ਗਉੜੀ ਮਹਲਾ ੫ ॥
Gauree, Fifth Mehl:
ਡਰਿ ਡਰਿ ਮਰਤੇ ਜਬ ਜਾਨੀਐ ਦੂਰਿ ॥
ਜਿਤਨਾ ਚਿਰ ਅਸੀ ਇਹ ਸਮਝਦੇ ਹਾਂ ਕਿ ਪਰਮਾਤਮਾ ਕਿਤੇ ਦੂਰ ਵੱਸਦਾ ਹੈ, ਉਤਨਾ ਚਿਰ (ਦੁਨੀਆ ਦੇ ਦੁੱਖ ਰੋਗ ਫ਼ਿਕਰਾਂ ਤੋਂ) ਸਹਮ ਸਹਮ ਕੇ ਆਤਮਕ ਮੌਤੇ ਮਰਦੇ ਰਹਿੰਦੇ ਹਾਂ ।
I was scared, scared to death, when I thought that He was far away.
ਡਰੁ ਚੂਕਾ ਦੇਖਿਆ ਭਰਪੂਰਿ ॥੧॥
ਜਦੋਂ ਉਸ ਨੂੰ (ਸਾਰੇ ਸੰਸਾਰ ਵਿਚ ਜ਼ੱਰੇ ਜ਼ੱਰੇ ਵਿਚ) ਵਿਆਪਕ ਵੇਖ ਲਿਆ, (ਉਸੇ ਵੇਲੇ ਦੁਨੀਆ ਦੇ ਦੁੱਖ ਆਦਿਕਾਂ ਦਾ) ਡਰ ਮੁੱਕ ਗਿਆ ।੧।
But my fear was removed, when I saw that He is pervading everywhere. ||1||
ਸਤਿਗੁਰ ਅਪੁਨੇ ਕਉ ਬਲਿਹਾਰੈ ॥
ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ, ਉਹ (ਦੁੱਖ ਰੋਗ ਸੋਗ ਆਦਿਕ ਦੇ ਸਮੰੁਦਰ ਵਿਚ ਸਾਨੂੰ ਡੁਬਦਿਆਂ ਨੂੰ) ਛੱਡ ਕੇ ਨਹੀਂ ਜਾਂਦਾ
I am a sacrifice to my True Guru.
ਛੋਡਿ ਨ ਜਾਈ ਸਰਪਰ ਤਾਰੈ ॥੧॥ ਰਹਾਉ ॥
ਉਹ (ਇਸ ਸਮੰੁਦਰ ਵਿਚੋਂ) ਜ਼ਰੂਰ ਪਾਰ ਲੰਘਾਂਦਾ ਹੈ ।੧।ਰਹਾਉ।
He shall not abandon me; He shall surely carry me across. ||1||Pause||
ਦੂਖੁ ਰੋਗੁ ਸੋਗੁ ਬਿਸਰੈ ਜਬ ਨਾਮੁ ॥
(ਹੇ ਭਾਈ ! ਦੁਨੀਆ ਦਾ) ਦੁੱਖ ਰੋਗ ਫ਼ਿਕਰ (ਤਦੋਂ ਹੀ ਵਿਆਪਦਾ) ਹੈ ਜਦੋਂ ਪਰਮਾਤਮਾ ਦਾ ਨਾਮ ਭੁੱਲ ਜਾਂਦਾ ਹੈ ।
Pain, disease and sorrow come when one forgets the Naam, the Name of the Lord.
ਸਦਾ ਅਨੰਦੁ ਜਾ ਹਰਿ ਗੁਣ ਗਾਮੁ ॥੨॥
ਜਦੋਂ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਵੀਏ ਤਦੋਂ (ਮਨ ਵਿਚ) ਸਦਾ ਆਨੰਦ ਬਣਿਆ ਰਹਿੰਦਾ ਹੈ ।੨।
Eternal bliss comes when one sings the Glorious Praises of the Lord. ||2||
ਬੁਰਾ ਭਲਾ ਕੋਈ ਨ ਕਹੀਜੈ ॥
(ਹੇ ਭਾਈ !) ਨਾਹ ਕਿਸੇ ਦੀ ਨਿੰਦਾ ਕਰਨੀ ਚਾਹੀਦੀ ਹੈ ਨਾਹ ਕਿਸੇ ਦੀ ਖ਼ੁਸ਼ਾਮਦ ।
Do not say that anyone is good or bad.
ਛੋਡਿ ਮਾਨੁ ਹਰਿ ਚਰਨ ਗਹੀਜੈ ॥੩॥
(ਦੁਨੀਆ ਦਾ) ਮਾਣ ਤਿਆਗ ਕੇ ਪਰਮਾਤਮਾ ਦੇ ਚਰਨ (ਹਿਰਦੇ ਵਿਚ) ਟਿਕਾ ਲੈਣੇ ਚਾਹੀਦੇ ਹਨ ।੩।
Renounce your arrogant pride, and grasp the Feet of the Lord. ||3||
ਕਹੁ ਨਾਨਕ ਗੁਰ ਮੰਤ੍ਰੁ ਚਿਤਾਰਿ ॥
ਹੇ ਨਾਨਕ ! ਆਖ—(ਹੇ ਭਾਈ !) ਗੁਰੂ ਦਾ ਉਪਦੇਸ਼ ਆਪਣੇ ਚਿੱਤ ਵਿਚ ਪ੍ਰੋ ਰੱਖ
Says Nanak, remember the GurMantra;
ਸੁਖੁ ਪਾਵਹਿ ਸਾਚੈ ਦਰਬਾਰਿ ॥੪॥੩੨॥੧੦੧॥
ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦੀ ਦਰਗਾਹ ਵਿਚ ਆਨੰਦ ਮਾਣੇਂਗਾ ।੪।੩੨।੧੦੧।
you shall find peace at the True Court. ||4||32||101||