ਗਉੜੀ ਮਹਲਾ ੫ ॥
Gauree, Fifth Mehl:
ਦੁਲਭ ਦੇਹ ਪਾਈ ਵਡਭਾਗੀ ॥
ਇਹ ਦੁਰਲੱਭ ਮਨੁੱਖਾ ਸਰੀਰ ਵੱਡੇ ਭਾਗਾਂ ਨਾਲ ਮਿਲਦਾ ਹੈ ।
This human body is so difficult to obtain; it is only obtained by great good fortune.
ਨਾਮੁ ਨ ਜਪਹਿ ਤੇ ਆਤਮ ਘਾਤੀ ॥੧॥
(ਪਰ) ਜੇਹੜੇ ਮਨੁੱਖ (ਇਹ ਸਰੀਰ ਪ੍ਰਾਪਤ ਕਰ ਕੇ) ਪਰਮਾਤਮਾ ਦਾ ਨਾਮ ਨਹੀਂ ਜਪਦੇ, ਉਹ ਆਤਮਕ ਮੌਤ ਸਹੇੜ ਲੈਂਦੇ ਹਨ ।੧।
Those who do not meditate on the Naam, the Name of the Lord, are murderers of the soul. ||1||
ਮਰਿ ਨ ਜਾਹੀ ਜਿਨਾ ਬਿਸਰਤ ਰਾਮ ॥
(ਹੇ ਭਾਈ !) ਜਿਨ੍ਹਾਂ ਮਨੁੱਖਾਂ ਨੂੰ ਪਰਮਾਤਮਾ (ਦਾ ਨਾਮ) ਭੁੱਲ ਜਾਂਦਾ ਹੈ, ਉਹ ਜ਼ਰੂਰ ਆਤਮਕ ਮੌਤੇ ਮਰ ਜਾਂਦੇ ਹਨ
Those who forget the Lord might just as well die.
ਨਾਮ ਬਿਹੂਨ ਜੀਵਨ ਕਉਨ ਕਾਮ ॥੧॥ ਰਹਾਉ ॥
(ਕਿਉਂਕਿ) ਪਰਮਾਤਮਾ ਦੇ ਨਾਮ ਤੋਂ ਵਾਂਜੇ ਰਿਹਾਂ ਮਨੁੱਖਾ ਜੀਵਨ ਕਿਸੇ ਭੀ ਕੰਮ ਨਹੀਂ ।੧।ਰਹਾਉ।
Without the Naam, of what use are their lives? ||1||Pause||
ਖਾਤ ਪੀਤ ਖੇਲਤ ਹਸਤ ਬਿਸਥਾਰ ॥
(ਪਰਮਾਤਮਾ ਦੇ ਨਾਮ ਤੋਂ ਖੁੰਝੇ ਹੋਏ ਮਨੁੱਖ) ਖਾਣ ਪੀਣ ਖੇਡਣ ਹੱਸਣ ਦੇ ਖਿਲਾਰੇ ਖਿਲਾਰਦੇ ਹਨ
Eating, drinking, playing, laughing and showing off
ਕਵਨ ਅਰਥ ਮਿਰਤਕ ਸੀਗਾਰ ॥੨॥
(ਪਰ ਇਹ ਇਉਂ ਹੀ ਹੈ ਜਿਵੇਂ ਕਿਸੇ ਮੁਰਦੇ ਨੂੰ ਹਾਰ ਸ਼ਿੰਗਾਰ ਲਾਉਣੇ, ਤੇ) ਮੁਰਦੇ ਨੂੰ ਸ਼ਿੰਗਾਰਨ ਦਾ ਕੋਈ ਭੀ ਲਾਭ ਨਹੀਂ ਹੁੰਦਾ ।੨।
- what use are the ostentatious displays of the dead? ||2||
ਜੋ ਨ ਸੁਨਹਿ ਜਸੁ ਪਰਮਾਨੰਦਾ ॥
ਜੇਹੜੇ ਮਨੁੱਖ ਸਭ ਤੋਂ ਸ੍ਰੇਸ਼ਟ ਆਨੰਦ ਦੇ ਮਾਲਕ ਪ੍ਰਭੂ ਦੀ ਸਿਫ਼ਤਿ-ਸਾਲਾਹ ਨਹੀਂ ਸੁਣਦੇ
Those who do not listen to the Praises of the Lord of supreme bliss,
ਪਸੁ ਪੰਖੀ ਤ੍ਰਿਗਦ ਜੋਨਿ ਤੇ ਮੰਦਾ ॥੩॥
ਉਹ ਪਸ਼ੂ ਪੰਛੀ ਤੇ ਟੇਢੇ ਹੋ ਕੇ ਤੁਰਨ ਵਾਲੇ ਜੀਵਾਂ ਦੀਆਂ ਜੂਨਾਂ ਨਾਲੋਂ ਭੀ ਭੈੜੇ ਹਨ ।੩।
are worse off than beasts, birds or creeping creatures. ||3||
ਕਹੁ ਨਾਨਕ ਗੁਰਿ ਮੰਤ੍ਰੁ ਦ੍ਰਿੜਾਇਆ ॥
ਹੇ ਨਾਨਕ ! ਆਖ—ਜਿਸ ਮਨੁੱਖ ਦੇ ਹਿਰਦੇ ਵਿਚ ਗੁਰੂ ਨੇ ਆਪਣਾ ਉਪਦੇਸ਼ ਪੱਕਾ ਕਰ ਦਿੱਤਾ ਹੈ
Says Nanak, the GurMantra has been implanted within me;
ਕੇਵਲ ਨਾਮੁ ਰਿਦ ਮਾਹਿ ਸਮਾਇਆ ॥੪॥੪੨॥੧੧੧॥
ਉਸ ਦੇ ਹਿਰਦੇ ਵਿਚ ਸਿਰਫ਼ ਪਰਮਾਤਮਾ ਦਾ ਨਾਮ ਹੀ ਸਦਾ ਟਿਕਿਆ ਰਹਿੰਦਾ ਹੈ ।੪।੪੨।੧੧੧।
the Name alone is contained within my heart. ||4||42||111||