ਗਉੜੀ ਗੁਆਰੇਰੀ ਮਹਲਾ ੫ ॥
Gauree Gwaarayree, Fifth Mehl:
 
ਕਲਿਜੁਗ ਮਹਿ ਮਿਲਿ ਆਏ ਸੰਜੋਗ ॥
ਇਸ ਕਲੇਸ਼ਾਂ-ਵੇੜ੍ਹੀ ਦੁਨੀਆ ਵਿਚ (ਇਸਤਰੀ ਤੇ ਪਤੀ) ਪਿਛਲੇ ਸੰਬੰਧਾਂ ਦੇ ਕਾਰਨ ਮਿਲ ਕੇ ਆ ਇਕੱਠੇ ਹੁੰਦੇ ਹਨ ।
In the Dark Age of Kali Yuga, they come together through destiny.
 
ਜਿਚਰੁ ਆਗਿਆ ਤਿਚਰੁ ਭੋਗਹਿ ਭੋਗ ॥੧॥
ਜਿਤਨਾ ਚਿਰ (ਪਰਮਾਤਮਾ ਵਲੋਂ) ਹੁਕਮ ਮਿਲਦਾ ਹੈ ਉਤਨਾ ਚਿਰ (ਦੋਵੇਂ ਮਿਲ ਕੇ ਜਗਤ ਦੇ) ਪਦਾਰਥ ਮਾਣਦੇ ਹਨ ।੧।
As long as the Lord commands, they enjoy their pleasures. ||1||
 
ਜਲੈ ਨ ਪਾਈਐ ਰਾਮ ਸਨੇਹੀ ॥
ਪਤੀ ਦੀ ਚਿਖ਼ਾ ਵਿਚ ਸੜਨ ਨਾਲ ਪਿਆਰ ਕਰਨ ਵਾਲਾ ਪਤੀ ਨਹੀਂ ਮਿਲ ਸਕਦਾ
By burning oneself, the Beloved Lord is not obtained.
 
ਕਿਰਤਿ ਸੰਜੋਗਿ ਸਤੀ ਉਠਿ ਹੋਈ ॥੧॥ ਰਹਾਉ ॥
(ਆਪਣੇ ਮਰੇ ਪਤੀ ਨਾਲ ਮੁੜ) ਕੀਤੇ ਜਾ ਸਕਣ ਵਾਲੇ ਮਿਲਾਪ ਦੀ ਖ਼ਾਤਰ (ਇਸਤਰੀ) ਉੱਠ ਕੇ ਸਤੀ ਹੋ ਜਾਂਦੀ ਹੈ ।੧।ਰਹਾਉ।
Only by the actions of destiny does she rise up and burn herself, as a 'satee'. ||1||Pause||
 
ਦੇਖਾ ਦੇਖੀ ਮਨਹਠਿ ਜਲਿ ਜਾਈਐ ॥
ਇਕ ਦੂਜੀ ਨੂੰ ਵੇਖ ਕੇ ਮਨ ਦੇ ਹਠ ਨਾਲ (ਹੀ) ਸੜ ਜਾਈਦਾ ਹੈ
Imitating what she sees, with her stubborn mind-set, she goes into the fire.
 
ਪ੍ਰਿਅ ਸੰਗੁ ਨ ਪਾਵੈ ਬਹੁ ਜੋਨਿ ਭਵਾਈਐ ॥੨॥
(ਪਰ ਮਰੇ ਪਤੀ ਦੀ ਚਿਖ਼ਾ ਵਿਚ ਸੜ ਕੇ ਇਸਤਰੀ ਆਪਣੇ) ਪਿਆਰੇ ਦਾ ਸਾਥ ਨਹੀਂ ਪ੍ਰਾਪਤ ਕਰ ਸਕਦੀ । (ਇਸ ਤਰ੍ਹਾਂ ਸਗੋਂ) ਕਈ ਜੂਨਾਂ ਵਿਚ ਹੀ ਭਟਕੀਦਾ ਹੈ ।੨।
She does not obtain the Company of her Beloved Lord, and she wanders through countless incarnations. ||2||
 
ਸੀਲ ਸੰਜਮਿ ਪ੍ਰਿਅ ਆਗਿਆ ਮਾਨੈ ॥
ਜੇਹੜੀ ਇਸਤਰੀ ਮਿੱਠੇ ਸੁਭਾਵ ਦੀ ਜੁਗਤਿ ਵਿਚ ਰਹਿ ਕੇ (ਆਪਣੇ) ਪਿਆਰੇ (ਪਤੀ) ਦਾ ਹੁਕਮ ਮੰਨਦੀ ਰਹਿੰਦੀ ਹੈ
With pure conduct and self-restraint, she surrenders to her Husband Lord's Will;
 
ਤਿਸੁ ਨਾਰੀ ਕਉ ਦੁਖੁ ਨ ਜਮਾਨੈ ॥੩॥
ਉਸ ਇਸਤ੍ਰੀ ਨੂੰ ਜਮਾਂ ਦਾ ਦੁੱਖ ਨਹੀਂ ਪੋਹ ਸਕਦਾ ।੩।
that woman shall not suffer pain at the hands of the Messenger of Death. ||3||
 
ਕਹੁ ਨਾਨਕ ਜਿਨਿ ਪ੍ਰਿਉ ਪਰਮੇਸਰੁ ਕਰਿ ਜਾਨਿਆ ॥
ਹੇ ਨਾਨਕ ! ਆਖ—ਜਿਸ (ਇਸਤ੍ਰੀ) ਨੇ ਆਪਣੇ ਪਤੀ ਨੂੰ ਹੀ ਇੱਕ ਖਸਮ ਕਰ ਕੇ ਸਮਝਿਆ ਹੈ (ਭਾਵ, ਸਿਰਫ਼ ਆਪਣੇ ਪਤੀ ਵਿਚ ਹੀ ਪਤੀ-ਭਾਵਨਾ ਰੱਖੀ ਹੈ)
Says Nanak, she who looks upon the Transcendent Lord as her Husband,
 
ਧੰਨੁ ਸਤੀ ਦਰਗਹ ਪਰਵਾਨਿਆ ॥੪॥੩੦॥੯੯॥
ਜਿਵੇਂ ਭਗਤ ਦਾ ਪਤੀ ਇੱਕ ਪਰਮਾਤਮਾ ਹੈ, ਉਹੀ ਇਸਤ੍ਰੀ ਅਸਲੀ ਸਤੀ ਹੈ, ਉਹੀ ਭਾਗਾਂ ਵਾਲੀ ਹੈ, ਉਹੀ ਪਰਮਾਤਮਾ ਦੀ ਹਜ਼ੂਰੀ ਵਿਚ ਕਬੂਲ ਹੈ ।੪।੩੦।੯੯।
is the blessed 'satee'; she is received with honor in the Court of the Lord. ||4||30||99||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by