ਮੁੰਦਾਵਣੀ ਮਹਲਾ ੫ ॥
Mundaavanee, Fifth Mehl:
ਥਾਲ ਵਿਚਿ ਤਿੰਨਿ ਵਸਤੂ ਪਈਓ ਸਤੁ ਸੰਤੋਖੁ ਵੀਚਾਰੋ ॥
ਹੇ ਭਾਈ! (ਉਸ ਮਨੁੱਖ ਦੇ ਹਿਰਦੇ-) ਥਾਲ ਵਿਚ ਉੱਚਾ ਆਚਰਨ, ਸੰਤੋਖ ਅਤੇ ਆਤਮਕ ਜੀਵਨ ਦੀ ਸੂਝ—ਇਹ ਤਿੰਨ ਵਸਤੂਆਂ ਟਿਕੀਆਂ ਰਹਿੰਦੀਆਂ ਹਨ,
Upon this Plate, three things have been placed: Truth, Contentment and Contemplation.
ਅੰਮ੍ਰਿਤ ਨਾਮੁ ਠਾਕੁਰ ਕਾ ਪਇਓ ਜਿਸ ਕਾ ਸਭਸੁ ਅਧਾਰੋ ॥
ਜਿਸ ਮਨੁੱਖ ਦੇ ਹਿਰਦੇ-ਥਾਲ ਵਿਚ) ਪਰਮਾਤਮਾ ਦਾ ਆਤਮਕ ਜੀਵਨ ਦੇਣ ਵਾਲਾ ਨਾਮ ਆ ਵੱਸਦਾ ਹੈ (ਇਹ ‘ਅੰਮ੍ਰਿਤ ਨਾਮੁ’ ਐਸਾ ਹੈ) ਕਿ ਇਸ ਦਾ ਆਸਰਾ ਹਰੇਕ ਜੀਵ ਲਈ (ਜ਼ਰੂਰੀ) ਹੈ ।
The Ambrosial Nectar of the Naam, the Name of our Lord and Master, has been placed upon it as well; it is the Support of all.
ਜੇ ਕੋ ਖਾਵੈ ਜੇ ਕੋ ਭੁੰਚੈ ਤਿਸ ਕਾ ਹੋਇ ਉਧਾਰੋ ॥
(ਇਸ ਆਤਮਕ ਭੋਜਨ ਨੂੰ) ਜੇ ਕੋਈ ਮਨੁੱਖ ਸਦਾ ਖਾਂਦਾ ਰਹਿੰਦਾ ਹੈ, ਤਾਂ ਉਸ ਮਨੁੱਖ ਦਾ ਵਿਕਾਰਾਂ ਤੋਂ ਬਚਾਉ ਹੋ ਜਾਂਦਾ ਹੈ ।
One who eats it and enjoys it shall be saved.
ਏਹ ਵਸਤੁ ਤਜੀ ਨਹ ਜਾਈ ਨਿਤ ਨਿਤ ਰਖੁ ਉਰਿ ਧਾਰੋ ॥
ਹੇ ਭਾਈ! (ਜੇ ਆਤਮਕ ‘ਉਧਾਰ’ ਦੀ ਲੋੜ ਹੈ ਤਾਂ) ਆਤਮਕ ਪ੍ਰਸੰਨਤਾ ਦੇਣ ਵਾਲੀ ਇਹ ਨਾਮ-ਵਸਤੂ ਤਿਆਗੀ ਨਹੀਂ ਜਾ ਸਕਦੀ, ਇਸ ਨੂੰ ਸਦਾ ਹੀ ਆਪਣੇ ਹਿਰਦੇ ਵਿਚ ਸਾਂਭ ਰੱਖ ।
This thing can never be forsaken; keep this always and forever in your mind.
ਤਮ ਸੰਸਾਰੁ ਚਰਨ ਲਗਿ ਤਰੀਐ ਸਭੁ ਨਾਨਕ ਬ੍ਰਹਮ ਪਸਾਰੋ ॥੧॥
ਹੇ ਨਾਨਕ! (ਇਸ ਨਾਮ ਵਸਤੂ ਦੀ ਬਰਕਤਿ ਨਾਲ) ਪ੍ਰਭੂ ਦੀ ਚਰਨੀਂ ਲੱਗ ਕੇ ਘੁੱਪ ਹਨੇਰਾ ਸੰਸਾਰ-ਸਮੁੰਦਰ ਤਰਿਆ ਜਾ ਸਕਦਾ ਹੈ ਅਤੇ ਹਰ ਥਾਂ ਪਰਮਾਤਮਾ ਦੇ ਆਪੇ ਦਾ ਪਰਕਾਸ਼ ਹੀ (ਦਿੱਸਣ ਲੱਗ ਪੈਂਦਾ ਹੈ) ।੧।
The dark world-ocean is crossed over, by grasping the Feet of the Lord; O Nanak, it is all the extension of God. ||1||