ਗਉੜੀ ਮਹਲਾ ੫ ॥
Gauree, Fifth Mehl:
ਅਗਮ ਰੂਪ ਕਾ ਮਨ ਮਹਿ ਥਾਨਾ ॥
(ਜਿਸ ਮਨ ਵਿਚ ਸਿਫ਼ਤਿ-ਸਾਲਾਹ ਦੇ ਚਸ਼ਮੇ ਜਾਰੀ ਹੋ ਜਾਂਦੇ ਹਨ) ਉਸ ਮਨ ਵਿਚ ਅਪਹੰੁਚ ਸਰੂਪ ਵਾਲੇ ਪਰਮਾਤਮਾ ਦਾ ਨਿਵਾਸ ਹੋ ਜਾਂਦਾ ਹੈ ।
The Lord of Unfathomable Form has His Place in the mind.
ਗੁਰ ਪ੍ਰਸਾਦਿ ਕਿਨੈ ਵਿਰਲੈ ਜਾਨਾ ॥੧॥
(ਪਰ) ਕਿਸੇ ਵਿਰਲੇ ਮਨੁੱਖ ਨੇ ਗੁਰੂ ਦੀ ਕਿਰਪਾ ਨਾਲ (ਇਹ ਭੇਤ) ਸਮਝਿਆ ਹੈ ।੧।
By Guru's Grace, a rare few come to understand this. ||1||
ਸਹਜ ਕਥਾ ਕੇ ਅੰਮ੍ਰਿਤ ਕੁੰਟਾ ॥
ਜਿਸ ਮਨੁੱਖ ਦੇ ਭਾਗਾਂ ਵਿਚ ਪ੍ਰਾਪਤੀ ਦਾ ਲੇਖ ਲਿਖਿਆ ਹੁੰਦਾ ਹੈ
The Ambrosial Pools of the celestial sermon
ਜਿਸਹਿ ਪਰਾਪਤਿ ਤਿਸੁ ਲੈ ਭੁੰਚਾ ॥੧॥ ਰਹਾਉ ॥
ਉਹ (ਗੁਰੂ ਦੀ ਕਿਰਪਾ ਨਾਲ) ਆਤਮਕ ਅਡੋਲਤਾ ਤੇ ਸਿਫ਼ਤਿ-ਸਾਲਾਹ ਦੇ ਅੰਮ੍ਰਿਤ ਦੇ ਚਸ਼ਮਿਆਂ ਦਾ ਆਨੰਦ ਮਾਣਦਾ ਹੈ ।੧।ਰਹਾਉ।
- those who find them, drink them in. ||1||Pause||
ਅਨਹਤ ਬਾਣੀ ਥਾਨੁ ਨਿਰਾਲਾ ॥
(ਜਿਥੇ ਸਿਫ਼ਤਿ-ਸਾਲਾਹ ਤੇ ਆਤਮਕ ਅਡੋਲਤਾ ਦੇ ਚਸ਼ਮੇ ਚੱਲ ਪੈਂਦੇ ਹਨ) ਉਹ ਹਿਰਦਾ-ਥਾਂ ਇਕ-ਰਸ ਸਿਫ਼ਤਿ-ਸਾਲਾਹ ਦੀ ਬਾਣੀ ਦੀ ਬਰਕਤਿ ਨਾਲ ਅਨੋਖਾ (ਸੰੁਦਰ) ਹੋ ਜਾਂਦਾ ਹੈ ।
The unstruck melody of the Guru's Bani vibrates in that most special place.
ਤਾ ਕੀ ਧੁਨਿ ਮੋਹੇ ਗੋਪਾਲਾ ॥੨॥
ਉਸ ਦੀ ਜੁੜੀ ਸੁਰਤਿ ਉਤੇ ਪਰਮਾਤਮਾ (ਭੀ) ਮੋਹਿਆ ਜਾਂਦਾ ਹੈ ।੨।
The Lord of the World is fascinated with this melody. ||2||
ਤਹ ਸਹਜ ਅਖਾਰੇ ਅਨੇਕ ਅਨੰਤਾ ॥
(ਜਿਥੇ ਸਿਫ਼ਤਿ-ਸਾਲਾਹ ਦੇ ਚਸ਼ਮੇ ਜਾਰੀ ਹੁੰਦੇ ਹਨ) ਉਥੇ (ਉਸ ਆਤਮਕ ਅਵਸਥਾ ਵਿਚ ਟਿਕੇ ਹੋਏ)
The numerous, countless places of celestial peace
ਪਾਰਬ੍ਰਹਮ ਕੇ ਸੰਗੀ ਸੰਤਾ ॥੩॥
ਸੰਤ ਜਨ ਪਰਮਾਤਮਾ ਦੇ ਚਰਨਾਂ ਵਿਚ ਜੁੜ ਕੇ ਆਤਮਕ ਅਡੋਲਤਾ ਦੇ ਅਨੇਕਾਂ ਤੇ ਬੇਅੰਤ ਅਖਾੜੇ ਰਚੀ ਰੱਖਦੇ ਹਨ ।੩।
- there, the Saints dwell, in the Company of the Supreme Lord God. ||3||
ਹਰਖ ਅਨੰਤ ਸੋਗ ਨਹੀ ਬੀਆ ॥
(ਉਸ ਅਵਸਥਾ ਵਿਚ) ਬੇਅੰਤ ਖ਼ੁਸ਼ੀ ਹੀ ਖ਼ੁਸ਼ੀ ਬਣੀ ਰਹਿੰਦੀ ਹੈ, ਕਿਸੇ ਤਰ੍ਹਾਂ ਦਾ ਕੋਈ ਹੋਰ ਚਿੰਤਾ-ਫ਼ਿਕਰ ਨਹੀਂ ਪੋਂਹਦਾ ।
There is infinite joy, and no sorrow or duality.
ਸੋ ਘਰੁ ਗੁਰਿ ਨਾਨਕ ਕਉ ਦੀਆ ॥੪॥੩੫॥੧੦੪॥
(ਹੇ ਭਾਈ !) ਗੁਰੂ ਨੇ ਉਹ ਆਤਮਕ ਟਿਕਾਣਾ (ਮੈਨੂੰ) ਨਾਨਕ ਨੂੰ (ਭੀ) ਬਖ਼ਸ਼ਿਆ ਹੈ ।੪।੩੫।੧੦੪।
The Guru has blessed Nanak with this home. ||4||35||104||