ਗਉੜੀ ਗੁਆਰੇਰੀ ਮਹਲਾ ੫ ॥
Gauree Gwaarayree, Fifth Mehl:
ਹਮ ਧਨਵੰਤ ਭਾਗਠ ਸਚ ਨਾਇ ॥
(ਜਿਉਂ ਜਿਉਂ) ਅਸੀ ਪਰਮਾਤਮਾ ਦੇ ਗੁਣ (ਮਿਲ ਕੇ) ਗਾਂਦੇ ਹਾਂ, ਸਦਾ-ਥਿਰ ਪ੍ਰਭੂ ਦੇ ਨਾਮ ਦੀ ਬਰਕਤਿ ਨਾਲ ਅਸੀ (ਪਰਮਾਤਮਾ ਦੇ ਨਾਮ-ਧਨ ਦੇ) ਧਨੀ ਬਣਦੇ ਜਾ ਰਹੇ ਹਾਂ
I am prosperous and fortunate, for I have received the True Name.
ਹਰਿ ਗੁਣ ਗਾਵਹ ਸਹਜਿ ਸੁਭਾਇ ॥੧॥ ਰਹਾਉ ॥
ਭਾਗਾਂ ਵਾਲੇ ਬਣਦੇ ਜਾ ਰਹੇ ਹਾਂ, ਆਤਮਕ ਅਡੋਲਤਾ ਵਿਚ ਟਿਕੇ ਰਹਿੰਦੇ ਹਾਂ, ਪ੍ਰੇਮ ਵਿਚ ਮਗਨ ਰਹਿੰਦੇ ਹਾਂ ।੧।ਰਹਾਉ।
I sing the Glorious Praises of the Lord, with natural, intuitive ease. ||1||Pause||
ਪੀਊ ਦਾਦੇ ਕਾ ਖੋਲਿ ਡਿਠਾ ਖਜਾਨਾ ॥
ਜਦੋਂ ਮੈਂ ਗੁਰੂ ਨਾਨਕ ਦੇਵ ਤੋਂ ਲੈ ਕੇ ਸਾਰੇ ਗੁਰੂ ਸਾਹਿਬਾਨ ਦਾ ਬਾਣੀ ਦਾ ਖ਼ਜ਼ਾਨਾ ਖੋਲ੍ਹ ਕੇ ਵੇਖਿਆ
When I opened it up and gazed upon the treasures of my father and grandfather,
ਤਾ ਮੇਰੈ ਮਨਿ ਭਇਆ ਨਿਧਾਨਾ ॥੧॥
ਤਦੋਂ ਮੇਰੇ ਮਨ ਵਿਚ ਆਤਮਕ ਆਨੰਦ ਦਾ ਭੰਡਾਰ ਭਰਿਆ ਗਿਆ ।੧।
then my mind became very happy. ||1||
ਰਤਨ ਲਾਲ ਜਾ ਕਾ ਕਛੂ ਨ ਮੋਲੁ ॥ ਭਰੇ ਭੰਡਾਰ ਅਖੂਟ ਅਤੋਲ ॥੨॥
ਇਸ ਖ਼ਜ਼ਾਨੇ ਵਿਚ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਅਮੋਲਕ ਰਤਨਾਂ ਲਾਲਾਂ ਦੇ ਭੰਡਾਰੇ ਭਰੇ ਹੋਏ (ਮੈਂ ਵੇਖੇ), ਜੇਹੜੇ ਕਦੇ ਮੁੱਕ ਨਹੀਂ ਸਕਦੇ, ਜੇਹੜੇ, ਤੋਲੇ ਨਹੀਂ ਜਾ ਸਕਦੇ ।੨।
The storehouse is inexhaustible and immeasurable, overflowing with priceless jewels and rubies. ||2||
ਖਾਵਹਿ ਖਰਚਹਿ ਰਲਿ ਮਿਲਿ ਭਾਈ ॥
ਹੇ ਭਾਈ ! ਜੇਹੜੇ ਮਨੁੱਖ (ਸਤਸੰਗ ਵਿਚ) ਇਕੱਠੇ ਹੋ ਕੇ ਇਹਨਾਂ ਭੰਡਾਰਿਆਂ ਨੂੰ ਆਪ ਵਰਤਦੇ ਹਨ ਤੇ ਹੋਰਨਾਂ ਨੂੰ ਭੀ ਵੰਡਦੇ ਹਨ
The Siblings of Destiny meet together, and eat and spend,
ਤੋਟਿ ਨ ਆਵੈ ਵਧਦੋ ਜਾਈ ॥੩॥
ਉਹਨਾਂ ਦੇ ਪਾਸ ਇਸ ਖ਼ਜ਼ਾਨੇ ਦੀ ਕਮੀ ਨਹੀਂ ਹੁੰਦੀ, ਸਗੋਂ ਹੋਰ ਹੋਰ ਵਧਦਾ ਹੈ ।੩।
but these resources do not diminish; they continue to increase. ||3||
ਕਹੁ ਨਾਨਕ ਜਿਸੁ ਮਸਤਕਿ ਲੇਖੁ ਲਿਖਾਇ ॥
(ਪਰ) ਹੇ ਨਾਨਕ ! ਆਖ—ਜਿਸ ਮਨੁੱਖ ਦੇ ਮੱਥੇ ਉਤੇ ਪਰਮਾਤਮਾ ਦੀ ਬਖ਼ਸ਼ਸ਼ ਦਾ ਲੇਖ ਲਿਖਿਆ ਹੰੁਦਾ ਹੈ
Says Nanak, one who has such destiny written on his forehead,
ਸੁ ਏਤੁ ਖਜਾਨੈ ਲਇਆ ਰਲਾਇ ॥੪॥੩੧॥੧੦੦॥
ਉਹੀ ਇਸ (ਸਿਫ਼ਤਿ-ਸਾਲਾਹ ਦੇ) ਖ਼ਜ਼ਾਨੇ ਵਿਚ ਸਾਂਝੀਵਾਲ ਬਣਾਇਆ ਜਾਂਦਾ ਹੈ (ਭਾਵ, ਉਹੀ ਸਾਧ ਸੰਗਤਿ ਵਿਚ ਆ ਕੇ ਸਿਫ਼ਤਿ-ਸਾਲਾਹ ਦੀ ਬਾਣੀ ਦਾ ਆਨੰਦ ਮਾਣਦਾ ਹੈ) ।੪।੩੧।੧੦੦।
becomes a partner in these treasures. ||4||31||100||