ਸਿਰੀਰਾਗੁ ਮਹਲਾ ੧ ॥
Siree Raag, First Mehl:
ਕੋਟਿ ਕੋਟੀ ਮੇਰੀ ਆਰਜਾ ਪਵਣੁ ਪੀਅਣੁ ਅਪਿਆਉ ॥
ਜੇ ਮੇਰੀ ਉਮਰ ਕੋ੍ਰੜਾਂ ਹੀ ਸਾਲ ਹੋ ਜਾਏ, ਜੇ ਹਵਾ ਮੇਰਾ ਖਾਣਾ-ਪੀਣਾ ਹੋਵੇ (ਜੇ ਮੈਂ ਹਵਾ ਦੇ ਆਸਰੇ ਹੀ ਜੀਊ ਸਕਾਂ)
If I could live for millions and millions of years, and if the air was my food and drink,
ਚੰਦੁ ਸੂਰਜੁ ਦੁਇ ਗੁਫੈ ਨ ਦੇਖਾ ਸੁਪਨੈ ਸਉਣ ਨ ਥਾਉ ॥
ਜੇ (ਕਿਸੇ) ਗੁਫਾ ਵਿਚ (ਬੈਠਾ ਰਹਿ ਕੇ) ਚੰਦ ਅਤੇ ਸੂਰਜ ਦੋਹਾਂ ਨੂੰ ਕਦੇ ਨਾ ਵੇਖਾਂ (ਭਾਵ, ਕਿ ਦਿਨ-ਰਾਤ ਮੈਂ ਗੁਫਾ ਵਿਚ ਬੈਠ ਕੇ ਸਮਾਧੀ ਲਾਈ ਰੱਖਾਂ), ਜੇ ਸੁਫਨੇ ਵਿਚ ਭੀ ਸੌਣ ਦੀ ਥਾਂ ਨ ਮਿਲੇ (ਜੇ ਕਦੇ ਭੀ ਨਾਹ ਸੌਂ ਸਕਾਂ)
and if I lived in a cave and never saw either the sun or the moon, and if I never slept, even in dreams
ਭੀ ਤੇਰੀ ਕੀਮਤਿ ਨਾ ਪਵੈ ਹਉ ਕੇਵਡੁ ਆਖਾ ਨਾਉ ॥੧॥
ਤਾਂ ਭੀ (ਹੇ ਪ੍ਰਭੂ ! ਇਤਨੀਆਂ ਲੰਮੀਆਂ ਸਮਾਧੀਆਂ ਲਾ ਕੇ ਭੀ) ਮੈਥੋਂ ਤੇਰਾ ਮੱੁਲ ਨਹੀਂ ਪੈ ਸਕਦਾ (ਤੇਰੇ ਬਰਾਬਰ ਦਾ ਮੈਂ ਕਿਸੇ ਹੋਰ ਨੂੰ ਲੱਭ ਨਹੀਂ ਸਕਦਾ), ਮੈਂ ਤੇਰੀ ਕਿਤਨੀ ਕੁ ਵਡਿਆਈ ਦੱਸਾਂ ? (ਮੈਂ ਤੇਰੀ ਵਡਿਆਈ ਦੱਸਣ ਜੋਗਾ ਨਹੀਂ ਹਾਂ) ।੧।
-even so, I could not estimate Your Value. How can I describe the Greatness of Your Name? ||1||
ਸਾਚਾ ਨਿਰੰਕਾਰੁ ਨਿਜ ਥਾਇ ॥
ਸਦਾ ਕਾਇਮ ਰਹਿਣ ਵਾਲਾ ਨਿਰ-ਆਕਾਰ ਪਰਮਾਤਮਾ ਆਪਣੇ ਆਪ ਵਿਚ ਟਿਕਿਆ ਹੋਇਆ ਹੈ (ਉਸ ਨੂੰ ਕਿਸੇ ਹੋਰ ਦੇ ਆਸਰੇ ਦੀ ਮੁਥਾਜੀ ਨਹੀਂ ਹੈ)
The True Lord, the Formless One, is Himself in His Own Place.
ਸੁਣਿ ਸੁਣਿ ਆਖਣੁ ਆਖਣਾ ਜੇ ਭਾਵੈ ਕਰੇ ਤਮਾਇ ॥੧॥ ਰਹਾਉ ॥
ਅਸੀ ਜੀਵ ਇਕ ਦੂਜੇ ਤੋਂ ਸੁਣ ਸੁਣ ਕੇ ਹੀ (ਉਸ ਦੀ ਬਜ਼ੁਰਗੀ ਦਾ) ਬਿਆਨ ਕਰ ਦੇਂਦੇ ਹਾਂ । (ਪਰ ਇਹ ਕੋਈ ਨਹੀਂ ਦੱਸ ਸਕਦਾ ਕਿ ਉਹ ਕਿਤਨਾ ਕੁ ਵੱਡਾ ਹੈ) । ਜੇ ਪ੍ਰਭੂ ਨੂੰ ਚੰਗਾ ਲੱਗੇ ਤਾਂ (ਜੀਵ ਦੇ ਅੰਦਰ ਆਪਣੀ ਸਿਫ਼ਤਿ-ਸਾਲਾਹ ਦੀ) ਤਾਂਘ ਪੈਦਾ ਕਰ ਦੇਂਦਾ ਹੈ ।੧।ਰਹਾਉ।
I have heard, over and over again, and so I tell the tale; as it pleases You, Lord, please instill within me the yearning for You. ||1||Pause||
ਕੁਸਾ ਕਟੀਆ ਵਾਰ ਵਾਰ ਪੀਸਣਿ ਪੀਸਾ ਪਾਇ ॥
ਜੇ (ਤਪਾਂ ਦੇ ਕਸ਼ਟ ਦੇ ਦੇ ਕੇ ਆਪਣੇ ਸਰੀਰ ਨੂੰ) ਮੈਂ ਕੁਹ ਸੱੁਟਾਂ, ਮੁੜ ਮੁੜ ਰਤਾ ਰਤਾ ਕਟਾ ਦਿਆਂ, ਚੱਕੀ ਵਿਚ ਪਾ ਕੇ ਪੀਹ ਦਿਆਂ, ਅੱਗ ਨਾਲ ਸਾੜ ਸੱੁਟਾਂ
If I was slashed and cut into pieces, over and over again, and put into the mill and ground into flour,
ਅਗੀ ਸੇਤੀ ਜਾਲੀਆ ਭਸਮ ਸੇਤੀ ਰਲਿ ਜਾਉ ॥
(ਆਪਣੇ ਆਪ ਨੂੰ) ਸੁਆਹ ਨਾਲ ਰਲਾ ਦਿਆਂ
burnt by fire and mixed with ashes
ਭੀ ਤੇਰੀ ਕੀਮਤਿ ਨਾ ਪਵੈ ਹਉ ਕੇਵਡੁ ਆਖਾ ਨਾਉ ॥੨॥
(ਇਤਨੇ ਤਪ ਸਾਧ ਕੇ ਭੀ, ਹੇ ਪ੍ਰਭੂ !) ਤੇਰੇ ਬਰਾਬਰ ਦਾ ਹੋਰ ਕਿਸੇ ਨੂੰ ਲੱਭ ਨਹੀਂ ਸਕਦਾ, ਮੈਂ ਤੇਰੀ ਵਡਿਆਈ ਦੱਸਣ ਜੋਗਾ ਨਹੀਂ ਹਾਂ ।੨।
-even then, I could not estimate Your Value. How can I describe the Greatness of Your Name? ||2||
ਪੰਖੀ ਹੋਇ ਕੈ ਜੇ ਭਵਾ ਸੈ ਅਸਮਾਨੀ ਜਾਉ ॥
ਜੇ ਮੈਂ ਪੰਛੀ ਬਣ ਕੇ ਉੱਡ ਸਕਾਂ ਤੇ ਸੈਂਕੜੇ ਅਸਮਾਨਾਂ ਤਕ ਪਹੁੰਚ ਸਕਾਂ
If I was a bird, soaring and flying through hundreds of heavens,
ਨਦਰੀ ਕਿਸੈ ਨ ਆਵਊ ਨਾ ਕਿਛੁ ਪੀਆ ਨ ਖਾਉ ॥
ਜੇ (ਉੱਡ ਕੇ ਇਤਨਾ ਉੱਚਾ ਚਲਾ ਜਾਵਾਂ ਕਿ) ਮੈਂ ਕਿਸੇ ਨੂੰ ਦਿੱਸ ਨਾ ਸਕਾਂ, ਖਾਵਾਂ ਪੀਵਾਂ ਭੀ ਕੁਝ ਨਾ
and if I was invisible, neither eating nor drinking anything
ਭੀ ਤੇਰੀ ਕੀਮਤਿ ਨਾ ਪਵੈ ਹਉ ਕੇਵਡੁ ਆਖਾ ਨਾਉ ॥੩॥
(ਇਤਨੀ ਪਹੁੰਚ ਰੱਖਦਾ ਹੋਇਆ) ਭੀ (ਹੇ ਪ੍ਰਭੂ !) ਮੈਂ ਤੇਰੇ ਬਰਾਬਰ ਦਾ ਹੋਰ ਕੋਈ ਨਹੀਂ ਲੱਭ ਸਕਦਾ, ਮੈਂ ਤੇਰੀ ਵਡਿਆਈ ਦੱਸਣ ਜੋਗਾ ਨਹੀਂ ਹਾਂ ।੩।
-even so, I could not estimate Your Value. How can I describe the Greatness of Your Name? ||3||
ਨਾਨਕ ਕਾਗਦ ਲਖ ਮਣਾ ਪੜਿ ਪੜਿ ਕੀਚੈ ਭਾਉ ॥
ਹੇ ਨਾਨਕ ! (ਆਖ—ਹੇ ਪ੍ਰਭੂ ! ਜੇ ਮੇਰੇ ਪਾਸ ਤੇਰੀ ਵਡਿਆਈ ਨਾਲ ਭਰੇ ਹੋਏ) ਲੱਖਾਂ ਮਣਾਂ ਕਾਗ਼ਜ਼ ਹੋਣ ਉਹਨਾਂ ਨੂੰ ਮੁੜ ਮੁੜ ਪੜ੍ਹ ਕੇ ਵਿਚਾਰ (ਭੀ) ਕੀਤੀ ਜਾਵ
O Nanak, if I had hundreds of thousands of stacks of paper, and if I were to read and recite and embrace love for the Lord,
ਮਸੂ ਤੋਟਿ ਨ ਆਵਈ ਲੇਖਣਿ ਪਉਣੁ ਚਲਾਉ ॥
ਜੇ (ਤੇਰੀ ਵਡਿਆਈ ਲਿਖਣ ਵਾਸਤੇ) ਮੈਂ ਹਵਾ ਨੂੰ ਕਲਮ ਬਣਾ ਲਵਾਂ (ਲਿਖਦਿਆਂ ਲਿਖਦਿਆਂ) ਸਿਆਹੀ ਦੀ ਭੀ ਕਦੇ ਤੋਟ ਨਾਹ ਆਵ
and if ink were never to fail me, and if my pen were able to move like the wind
ਭੀ ਤੇਰੀ ਕੀਮਤਿ ਨਾ ਪਵੈ ਹਉ ਕੇਵਡੁ ਆਖਾ ਨਾਉ ॥੪॥੨॥
ਤਾਂ ਭੀ (ਹੇ ਪ੍ਰਭੂ !) ਮੈਂ ਤੇਰਾ ਮੁੱਲ ਨਹੀਂ ਪਾ ਸਕਦਾ, ਮੈਂ ਤੇਰੀ ਵਡਿਆਈ ਦੱਸਣ ਜੋਗਾ ਨਹੀਂ ਹਾਂ ।੪।੨।
-even so, I could not estimate Your Value. How can I describe the Greatness of Your Name? ||4||2||