ਗਉੜੀ ਮਹਲਾ ੫ ॥
Gauree, Fifth Mehl:
ਰੇ ਮਨ ਮੇਰੇ ਤੂੰ ਤਾ ਕਉ ਆਹਿ ॥ ਜਾ ਕੈ ਊਣਾ ਕਛਹੂ ਨਾਹਿ ॥੧॥
ਹੇ ਮੇਰੇ ਮਨ ! ਤੂੰ ਉਸ ਪਰਮਾਤਮਾ ਨੂੰ ਮਿਲਣ ਦੀ ਤਾਂਘ ਕਰ, ਜਿਸ ਦੇ ਘਰ ਵਿਚ ਕਿਸੇ ਚੀਜ਼ ਦੀ ਭੀ ਘਾਟ ਨਹੀਂ ਹੈ ।੧।
O my mind, seek the One who lacks nothing. ||1||
ਹਰਿ ਸਾ ਪ੍ਰੀਤਮੁ ਕਰਿ ਮਨ ਮੀਤ ॥
ਹੇ ਮੇਰੇ ਮਿੱਤਰ ਮਨ ! ਪਰਮਾਤਮਾ ਵਰਗਾ ਪ੍ਰੀਤਮ ਬਣਾ
Make the Beloved Lord your friend.
ਪ੍ਰਾਨ ਅਧਾਰੁ ਰਾਖਹੁ ਸਦ ਚੀਤ ॥੧॥ ਰਹਾਉ ॥
ਉਸ (ਪ੍ਰੀਤਮ ਨੂੰ) ਪ੍ਰਾਣਾਂ ਦੇ ਆਸਰੇ (ਪ੍ਰੀਤਮ) ਨੂੰ ਸਦਾ ਆਪਣੇ ਚਿੱਤ ਵਿਚ ਪ੍ਰੋ ਰੱਖ ।੧।ਰਹਾਉ।
Keep Him constantly in your mind; He is the Support of the breath of life. ||1||Pause||
ਰੇ ਮਨ ਮੇਰੇ ਤੂੰ ਤਾ ਕਉ ਸੇਵਿ ॥
ਹੇ ਮੇਰੇ ਮਨ ! ਤੂੰ ਉਸ ਪਰਮਾਤਮਾ ਦੀ ਸੇਵਾ-ਭਗਤੀ ਕਰ, ਜੋ (ਸਾਰੇ ਜਗਤ ਦਾ) ਮੂਲ ਹੈ
O my mind, serve Him;
ਆਦਿ ਪੁਰਖ ਅਪਰੰਪਰ ਦੇਵ ॥੨॥
ਜੋ ਸਭ ਵਿਚ ਵਿਆਪਕ ਹੈ ਜੋ ਪਰੇ ਤੋਂ ਪਰੇ ਹੈ (ਬੇਅੰਤ ਹੈ) ਤੇ ਜੋ ਪ੍ਰਕਾਸ਼-ਰੂਪ ਹੈ ।੨।
He is the Primal Being, the Infinite Divine Lord. ||2||
ਤਿਸੁ ਊਪਰਿ ਮਨ ਕਰਿ ਤੂੰ ਆਸਾ ॥
ਹੇ (ਮੇਰੇ) ਮਨ ! ਤੂੰ ਉਸ ਪਰਮਾਤਮਾ ਉਤੇ (ਆਪਣੀਆਂ ਸਾਰੀਆਂ ਲੋੜਾਂ ਪੂਰੀਆਂ ਹੋਣ ਦੀ) ਆਸ ਰੱਖ
Place your hopes in the One
ਆਦਿ ਜੁਗਾਦਿ ਜਾ ਕਾ ਭਰਵਾਸਾ ॥੩॥
ਜਿਸ (ਦੀ ਸਹਾਇਤਾ) ਦਾ ਭਰੋਸਾ ਸਦਾ ਤੋਂ ਹੀ (ਸਭ ਜੀਵਾਂ ਨੂੰ ਹੈ) ।੩।
who is the Support of all beings, from the very beginning of time, and throughout the ages. ||3||
ਜਾ ਕੀ ਪ੍ਰੀਤਿ ਸਦਾ ਸੁਖੁ ਹੋਇ ॥
(ਹੇ ਭਾਈ !) ਜਿਸ ਪਰਮਾਤਮਾ ਨਾਲ ਪ੍ਰੀਤਿ ਕਰਨ ਦੀ ਬਰਕਤਿ ਨਾਲ ਸਦਾ ਆਤਮਕ ਆਨੰਦ ਮਿਲਦਾ ਹੈ
His Love brings eternal peace;
ਨਾਨਕੁ ਗਾਵੈ ਗੁਰ ਮਿਲਿ ਸੋਇ ॥੪॥੩੯॥੧੦੮॥
ਨਾਨਕ (ਆਪਣੇ) ਗੁਰੂ ਨੂੰ ਮਿਲ ਕੇ ਉਸ ਦੇ ਗੁਣ ਗਾਂਦਾ ਹੈ ।੪।੩੯।੧੦੮।
meeting the Guru, Nanak sings His Glorious Praises. ||4||39||108||