ਗਉੜੀ ਮਹਲਾ ੫ ॥
Gauree, Fifth Mehl:
ਸੰਤ ਕੀ ਧੂਰਿ ਮਿਟੇ ਅਘ ਕੋਟ ॥
ਗੁਰੂ-ਸੰਤ ਦੇ ਚਰਨਾਂ ਦੀ ਧੂੜ (ਮੱਥੇ ਤੇ ਲਾਣ) ਨਾਲ (ਮਨੁੱਖ ਦੇ) ਕੋ੍ਰੜਾਂ ਪਾਪ ਦੂਰ ਹੋ ਜਾਂਦੇ ਹਨ ।
Millions of sins are wiped away by the dust of the feet of the Saints.
ਸੰਤ ਪ੍ਰਸਾਦਿ ਜਨਮ ਮਰਣ ਤੇ ਛੋਟ ॥੧॥
ਗੁਰੂ-ਸੰਤ ਦੀ ਕਿਰਪਾ ਨਾਲ (ਮਨੁੱਖ ਨੂੰ) ਜਨਮ ਮਰਨ (ਦੇ ਚੱਕਰ) ਤੋਂ ਖ਼ਲਾਸੀ ਮਿਲ ਜਾਂਦੀ ਹੈ ।੧।
By the Grace of the Saints, one is released from birth and death. ||1||
ਸੰਤ ਕਾ ਦਰਸੁ ਪੂਰਨ ਇਸਨਾਨੁ ॥
(ਹੇ ਭਾਈ !) ਗੁਰੂ-ਸੰਤ ਦਾ ਦਰਸਨ (ਹੀ) ਮੁਕੰਮਲ (ਤੀਰਥ-) ਇਸ਼ਨਾਨ ਹੈ ।
The Blessed Vision of the Saints is the perfect cleansing bath.
ਸੰਤ ਕ੍ਰਿਪਾ ਤੇ ਜਪੀਐ ਨਾਮੁ ॥੧॥ ਰਹਾਉ ॥
ਗੁਰੂ-ਸੰਤ ਦੀ ਕਿਰਪਾ ਨਾਲ ਪਰਮਾਤਮਾ ਦਾ ਨਾਮ ਜਪਿਆ ਜਾ ਸਕਦਾ ਹੈ ।੧।ਰਹਾਉ।
By the Grace of the Saints, one comes to chant the Naam, the Name of the Lord. ||1||Pause||
ਸੰਤ ਕੈ ਸੰਗਿ ਮਿਟਿਆ ਅਹੰਕਾਰੁ ॥
(ਹੇ ਭਾਈ !) ਗੁਰੂ-ਸੰਤ ਦੀ ਸੰਗਤਿ ਵਿਚ (ਰਿਹਾਂ) ਅਹੰਕਾਰ ਦੂਰ ਹੋ ਜਾਂਦਾ ਹੈ
In the Society of the Saints, egotism is shed,
ਦ੍ਰਿਸਟਿ ਆਵੈ ਸਭੁ ਏਕੰਕਾਰੁ ॥੨॥
(ਗੁਰੂ ਦੀ ਸੰਗਤਿ ਵਿਚ ਰਹਿਣ ਵਾਲੇ ਮਨੁੱਖ ਨੂੰ) ਹਰ ਥਾਂ ਇਕ ਪਰਮਾਤਮਾ ਹੀ ਨਜ਼ਰੀਂ ਆਉਂਦਾ ਹੈ ।੨।
and the One Lord is seen everywhere. ||2||
ਸੰਤ ਸੁਪ੍ਰਸੰਨ ਆਏ ਵਸਿ ਪੰਚਾ ॥
(ਹੇ ਭਾਈ !) ਜਿਸ ਮਨੁੱਖ ਉਤੇ ਗੁਰੂ-ਸੰਤ ਮਿਹਰਬਾਨ ਹੋ ਜਾਏ
By the pleasure of the Saints, the five passions are overpowered,
ਅੰਮ੍ਰਿਤੁ ਨਾਮੁ ਰਿਦੈ ਲੈ ਸੰਚਾ ॥੩॥
(ਕਾਮਾਦਿਕ) ਪੰਜੇ (ਦੂਤ) ਉਸ ਦੇ ਵੱਸ ਵਿਚ ਆ ਜਾਂਦੇ ਹਨ, ਉਹ ਮਨੁੱਖ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ ਆਪਣੇ ਹਿਰਦੇ ਵਿਚ ਇਕੱਠਾ ਕਰ ਲੈਂਦਾ ਹੈ ।੩।
and the heart is irrigated with the Ambrosial Naam. ||3||
ਕਹੁ ਨਾਨਕ ਜਾ ਕਾ ਪੂਰਾ ਕਰਮ ॥
ਪਰ) ਹੇ ਨਾਨਕ ! ਆਖ—ਉਸ ਮਨੁੱਖ ਨੂੰ (ਹੀ) ਗੁਰੂ ਦੇ ਚਰਨ (ਪਰਸਣੇ) ਮਿਲਦੇ ਹਨ
Says Nanak, one whose karma is perfect,
ਤਿਸੁ ਭੇਟੇ ਸਾਧੂ ਕੇ ਚਰਨ ॥੪॥੪੬॥੧੧੫॥
ਜਿਸ ਦੀ ਵੱਡੀ (ਚੰਗੀ) ਕਿਸਮਤਿ ਹੋਵੇ ।੪।੪੬।੧੧੫।
touches the feet of the Holy. ||4||46||115||