ਗਉੜੀ ਮਹਲਾ ੫ ॥
Gauree, Fifth Mehl:
ਕਾ ਕੀ ਮਾਈ ਕਾ ਕੋ ਬਾਪ ॥
(ਅਸਲ ਵਿਚ ਸਦਾ ਲਈ) ਨਾਹ ਕੋਈ ਕਿਸੇ ਦੀ ਮਾਂ ਹੈ, ਨਾਹ ਕੋਈ ਕਿਸੇ ਦਾ ਪਿਉ ਹੈ ।
Whose mother is this? Whose father is this?
ਨਾਮ ਧਾਰੀਕ ਝੂਠੇ ਸਭਿ ਸਾਕ ॥੧॥
(ਮਾਂ, ਪਿਉ, ਪੁਤ੍ਰ, ਇਸਤ੍ਰੀ ਆਦਿਕ ਇਹ) ਸਾਰੇ ਸਾਕ ਸਦਾ ਕਾਇਮ ਰਹਿਣ ਵਾਲੇ ਨਹੀਂ ਹਨ, ਕਹਿਣ-ਮਾਤ੍ਰ ਹੀ ਹਨ ।੧।
They are relatives in name only- they are all false. ||1||
ਕਾਹੇ ਕਉ ਮੂਰਖ ਭਖਲਾਇਆ ॥
ਹੇ ਮੂਰਖ ! ਤੂੰ ਕਿਉਂ (ਵਿਲਕ ਰਿਹਾ ਹੈਂ, ਜਿਵੇਂ) ਸੁਪਨੇ ਦੇ ਅਸਰ ਹੇਠ ਬੋਲ ਰਿਹਾ ਹੈਂ ?
Why are you screaming and shouting, you fool?
ਮਿਲਿ ਸੰਜੋਗਿ ਹੁਕਮਿ ਤੂੰ ਆਇਆ ॥੧॥ ਰਹਾਉ ॥
(ਤੈਨੂੰ ਇਹ ਸੂਝ ਨਹੀਂ ਕਿ) ਤੂੰ ਪਰਮਾਤਮਾ ਦੇ ਹੁਕਮ ਵਿਚ (ਪਿਛਲੇ) ਸੰਜੋਗ ਅਨੁਸਾਰ (ਇਹਨਾਂ ਮਾਂ ਪਿਉ ਆਦਿਕ ਸੰਬੰਧੀਆਂ ਨਾਲ) ਮਿਲ ਕੇ (ਜਗਤ ਵਿਚ) ਆਇਆ ਹੈਂ (ਜਿਤਨਾ ਚਿਰ ਇਹ ਸੰਜੋਗ ਕਾਇਮ ਹੈ ਉਤਨਾ ਚਿਰ ਹੀ ਇਹਨਾਂ ਸੰਬੰਧੀਆਂ ਨਾਲ ਮੇਲ ਰਹਿ ਸਕਦਾ ਹੈ) ।੧।ਰਹਾਉ।
By good destiny and the Lord's Order, you have come into the world. ||1||Pause||
ਏਕਾ ਮਾਟੀ ਏਕਾ ਜੋਤਿ ॥
ਸਭ ਜੀਵਾਂ ਦੀ ਇਕੋ ਹੀ ਮਿੱਟੀ ਹੈ, ਸਭ ਵਿਚ (ਕਰਤਾਰ ਦੀ) ਇਕੋ ਹੀ ਜੋਤਿ ਮੌਜੂਦ ਹੈ, ਸਭ ਵਿਚ ਇਕੋ ਹੀ ਪ੍ਰਾਣ ਹਨ (ਜਿਤਨਾ ਚਿਰ ਸੰਜੋਗ ਕਾਇਮ ਹੈ ਉਤਨਾ ਚਿਰ ਇਹ ਤੱਤ ਇਕੱਠੇ ਹਨ ।
There is the one dust, the one light,
ਏਕੋ ਪਵਨੁ ਕਹਾ ਕਉਨੁ ਰੋਤਿ ॥੨॥
ਸੰਜੋਗ ਮੁੱਕ ਜਾਣ ਤੇ ਤੱਤ ਵੱਖ ਵੱਖ ਹੋ ਜਾਂਦੇ ਹਨ । ਕਿਸੇ ਨੂੰ ਕਿਸੇ ਵਾਸਤੇ) ਰੋਣ ਦੀ ਲੋੜ ਨਹੀਂ ਪੈਂਦੀ (ਰੋਣ ਦਾ ਲਾਭ ਨਹੀਂ ਹੁੰਦਾ) ।੨।
the one praanic wind. Why are you crying? For whom do you cry? ||2||
ਮੇਰਾ ਮੇਰਾ ਕਰਿ ਬਿਲਲਾਹੀ ॥
(ਕਿਸੇ ਸੰਬੰਧੀ ਦੇ ਵਿਛੋੜੇ ਤੇ ਲੋਕ) ‘ਮੇਰਾ, ਮੇਰਾ’ ਆਖ ਕੇ ਵਿਲਕਦੇ ਹਨ
People weep and cry out, "Mine, mine!"
ਮਰਣਹਾਰੁ ਇਹੁ ਜੀਅਰਾ ਨਾਹੀ ॥੩॥
(ਪਰ ਇਹ ਨਹੀਂ ਸਮਝਦੇ ਕਿ ਸਦਾ ਲਈ ਕੋਈ ਕਿਸੇ ਦਾ ‘ਮੇਰਾ’ ਨਹੀਂ ਤੇ) ਇਹ ਜੀਵਾਤਮਾ ਮਰਨ ਵਾਲਾ ਨਹੀਂ ਹੈ ।੩।
This soul is not perishable. ||3||
ਕਹੁ ਨਾਨਕ ਗੁਰਿ ਖੋਲੇ ਕਪਾਟ ॥
ਹੇ ਨਾਨਕ ! ਆਖ—ਜਿਨ੍ਹਾਂ ਮਨੁੱਖਾਂ ਦੇ (ਮਾਇਆ ਦੇ ਮੋਹ ਨਾਲ ਜਕੜੇ ਹੋਏ) ਕਵਾੜ ਗੁਰੂ ਨੇ ਖੋਲ੍ਹ ਦਿੱਤੇ
Says Nanak, the Guru has opened my shutters;
ਮੁਕਤੁ ਭਏ ਬਿਨਸੇ ਭ੍ਰਮ ਥਾਟ ॥੪॥੪੩॥੧੧੨॥
ਉਹ ਮੋਹ ਦੇ ਬੰਧਨਾਂ ਤੋਂ ਸੁਤੰਤਰ ਹੋ ਗਏ, ਉਹਨਾਂ ਦੇ ਮੋਹ ਦੀ ਭਟਕਣਾ ਵਾਲੇ ਸਾਰੇ ਪਸਾਰੇ ਮੁੱਕ ਗਏ ।੪।੪੩।੧੧੨।
I am liberated, and my doubts have been dispelled. ||4||43||112||