ਗਉੜੀ ਗੁਆਰੇਰੀ ਮਹਲਾ ੫ ॥
Gauree Gwaarayree, Fifth Mehl:
ਹਸਤ ਪੁਨੀਤ ਹੋਹਿ ਤਤਕਾਲ ॥
ਉਸੇ ਵੇਲੇ ਤੇਰੇ ਹੱਥ ਪਵਿਤ੍ਰ ਹੋ ਜਾਣਗੇ,
The hands are sanctified instantly,
ਬਿਨਸਿ ਜਾਹਿ ਮਾਇਆ ਜੰਜਾਲ ॥
ਤੇਰੇ ਮਾਇਆ (ਦੇ ਮੋਹ) ਦੇ ਫਾਹੇ ਦੂਰ ਹੋ ਜਾਣਗੇ
and the entanglements of Maya are dispelled.
ਰਸਨਾ ਰਮਹੁ ਰਾਮ ਗੁਣ ਨੀਤ ॥
ਆਪਣੀ ਜੀਭ ਨਾਲ ਸਦਾ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੁਣ ਗਾਂਦਾ ਰਹੁ
Repeat constantly with your tongue the Glorious Praises of the Lord,
ਸੁਖੁ ਪਾਵਹੁ ਮੇਰੇ ਭਾਈ ਮੀਤ ॥੧॥
(ਹੇ ਮੇਰੇ ਵੀਰ ! ਹੇ ਮੇਰੇ ਮਿੱਤਰ !) ਤੂੰ ਆਤਮਕ ਆਨੰਦ ਮਾਣੇਂਗਾ।੧।
and you shall find peace, O my friends, O Siblings of Destiny. ||1||
ਲਿਖੁ ਲੇਖਣਿ ਕਾਗਦਿ ਮਸਵਾਣੀ ॥
(ਹੇ ਮੇਰ ਵੀਰ ! ਆਪਣੀ ‘ਸੁਰਤਿ’ ਦੀ) ਕਲਮ (ਲੈ ਕੇ ਆਪਣੀ ‘ਕਰਣੀ’ ਦੇ) ਕਾਗ਼ਜ਼ ਉਤੇ (‘ਮਨ’ ਦੀ) ਦਵਾਤ ਨਾਲ
With pen and ink, write upon your paper
ਰਾਮ ਨਾਮ ਹਰਿ ਅੰਮ੍ਰਿਤ ਬਾਣੀ ॥੧॥ ਰਹਾਉ ॥
ਪਰਮਾਤਮਾ ਦਾ ਨਾਮ ਲਿਖ, ਆਤਮਕ ਜੀਵਨ ਦੇਣ ਵਾਲੀ ਸਿਫ਼ਤਿ-ਸਾਲਾਹ ਦੀ ਬਾਣੀ ਲਿਖ ।੧।ਰਹਾਉ।
the Name of the Lord, the Ambrosial Word of the Lord's Bani. ||1||Pause||
ਇਹ ਕਾਰਜਿ ਤੇਰੇ ਜਾਹਿ ਬਿਕਾਰ ॥
ਇਸ ਕੰਮ ਦੇ ਕਰਨ ਨਾਲ ਤੇਰੇ (ਅੰਦਰੋਂ) ਵਿਕਾਰ ਨੱਸ ਜਾਣਗੇ
By this act, your sins shall be washed away.
ਸਿਮਰਤ ਰਾਮ ਨਾਹੀ ਜਮ ਮਾਰ ॥
ਪਰਮਾਤਮਾ ਦਾ ਨਾਮ ਸਿਮਰਿਆਂ (ਤੇਰੇ ਵਾਸਤੇ) ਆਤਮਕ ਮੌਤ ਨਹੀਂ ਰਹੇਗੀ,
Remembering the Lord in meditation, you shall not be punished by the Messenger of Death.
ਧਰਮ ਰਾਇ ਕੇ ਦੂਤ ਨ ਜੋਹੈ ॥
(ਕਾਮਾਦਿਕ) ਦੂਤ ਜੋ ਧਰਮਰਾਜ ਦੇ ਵੱਸ ਪਾਂਦੇ ਹਨ ਤੇਰੇ ਵਲ ਤੱਕ ਨਹੀਂ ਸਕਣਗੇ,
The couriers of the Righteous Judge of Dharma shall not touch you.
ਮਾਇਆ ਮਗਨ ਨ ਕਛੂਐ ਮੋਹੈ ॥੨॥
ਤੂੰ ਮਾਇਆ (ਦੇ ਮੋਹ) ਵਿਚ ਨਹੀਂ ਡੁੱਬੇਂਗਾ, ਕੋਈ ਭੀ ਚੀਜ਼ ਤੈਨੂੰ ਮੋਹ ਨਹੀਂ ਸਕੇਗੀ ।੨।
The intoxication of Maya shall not entice you at all. ||2||
ਉਧਰਹਿ ਆਪਿ ਤਰੈ ਸੰਸਾਰੁ ॥
(ਹੇ ਮੇਰੇ ਵੀਰ ! ਹੇ ਮੇਰੇ ਮਿੱਤਰ !) ਤੂੰ ਆਪ (ਵਿਕਾਰਾਂ ਤੋਂ) ਬਚ ਜਾਏਂਗਾ, (ਤੇਰੀ ਸੰਗਤਿ ਵਿਚ) ਜਗਤ ਭੀ (ਵਿਕਾਰਾਂ ਦੇ ਸਮੰੁਦਰ ਤੋਂ) ਪਾਰ ਲੰਘ ਜਾਇਗਾ ।
You shall be redeemed, and through you, the whole world shall be saved,
ਰਾਮ ਨਾਮ ਜਪਿ ਏਕੰਕਾਰੁ ॥
ਪਰਮਾਤਮਾ ਦਾ ਨਾਮ ਜਪ, ਇਕ ਓਅੰਕਾਰ ਨੂੰ ਸਿਮਰਦਾ ਰਹੁ
if you chant the Name of the One and Only Lord.
ਆਪਿ ਕਮਾਉ ਅਵਰਾ ਉਪਦੇਸ ॥
(ਹੇ ਮੇਰੇ ਵੀਰ ! ਤੂੰ ਆਪ ਨਾਮ ਸਿਮਰਨ ਦੀ ਕਮਾਈ ਕਰ, ਹੋਰਨਾਂ ਨੂੰ ਭੀ ਉਪਦੇਸ਼ ਕਰ,
Practice this yourself, and teach others;
ਰਾਮ ਨਾਮ ਹਿਰਦੈ ਪਰਵੇਸ ॥੩॥
ਪਰਮਾਤਮਾ ਦਾ ਨਾਮ ਆਪਣੇ ਹਿਰਦੇ ਵਿਚ ਵਸਾ ।੩।
instill the Lord's Name in your heart. ||3||
ਜਾ ਕੈ ਮਾਥੈ ਏਹੁ ਨਿਧਾਨੁ ॥
ਜਿਸ ਦੇ ਮੱਥੇ ਉਤੇ (ਭਗਵਾਨ ਦੀ ਕਿਰਪਾ ਨਾਲ) ਇਹ ਖ਼ਜ਼ਾਨਾ (ਪ੍ਰਾਪਤ ਕਰਨ ਦਾ ਲੇਖ ਲਿਖਿਆ ਹੋਇਆ) ਹੈ
That person, who has this treasure upon his forehead
ਸੋਈ ਪੁਰਖੁ ਜਪੈ ਭਗਵਾਨੁ ॥
ਉਹੀ ਮਨੁੱਖ ਭਗਵਾਨ ਨੂੰ ਯਾਦ ਕਰਦਾ ਹੈ
- that person meditates on God.
ਆਠ ਪਹਰ ਹਰਿ ਹਰਿ ਗੁਣ ਗਾਉ ॥
ਜੇਹੜਾ ਅੱਠੇ ਪਹਰ (ਹਰ ਵੇਲੇ) ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ
Twenty-four hours a day, chant the Glorious Praises of the Lord, Har, Har.
ਕਹੁ ਨਾਨਕ ਹਉ ਤਿਸੁ ਬਲਿ ਜਾਉ ॥੪॥੨੮॥੯੭॥
ਹੇ ਨਾਨਕ ਆਖ—ਮੈਂ ਉਸ ਮਨੁੱਖ ਤੋਂ ਕੁਰਬਾਨ ਜਾਂਦਾ ਹਾਂ।੮।੨੮।੯੭।
Says Nanak, I am a sacrifice to Him. ||4||28||97||