ਸਿਰੀਰਾਗੁ ਮਹਲਾ ੧ ॥
Siree Raag, First Mehl:
ਲੇਖੈ ਬੋਲਣੁ ਬੋਲਣਾ ਲੇਖੈ ਖਾਣਾ ਖਾਉ ॥
ਸਾਡਾ ਬੋਲ-ਚਾਲ, ਸਾਡਾ ਖਾਣ-ਪੀਣ ਥੋੜੇ ਹੀ ਸਮੇਂ ਲਈ ਹੈ,
As it is pre-ordained, people speak their words. As it is pre-ordained, they consume their food.
ਲੇਖੈ ਵਾਟ ਚਲਾਈਆ ਲੇਖੈ ਸੁਣਿ ਵੇਖਾਉ ॥
ਜਿਸ ਜੀਵਨ-ਸਫ਼ਰ ਵਿਚ ਅਸੀ ਤੁਰੇ ਹੋਏ ਹਾਂ ਇਹ ਸਫ਼ਰ ਭੀ ਥੋੜੇ ਹੀ ਚਿਰ ਲਈ ਹੈ, (ਦੁਨੀਆਂ ਦੇ ਰਾਗ-ਰੰਗ ਤੇ ਰੰਗ-ਤਮਾਸ਼ੇ) ਸੁਣਨੇ ਵੇਖਣੇ ਭੀ ਥੋੜੇ ਹੀ ਸਮੇਂ ਲਈ ਹਨ ।੧।
As it is pre-ordained, they walk along the way. As it is pre-ordained, they see and hear.
ਲੇਖੈ ਸਾਹ ਲਵਾਈਅਹਿ ਪੜੇ ਕਿ ਪੁਛਣ ਜਾਉ ॥੧॥
ਇਹ ਗੱਲ ਹਰ ਕੋਈ ਜਾਣਦਾ ਹੈ ਕਿ ਅਸੀ ਜ਼ਿੰਦਗੀ ਦੇ ਸਾਹ ਗਿਣੇ-ਮਿਥੇ ਸਮੇਂ ਲਈ ਹੀ ਲੈ ਰਹੇ ਹਾਂ
As it is pre-ordained, they draw their breath. Why should I go and ask the scholars about this? ||1||
ਬਾਬਾ ਮਾਇਆ ਰਚਨਾ ਧੋਹੁ ॥
ਹੇ ਭਾਈ ! ਮਾਇਆ ਦੀ ਖੇਡ (ਜੀਵਾਂ ਲਈ) ਚਾਰ ਦਿਨ ਦੀ ਹੀ ਖੇਡ ਹੈ
O Baba, the splendor of Maya is deceptive.
ਅੰਧੈ ਨਾਮੁ ਵਿਸਾਰਿਆ ਨਾ ਤਿਸੁ ਏਹ ਨ ਓਹੁ ॥੧॥ ਰਹਾਉ ॥
ਪਰ ਇਸ ਚਾਰ ਦਿਨ ਦੀ ਖੇਡ ਵਿਚ ਅੰਨ੍ਹੇ ਹੋਏ ਮਨੁੱਖ ਨੇ ਪ੍ਰਭੂ ਦਾ ਨਾਮ ਵਿਸਾਰ ਦਿੱਤਾ ਹੈ, ਨਾਹ ਮਾਇਆ ਨਾਲ ਹੀ ਨਿਭਦੀ ਹੈ ਤੇ ਨਾਹ ਪ੍ਰਭੂ ਦਾ ਨਾਮ ਹੀ ਮਿਲਦਾ ਹੈ ।੧।ਰਹਾਉ।
The blind man has forgotten the Name; he is in limbo, neither here nor there. ||1||Pause||
ਜੀਵਣ ਮਰਣਾ ਜਾਇ ਕੈ ਏਥੈ ਖਾਜੈ ਕਾਲਿ ॥
ਜਗਤ ਵਿਚ ਜਨਮ ਲੈ ਕੇ ਜੰਮਣ ਤੋਂ ਮਰਨ ਤਕ ਸਾਰੀ ਉਮਰ (ਮਨੁੱਖ) ਪਦਾਰਥ ਇਕੱਠੇ ਕਰਨ ਦੇ ਆਹਰੇ ਲੱਗਾ ਰਹਿੰਦਾ ਹ
Life and death come to all who are born. Everything here gets devoured by Death.
ਜਿਥੈ ਬਹਿ ਸਮਝਾਈਐ ਤਿਥੈ ਕੋਇ ਨ ਚਲਿਓ ਨਾਲਿ ॥
(ਜਿਨ੍ਹਾਂ ਦੀ ਖ਼ਾਤਰ ਇਹ ਦੌੜ ਭੱਜ ਕਰਦਾ ਹੈ, ਉਹਨਾਂ ਵਿਚੋਂ) ਕੋਈ ਭੀ ਉਹ ਥਾਂ ਤਕ ਸਾਥ ਨਹੀਂ ਨਿਬਾਹੁੰਦਾ ਜਿਥੇ ਇਸ ਨੂੰ (ਸਾਰੀ ਜ਼ਿੰਦਗੀ ਵਿਚ ਕੀਤੇ ਕੰਮਾਂ ਦਾ ਲੇਖਾ) ਸਮਝਾਇਆ ਜਾਂਦਾ ਹੈ
He sits and examines the accounts, there where no one goes along with anyone.
ਰੋਵਣ ਵਾਲੇ ਜੇਤੜੇ ਸਭਿ ਬੰਨਹਿ ਪੰਡ ਪਰਾਲਿ ॥੨॥
(ਇਸ ਦੇ ਮਰਨ ਪਿਛੋਂ) ਇਸ ਨੂੰ ਰੋਣ ਵਾਲੇ ਸਾਰੇ ਹੀ ਸੰਬੰਧੀ (ਇਸ ਦੇ ਭਾ ਦੀਆਂ), ਪਰਾਲੀ ਦੀਆਂ ਪੰਡਾਂ ਪਏ ਚੁੱਕਦੇ ਹਨ (ਕਿਉਂਕਿ ਮਰਨ ਵਾਲੇ ਨੂੰ ਕੋਈ ਲਾਭ ਨਹੀਂ ਹੁੰਦਾ) ।੨।
Those who weep and wail might just as well all tie bundles of straw. ||2||
ਸਭੁ ਕੋ ਆਖੈ ਬਹੁਤੁ ਬਹੁਤੁ ਘਟਿ ਨ ਆਖੈ ਕੋਇ ॥
(ਹੇ ਪ੍ਰਭੂ !) ਹਰੇਕ ਜੀਵ (ਤੈਨੂੰ) ਬਹੁਤ ਬਹੁਤ ਧਨ ਵਾਸਤੇ ਹੀ ਆਖਦਾ ਹੈ, ਕੋਈ ਭੀ ਥੋੜਾ ਨਹੀਂ ਮੰਗਦਾ
Everyone says that God is the Greatest of the Great. No one calls Him any less.
ਕੀਮਤਿ ਕਿਨੈ ਨ ਪਾਈਆ ਕਹਣਿ ਨ ਵਡਾ ਹੋਇ ॥
ਕਿਸੇ ਨੇ ਭੀ ਕਦੇ ਮੰਗਣ ਤੋਂ ਬੱਸ ਨਹੀਂ ਕੀਤੀ, ਮੰਗ ਮੰਗ ਕੇ ਕਦੇ ਕੋਈ ਭੀ ਰੱਜਿਆ ਨਹੀਂ (ਪਰ ਉਹ ਸਾਰਾ ਧਨ ਇਥੇ ਹੀ ਰਹਿ ਜਾਂਦਾ ਹੈ)
No one can estimate His Worth. By speaking of Him, His Greatness is not increased.
ਸਾਚਾ ਸਾਹਬੁ ਏਕੁ ਤੂ ਹੋਰਿ ਜੀਆ ਕੇਤੇ ਲੋਅ ॥੩॥
। ਹੇ ਪ੍ਰਭੂ ! ਇਕ ਤੂੰ ਹੀ ਸਦਾ ਕਾਇਮ ਰਹਿਣ ਵਾਲਾ ਖ਼ਾਲਕ ਹੈਂ, ਹੋਰ ਸਾਰੇ ਜੀਆ-ਜੰਤ ਹੋਰ ਸਾਰੇ ਜਗਤ ਮੰਡਲ-ਨਾਸਵੰਤ ਹਨ ।੩।
You are the One True Lord and Master of all the other beings, of so many worlds. ||3||
ਨੀਚਾ ਅੰਦਰਿ ਨੀਚ ਜਾਤਿ ਨੀਚੀ ਹੂ ਅਤਿ ਨੀਚੁ ॥ ਨਾਨਕੁ ਤਿਨ ਕੈ ਸੰਗਿ ਸਾਥਿ ਵਡਿਆ ਸਿਉ ਕਿਆ ਰੀਸ ॥
(ਹੇ ਪ੍ਰਭੂ ! ਮੈਂ ਤੈਥੋਂ ਇਹੀ ਮੰਗਦਾ ਹਾਂ ਕਿ ਤੇਰਾ) ਨਾਨਕ ਉਹਨਾਂ ਬੰਦਿਆਂ ਨਾਲ ਸਾਥ ਬਣਾਏ ਜੋ ਨੀਵੀਂ ਤੋਂ ਨੀਵੀਂ ਜਾਤਿ ਦੇ ਹਨ ਜੋ ਨੀਵਿਆਂ ਤੋਂ ਭੀ ਅਤਿ ਨੀਵੇਂ ਅਖਵਾਂਦੇ ਹਨ, ਮੈਨੂੰ ਮਾਇਆ-ਧਾਰੀਆਂ ਦੇ ਰਾਹੇ ਤੁਰਨ ਦੀ ਕੋਈ ਤਾਂਘ ਨਹੀਂ
Nanak seeks the company of the lowest of the low class, the very lowest of the low. Why should he try to compete with the great?
ਜਿਥੈ ਨੀਚ ਸਮਾਲੀਅਨਿ ਤਿਥੈ ਨਦਰਿ ਤੇਰੀ ਬਖਸੀਸ ॥੪॥੩॥
(ਕਿਉਂਕਿ ਮੈਨੂੰ ਪਤਾ ਹੈ ਕਿ) ਤੇਰੀ ਮਿਹਰ ਦੀ ਨਜ਼ਰ ਉਥੇ ਹੈ ਜਿਥੇ ਗ਼ਰੀਬਾਂ ਦੀ ਸਾਰ ਲਈ ਜਾਂਦੀ ਹੈ ।੪।੩।
In that place where the lowly are cared for-there, the Blessings of Your Glance of Grace rain down. ||4||3||