ਗਉੜੀ ਮਃ ੫ ॥
Gauree, Fifth Mehl:
ਕਵਨ ਰੂਪੁ ਤੇਰਾ ਆਰਾਧਉ ॥
(ਹੇ ਪ੍ਰਭੂ ! ਜਗਤ ਦੇ ਸਾਰੇ ਜੀਵ ਤੇਰਾ ਹੀ ਰੂਪ ਹਨ ਤੇ ਤੇਰਾ ਕੋਈ ਭੀ ਖ਼ਾਸ ਰੂਪ ਨਹੀਂ । ਮੈਂ ਨਹੀਂ ਜਾਣਦਾ ਕਿ) ਤੇਰਾ ਉਹ ਕੇਹੜਾ ਰੂਪ ਹੈ ਜਿਸ ਦਾ ਮੈਂ ਧਿਆਨ ਧਰਾਂ ।
What form of Yours should I worship and adore?
ਕਵਨ ਜੋਗ ਕਾਇਆ ਲੇ ਸਾਧਉ ॥੧॥
(ਹੇ ਪ੍ਰਭੂ ! ਮੈਨੂੰ ਸਮਝ ਨਹੀਂ ਕਿ) ਜੋਗ ਦਾ ਉਹ ਕੇਹੜਾ ਸਾਧਨ ਹੈ ਜਿਸ ਨਾਲ ਮੈਂ ਆਪਣੇ ਸਰੀਰ ਨੂੰ ਵੱਸ ਵਿਚ ਲਿਆਵਾਂ (ਤੇ ਤੈਨੂੰ ਪ੍ਰਸੰਨ ਕਰਾਂ । ਜੋਗ-ਸਾਧਨਾਂ ਨਾਲ ਤੈਨੂੰ ਪ੍ਰਸੰਨ ਨਹੀਂ ਕੀਤਾ ਜਾ ਸਕਦਾ) ।੧।
What Yoga should I practice to control my body? ||1||
ਕਵਨ ਗੁਨੁ ਜੋ ਤੁਝੁ ਲੈ ਗਾਵਉ ॥
ਹੇ ਪਾਰਬ੍ਰਹਮ ਪ੍ਰਭੂ ! (ਤੇਰੇ ਬੇਅੰਤ ਗੁਣ ਹਨ, ਮੈਨੂੰ ਸਮਝ ਨਹੀਂ ਆਉਂਦੀ ਕਿ) ਮੈਂ ਤੇਰਾ ਕੇਹੜਾ ਗੁਣ ਲੈ ਕੇ ਤੇਰੀ ਸਿਫ਼ਤਿ-ਸਾਲਾਹ ਕਰਾਂ
What is that virtue, by which I may sing of You?
ਕਵਨ ਬੋਲ ਪਾਰਬ੍ਰਹਮ ਰੀਝਾਵਉ ॥੧॥ ਰਹਾਉ ॥
ਤੇ ਕੇਹੜੇ ਬੋਲ ਬੋਲ ਕੇ ਮੈਂ ਤੈਨੂੰ ਪ੍ਰਸੰਨ ਕਰਾਂ ।੧।ਰਹਾਉ।
What is that speech, by which I may please the Supreme Lord God? ||1||Pause||
ਕਵਨ ਸੁ ਪੂਜਾ ਤੇਰੀ ਕਰਉ ॥
ਹੇ ਪਾਰਬ੍ਰਹਮ ! ਮੈਂ ਤੇਰੀ ਕੇਹੜੀ ਪੂਜਾ ਕਰਾਂ (ਜਿਸ ਨਾਲ ਤੂੰ ਪ੍ਰਸੰਨ ਹੋ ਸਕੇਂ) ?
What worship service shall I perform for You?
ਕਵਨ ਸੁ ਬਿਧਿ ਜਿਤੁ ਭਵਜਲ ਤਰਉ ॥੨॥
ਹੇ ਪ੍ਰਭੂ ! ਉਹ ਕੇਹੜਾ ਤਰੀਕਾ ਹੈ ਜਿਸ ਦੀ ਰਾਹੀਂ ਮੈਂ ਸੰਸਾਰ-ਸਮੰੁਦਰ ਤੋਂ ਪਾਰ ਲੰਘ ਜਾਵਾਂ ? ।੨।
How can I cross over the terrifying world-ocean? ||2||
ਕਵਨ ਤਪੁ ਜਿਤੁ ਤਪੀਆ ਹੋਇ ॥
ਉਹ ਕੇਹੜਾ ਤਪ-ਸਾਧਨ ਹੈ ਜਿਸ ਨਾਲ ਮਨੁੱਖ (ਕਾਮਯਾਬ) ਤਪਸ੍ਵੀ ਅਖਵਾ ਸਕਦਾ ਹੈ (ਤੇ ਮੈਨੂੰ ਖ਼ੁਸ਼ ਕਰ ਸਕਦਾ ਹੈ) ?
What is that penance, by which I may become a penitent?
ਕਵਨੁ ਸੁ ਨਾਮੁ ਹਉਮੈ ਮਲੁ ਖੋਇ ॥੩॥
ਉਹ ਕੇਹੜਾ ਨਾਮ ਹੈ (ਜਿਸ ਦਾ ਜਾਪ ਕਰ ਕੇ) (ਮਨੁੱਖ ਆਪਣੇ ਅੰਦਰੋਂ) ਹਉਮੈ ਦੀ ਮੈਲ ਦੂਰ ਕਰ ਸਕਦਾ ਹੈ ? ।੩।
What is that Name, by which the filth of egotism may be washed away? ||3||
ਗੁਣ ਪੂਜਾ ਗਿਆਨ ਧਿਆਨ ਨਾਨਕ ਸਗਲ ਘਾਲ ॥
ਹੇ ਨਾਨਕ ! (ਮਨੁੱਖ ਨਿਰੇ ਆਪਣੇ ਉੱਦਮ ਦੇ ਆਸਰੇ ਪ੍ਰਭੂ ਨੂੰ ਪ੍ਰਸੰਨ ਨਹੀਂ ਕਰ ਸਕਦਾ । ਉਸੇ ਮਨੁੱਖ ਦੇ ਗਾਏ ਹੋਏ) ਗੁਣ (ਕੀਤੀ ਹੋਈ) ਪੂਜਾ, ਗਿਆਨ ਤੇ (ਜੋੜੀ ਹੋਈ) ਸੁਰਤਿ ਆਦਿਕ ਦੀ ਸਾਰੀ ਮਿਹਨਤ (ਸਫਲ ਹੁੰਦੀ ਹੈ)
Virtue, worship, spiritual wisdom, meditation and all service, O Nanak,
ਜਿਸੁ ਕਰਿ ਕਿਰਪਾ ਸਤਿਗੁਰੁ ਮਿਲੈ ਦਇਆਲ ॥੪॥
ਜਿਸ ਉਤੇ ਦਿਆਲ ਹੋ ਕੇ ਕਿਰਪਾ ਕਰ ਕੇ ਗੁਰੂ ਮਿਲਦਾ ਹੈ ।੪।
are obtained from the True Guru, when, in His Mercy and Kindness, He meets us. ||4||
ਤਿਸ ਹੀ ਗੁਨੁ ਤਿਨ ਹੀ ਪ੍ਰਭੁ ਜਾਤਾ ॥
ਉਸੇ ਦੀ ਹੀ ਕੀਤੀ ਹੋਈ ਸਿਫ਼ਤਿ-ਸਾਲਾਹ (ਪਰਵਾਨ ਹੈ) ਉਸੇ ਨੇ ਹੀ ਪ੍ਰਭੂ ਨਾਲ ਜਾਣ-ਪਛਾਣ ਪਾਈ ਹੈ
They alone receive this merit, and they alone know God,
ਜਿਸ ਕੀ ਮਾਨਿ ਲੇਇ ਸੁਖਦਾਤਾ ॥੧॥ ਰਹਾਉ ਦੂਜਾ ॥੩੬॥੧੦੫॥
(ਜਿਸ ਨੂੰ ਗੁਰੂ ਮਿਲਿਆ ਹੈ ਤੇ) ਜਿਸ ਦੀ ਅਰਦਾਸ ਸਾਰੇ ਸੁਖ ਦੇਣ ਵਾਲਾ ਪਰਮਾਤਮਾ ਮੰਨ ਲੈਂਦਾ ਹੈ ।੧।ਰਹਾਉ ਦੂਜਾ।੩੬।੧੦੫।
who are approved by the Giver of peace. ||1||Second Pause||36||105||