ਗਉੜੀ ਮਹਲਾ ੫ ॥
Gauree, Fifth Mehl:
ਪੂਰਾ ਮਾਰਗੁ ਪੂਰਾ ਇਸਨਾਨੁ ॥
(ਗੁਰੂ ਦੀ ਮਿਹਰ ਨਾਲ) ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਵੱਸਦਾ ਹੈ
Perfect is the path; perfect is the cleansing bath.
ਸਭੁ ਕਿਛੁ ਪੂਰਾ ਹਿਰਦੈ ਨਾਮੁ ॥੧॥
ਉਸ ਦਾ ਹਰੇਕ ਉੱਦਮ ਉਕਾਈ-ਹੀਣ ਹੁੰਦਾ ਹੈ (ਕਿਉਂਕਿ) ਪਰਮਾਤਮਾ ਦਾ ਨਾਮ ਹੀ (ਜੀਵਨ ਦਾ) ਸਹੀ ਰਸਤਾ ਹੈ, ਨਾਮ ਹੀ ਅਸਲ (ਤੀਰਥ-) ਇਸ਼ਨਾਨ ਹੈ ।੧।
Everything is perfect, if the Naam is in the heart. ||1||
ਪੂਰੀ ਰਹੀ ਜਾ ਪੂਰੈ ਰਾਖੀ ॥
(ਪੂਰੇ ਗੁਰੂ ਦੀ ਮਿਹਰ ਨਾਲ) ਜਿਨ੍ਹਾਂ ਮਨੁੱਖਾਂ ਨੇ (ਆਪਣੇ ਸਭ ਕਾਰ-ਵਿਹਾਰਾਂ ਵਿਚ) ਪਰਮਾਤਮਾ ਦਾ ਆਸਰਾ ਲਈ ਰੱਖਿਆ
One's honor remains perfect, when the Perfect Lord preserves it.
ਪਾਰਬ੍ਰਹਮ ਕੀ ਸਰਣਿ ਜਨ ਤਾਕੀ ॥੧॥ ਰਹਾਉ ॥
ਉਹਨਾਂ ਦੀ ਇੱਜ਼ਤ ਸਦਾ ਬਣੀ ਰਹੀ ਕਿਉਂਕਿ ਅਭੁੱਲ ਗੁਰੂ ਨੇ ਉਹਨਾਂ ਦੀ ਇੱਜ਼ਤ ਰੱਖੀ ।੧।ਰਹਾਉ।
His servant takes to the Sanctuary of the Supreme Lord God. ||1||Pause||
ਪੂਰਾ ਸੁਖੁ ਪੂਰਾ ਸੰਤੋਖੁ ॥
(ਗੁਰੂ ਦੀ ਮਿਹਰ ਨਾਲ ਜੇਹੜਾ ਮਨੁੱਖ ਪਰਮਾਤਮਾ ਦੀ ਸਰਨ ਵਿਚ ਰਹਿੰਦਾ ਹੈ ਉਹ) ਸਦਾ ਲਈ ਆਤਮਕ ਆਨੰਦ ਮਾਣਦਾ ਹੈ ਤੇ ਸੰਤੋਖ ਵਾਲਾ ਜੀਵਨ ਬਿਤਾਂਦਾ ਹੈ ।
Perfect is the peace; perfect is the contentment.
ਪੂਰਾ ਤਪੁ ਪੂਰਨ ਰਾਜੁ ਜੋਗੁ ॥੨॥
(ਪਰਮਾਤਮਾ ਦੀ ਸਰਨ ਹੀ ਉਸ ਦੇ ਵਾਸਤੇ) ਅਭੁੱਲ ਤਪ ਹੈ, ਉਹ ਪੂਰਨ ਰਾਜ ਭੀ ਮਾਣਦਾ ਹੈ ਤੇ ਪਰਮਾਤਮਾ ਦੇ ਚਰਨਾਂ ਨਾਲ ਜੁੜਿਆ ਭੀ ਰਹਿੰਦਾ ਹੈ ।੨।
Perfect is the penance; perfect is the Raja Yoga, the Yoga of meditation and success. ||2||
ਹਰਿ ਕੈ ਮਾਰਗਿ ਪਤਿਤ ਪੁਨੀਤ ॥
(ਗੁਰੂ ਦੀ ਮਿਹਰ ਨਾਲ ਜਿਹੜੇ ਮਨੁੱਖ) ਪਰਮਾਤਮਾ ਦੇ ਰਾਹ ਉਤੇ ਤੁਰਦੇ ਹਨ ਉਹ (ਪਹਿਲਾਂ) ਵਿਕਾਰਾਂ ਵਿਚ ਡਿੱਗੇ ਹੋਏ ਭੀ (ਹੁਣ) ਪਵਿਤ੍ਰ ਹੋ ਜਾਂਦੇ ਹਨ ।
On the Lord's Path, sinners are purified.
ਪੂਰੀ ਸੋਭਾ ਪੂਰਾ ਲੋਕੀਕ ॥੩॥
(ਉਹਨਾਂ ਨੂੰ ਲੋਕ ਪਰਲੋਕ ਵਿਚ) ਸਦਾ ਲਈ ਸੋਭਾ ਮਿਲਦੀ ਹੈ, ਲੋਕਾਂ ਨਾਲ ਉਹਨਾਂ ਦਾ ਵਰਤਣ-ਵਿਹਾਰ ਭੀ ਸੁਚੱਜਾ ਰਹਿੰਦਾ ਹੈ ।੩।
Perfect is their glory; perfect is their humanity. ||3||
ਕਰਣਹਾਰੁ ਸਦ ਵਸੈ ਹਦੂਰਾ ॥
ਹੇ ਨਾਨਕ ! ਆਖ—ਜਿਸ ਮਨੁੱਖ ਨੂੰ ਮੇਰਾ ਅਭੁੱਲ ਗੁਰੂ ਮਿਲ ਪੈਂਦਾ ਹੈ
They dwell forever in the Presence of the Creator Lord.
ਕਹੁ ਨਾਨਕ ਮੇਰਾ ਸਤਿਗੁਰੁ ਪੂਰਾ ॥੪॥੪੫॥੧੧੪॥
ਕਰਤਾਰ ਸਿਰਜਣਹਾਰ ਸਦਾ ਉਸ ਮਨੁੱਖ ਦੇ ਅੰਗ-ਸੰਗ ਵੱਸਦਾ ਹੈ ।੪।੪੫।੧੧੪।
Says Nanak, my True Guru is Perfect. ||4||45||114||