ਗਉੜੀ ਮਹਲਾ ੫ ॥
Gauree, Fifth Mehl:
ਜਾ ਕੈ ਦੁਖੁ ਸੁਖੁ ਸਮ ਕਰਿ ਜਾਪੈ ॥
(ਪ੍ਰਭੂ ਦੀ ਰਜ਼ਾ ਵਿਚ ਤੁਰਨ ਦੇ ਕਾਰਨ) ਜਿਸ ਮਨੁੱਖ ਦੇ ਹਿਰਦੇ ਵਿਚ ਹਰੇਕ ਦੁੱਖ ਸੁਖ ਇਕੋ ਜਿਹਾ ਪ੍ਰਤੀਤ ਹੰੁਦਾ ਹੈ
Those who look alike upon pleasure and pain
ਤਾ ਕਉ ਕਾੜਾ ਕਹਾ ਬਿਆਪੈ ॥੧॥
ਉਸ ਨੂੰ ਕੋਈ ਚਿੰਤਾ-ਫ਼ਿਕਰ ਕਦੇ ਦਬਾ ਨਹੀਂ ਸਕਦਾ ।੧।
- how can anxiety touch them? ||1||
ਸਹਜ ਅਨੰਦ ਹਰਿ ਸਾਧੂ ਮਾਹਿ ॥
(ਹੇ ਭਾਈ !) ਪਰਮਾਤਮਾ ਦੇ ਭਗਤ ਦੇ ਹਿਰਦੇ ਵਿਚ (ਸਦਾ) ਆਤਮਕ ਅਡੋਲਤਾ ਬਣੀ ਰਹਿੰਦੀ ਹੈ
The Lord's Holy Saints abide in celestial bliss.
ਆਗਿਆਕਾਰੀ ਹਰਿ ਹਰਿ ਰਾਇ ॥੧॥ ਰਹਾਉ ॥
(ਸਦਾ) ਆਨੰਦ ਬਣਿਆ ਰਹਿੰਦਾ ਹੈ, (ਹਰੀ ਦਾ ਭਗਤ) ਹਰਿ-ਪ੍ਰਭੂ ਦੀ ਆਗਿਆ ਵਿਚ ਹੀ ਤੁਰਦਾ ਹੈ ।੧।ਰਹਾਉ।
They remain obedient to the Lord, the Sovereign Lord King. ||1||Pause||
ਜਾ ਕੈ ਅਚਿੰਤੁ ਵਸੈ ਮਨਿ ਆਇ ॥
(ਹੇ ਭਾਈ !) ਚਿੰਤਾ-ਰਹਿਤ ਪਰਮਾਤਮਾ ਜਿਸ ਮਨੁੱਖ ਦੇ ਮਨ ਵਿਚ ਆ ਵੱਸਦਾ ਹ
Those who have the Carefree Lord abiding in their minds
ਤਾ ਕਉ ਚਿੰਤਾ ਕਤਹੂੰ ਨਾਹਿ ॥੨॥
ਉਸ ਨੂੰ ਕਦੇ ਕੋਈ ਚਿੰਤਾ ਨਹੀਂ ਪੋਂਹਦੀ ।੨।
- no cares will ever bother them. ||2||
ਜਾ ਕੈ ਬਿਨਸਿਓ ਮਨ ਤੇ ਭਰਮਾ ॥
ਜਿਸ ਮਨੁੱਖ ਦੇ ਮਨ ਤੋਂ ਭਟਕਣਾ ਮੁੱਕ ਜਾਂਦੀ ਹੈ
Those who have banished doubt from their minds
ਤਾ ਕੈ ਕਛੂ ਨਾਹੀ ਡਰੁ ਜਮਾ ॥੩॥
ਉਸ ਦੇ ਮਨ ਵਿਚ ਮੌਤ ਦਾ ਡਰ ਭੀ ਨਹੀਂ ਰਹਿ ਜਾਂਦਾ ।੩।
are not afraid of death at all. ||3||
ਜਾ ਕੈ ਹਿਰਦੈ ਦੀਓ ਗੁਰਿ ਨਾਮਾ ॥
ਹੇ ਨਾਨਕ ! ਆਖ—ਗੁਰੂ ਨੇ ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਟਿਕਾ ਦਿੱਤਾ ਹੈ
Those whose hearts are filled with the Lord's Name by the Guru
ਕਹੁ ਨਾਨਕ ਤਾ ਕੈ ਸਗਲ ਨਿਧਾਨਾ ॥੪॥੩੪॥੧੦੩॥
ਉਸ ਦੇ ਅੰਦਰ, ਮਾਨੋ, ਸਾਰੇ ਖ਼ਜ਼ਾਨੇ ਆ ਜਾਂਦੇ ਹਨ ।੪।੩੪।੧੦੩।
- says Nanak, all treasures come to them. ||4||34||103||