ਰਾਗੁ ਗਉੜੀ ਗੁਆਰੇਰੀ ਮਹਲਾ ੫ ਚਉਪਦੇ ਦੁਪਦੇ
Raag Gauree Gwaarayree, Fifth Mehl, Chau-Padas, Du-Padas:
ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
ਜੋ ਪਰਾਇਓ ਸੋਈ ਅਪਨਾ ॥
(ਮਾਲ-ਧਨ ਆਦਿਕ) ਜੋ (ਆਖ਼ਿਰ) ਬਿਗਾਨਾ ਹੋ ਜਾਣਾ ਹੈ, ਉਸ ਨੂੰ ਅਸੀ ਆਪਣਾ ਮੰਨੀ ਬੈਠੇ ਹਾਂ
That which belongs to another - he claims as his own.
ਜੋ ਤਜਿ ਛੋਡਨ ਤਿਸੁ ਸਿਉ ਮਨੁ ਰਚਨਾ ॥੧॥
ਸਾਡਾ ਮਨ ਉਸ (ਮਾਲ-ਧਨ) ਨਾਲ ਮਸਤ ਰਹਿੰਦਾ ਹੈ, ਜਿਸ ਨੂੰ (ਆਖ਼ਿਰ) ਛੱਡ ਜਾਣਾ ਹੈ ।੧।
That which he must abandon - to that, his mind is attracted. ||1||
ਕਹਹੁ ਗੁਸਾਈ ਮਿਲੀਐ ਕੇਹ ॥
(ਹੇ ਭਾਈ !) ਦੱਸੋ, ਅਸੀ ਖਸਮ-ਪ੍ਰਭੂ ਨੂੰ ਕਿਵੇਂ ਮਿਲ ਸਕਦੇ ਹਾਂ
Tell me, how can he meet the Lord of the World?
ਜੋ ਬਿਬਰਜਤ ਤਿਸ ਸਿਉ ਨੇਹ ॥੧॥ ਰਹਾਉ ॥
ਜੇ ਸਾਡਾ (ਸਦਾ) ਉਸ ਮਾਇਆ ਨਾਲ ਪਿਆਰ ਹੈ, ਜਿਸ ਵਲੋਂ ਸਾਨੂੰ ਵਰਜਿਆ ਹੋਇਆ ਹੈ ? ।੧।ਰਹਾਉ।
That which is forbidden - with that, he is in love. ||1||Pause||
ਝੂਠੁ ਬਾਤ ਸਾ ਸਚੁ ਕਰਿ ਜਾਤੀ ॥
(ਇਹ ਖ਼ਿਆਲ ਝੂਠਾ ਹੈ ਕਿ ਅਸਾਂ ਇਥੇ ਸਦਾ ਬਹਿ ਰਹਿਣਾ ਹੈ, ਪਰ ਇਹ) ਜੋ ਝੂਠੀ ਗੱਲ ਹੈ ਇਸ ਨੂੰ ਅਸਾਂ ਠੀਕ ਸਮਝਿਆ ਹੋਇਆ ਹੈ
That which is false - he deems as true.
ਸਤਿ ਹੋਵਨੁ ਮਨਿ ਲਗੈ ਨ ਰਾਤੀ ॥੨॥
(ਮੌਤ) ਜੋ ਜ਼ਰੂਰ ਵਾਪਰਨੀ ਹੈ ਉਹ ਸਾਡੇ ਮਨ ਵਿਚ ਰਤਾ ਭਰ ਭੀ ਨਹੀਂ ਜਚਦੀ ।੨।
That which is true - his mind is not attached to that at all. ||2||
ਬਾਵੈ ਮਾਰਗੁ ਟੇਢਾ ਚਲਨਾ ॥
(ਮੰਦੇ ਪਾਸੇ ਪਿਆਰ ਪਾਣ ਦੇ ਕਾਰਨ) ਅਸਾਂ ਮੰਦੇ ਪਾਸੇ ਜੀਵਨ ਰਸਤਾ ਮੱਲਿਆ ਹੋਇਆ ਹੈ, ਅਸੀ ਜੀਵਨ ਦੀ ਵਿੰਗੀ ਚਾਲ ਚੱਲ ਰਹੇ ਹਾਂ
He takes the crooked path of the unrighteous way;
ਸੀਧਾ ਛੋਡਿ ਅਪੂਠਾ ਬੁਨਨਾ ॥੩॥
ਜੀਵਨ ਦਾ ਸਿੱਧਾ ਰਾਹ ਛੱਡ ਕੇ ਅਸੀ ਜੀਵਨ-ਤਾਣੀ ਦੀ ਪੁੱਠੀ ਬੁਣਤ ਬੁਣ ਰਹੇ ਹਾਂ ।੩।
leaving the straight and narrow path, he weaves his way backwards. ||3||
ਦੁਹਾ ਸਿਰਿਆ ਕਾ ਖਸਮੁ ਪ੍ਰਭੁ ਸੋਈ ॥
(ਜੀਵਾਂ ਦੇ ਭੀ ਕੀਹ ਵੱਸ ?) (ਜੀਵਨ ਦੇ ਚੰਗੇ ਤੇ ਮੰਦੇ) ਦੋਹਾਂ ਪਾਸਿਆਂ ਦਾ ਮਾਲਕ ਪਰਮਾਤਮਾ ਆਪ ਹੀ ਹੈ ।
God is the Lord and Master of both worlds.
ਜਿਸੁ ਮੇਲੇ ਨਾਨਕ ਸੋ ਮੁਕਤਾ ਹੋਈ ॥੪॥੨੯॥੯੮॥
ਹੇ ਨਾਨਕ ! ਜਿਸ ਮਨੁੱਖ ਨੂੰ ਪਰਮਾਤਮਾ (ਆਪਣੇ ਚਰਨਾਂ ਵਿਚ) ਜੋੜਦਾ ਹੈ, ਉਹ ਮੰਦੇ ਪਾਸੇ ਵਲੋਂ ਬਚ ਜਾਂਦਾ ਹੈ ।੪।੨੯।੯੮।
He, whom the Lord unites with Himself, O Nanak, is liberated. ||4||29||98||