Mercy upon servant Nanak, that he may chant the Name of the Lord. ||50||
ਧਨਾਸਰੀ ਧਨਵੰਤੀ ਜਾਣੀਐ ਭਾਈ ਜਾਂ ਸਤਿਗੁਰ ਕੀ ਕਾਰ ਕਮਾਇ ॥
ਹੇ ਭਾਈ! ਜਦੋਂ ਕੋਈ ਜੀਵ-ਇਸਤ੍ਰੀ ਗੁਰੂ ਦੀ (ਦੱਸੀ) ਕਾਰ ਕਰਨ ਲੱਗ ਪੈਂਦੀ ਹੈ,
In Dhanaasaree, the soul-bride is known to be wealthy, O Siblings of Destiny, when she works for the True Guru.
ਤਨੁ ਮਨੁ ਸਉਪੇ ਜੀਅ ਸਉ ਭਾਈ ਲਏ ਹੁਕਮਿ ਫਿਰਾਉ ॥
ਜਦੋਂ ਉਹ ਆਪਣਾ ਤਨ ਆਪਣਾ ਮਨ ਆਪਣੀ ਜਿੰਦ ਸਮੇਤ (ਆਪਣੇ ਗੁਰੂ ਦੇ) ਹਵਾਲੇ ਕਰਦੀ ਹੈ, ਜਦੋਂ ਉਹ (ਆਪਣੇ ਗੁਰੂ ਦੇ) ਹੁਕਮ ਵਿਚ ਜੀਵਨ-ਤੋਰ ਤੁਰਨ ਲੱਗ ਪੈਂਦੀ ਹੈ, ਤਦੋਂ ਉਸ ਜੀਵ-ਇਸਤ੍ਰੀ ਨੂੰ ਨਾਮ-ਧਨ ਵਾਲੀ ਭਾਗਾਂ ਵਾਲੀ ਸਮਝਣਾ ਚਾਹੀਦਾ ਹੈ ।
She surrenders her body, mind and soul, O Siblings of Destiny, and lives according to the Hukam of His Command.
ਜਹ ਬੈਸਾਵਹਿ ਬੈਸਹ ਭਾਈ ਜਹ ਭੇਜਹਿ ਤਹ ਜਾਉ ॥
ਜਿਥੇ ਪ੍ਰਭੂ ਜੀ ਅਸਾਂ ਜੀਵਾਂ ਨੂੰ ਬਿਠਾਂਦੇ ਹਨ, ਉੱਥੇ ਹੀ ਅਸੀ ਬੈਠਦੇ ਹਾਂ, ਜਿੱਥੇ ਪ੍ਰਭੂ ਜੀ ਮੈਨੂੰ ਭੇਜਦੇ ਹਨ, ਉਥੇ ਹੀ ਮੈਂ ਜਾਂਦਾ ਹਾਂ ।
I sit where He wishes me to sit, O Siblings of Destiny; wherever He sends me, I go.
ਏਵਡੁ ਧਨੁ ਹੋਰੁ ਕੋ ਨਹੀ ਭਾਈ ਜੇਵਡੁ ਸਚਾ ਨਾਉ ॥
ਹੇ ਭਾਈ! ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦਾ ਨਾਮ (-ਧਨ) ਜਿਤਨਾ ਕੀਮਤੀ ਹੈ, ਇਤਨਾ ਕੀਮਤੀ ਹੋਰ ਕੋਈ ਧਨ ਨਹੀਂ ਹੈ ।
There is no other wealth as great, O Siblings of Destiny; such is the greatness of the True Name.
ਸਦਾ ਸਚੇ ਕੇ ਗੁਣ ਗਾਵਾਂ ਭਾਈ ਸਦਾ ਸਚੇ ਕੈ ਸੰਗਿ ਰਹਾਉ ॥
ਹੇ ਭਾਈ! ਮੈਂ ਤਾਂ ਸਦਾ-ਥਿਰ ਰਹਿਣ ਵਾਲੇ ਪ੍ਰਭੂ ਦੇ ਗੁਣ ਹੀ ਸਦਾ ਗਾਂਦਾ ਹਾਂ, ਸਦਾ-ਥਿਰ ਪ੍ਰਭੂ ਦੇ ਚਰਨਾਂ ਵਿਚ ਹੀ ਟਿਕਿਆ ਰਹਿੰਦਾ ਹਾਂ ।
I sing forever the Glorious Praises of the True Lord; I shall remain with the True One forever.
ਪੈਨਣੁ ਗੁਣ ਚੰਗਿਆਈਆ ਭਾਈ ਆਪਣੀ ਪਤਿ ਕੇ ਸਾਦ ਆਪੇ ਖਾਇ ॥
ਹੇ ਭਾਈ! (ਜਿਸ ਮਨੁੱਖ ਦੇ ਹਿਰਦੇ ਵਿਚ ਰੱਬੀ) ਗੁਣਾਂ (ਰੱਬੀ) ਚੰਗਿਆਈਆਂ ਦਾ ਨਿਵਾਸ ਹੋ ਜਾਂਦਾ ਹੈ (ਉਹ ਮਨੁੱਖ ਲੋਕ ਪਰਲੋਕ ਵਿਚ) ਇੱਜ਼ਤ-ਆਦਰ ਹਾਸਲ ਕਰਦਾ ਹੈ ।
So wear the clothes of His Glorious Virtues and goodness, O Siblings of Destiny; eat and enjoy the flavor of your own honor.
ਤਿਸ ਕਾ ਕਿਆ ਸਾਲਾਹੀਐ ਭਾਈ ਦਰਸਨ ਕਉ ਬਲਿ ਜਾਇ ॥
ਹੇ ਭਾਈ! ਉਸ ਮਨੁੱਖ ਦੀ ਸਿਫ਼ਤਿ (ਪੂਰੇ ਤੌਰ ਤੇ) ਕੀਤੀ ਹੀ ਨਹੀਂ ਜਾ ਸਕਦੀ, ਉਹ ਮਨੁੱਖ ਪਰਮਾਤਮਾ ਦੇ ਦਰਸਨ ਤੋਂ (ਸਦਾ) ਸਦਕੇ ਹੁੰਦਾ ਰਹਿੰਦਾ ਹੈ ।
How can I praise Him, O Siblings of Destiny? I am a sacrifice to the Blessed Vision of His Darshan.
ਸਤਿਗੁਰ ਵਿਚਿ ਵਡੀਆ ਵਡਿਆਈਆ ਭਾਈ ਕਰਮਿ ਮਿਲੈ ਤਾਂ ਪਾਇ ॥
ਹੇ ਭਾਈ! ਗੁਰੂ ਵਿਚ ਵੱਡੇ ਗੁਣ ਹਨ, (ਜਦੋਂ ਕਿਸੇ ਮਨੁੱਖ ਨੂੰ ਪਰਮਾਤਮਾ ਦੀ) ਮਿਹਰ ਨਾਲ (ਗੁਰੂ) ਮਿਲ ਪੈਂਦਾ ਹੈ, ਤਦੋਂ ਉਹ (ਇਹ ਗੁਣ) ਹਾਸਲ ਕਰ ਲੈਂਦਾ ਹੈ ।
Great is the Glorious Greatness of the True Guru, O Siblings of Destiny; if one is blessed with good karma, He is found.
ਇਕਿ ਹੁਕਮੁ ਮੰਨਿ ਨ ਜਾਣਨੀ ਭਾਈ ਦੂਜੈ ਭਾਇ ਫਿਰਾਇ ॥
ਪਰ ਕਈ ਬੰਦੇ (ਐਸੇ ਹਨ ਜੋ) ਮਾਇਆ ਦੇ ਮੋਹ ਵਿਚ ਭਟਕ ਭਟਕ ਕੇ (ਗੁਰੂ ਦਾ) ਹੁਕਮ ਮੰਨਣਾ ਨਹੀਂ ਜਾਣਦੇ ।
Some do not know how to submit to the Hukam of His Command, O Siblings of Destiny; they wander around lost in the love of duality.
ਸੰਗਤਿ ਢੋਈ ਨਾ ਮਿਲੈ ਭਾਈ ਬੈਸਣਿ ਮਿਲੈ ਨ ਥਾਉ ॥
ਹੇ ਭਾਈ! (ਅਜਿਹੇ ਮਨੁੱਖਾਂ ਨੂੰ) ਸਾਧ ਸੰਗਤਿ ਵਿਚ ਆਸਰਾ ਨਹੀਂ ਮਿਲਦਾ, ਸਾਧ ਸੰਗਤਿ ਵਿਚ ਬੈਠਣ ਲਈ ਥਾਂ ਨਹੀਂ ਮਿਲਦੀ (ਕਿਉਂਕਿ ਉਹ ਤਾਂ ਸੰਗਤਿ ਵਾਲੇ ਪਾਸੇ ਜਾਂਦੇ ਹੀ ਨਹੀਂ) ।
They find no place of rest in the Sangat, O Siblings of Destiny; they find no place to sit.
ਨਾਨਕ ਹੁਕਮੁ ਤਿਨਾ ਮਨਾਇਸੀ ਭਾਈ ਜਿਨਾ ਧੁਰੇ ਕਮਾਇਆ ਨਾਉ ॥
ਹੇ ਨਾਨਕ! (ਆਖ—ਹੇ ਭਾਈ!) ਧੁਰ ਦਰਗਾਹ ਤੋਂ (ਪਿਛਲੇ ਕੀਤੇ ਕਰਮਾਂ ਦੇ ਸੰਸਕਾਰਾਂ ਅਨੁਸਾਰ) ਜਿਨ੍ਹਾਂ ਮਨੁੱਖਾਂ ਨੇ ਹਰਿ-ਨਾਮ ਸਿਮਰਨ ਦੀ ਕਮਾਈ ਕਰਨੀ ਸ਼ੁਰੂ ਕੀਤੀ, ਉਹਨਾਂ ਮਨੁੱਖਾਂ ਤੋਂ ਹੀ (ਪਰਮਾਤਮਾ ਆਪਣੀ) ਰਜ਼ਾ (ਮਿੱਠੀ ਕਰ ਕੇ) ਮਨਾਂਦਾ ਹੈ ।
Nanak: they alone submit to His Command, O Siblings of Destiny, who are pre-destined to live the Name.
ਤਿਨ੍ਹ ਵਿਟਹੁ ਹਉ ਵਾਰਿਆ ਭਾਈ ਤਿਨ ਕਉ ਸਦ ਬਲਿਹਾਰੈ ਜਾਉ ॥੫੧॥
ਹੇ ਭਾਈ! ਮੈਂ ਅਜਿਹੇ ਮਨੁੱਖਾਂ ਤੋਂ ਕੁਰਬਾਨ ਜਾਂਦਾ ਹਾਂ, ਸਦਕੇ ਜਾਂਦਾ ਹਾਂ ।੫੧।
I am a sacrifice to them, O Siblings of Destiny, I am forever a sacrifice to them. ||51||
ਸੇ ਦਾੜੀਆਂ ਸਚੀਆ ਜਿ ਗੁਰ ਚਰਨੀ ਲਗੰਨ੍ਹਿ ॥
ਉਹਨਾਂ ਮਨੁੱਖਾਂ ਦੀਆਂ ਉਹ ਦਾੜ੍ਹੀਆਂ ਸੱਚ-ਮੁੱਚ ਆਦਰ-ਸਤਕਾਰ ਦੀਆਂ ਹੱਕਦਾਰ ਹੋ ਜਾਂਦੀਆਂ ਹਨ ਜਿਹੜੇ ਮਨੁੱਖ ਗੁਰੂ ਦੇ ਚਰਨਾਂ ਵਿਚ ਟਿਕੇ ਰਹਿੰਦੇ ਹਨ,
Those beards are true, which brush the feet of the True Guru.
ਅਨਦਿਨੁ ਸੇਵਨਿ ਗੁਰੁ ਆਪਣਾ ਅਨਦਿਨੁ ਅਨਦਿ ਰਹੰਨ੍ਹਿ ॥
ਜਿਹੜੇ ਮਨੁੱਖ ਹਰ ਵੇਲੇ ਆਪਣੇ ਗੁਰੂ ਦੀ ਸਰਨ ਪਏ ਰਹਿੰਦੇ ਹਨ, ਅਤੇ ਹਰ ਵੇਲੇ ਆਤਮਕ ਆਨੰਦ ਵਿਚ ਲੀਨ ਰਹਿੰਦੇ ਹਨ,
Those who serve their Guru night and day, live in bliss, night and day.
ਨਾਨਕ ਸੇ ਮੁਹ ਸੋਹਣੇ ਸਚੈ ਦਰਿ ਦਿਸੰਨ੍ਹਿ ॥੫੨॥
ਹੇ ਨਾਨਕ! (ਉਹਨਾਂ ਹੀ ਮਨੁੱਖਾਂ ਦੇ) ਇਹ ਮੂੰਹ ਸਦਾ-ਥਿਰ ਪ੍ਰਭੂ ਦੇ ਦਰ ਤੇ ਸੋਹਣੇ ਦਿੱਸਦੇ ਹਨ ।੫੨।
O Nanak, their faces appear beautiful in the Court of the True Lord. ||52||
ਮੁਖ ਸਚੇ ਸਚੁ ਦਾੜੀਆ ਸਚੁ ਬੋਲਹਿ ਸਚੁ ਕਮਾਹਿ ॥
ਉਹਨਾਂ ਦੇ ਮੂੰਹ ਸੱਚ-ਮੱੁਚ ਸਤਕਾਰ ਦੇ ਹੱਕਦਾਰ ਹੋ ਜਾਂਦੇ ਹਨ, ਉਹਨਾਂ ਦੀਆਂ ਦਾੜ੍ਹੀਆਂ ਆਦਰ ਦੀਆਂ ਹੱਕਦਾਰ ਹੋ ਜਾਂਦੀਆਂ ਹਨ ।
True are the faces and true are the beards, of those who speak the Truth and live the Truth.
ਸਚਾ ਸਬਦੁ ਮਨਿ ਵਸਿਆ ਸਤਿਗੁਰ ਮਾਂਹਿ ਸਮਾਂਹਿ ॥
ਜਿਨ੍ਹਾਂ ਦੇ ਮਨ ਵਿਚ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦਾ ਸ਼ਬਦ ਹਰ ਵੇਲੇ ਟਿਕਿਆ ਰਹਿੰਦਾ ਹੈ, ਜਿਹੜੇ ਹਰ ਵੇਲੇ ਗੁਰੂ ਵਿਚ ਲੀਨ ਰਹਿੰਦੇ ਹਨ,
The True Word of the Shabad abides in their minds; they are absorbed in the True Guru.
ਸਚੀ ਰਾਸੀ ਸਚੁ ਧਨੁ ਉਤਮ ਪਦਵੀ ਪਾਂਹਿ ॥
ਉਹਨਾਂ ਮਨੁੱਖਾਂ ਦੇ ਕੋਲ ਸਦਾ-ਥਿਰ ਹਰਿ-ਨਾਮ ਦਾ ਸਰਮਾਇਆ ਧਨ (ਇਕੱਠਾ ਹੋ ਜਾਂਦਾ) ਹੈ, ਉਹ ਮਨੁੱਖ (ਲੋਕ ਪਰਲੋਕ ਵਿਚ) ਉੱਚਾ ਆਤਮਕ ਦਰਜਾ ਹਾਸਲ ਕਰ ਲੈਂਦੇ ਹਨ ।
True is their capital, and true is their wealth; they are blessed with the ultimate status.
ਸਚੁ ਸੁਣਹਿ ਸਚੁ ਮੰਨਿ ਲੈਨਿ ਸਚੀ ਕਾਰ ਕਮਾਹਿ ॥
ਹੇ ਭਾਈ! ਜਿਹੜੇ ਮਨੁੱਖ (ਹਰ ਵੇਲੇ) ਸਦਾ-ਥਿਰ ਹਰਿ-ਨਾਮ ਸੁਣਦੇ ਹਨ, ਸਦਾ-ਥਿਰ ਹਰਿ-ਨਾਮ ਨੂੰ ਸਿਦਕ-ਸਰਧਾ ਨਾਲ ਆਪਣੇ ਅੰਦਰ ਵਸਾ ਲੈਂਦੇ ਹਨ, ਸਦਾ-ਥਿਰ ਹਰਿ-ਨਾਮ ਸਿਮਰਨ ਦੀ ਕਾਰ ਕਰਦੇ ਹਨ ॥
They hear the Truth, they believe in the Truth; they act and work in the Truth.
ਸਚੀ ਦਰਗਹ ਬੈਸਣਾ ਸਚੇ ਮਾਹਿ ਸਮਾਹਿ ॥
ਉਹਨਾਂ ਮਨੁੱਖਾਂ ਨੂੰ ਸਦਾ-ਥਿਰ ਪ੍ਰਭੂ ਦੀ ਹਜ਼ੂਰੀ ਵਿਚ ਆਦਰ-ਸਤਕਾਰ ਦੀ ਥਾਂ ਮਿਲਦੀ ਹੈ, ਉਹ ਸਦਾ-ਥਿਰ ਪ੍ਰਭੂ (ਦੀ ਯਾਦ) ਵਿਚ ਹਰ ਵੇਲੇ ਲੀਨ ਰਹਿੰਦੇ ਹਨ ।
They are given a place in the Court of the True Lord; they are absorbed in the True Lord.
ਨਾਨਕ ਵਿਣੁ ਸਤਿਗੁਰ ਸਚੁ ਨ ਪਾਈਐ ਮਨਮੁਖ ਭੂਲੇ ਜਾਂਹਿ ॥੫੩॥
ਪਰ, ਹੇ ਨਾਨਕ! ਗੁਰੂ ਦੀ ਸਰਨ ਤੋਂ ਬਿਨਾ ਸਦਾ-ਥਿਰ ਹਰਿ-ਨਾਮ ਨਹੀਂ ਮਿਲਦਾ । ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ (ਜ਼ਰੂਰ ਜ਼ਿੰਦਗੀ ਦੇ) ਗ਼ਲਤ ਰਸਤੇ ਤੇ ਪਏ ਰਹਿੰਦੇ ਹਨ ।੫੩।
O Nanak, without the True Guru, the True Lord is not found. The self-willed manmukhs leave, wandering around lost. ||53||
ਬਾਬੀਹਾ ਪ੍ਰਿਉ ਪ੍ਰਿਉ ਕਰੇ ਜਲਨਿਧਿ ਪ੍ਰੇਮ ਪਿਆਰਿ ॥
ਹੇ ਭਾਈ! (ਜਿਵੇਂ) ਪਪੀਹਾ ਬੱਦਲ ਦੇ ਪ੍ਰੇਮ-ਪਿਆਰ ਵਿਚ (ਵਰਖਾ ਦੀ ਬੰੂੂਦ ਦੀ ਖ਼ਾਤਰ) ‘ਪ੍ਰਿਉ, ਪ੍ਰਿਉ’ ਪੁਕਾਰਦਾ ਰਹਿੰਦਾ ਹੈ ।
The rainbird cries, "Pri-o! Pri-o! Beloved! Beloved!" She is in love with the treasure, the water.
ਗੁਰ ਮਿਲੇ ਸੀਤਲ ਜਲੁ ਪਾਇਆ ਸਭਿ ਦੂਖ ਨਿਵਾਰਣਹਾਰੁ ॥
ਗੁਰੂ ਨੂੰ ਮਿਲਿਆਂ ਉਹ ਆਤਮਕ ਠੰਢ ਵਰਤਾਣ ਵਾਲਾ ਨਾਮ-ਜਲ ਪ੍ਰਾਪਤ ਕਰ ਲੈਂਦਾ ਹੈ, (ਉਹ ਨਾਮ-ਜਲ) ਸਾਰੇ ਦੁੱਖ ਦੂਰ ਕਰਨ ਦੀ ਸਮਰਥਾ ਵਾਲਾ ਹੈ ।
Meeting with the Guru, the cooling, soothing water is obtained, and all pain is taken away.
ਤਿਸ ਚੁਕੈ ਸਹਜੁ ਊਪਜੈ ਚੁਕੈ ਕੂਕ ਪੁਕਾਰ ॥
ਤ੍ਰਿਸ਼ਨਾ ਮੁੱਕ ਜਾਂਦੀ ਹੈ (ਉਸ ਦੇ ਅੰਦਰ) ਆਤਮਕ ਅਡੋਲਤਾ ਪੈਦਾ ਹੋ ਜਾਂਦੀ ਹੈ, (ਮਾਇਆ ਦੀ ਖ਼ਾਤਰ ਉਸ ਦੀ) ਘਬਰਾਹਟ ਖ਼ਤਮ ਹੋ ਜਾਂਦੀ ਹੈ ।
My thirst has been quenched, and intuitive peace and poise have welled up; my cries and screams of anguish are past.
ਨਾਨਕ ਗੁਰਮੁਖਿ ਸਾਂਤਿ ਹੋਇ ਨਾਮੁ ਰਖਹੁ ਉਰਿ ਧਾਰਿ ॥੫੪॥
ਹੇ ਨਾਨਕ! ਗੁਰੂ ਦੀ ਸਰਨ ਪਿਆਂ (ਨਾਮ ਦੀ ਬਰਕਤਿ ਨਾਲ) ਆਤਮਕ ਠੰਢ ਪ੍ਰਾਪਤ ਹੋ ਜਾਂਦੀ ਹੈ । ਤਾਂ ਤੇ, ਹੇ ਭਾਈ! ਪਰਮਾਤਮਾ ਦਾ ਨਾਮ ਹਿਰਦੇ ਵਿਚ ਵਸਾਈ ਰੱਖੋ ।੫੪।
O Nanak, the Gurmukhs are peaceful and tranquil; they enshrine the Naam, the Name of the Lord, within their hearts. ||54||